AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ICC World Cup 2023: ਆਸਟ੍ਰੇਲੀਆ ਦਾ ਇਹ ਬੱਲੇਬਾਜ਼ ਟੀਮ ਇੰਡੀਆ ਨੂੰ ਦੇ ਰਿਹਾ ਬਾਰ-ਬਾਰ ਜ਼ਖਮ, 5 ਮਹੀਨੇ ‘ਚ ਦੂਜੀ ਵਾਰ ਕਰੋੜਾਂ ਲੋਕਾਂ ਨੂੰ ਰੁਆਇਆ

ਟੀਮ ਇੰਡੀਆ ਨੇ ਫਾਈਨਲ ਵਿੱਚ ਇੱਕ ਵਾਰ ਨਿਰਾਸ਼ ਕੀਤਾ ਹੈ। ਇਹ ਵਿਸ਼ਵ ਕੱਪ-2023 ਦੇ ਖ਼ਿਤਾਬੀ ਮੈਚ ਵਿੱਚ ਆਸਟਰੇਲੀਆ ਤੋਂ ਹਾਰ ਗਿਆ ਹੈ। ਟੀਮ ਇੰਡੀਆ ਨੇ ਫਾਈਨਲ ਤੱਕ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਹ ਲਗਾਤਾਰ 10 ਮੈਚ ਜਿੱਤ ਕੇ ਫਾਈਨਲ ਵਿੱਚ ਪਹੁੰਚੀ। ਟੀਮ ਇੰਡੀਆ ਨੇ ਆਖਰੀ ਵਾਰ 2011 ਵਿੱਚ ਵਿਸ਼ਵ ਕੱਪ ਟਰਾਫੀ ਜਿੱਤੀ ਸੀ। ਇਸ ਦੇ ਨਾਲ ਹੀ ਟੀਮ ਇੰਡੀਆ 10 ਸਾਲਾਂ ਤੋਂ ਕੋਈ ਵੀ ਆਈਸੀਸੀ ਟਰਾਫੀ ਨਹੀਂ ਜਿੱਤ ਸਕੀ ਹੈ। ਉਨ੍ਹਾਂ ਨੇ ਆਖਰੀ ਵਾਰ 2013 'ਚ ਚੈਂਪੀਅਨਸ ਟਰਾਫੀ ਜਿੱਤੀ ਸੀ।

ICC World Cup 2023: ਆਸਟ੍ਰੇਲੀਆ ਦਾ ਇਹ ਬੱਲੇਬਾਜ਼ ਟੀਮ ਇੰਡੀਆ ਨੂੰ ਦੇ ਰਿਹਾ ਬਾਰ-ਬਾਰ ਜ਼ਖਮ, 5 ਮਹੀਨੇ 'ਚ ਦੂਜੀ ਵਾਰ ਕਰੋੜਾਂ ਲੋਕਾਂ ਨੂੰ ਰੁਆਇਆ
(Photo Credit: tv9hindi.com)
tv9-punjabi
| Published: 20 Nov 2023 07:23 AM IST
Share

ਸਪੋਰਟਸ ਨਿਊਜ। ਟੀਮ ਇੰਡੀਆ ਵਿਸ਼ਵ ਕੱਪ-2023 ਦਾ ਫਾਈਨਲ ਹਾਰ ਗਈ ਸੀ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਆਸਟ੍ਰੇਲੀਆ (Australia) ਨੇ ਉਨ੍ਹਾਂ ਨੂੰ 6 ਵਿਕਟਾਂ ਨਾਲ ਹਰਾਇਆ। ਟੀਮ ਇੰਡੀਆ ਚੌਥੀ ਵਾਰ ਵਿਸ਼ਵ ਕੱਪ ਫਾਈਨਲ ਖੇਡ ਰਹੀ ਸੀ, ਜਿਸ ਵਿੱਚੋਂ ਉਹ ਦੋ ਵਾਰ ਚੈਂਪੀਅਨ ਬਣ ਚੁੱਕੀ ਹੈ। ਟੀਮ ਇੰਡੀਆ ਨੇ ਆਖਰੀ ਵਾਰ 2011 ਵਿੱਚ ਵਿਸ਼ਵ ਕੱਪ ਟਰਾਫੀ ਜਿੱਤੀ ਸੀ। ਇਸ ਦੇ ਨਾਲ ਹੀ ਟੀਮ ਇੰਡੀਆ 10 ਸਾਲਾਂ ਤੋਂ ਕੋਈ ਵੀ ਆਈਸੀਸੀ ਟਰਾਫੀ ਨਹੀਂ ਜਿੱਤ ਸਕੀ ਹੈ। ਉਨ੍ਹਾਂ ਨੇ ਆਖਰੀ ਵਾਰ 2013 ‘ਚ ਚੈਂਪੀਅਨਸ ਟਰਾਫੀ ਜਿੱਤੀ ਸੀ।

ਟੀਮ ਇੰਡੀਆ 5 ਮਹੀਨਿਆਂ ‘ਚ ਦੂਜੀ ਵਾਰ ICC ਟਰਾਫੀ (Trophy) ਜਿੱਤਣ ‘ਚ ਨਾਕਾਮ ਰਹੀ ਹੈ। ਇਹ ਆਸਟਰੇਲੀਆ ਹੀ ਸੀ ਜਿਸ ਨੇ ਇਸ ਸਾਲ ਜੂਨ ਵਿੱਚ ਖੇਡੀ ਗਈ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਉਸ ਨੂੰ ਹਰਾਇਆ ਸੀ। ਟੀਮ ਇੰਡੀਆ ਆਈਸੀਸੀ ਟੂਰਨਾਮੈਂਟਾਂ ਵਿੱਚ ਸੈਮੀਫਾਈਨਲ ਅਤੇ ਫਾਈਨਲ ਵਿੱਚ ਥਾਂ ਬਣਾ ਰਹੀ ਹੈ, ਪਰ ਚੈਂਪੀਅਨ ਬਣਨ ਤੋਂ ਪਿੱਛੇ ਰਹਿ ਰਹੀ ਹੈ।

ਇੰਡੀਆ ਨੂੰ ਹਰਾਉਣ ‘ਚ ਹੈੱਡ ਨੇ ਨਿਭਾਈ ਅਹਮਿ ਭੂਮਿਕਾ

ਟੀਮ ਇੰਡੀਆ ਨੂੰ ਵਿਸ਼ਵ ਕੱਪ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਹਰਾਉਣ ‘ਚ ਸਭ ਤੋਂ ਵੱਡੀ ਭੂਮਿਕਾ ਆਸਟ੍ਰੇਲੀਆਈ ਬੱਲੇਬਾਜ਼ (Australian batsman) ਟ੍ਰੈਵਿਸ ਹੈੱਡ ਨੇ ਨਿਭਾਈ। ਹੈੱਡ ਨੇ ਵਿਸ਼ਵ ਕੱਪ ਫਾਈਨਲ ‘ਚ ਸੈਂਕੜਾ ਲਗਾਇਆ ਸੀ। ਉਸ ਨੇ 120 ਗੇਂਦਾਂ ਵਿੱਚ 137 ਦੌੜਾਂ ਬਣਾਈਆਂ। ਹੈੱਡ ਨੇ ਚੌਥੇ ਵਿਕਟ ਲਈ ਮਾਰਨਸ ਲਾਬੂਸ਼ੇਨ ਨਾਲ 192 ਦੌੜਾਂ ਦੀ ਸਾਂਝੇਦਾਰੀ ਕੀਤੀ।

ਹੈੱਡ ਨੇ ਫਾਈਨਲ ‘ਚ ਲਗਾਇਆ ਸੈਂਕੜਾ

ਹੈੱਡ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਵੀ ਸੈਂਕੜਾ ਲਗਾਇਆ ਸੀ। ਉਸ ਨੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ 163 ਦੌੜਾਂ ਬਣਾਈਆਂ ਸਨ। ਹੈੱਡ ਦੀ ਇਸ ਪਾਰੀ ਦੀ ਬਦੌਲਤ ਆਸਟ੍ਰੇਲੀਆ 209 ਦੌੜਾਂ ਨਾਲ ਮੈਚ ਜਿੱਤਣ ‘ਚ ਸਫਲ ਰਿਹਾ। ਹੈੱਡ ਨੂੰ ਪਲੇਅਰ ਆਫ ਦਾ ਮੈਚ ਦਾ ਐਵਾਰਡ ਮਿਲਿਆ। ਟੀਮ ਇੰਡੀਆ ਲਈ ਸਿਰਦਰਦੀ ਬਣ ਰਹੀ ਹੈ। ਉਸ ਨੇ ਟੀਮ ਇੰਡੀਆ ਨੂੰ ਦੋ ਟਰਾਫੀਆਂ ਤੋਂ ਵਾਂਝਾ ਰੱਖਿਆ।

ਮਾਨਰਸ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੂਰਾ ਕੀਤਾ ਤਣਾਅ

ਟ੍ਰੈਵਿਸ ਹੈੱਡ ਨੇ ਵਿਸ਼ਵ ਕੱਪ ਫਾਈਨਲ ਤੋਂ ਬਾਅਦ ਕਿਹਾ, ਕਿੰਨਾ ਸ਼ਾਨਦਾਰ ਦਿਨ ਸੀ, ਇਸ ਦਾ ਹਿੱਸਾ ਬਣ ਕੇ ਬਹੁਤ ਰੋਮਾਂਚਿਤ ਸੀ। ਮੈਂ ਥੋੜ੍ਹਾ ਘਬਰਾਇਆ ਹੋਇਆ ਸੀ ਪਰ ਮਾਰਨਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਾਰੇ ਦਬਾਅ ਨੂੰ ਦੂਰ ਕੀਤਾ। ਮੈਨੂੰ ਲੱਗਦਾ ਹੈ ਕਿ ਮਿਸ਼ੇਲ ਮਾਰਸ਼ ਨੇ ਮੈਚ ਦੀ ਧੁਨ ਤੈਅ ਕੀਤੀ। ਵਿਸ਼ਵ ਕੱਪ ਤੋਂ ਪਹਿਲਾਂ ਸਿਰ ‘ਤੇ ਸੱਟ ਲੱਗੀ ਸੀ।

ਟਾਸ ਜਿੱਤਣ ਤੋਂ ਬਾਅਦ ਗੇਂਦਬਾਜ਼ੀ ਕਰਨ ਦੇ ਕਪਤਾਨ ਦੇ ਫੈਸਲੇ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਕਿਹਾ, ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਸ਼ਾਨਦਾਰ ਸੀ ਅਤੇ ਜਿਵੇਂ-ਜਿਵੇਂ ਮੈਚ ਅੱਗੇ ਵਧਦਾ ਗਿਆ, ਵਿਕਟ ਵੀ ਬਿਹਤਰ ਹੁੰਦੀ ਗਈ। ਇਸ ਦਾ ਫਾਇਦਾ ਹੋਇਆ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...