ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

Published: 

25 Jan 2023 07:30 AM IST

ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ 14 ਸਾਲ ਤੋਂ ਘੱਟ ਉਮਰ ਦੀ ਟੀਮ ਨੇ ਪਹਿਲਾ ਅਤੇ 19 ਸਾਲ ਤੱਕ ਦੇ ਖਿਡਾਰੀਆਂ ਦੀ ਹਾਕੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਚਿੰਨ੍ਹ ਲੈ ਕੇ ਪੁੱਜੇ ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ ਅਤੇ ਕੋਚਾਂ ਨੇ ਹਾਕੀ ਟੀਮ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਜਿਥੇ ਗੁਰਦਾਸਪੁਰ ਵਿਖੇ ਹੋਏ ਆਲ ਇੰਡੀਆ ਹਾਕੀ ਗੋਲਡ ਕੱਪ ਵਿਚ ਜਿੱਤ ਪ੍ਰਾਪਤ ਕੀਤੀ, ਉਥੇ ਹੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਅੰਡਰ-14 ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਟੀਮ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਜੀਦਪੁਰ ਫਿਰੋਜਪੁਰ ਵਿਖੇ ਹੋਈਆਂ ਇੰਟਰ ਪੰਜਾਬ ਹਾਕੀ ਅਕੈਡਮੀਆਂ ਦੇ ਮੁਕਾਬਲੇ ਵਿਚ ਵੀ ਅੰਡਰ-16 ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼੍ਰੋਮਣੀ ਕਮੇਟੀ ਦਾ ਮਾਣ ਵਧਾਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਤਿਆਰ ਕੀਤੀ ਗਈ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਹਾਕੀ ਟੀਮ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਚ ਸ਼ਾਮਲ ਖਿਡਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਖੇਡਣ ਲਈ ਉਤਸ਼ਾਹਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਹਾਕੀ ਟੀਮ ਦੇ ਸਲਾਹਕਾਰ ਸ. ਗੁਰਮੀਤ ਸਿੰਘ, ਕੋਚ ਸ. ਭੁਪਿੰਦਰ ਸਿੰਘ, ਸ. ਪ੍ਰਕਾਸ਼ ਸਿੰਘ, ਸ. ਅਵਤਾਰ ਸਿੰਘ, ਸ. ਪ੍ਰੇਮ ਸਿੰਘ, ਸ. ਸੁਰਜੀਤ ਸਿੰਘ, ਸੁਪਰਵਾਈਜ਼ਰ ਸ. ਰਣਧੀਰ ਸਿੰਘ ਅਤੇ ਸ. ਹਰਦੀਪ ਸਿੰਘ ਆਦਿ ਹਾਜ਼ਰ ਸਨ।
Loading...
Unable to load recommendations.
Follow Us
Related Stories
ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਮੋਹਾਲੀ ਪਹੁੰਚੀ ਜਾਪਾਨ ਦੀ ਹਾਕੀ ਟੀਮ, ਢੋਲ-ਭੰਗੜੇ ਅਤੇ ਰਵਾਇਤੀ ਹਾਰ ਪਾ ਕੇ ਕੀਤਾ ਗਿਆ ਨਿੱਘਾ ਸਵਾਗਤ
IND vs NZ: ਭਾਰਤ ਦੀ ਨਿਊਜ਼ੀਲੈਂਡ ‘ਤੇ ਰਿਕਾਰਡ ਤੋੜ ਜਿੱਤ, ਸੰਜੂ ਸੈਮਸਨ ਅਤੇ ਨਮਨ ਧੀਰ ਨੇ ਚੇਜ਼ ਕੀਤਾ 226 ਦੌੜਾਂ ਦਾ ਟੀਚਾ
ਹਰਮਨਪ੍ਰੀਤ ਕੌਰ ਦੀ 91 ਦੌੜਾਂ ਦੀ ਧਮਾਕੇਦਾਰ ਪਾਰੀ ਤੋਂ ਬਾਅਦ ਲਾਈਵ ਇੰਟਰਵਿਊ ‘ਚ ਛਲਕੇ ਹੰਝੂ, ਜਾਣੋ ਕਿਉਂ ਹੋਈ ਭਾਵੁਕ
ਅੰਮ੍ਰਿਤਸਰ ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ
Asian Para Games: 6 ਸਾਲ ਦੀ ਉਮਰ ‘ਚ ਕੱਟਿਆ ਸੀ ਹੱਥ, ਹੁਣ ਏਸ਼ੀਅਨ ਪੈਰਾ ਗੇਮਜ਼ ਵਿੱਚ ਦੋ ਗੋਲਡ ਜਿੱਤ ਕੇ ਰਚਿਆ ਇਤਿਹਾਸ
ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਚੀਫ ਸੈਲੇਕਟਰ, ਸਚਿਨ ਦੇ ਆਖਰੀ ਮੈਚ ਵਿੱਚ ਖਤਮ ਹੋ ਗਿਆ ਸੀ ਕਰੀਅਰ