ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨ ਦੇ ਪੁੱਤਰ ਨੇ ਪੈਰਿਸ ‘ਚ ਲਹਿਰਾਇਆ ਤਿਰੰਗਾ, ਜਾਣੋ ਕੌਣ ਹਨ ਮਨੂ ਭਾਕਰ ਨਾਲ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਰਬਜੋਤ ਸਿੰਘ?

Sarabjot Singh Won Bronze With Manu Bhakar : ਪੈਰਿਸ ਓਲੰਪਿਕ ਵਿੱਚ ਭਾਰਤ ਨੂੰ ਇੱਕ ਹੋਰ ਮੈਡਲ ਮਿਲਿਆ ਹੈ। ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਿਆ। ਜਾਣੋ ਕੌਣ ਹੈ ਮਨੂ ਭਾਕਰ ਨਾਲ ਮੈਡਲ ਜਿੱਤਣ ਵਾਲਾ ਨਿਸ਼ਾਨੇਬਾਜ਼ ਸਰਬਜੋਤ ਸਿੰਘ।

ਕਿਸਾਨ ਦੇ ਪੁੱਤਰ ਨੇ ਪੈਰਿਸ ‘ਚ ਲਹਿਰਾਇਆ ਤਿਰੰਗਾ, ਜਾਣੋ ਕੌਣ ਹਨ ਮਨੂ ਭਾਕਰ ਨਾਲ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਰਬਜੋਤ ਸਿੰਘ?
ਕੌਣ ਹਨ ਮਨੂ ਭਾਕਰ ਨਾਲ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਰਬਜੋਤ ਸਿੰਘ?
Follow Us
tv9-punjabi
| Updated On: 30 Jul 2024 14:31 PM

ਪੈਰਿਸ ਦੀ ਸ਼ੂਟਿੰਗ ਰੇਂਜ ‘ਚ ਭਾਰਤੀ ਨਿਸ਼ਾਨੇਬਾਜ਼ਾਂ ਦਾ ਜਾਦੂ ਇਕ ਵਾਰ ਫਿਰ ਦੇਖਣ ਨੂੰ ਮਿਲਿਆ। ਨਿਸ਼ਾਨੇਬਾਜ਼ਾਂ ਨੇ ਇੱਕ ਵਾਰ ਫਿਰ ਭਾਰਤ ਲਈ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਵਾਰ 10 ਮੀਟਰ ਏਅਰ ਪਿਸਟਲ ਮਿਕਸਡ ਈਵੈਂਟ ਵਿੱਚ ਭਾਰਤੀ ਨਿਸ਼ਾਨੇਬਾਜ਼ਾਂ ਨੇ ਜਿੱਤ ਦਰਜ ਕੀਤੀ, ਜਿੱਥੇ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਦੇਸ਼ ਲਈ ਕਾਂਸੀ ਦਾ ਤਗ਼ਮਾ ਜਿੱਤਿਆ। ਇਨ੍ਹਾਂ ਦੋਵਾਂ ਦੀ ਜੋੜੀ ਨੇ ਦੱਖਣੀ ਕੋਰੀਆ ਦੇ ਨਿਸ਼ਾਨੇਬਾਜ਼ਾਂ ਨੂੰ ਹਰਾਇਆ। ਇਸ ਨਾਲ ਮਨੂ ਭਾਕਰ ਕਿਸੇ ਓਲੰਪਿਕ ਈਵੈਂਟ ‘ਚ ਦੋ ਤਗਮੇ ਜਿੱਤਣ ਵਾਲੀ ਦੇਸ਼ ਦੀ ਪਹਿਲੀ ਐਥਲੀਟ ਬਣ ਗਈ ਹੈ। ਹਾਲਾਂਕਿ ਮਨੂ ਭਾਕਰ ਦੇ ਨਾਲ-ਨਾਲ ਉਨ੍ਹਾਂ ਦੇ ਸਾਥੀ ਸਰਬਜੋਤ ਸਿੰਘ ਬਾਰੇ ਵੀ ਜਾਣਨਾ ਜ਼ਰੂਰੀ ਹੈ ਜਿਸ ਨੇ ਮੈਚ ਵਿਨਿੰਗ ਸ਼ਾਟ ਮਾਰਿਆ। ਇਹ ਜਿੱਤ ਸਰਬਜੋਤ ਸਿੰਘ ਲਈ ਵੀ ਬਹੁਤ ਖਾਸ ਹੈ ਕਿਉਂਕਿ ਇਹ ਉਨ੍ਹਾਂ ਦਾ ਪਹਿਲਾ ਓਲੰਪਿਕ ਤਮਗਾ ਹੈ।

ਕਿਸਾਨ ਦੇ ਪੁੱਤਰ ਹਨ ਸਰਬਜੋਤ ਸਿੰਘ

ਸਰਬਜੋਤ ਸਿੰਘ ਦਾ ਜਨਮ ਅੰਬਾਲਾ ਦੇ ਬਰਾੜਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਦੀ ਉਮਰ ਸਿਰਫ਼ 22 ਸਾਲ ਹੈ। ਸਰਬਜੋਤ ਦੇ ਪਿਤਾ ਜਤਿੰਦਰ ਸਿੰਘ ਇੱਕ ਕਿਸਾਨ ਹਨ ਅਤੇ ਉਨ੍ਹਾਂ ਦੀ ਮਾਤਾ ਹਰਦੀਪ ਕੌਰ ਇੱਕ ਘਰੇਲੂ ਔਰਤ ਹਨ। ਸਰਬਜੋਤ ਸਿੰਘ ਦਾ ਜਨਮ ਭਾਵੇਂ ਇੱਕ ਛੋਟੇ ਜਿਹੇ ਪਿੰਡ ਵਿੱਚ ਹੋਇਆ ਸੀ ਪਰ ਉਨ੍ਹਾਂ ਦੇ ਮਾਤਾ-ਪਿਤਾ ਨੇ ਉਨ੍ਹਾਂ ਨੂੰ ਕੋਈ ਤੰਗੀ ਨਹੀਂ ਆਉਣ ਦਿੱਤੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਟ੍ਰੇਨਿੰਗ ਲਈ ਦਿੱਲੀ ਵੀ ਭੇਜਿਆ। ਸਰਬਜੋਤ ਨੇ ਆਪਣੀ ਸ਼ੂਟਿੰਗ ਦੀ ਟ੍ਰੇਨਿੰਗ ਅੰਬਾਲਾ ਕੈਂਟ ਸਥਿਤ ਏਆਰ ਸ਼ੂਟਿੰਗ ਅਕੈਡਮੀ ਤੋਂ ਕੀਤੀ ਹੈ, ਉਨ੍ਹਾਂ ਦੇ ਕੋਚ ਦਾ ਨਾਂ ਅਭਿਸ਼ੇਕ ਰਾਣਾ ਹੈ।

ਸਰਬਜੋਤ ਸਿੰਘ ਨੂੰ ਹੈ ਜਿੱਤ ਦੀ ਆਦਤ

ਸਰਬਜੋਤ ਸਿੰਘ ਨੂੰ ਜਿੱਤਣ ਦੀ ਪੁਰਾਣੀ ਆਦਤ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ 2019 ਵਿੱਚ ਆਈਐਸਐਸਐਫ ਜੂਨੀਅਰ ਵਿਸ਼ਵ ਕੱਪ ਜਿੱਤਿਆ ਸੀ। ਸਾਲ 2021 ਵਿੱਚ, ਉਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਿੰਗਲ ਅਤੇ ਟੀਮ ਮੁਕਾਬਲਿਆਂ ਵਿੱਚ ਦੇਸ਼ ਲਈ ਸੋਨ ਤਮਗਾ ਜਿੱਤਿਆ। 2023 ‘ਚ ਵੀ ਉਨ੍ਹਾਂ ਨੇ ਇਹੀ ਕਾਰਨਾਮਾ ਦੁਹਰਾਇਆ ਅਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ‘ਤੇ ਇਸ ਖਿਡਾਰੀ ਨੇ ਪਹਿਲੀ ਵਾਰ ਓਲੰਪਿਕ ‘ਚ ਜਗ੍ਹਾ ਬਣਾਈ ਅਤੇ ਆਪਣੇ ਡੈਬਿਊ ‘ਚ ਹੀ ਕਾਂਸੀ ਦਾ ਤਗਮਾ ਜਿੱਤ ਲਿਆ।

ਸਰਬਜੋਤ ਸਿੰਘ ਵਿੱਚ ਹੈ ਓਲੰਪਿਕ ਗੋਲਡ ਜਿੱਤਣ ਦੀ ਤਾਕਤ

ਸਰਬਜੋਤ ਸਿੰਘ ਪਹਿਲੇ ਹੀ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਦਾ ਕਾਰਨਾਮਾ ਕਰ ਵਿਖਾਇਆ ਹੈ ਅਤੇ ਹੁਣ ਉਹ ਸਿਰਫ਼ 22 ਸਾਲ ਦੇ ਹਨ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸੋਨ ਤਗ਼ਮਾ ਜਿੱਤ ਸਕਦਾ ਹੈ। ਸਰਬਜੋਤ ਨੇ 2019 ‘ਚ ਅੰਤਰਰਾਸ਼ਟਰੀ ਪੱਧਰ ‘ਤੇ ਡੈਬਿਊ ਕੀਤਾ ਸੀ। 2019 ਵਿੱਚ, ਉਨ੍ਹਾਂ ਨੇ ਜੂਨੀਅਰ ਵਿਸ਼ਵ ਕੱਪ ਵਿੱਚ ਦੋ ਚਾਂਦੀ ਅਤੇ ਇੱਕ ਸੋਨ ਤਮਗਾ ਜਿੱਤਿਆ। ਉਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ ਸੀ। ਉਨ੍ਹਾਂ ਨੇ 2019 ਦੋਹਾ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕਾਂਸੀ ਅਤੇ ਸੋਨ ਤਮਗਾ ਜਿੱਤਿਆ। 2023 ਵਿੱਚ, ਉਨ੍ਹਾਂ ਨੇ ਚਾਗਵੋਨ ਵਿੱਚ ਦੁਬਾਰਾ ਕਾਂਸੀ ਦਾ ਤਗਮਾ ਜਿੱਤਿਆ, ਉਨ੍ਹਾਂ ਨੇ ਭੋਪਾਲ ਅਤੇ ਬਾਕੂ ਵਿੱਚ ਹੋਏ 2023 ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਿਆ। ਉਨ੍ਹਾਂ ਨੇ 2022 ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸੋਨ ਅਤੇ ਚਾਂਦੀ ਦਾ ਤਗਮਾ ਜਿੱਤਿਆ ਸੀ। ਸਪਸ਼ਟ ਹੈ ਕਿ ਸਰਬਜੋਤ ਸਿੰਘ ਨੇ 10 ਮੀਟਰ ਏਅਰ ਪਿਸਟਲ ਵਿੱਚ ਮੁਹਾਰਤ ਹਾਸਲ ਕਰ ਲਈ ਹੈ, ਇਸ ਨਿਸ਼ਾਨੇਬਾਜ਼ ਦਾ ਭਵਿੱਖ ਉੱਜਵਲ ਹੈ।

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...