Team India Announced: ਜਸਪ੍ਰੀਤ ਬੁਮਰਾਹ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸ਼ਮੀ ਦੀ ਨਹੀਂ ਹੋਈ ਵਾਪਸੀ, ਟੀਮ ਇੰਡੀਆ ਦਾ ਐਲਾਨ

Published: 

11 Oct 2024 22:59 PM

India vs New Zealand: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਟੈਸਟ ਮੈਚ 16 ਅਕਤੂਬਰ ਤੋਂ ਸ਼ੁਰੂ ਹੋਵੇਗਾ। ਇਸ ਵਾਰ ਚੋਣ ਕਮੇਟੀ ਨੇ ਉਹੀ ਟੀਮ ਚੁਣੀ ਹੈ ਜਿਸ ਨੇ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ ਜਿੱਤੀ ਸੀ। ਹਾਲਾਂਕਿ ਟੀਮ 'ਚੋਂ ਸਿਰਫ ਇੱਕ ਖਿਡਾਰੀ ਨੂੰ ਬਾਹਰ ਕੀਤਾ ਗਿਆ ਹੈ ਪਰ ਉਸ ਦੀ ਜਗ੍ਹਾ ਕਿਸੇ ਨੂੰ ਨਹੀਂ ਚੁਣਿਆ ਗਿਆ ਹੈ।

Team India Announced: ਜਸਪ੍ਰੀਤ ਬੁਮਰਾਹ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸ਼ਮੀ ਦੀ ਨਹੀਂ ਹੋਈ ਵਾਪਸੀ, ਟੀਮ ਇੰਡੀਆ ਦਾ ਐਲਾਨ

Image Credit source: PTI

Follow Us On

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਗਲੇ ਹਫਤੇ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਟੈਸਟ ਮੈਚਾਂ ਦੀ ਸੀਰੀਜ਼ 16 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ, ਜਿਸ ਲਈ ਬੋਰਡ ਨੇ ਸ਼ੁੱਕਰਵਾਰ 11 ਅਕਤੂਬਰ ਨੂੰ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਚੋਣ ਕਮੇਟੀ ਨੇ ਬੰਗਲਾਦੇਸ਼ ਖ਼ਿਲਾਫ਼ ਜਿੱਤਣ ਵਾਲੀ ਟੀਮ ਨੂੰ ਹੀ ਬਰਕਰਾਰ ਰੱਖਿਆ ਹੈ। ਇਸ ਦਾ ਮਤਲਬ ਹੈ ਕਿ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹਨ ਅਤੇ ਉਨ੍ਹਾਂ ਦੀ ਵਾਪਸੀ ‘ਚ ਹੋਰ ਸਮਾਂ ਲੱਗੇਗਾ। ਚੋਣਕਾਰਾਂ ਨੇ ਵੱਡਾ ਫੈਸਲਾ ਲੈਂਦੇ ਹੋਏ ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਹੈ।

ਬੀਸੀਸੀਆਈ ਨੇ ਸੀਰੀਜ਼ ਸ਼ੁਰੂ ਹੋਣ ਤੋਂ ਲਗਭਗ 4 ਦਿਨ ਪਹਿਲਾਂ ਸ਼ੁੱਕਰਵਾਰ ਦੇਰ ਰਾਤ ਟੀਮ ਦਾ ਐਲਾਨ ਕੀਤਾ। ਹਾਲਾਂਕਿ ਪਿਛਲੀ ਸੀਰੀਜ਼ ਦੇ ਨਤੀਜਿਆਂ ਅਤੇ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਇਹ ਸਾਫ ਲੱਗ ਰਿਹਾ ਸੀ ਕਿ ਇਸ ਵਾਰ ਟੀਮ ‘ਚ ਸ਼ਾਇਦ ਹੀ ਕੋਈ ਬਦਲਾਅ ਹੋਵੇਗਾ। ਚੋਣ ਕਮੇਟੀ ਨੇ ਵੀ ਇਹੀ ਸੋਚ ਰੱਖਦਿਆਂ ਟੀਮ ਵਿੱਚ ਸਥਿਰਤਾ ਬਰਕਰਾਰ ਰੱਖਦੇ ਹੋਏ ਉਹੀ ਖਿਡਾਰੀਆਂ ਦੀ ਚੋਣ ਕੀਤੀ। ਹਾਲਾਂਕਿ ਪਿਛਲੀ ਸੀਰੀਜ਼ ਲਈ ਟੀਮ ਦਾ ਹਿੱਸਾ ਰਹੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਯਸ਼ ਦਿਆਲ ਨੂੰ ਇਸ ਸੀਰੀਜ਼ ਲਈ ਨਹੀਂ ਚੁਣਿਆ ਗਿਆ ਹੈ। ਉਸ ਨੂੰ ਆਪਣਾ ਡੈਬਿਊ ਕੀਤੇ ਬਿਨਾਂ ਹੀ ਬਾਹਰ ਕਰ ਦਿੱਤਾ ਗਿਆ ਹੈ ਜਦਕਿ ਉਸ ਦੀ ਥਾਂ ਕਿਸੇ ਹੋਰ ਗੇਂਦਬਾਜ਼ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।

ਬੁਮਰਾਹ ਨੂੰ ਉਪ ਕਪਤਾਨੀ ਮਿਲੀ

ਇਸ ਐਲਾਨ ‘ਚ ਸਭ ਤੋਂ ਵੱਡੀ ਖਬਰ ਉਪ ਕਪਤਾਨ ਦੇ ਨਾਂ ‘ਤੇ ਮੋਹਰ ਲੱਗੀ ਹੈ। ਬੀਸੀਸੀਆਈ ਨੇ ਬੰਗਲਾਦੇਸ਼ ਖ਼ਿਲਾਫ਼ ਲੜੀ ਲਈ ਕਿਸੇ ਨੂੰ ਉਪ ਕਪਤਾਨ ਨਿਯੁਕਤ ਨਹੀਂ ਕੀਤਾ ਸੀ ਪਰ ਹੁਣ ਬੋਰਡ ਨੇ ਇਸ ਸਬੰਧੀ ਉਠਾਏ ਜਾ ਰਹੇ ਸਵਾਲਾਂ ਤੇ ਰੋਕ ਲਾ ਦਿੱਤੀ ਹੈ। ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇਸ ਸੀਰੀਜ਼ ‘ਚ ਟੀਮ ਦੇ ਉਪ ਕਪਤਾਨ ਹੋਣਗੇ। ਬੁਮਰਾਹ ਨੂੰ ਇਹ ਜ਼ਿੰਮੇਵਾਰੀ ਪਹਿਲਾਂ ਵੀ ਮਿਲੀ ਹੈ ਅਤੇ ਰੋਹਿਤ ਸ਼ਰਮਾ ਦੀ ਬੀਮਾਰੀ ਤੋਂ ਬਾਅਦ 2022 ‘ਚ ਇੰਗਲੈਂਡ ਖਿਲਾਫ ਟੈਸਟ ਦੀ ਕਪਤਾਨੀ ਵੀ ਕੀਤੀ ਸੀ। ਚੋਣ ਕਮੇਟੀ ਦਾ ਇਹ ਫੈਸਲਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਹੀ ਖਬਰ ਆਈ ਸੀ ਕਿ ਕਪਤਾਨ ਰੋਹਿਤ ਨਵੰਬਰ ‘ਚ ਹੋਣ ਵਾਲੇ ਆਸਟ੍ਰੇਲੀਆ ਦੌਰੇ ‘ਤੇ ਪਹਿਲੇ ਜਾਂ ਦੂਜੇ ਟੈਸਟ ਤੋਂ ਬਾਹਰ ਹੋ ਸਕਦੇ ਹਨ। ਅਜਿਹੇ ‘ਚ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ ਕਿ ਉਨ੍ਹਾਂ ਦੀ ਜਗ੍ਹਾ ਕਿਸ ਨੂੰ ਕਪਤਾਨੀ ਸੌਂਪੀ ਜਾਵੇਗੀ। ਹੁਣ ਬੀਸੀਸੀਆਈ ਨੇ ਸੰਕੇਤ ਦਿੱਤਾ ਹੈ ਕਿ ਆਸਟਰੇਲੀਆ ਵਿੱਚ ਸਿਰਫ਼ ਬੁਮਰਾਹ ਹੀ ਇਹ ਜ਼ਿੰਮੇਵਾਰੀ ਲੈ ਸਕਦੇ ਹਨ।

ਟੀਮ ਇੰਡੀਆ ਦੀ ਟੀਮ

ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਦੀਪਰਾਹ, ਅਕਸ਼ਰ ਬਮਰਾ। ਅਤੇ ਮੁਹੰਮਦ ਸਿਰਾਜ

Exit mobile version