AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

T20 World Cup Final: ਟੀਮ ਇੰਡੀਆ ਦੇ ਸਿਰ ਸਜਿਆ ਵਿਸ਼ਵ ਕੱਪ ਦਾ ਤਾਜ, ਰਿਕਾਰਡਾਂ ਦੀ ਲਗਾਈ ਝੜੀ

T20 World Cup Final: ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਭਾਰਤ ਤੀਜੀ ਵਾਰ ਇਸ ਟੂਰਨਾਮੈਂਟ ਦਾ ਚੈਂਪੀਅਨ ਬਣਿਆ ਹੈ। ਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਧੂੜ ਚਟਾਉਣ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਨਾਲ ਜੁੜੇ ਕਈ ਪੁਰਾਣੇ ਇਤਿਹਾਸ ਪਲਟ ਕੇ ਰੱਖ ਦਿੱਤੇ ਹਨ।

T20 World Cup Final: ਟੀਮ ਇੰਡੀਆ ਦੇ ਸਿਰ ਸਜਿਆ ਵਿਸ਼ਵ ਕੱਪ ਦਾ ਤਾਜ, ਰਿਕਾਰਡਾਂ ਦੀ ਲਗਾਈ ਝੜੀ
Image Credit: @BCCI
tv9-punjabi
| Updated On: 08 Mar 2026 23:12 PM IST
Share

ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਆਈਸੀਸੀ ਮੇਨਜ਼ ਟੀ-20 ਵਿਸ਼ਵ ਕੱਪ 2026 ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਭਾਰਤ ਤੀਜੀ ਵਾਰ ਇਸ ਟੂਰਨਾਮੈਂਟ ਦਾ ਚੈਂਪੀਅਨ ਬਣਿਆ ਹੈ। ਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਧੂੜ ਚਟਾਉਣ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ ਨਾਲ ਜੁੜੇ ਕਈ ਪੁਰਾਣੇ ਇਤਿਹਾਸ ਪਲਟ ਕੇ ਰੱਖ ਦਿੱਤੇ ਹਨ। ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਉਹ ਕਮਾਲ ਕਰ ਦਿਖਾਏ ਹਨ, ਜੋ ਟੂਰਨਾਮੈਂਟ ਦੇ ਇਤਿਹਾਸ ਵਿੱਚ ਹੁਣ ਤੱਕ ਕਦੇ ਨਹੀਂ ਹੋਏ ਸਨ। ਆਓ ਜਾਣਦੇ ਹਾਂ ਟੀਮ ਇੰਡੀਆ ਦੇ ਉਨ੍ਹਾਂ ਇਤਿਹਾਸਕ ਕਾਰਨਾਮਿਆਂ ਬਾਰੇ ਵਿਸਤਾਰ ਵਿੱਚ:

ਲਗਾਤਾਰ ਦੋ ਵਾਰ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ

ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਹੁਣ ਤੱਕ ਕੋਈ ਵੀ ਮੌਜੂਦਾ ਚੈਂਪੀਅਨ (Defending Champion) ਆਪਣੇ ਖ਼ਿਤਾਬ ਨੂੰ ਬਰਕਰਾਰ ਰੱਖਣ ਵਿੱਚ ਸਫਲ ਨਹੀਂ ਹੋਇਆ ਸੀ। ਪਰ ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਨੇ ਇਹ ਮਿਥਕ ਤੋੜ ਦਿੱਤਾ ਹੈ। ਭਾਰਤ ਹੁਣ ਦੁਨੀਆ ਦਾ ਅਜਿਹਾ ਪਹਿਲਾ ਦੇਸ਼ ਬਣ ਗਿਆ ਹੈ ਜਿਸ ਨੇ ਲਗਾਤਾਰ ਦੋ ਵਾਰ ਟੀ-20 ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ ਹੈ।

ਖ਼ਿਤਾਬ ਜਿੱਤਣ ਵਾਲਾ ਪਹਿਲਾ ਮੇਜ਼ਬਾਨ ਦੇਸ਼

ਭਾਰਤ ਨੇ ਦੂਜਾ ਵੱਡਾ ਕਮਾਲ ਮੇਜ਼ਬਾਨ ਟੀਮ ਹੋਣ ਦੇ ਨਾਤੇ ਕੀਤਾ ਹੈ। ਟੂਰਨਾਮੈਂਟ ਦੇ ਇਤਿਹਾਸ ਵਿੱਚ ਹੁਣ ਤੱਕ ਕਿਸੇ ਵੀ ਮੇਜ਼ਬਾਨ ਦੇਸ਼ ਨੇ ਇੱਕ ਵਾਰ ਵੀ ਟੀ-20 ਵਿਸ਼ਵ ਕੱਪ ਦੀ ਟਰਾਫੀ ਨਹੀਂ ਸੀ ਜਿੱਤੀ। ਟੀਮ ਇੰਡੀਆ ਨੇ 2026 ਦਾ ਵਿਸ਼ਵ ਕੱਪ ਜਿੱਤ ਕੇ ਇਸ ਰਿਕਾਰਡ ਨੂੰ ਵੀ ਆਪਣੇ ਨਾਮ ਕਰ ਲਿਆ ਹੈ ਅਤੇ ਅਜਿਹਾ ਕਰਨ ਵਾਲਾ ਪਹਿਲਾ ਮੇਜ਼ਬਾਨ ਦੇਸ਼ ਬਣ ਗਿਆ ਹੈ।

ਵਿਸ਼ਵ ਕੱਪ ਵਿੱਚ ਪਹਿਲੀ ਵਾਰ ਨਿਊਜ਼ੀਲੈਂਡ ਨੂੰ ਹਰਾਇਆ

ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਭਾਰਤ ਅੱਜ ਤੱਕ ਨਿਊਜ਼ੀਲੈਂਡ ਖ਼ਿਲਾਫ਼ ਜਿੱਤ ਦਰਜ ਨਹੀਂ ਕਰ ਸਕਿਆ ਸੀ। ਪਰ 2026 ਦੇ ਫਾਈਨਲ ਵਿੱਚ ਜਿੱਤ ਹਾਸਲ ਕਰਕੇ ਭਾਰਤ ਨੇ ਉਸ ਤਿਲਿਸਮ ਨੂੰ ਵੀ ਤੋੜ ਦਿੱਤਾ ਹੈ। ਟੀ-20 ਵਿਸ਼ਵ ਕੱਪ ਵਿੱਚ ਇਹ ਦੋਵਾਂ ਟੀਮਾਂ ਦੀ ਚੌਥੀ ਟੱਕਰ ਸੀ, ਜਿਸ ਨੂੰ ਭਾਰਤ ਨੇ ਜਿੱਤ ਕੇ ਇਤਿਹਾਸ ਰਚਿਆ। ਇਸ ਤੋਂ ਪਹਿਲਾਂ 2007, 2016 ਅਤੇ 2021 ਵਿੱਚ ਹੋਏ ਮੁਕਾਬਲਿਆਂ ਵਿੱਚ ਨਿਊਜ਼ੀਲੈਂਡ ਨੂੰ ਜਿੱਤ ਮਿਲੀ ਸੀ।

ਨਿਊਜ਼ੀਲੈਂਡ ਦੀ ਹਾਰ ਅਤੇ ਭਾਰਤ ਦਾ ਬਦਲਾ

ਨਿਊਜ਼ੀਲੈਂਡ ਨੇ ਇਸ ਤੋਂ ਪਹਿਲਾਂ ਆਪਣੇ ਦੋ ਆਈਸੀਸੀ ਖ਼ਿਤਾਬ 2000 ਚੈਂਪੀਅਨਜ਼ ਟਰਾਫੀ ਅਤੇ 2021 ਟੈਸਟ ਚੈਂਪੀਅਨਸ਼ਿਪ ਭਾਰਤ ਨੂੰ ਹਰਾ ਕੇ ਹੀ ਪਹਿਲੀ ਵਾਰ ਜਿੱਤੇ ਸਨ। ਪਰ ਟੀ-20 ਵਿਸ਼ਵ ਕੱਪ 2026 ਦੇ ਫਾਈਨਲ ਵਿੱਚ ਕੀਵੀ ਟੀਮ ਨੂੰ ਹਰਾ ਕੇ ਭਾਰਤ ਨੇ ਕ੍ਰਿਕਟ ਦੇ ਇਸ ਫਾਰਮੈਟ ਵਿੱਚ ਅਜਿਹਾ ਨਹੀਂ ਹੋਣ ਦਿੱਤਾ। ਨਿਊਜ਼ੀਲੈਂਡ ਦੂਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਕੇ ਹਾਰਿਆ ਹੈ।

Follow Us
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...