AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਿਰਾਟ ਕੋਹਲੀ ਦੀ ਵੀਡੀਓ ਨੂੰ ਲੈ ਕੇ ਹੋਇਆ ਹੰਗਾਮਾ, ਅਜਿਹਾ ਕੀ ਕਿਹਾ ਕਿ HC ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ ?

ਟੀਮ ਇੰਡੀਆ ਦੇ ਸੁਪਰਸਟਾਰ ਖਿਡਾਰੀ ਵਿਰਾਟ ਕੋਹਲੀ ਨੇ ਹਾਲ ਹੀ ਵਿੱਚ ਇੱਕ ਵੀਡੀਓ ਜਾਰੀ ਕੀਤਾ ਸੀ। ਇਸ ਵੀਡੀਓ 'ਚ ਕੋਹਲੀ ਨੇ ਸਟੇਡੀਅਮ ਬਾਰੇ ਗੱਲ ਕੀਤੀ ਹੈ। ਉਨ੍ਹਾਂ ਬੱਚਿਆਂ ਲਈ ਸਹੂਲਤਾਂ ਬਾਰੇ ਵੀ ਗੱਲ ਕੀਤੀ ਅਤੇ ਇਸ ਖੇਤਰ ਵਿੱਚ ਘਾਟ ਦੀ ਅਸਲੀਅਤ ਨੂੰ ਉਜਾਗਰ ਕੀਤਾ। ਹੁਣ ਉੱਤਰਾਖੰਡ ਹਾਈਕੋਰਟ ਨੇ ਵਿਰਾਟ ਕੋਹਲੀ ਦੇ ਇਸ ਵੀਡੀਓ 'ਤੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਨੋਟਿਸ ਦਿੱਤਾ ਹੈ।

ਵਿਰਾਟ ਕੋਹਲੀ ਦੀ ਵੀਡੀਓ ਨੂੰ ਲੈ ਕੇ ਹੋਇਆ ਹੰਗਾਮਾ, ਅਜਿਹਾ ਕੀ ਕਿਹਾ ਕਿ HC ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ ?
Image Credit Source: PTI
tv9-punjabi
| Published: 19 Sep 2023 11:20 AM IST
Share
ਟੀਮ ਇੰਡੀਆ ਦੇ ਰਨ ਮਸ਼ੀਨ ਵਿਰਾਟ ਕੋਹਲੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਹਾਲ ਹੀ ‘ਚ ਸਾਹਮਣੇ ਆਇਆ ਹੈ, ਜਿਸ ‘ਚ ਟੀਮ ਇੰਡੀਆ ਦੇ ਸਾਬਕਾ ਕਪਤਾਨ ਸਟੇਡੀਅਮ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਵੀਡੀਓ ਜਾਰੀ ਹੋਣ ਤੋਂ ਬਾਅਦ ਮਾਮਲਾ ਹੁਣ ਅਦਾਲਤ ਤੱਕ ਪਹੁੰਚ ਗਿਆ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਉੱਤਰਾਖੰਡ ਹਾਈਕੋਰਟ ਨੇ ਖੁਦ ਨੋਟਿਸ ਲਿਆ ਹੈ। ਅਦਾਲਤ ਨੇ ਉੱਤਰਾਖੰਡ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਕੀ ਹੈ ਵਿਰਾਟ ਕੋਹਲੀ ਦੀ ਵੀਡੀਓ ‘ਚ?

ਵਿਰਾਟ ਕੋਹਲੀ ਦੇ ਹਾਲ ਹੀ ‘ਚ ਸਾਹਮਣੇ ਆਏ ਵੀਡੀਓ ‘ਚ ਉਨ੍ਹਾਂ ਨੇ ਸਟੇਡੀਅਮ ਦੀ ਖਰਾਬ ਹਾਲਤ ਬਾਰੇ ਗੱਲ ਕੀਤੀ ਹੈ। ਇਸ ਵੀਡੀਓ ‘ਚ ਕੋਹਲੀ ਨੂੰ ਦੇਸ਼ ‘ਚ ਬੱਚਿਆਂ ਲਈ ਖੇਡ ਮੈਦਾਨ ਦੀ ਘਾਟ ਬਾਰੇ ਗੱਲ ਕਰਦੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚਿਆਂ ਦੇ ਖੇਡਣ ਲਈ ਥਾਂ ਦੀ ਘਾਟ ਹੈ, ਜਿਸ ਕਾਰਨ ਉਨ੍ਹਾਂ ਨੂੰ ਗਲੀਆਂ ਵਿੱਚ ਖੇਡਣਾ ਪੈਂਦਾ ਹੈ ਅਤੇ ਇਸ ਦੌਰਾਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਲਈ ਖੇਡ ਮੈਦਾਨ ਦੀ ਘਾਟ ਅਤੇ ਇਸ ਖੇਤਰ ਦੀ ਜ਼ਮੀਨੀ ਹਕੀਕਤ ਬਾਰੇ ਗੱਲ ਕੀਤੀ। ਉਨ੍ਹਾਂ ਦੇ ਇਸ ਵੀਡੀਓ ‘ਤੇ ਉੱਤਰਾਖੰਡ ਹਾਈ ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿੱਚ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਰਾਕੇਸ਼ ਥਾਪਲਿਆਲ ਦੀ ਬੈਂਚ ਵੱਲੋਂ ਉੱਤਰਾਖੰਡ ਦੇ ਖੇਡ ਸਕੱਤਰ ਅਤੇ ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਸਕੱਤਰ ਅਤੇ ਯੁਵਾ ਮਾਮਲਿਆਂ ਅਤੇ ਖੇਡਾਂ ਦੇ ਸਕੱਤਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਸਰਕਾਰਾਂ ਨੂੰ ਪੁੱਛਿਆ ਕਿ ਬੱਚਿਆਂ ਲਈ ਖੇਡ ਦੇ ਮੈਦਾਨ ਤਿਆਰ ਕਰਨ ਲਈ ਕਿਹੜੀ ਨੀਤੀ ਲਾਗੂ ਕੀਤੀ ਗਈ ਹੈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਕਰੇਗੀ।

ਕੋਹਲੀ ਦੇ ਵੀਡੀਓ ‘ਤੇ ਕੋਰਟ ਨੇ ਕੀ ਕਿਹਾ?

ਵਿਰਾਟ ਕੋਹਲੀ ਦੇ ਵੀਡੀਓ ‘ਤੇ ਹਾਈਕੋਰਟ ਨੇ ਕਿਹਾ ਕਿ ਕਈ ਥਾਵਾਂ ‘ਤੇ ਬੱਚਿਆਂ ਨੂੰ ਖੇਡਣ ਲਈ ਮੈਦਾਨ ਨਹੀਂ ਮਿਲ ਰਿਹਾ। ਇਸ ਤੋਂ ਪਹਿਲਾਂ ਕੁਝ ਬੱਚਿਆਂ ਨੇ ਚੀਫ਼ ਜਸਟਿਸ ਨੂੰ ਪੱਤਰ ਵੀ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਗਲੀ ਵਿੱਚ ਕ੍ਰਿਕਟ ਖੇਡਣ ਨਾਲ ਉੱਥੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੀ ਸ਼ਾਂਤੀ ਭੰਗ ਹੁੰਦੀ ਹੈ। ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਬੱਚਿਆਂ ਦਾ ਮਾਨਸਿਕ ਵਿਕਾਸ ਉਦੋਂ ਤੇਜ਼ੀ ਨਾਲ ਹੁੰਦਾ ਹੈ ਜਦੋਂ ਉਹ ਸਰੀਰਕ ਤੌਰ ‘ਤੇ ਸਰਗਰਮ ਰਹਿੰਦੇ ਹਨ। ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਫਿਟਨੈੱਸ ਬਰਕਰਾਰ ਰੱਖਣ ਲਈ ਸਹੂਲਤਾਂ ਨਹੀਂ ਮਿਲਦੀਆਂ ਤਾਂ ਉਹ ਕੰਪਿਊਟਰ, ਫ਼ੋਨ ਅਤੇ ਲੈਪਟਾਪ ‘ਤੇ ਆਪਣਾ ਸਮਾਂ ਬਿਤਾਉਂਦੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਘੱਟ ਜਾਂਦਾ ਹੈ। ਇਸ ਸਬੰਧੀ ਅਦਾਲਤ ਨੇ ਕਿਹਾ ਹੈ ਕਿ ਬੱਚਿਆਂ ਦੇ ਵਿਕਾਸ ਲਈ ਖੇਡ ਮੈਦਾਨ ਜ਼ਰੂਰੀ ਹਨ। ਇਸ ਦੇ ਨਾਲ ਹੀ ਸਰਕਾਰਾਂ ਨੂੰ ਖੇਡ ਮੈਦਾਨਾਂ ਨਾਲ ਸਬੰਧਤ ਨੀਤੀਆਂ ਦੀ ਵਿਆਖਿਆ ਕਰਨ ਲਈ ਕਿਹਾ ਗਿਆ ਹੈ। ਅਦਾਲਤ ਨੇ ‘ਖੇਲੋ ਇੰਡੀਆ’ ਪ੍ਰੋਗਰਾਮ ਤਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਸਵਾਲ ਪੁੱਛੇ ਹਨ, ਜੋ ਬੱਚਿਆਂ ਲਈ ਖੇਡ ਦੇ ਮੈਦਾਨ ਮੁਹੱਈਆ ਕਰਾਉਂਦੀਆਂ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...