ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ
ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ
Follow Us
tv9-punjabi
| Published: 25 Jan 2023 07:30 AM IST
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਚਿੰਨ੍ਹ ਲੈ ਕੇ ਪੁੱਜੇ ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ ਅਤੇ ਕੋਚਾਂ ਨੇ ਹਾਕੀ ਟੀਮ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਜਿਥੇ ਗੁਰਦਾਸਪੁਰ ਵਿਖੇ ਹੋਏ ਆਲ ਇੰਡੀਆ ਹਾਕੀ ਗੋਲਡ ਕੱਪ ਵਿਚ ਜਿੱਤ ਪ੍ਰਾਪਤ ਕੀਤੀ, ਉਥੇ ਹੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਜੀਦਪੁਰ ਫਿਰੋਜਪੁਰ ਵਿਖੇ ਹੋਈਆਂ ਇੰਟਰ ਪੰਜਾਬ ਹਾਕੀ ਅਕੈਡਮੀਆਂ ਦੇ ਮੁਕਾਬਲੇ ਵਿਚ ਵੀ ਅੰਡਰ-16 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਦਾ ਮਾਣ ਵਧਾਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਤਿਆਰ ਕੀਤੀ ਗਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਹਾਕੀ ਟੀਮ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਚ ਸ਼ਾਮਲ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਖੇਡਣ ਲਈ ਉਤਸ਼ਾਹਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ, ਕੋਚ ਸ. ਭੁਪਿੰਦਰ ਸਿੰਘ, ਸ. ਪ੍ਰਕਾਸ਼ ਸਿੰਘ, ਸ. ਅਵਤਾਰ ਸਿੰਘ, ਸ. ਪ੍ਰੇਮ ਸਿੰਘ, ਸ. ਸੁਰਜੀਤ ਸਿੰਘ, ਸੁਪਰਵਾਈਜ਼ਰ ਸ. ਰਣਧੀਰ ਸਿੰਘ ਅਤੇ ਸ. ਹਰਦੀਪ ਸਿੰਘ ਆਦਿ ਹਾਜ਼ਰ ਸਨ।

CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...