ਟੀਮ ਇੰਡੀਆ ਦੇ ਮੁੰਬਈ ਪਹੁੰਚਣ ਤੋਂ ਪਹਿਲਾਂ ਮੀਂਹ ਦਾ ਅਲਰਟ, ਕਿਵੇਂ ਹੋਵੇਗਾ ਰੋਡ ਸ਼ੋਅ?
Team India Victory Road Show: ਮਹਾਰਾਸ਼ਟਰ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੁੰਬਈ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਹੀ ਟੀਮ ਇੰਡੀਆ ਦੇ ਟੀ-20 ਵਿਸ਼ਵ ਚੈਂਪੀਅਨ ਬਣਨ ਦੇ ਜਸ਼ਨ 'ਚ ਉਨ੍ਹਾਂ ਦੇ ਸਨਮਾਨ 'ਚ ਨਰੀਮਨ ਪੁਆਇੰਟ ਤੋਂ ਰੋਡ ਸ਼ੋਅ ਕੀਤਾ ਜਾਵੇਗਾ।

ਸੰਕੇਤਕ ਤਸਵੀਰ
ਮਹਾਰਾਸ਼ਟਰ ‘ਚ ਮਾਨਸੂਨ ਦੀ ਬਾਰਿਸ਼ ਜ਼ੋਰਦਾਰ ਹੋ ਰਹੀ ਹੈ। ਮੌਸਮ ਵਿਭਾਗ ਨੇ 24 ਘੰਟਿਆਂ ‘ਚ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੁੰਬਈ ‘ਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ‘ਚ ਆਸਮਾਨ ‘ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਅਨੁਸਾਰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਹੋਰ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੁੰਬਈ ਦੇ ਮਰੀਨ ਡਰਾਈਵ ‘ਤੇ ਵੀ ਤੇਜ਼ ਲਹਿਰਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਟੀ-20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਅੱਜ ਭਾਰਤ ਪਰਤ ਆਈ ਹੈ। ਟੀਮ ਇੰਡੀਆ ਦਾ ਸ਼ਾਮ 5 ਵਜੇ ਮੁੰਬਈ ‘ਚ ਰੋਡ ਸ਼ੋਅ ਹੈ।
ਜੁਲਾਈ ਦਾ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਭਰ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਜੂਨ ‘ਚ ਹੀ ਮਾਨਸੂਨ ਮਹਾਰਾਸ਼ਟਰ ‘ਚ ਦਾਖਲ ਹੋ ਗਿਆ ਸੀ। ਜਿਸ ਤੋਂ ਬਾਅਦ ਮੁੰਬਈ ਸਮੇਤ ਪੂਰੇ ਮਹਾਰਾਸ਼ਟਰ ‘ਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੁੰਬਈ-ਠਾਣੇ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਲਈ ਅਲਰਟ ਜਾਰੀ ਕੀਤਾ ਗਿਆ ਹੈ।