AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਜਰੰਗ ਪੂਨੀਆ ਵਾਪਿਸ ਕਰਨਗੇ ਪਦਮਸ਼੍ਰੀ ਐਵਾਰਡ, ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ- ‘ਸਨਮਾਨਿਤ’ ਬਣ ਕੇ ਨਹੀਂ ਜੀ ਪਾਵਾਂਗਾ

ਬਜਰੰਗ ਪੂਨੀਆ ਤੋਂ ਪਹਿਲਾਂ ਵੀਰਵਾਰ ਨੂੰ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਵੀ ਸੰਨਿਆਸ ਲੈਣ ਦਾ ਐਲਾਨ ਕੀਤਾ। ਕੁਸ਼ਤੀ ਸੰਘ ਦੇ ਨਵੇਂ ਪ੍ਰਧਾਨ ਦੇ ਐਲਾਨ ਤੋਂ ਤੁਰੰਤ ਬਾਅਦ, ਪਹਿਲਵਾਨਾਂ ਨੇ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਸਾਕਸ਼ੀ ਨੇ ਹੰਝੂਆਂ ਨਾਲ ਸੰਨਿਆਸ ਲੈਣ ਦਾ ਐਲਾਨ ਕੀਤਾ। ਸਾਕਸ਼ੀ ਨੇ ਦੋਸ਼ ਲਗਾਇਆ ਕਿ ਸੰਜੇ ਸਿੰਘ ਬ੍ਰਿਜ ਭੂਸ਼ਣ ਸਿੰਘ ਦੇ ਵੀ ਕਰੀਬੀ ਹਨ ਅਤੇ ਅਜਿਹੇ 'ਚ ਉਹ ਅੱਗੇ ਨਹੀਂ ਖੇਡ ਸਕਣਗੇ।

ਬਜਰੰਗ ਪੂਨੀਆ ਵਾਪਿਸ ਕਰਨਗੇ ਪਦਮਸ਼੍ਰੀ ਐਵਾਰਡ, ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ- 'ਸਨਮਾਨਿਤ' ਬਣ ਕੇ ਨਹੀਂ ਜੀ ਪਾਵਾਂਗਾ
Photo: tv9hindi.com
tv9-punjabi
| Published: 22 Dec 2023 17:41 PM IST
Share

ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ ਪੂਨੀਆ ਨੇ WFI ਦੇ ਨਵੇਂ ਪ੍ਰਧਾਨ ਦ ਐਲਾਨ ਤੋਂ ਬਾਅਦ ਵੱਡਾ ਫੈਸਲਾ ਲਿਆ ਹੈ। ਬਜਰੰਗ ਪੂਨੀਆ ਨੇ ਆਪਣਾ ਪਦਮ ਪੁਰਸਕਾਰ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਬਜਰੰਗ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਮਾਮਲੇ ‘ਤੇ ਪੀਐਮ ਮੋਦੀ ਨੂੰ ਪੱਤਰ ਵੀ ਲਿਖਿਆ ਹੈ। ਬਜਰੰਗ ਨੇ ਸੋਸ਼ਲ ਮੀਡੀਆ ‘ਤੇ ਆਪਣਾ ਪੱਤਰ ਟਵੀਟ ਕੀਤਾ ਅਤੇ ਕੈਪਸ਼ਨ ‘ਚ ਲਿਖਿਆ, ‘ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਕਹਿਣ ਲਈ ਇਹ ਬੱਸ ਮੇਰੀ ਚਿੱਠੀ ਹੈ।

ਬਜਰੰਗ ਪੁਨੀਆ ਨੇ ਕਹੀਆਂ ਇਹ ਵੱਡੀਆਂ ਗੱਲਾਂ

  • ਬ੍ਰਿਜ ਭੂਸ਼ਣ ਨੇ 21 ਦਸੰਬਰ ਨੂੰ ਹੋਈਆਂ ਕੁਸ਼ਤੀ ਸੰਘ ਦੀਆਂ ਚੋਣਾਂ ਵਿੱਚ ਇੱਕ ਵਾਰ ਫਿਰ ਜਿੱਤ ਦਰਜ ਕੀਤੀ ਹੈ। ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਵਿਅਕਤੀ ਨੇ ਮੁੜ ਜਨਤਕ ਤੌਰ ‘ਤੇ ਕੁਸ਼ਤੀ ਦਾ ਪ੍ਰਬੰਧ ਕਰਨ ਵਾਲੀ ਇਕਾਈ ਨੂੰ ਸੰਭਾਲ ਲਿਆ ਹੈ। ਇਸ ਬੇਇਨਸਾਫ਼ੀ ਤੋਂ ਬਾਅਦ 2019 ਵਿੱਚ ਮਿਲਿਆ ਪਦਮਸ਼੍ਰੀ ਪੁਰਸਕਾਰ ਮੈਨੂੰ ਦੁਖੀ ਕਰ ਰਿਹਾ ਹੈ। ਮਹਿਲਾ ਪਹਿਲਵਾਨਾਂ ਦੀ ਬੇਇੱਜ਼ਤੀ ਤੋਂ ਬਾਅਦ ਮੈਂ ਇੱਜ਼ਤ ਵਾਲੀ ਜ਼ਿੰਦਗੀ ਨਹੀਂ ਜੀ ਸਕਾਂਗਾ। ਇਸ ਲਈ ਮੈਂ ਤੁਹਾਨੂੰ ਸਨਮਾਨ ਵਾਪਸ ਕਰ ਰਿਹਾ ਹਾਂ।

ਬਜਰੰਗ ਪੂਨੀਆ ਦਾ ਕਰੀਅਰ

ਤੁਹਾਨੂੰ ਦੱਸ ਦੇਈਏ ਕਿ ਬਜਰੰਗ ਪੂਨੀਆ ਨੂੰ 2019 ਵਿੱਚ ਪਦਮ ਸ਼੍ਰੀ ਪੁਰਸਕਾਰ ਮਿਲਿਆ ਸੀ। ਇਸ ਭਾਰਤੀ ਪਹਿਲਵਾਨ ਨੇ 2020 ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਵਿਸ਼ਵ ਚੈਂਪੀਅਨਸ਼ਿਪ ‘ਚ ਉਨ੍ਹਾਂ ਦੇ ਨਾਂ 4 ਮੈਡਲ ਹਨ। ਉਹ ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਸੋਨੇ ਅਤੇ ਚਾਂਦੀ ਦਾ ਤਗ਼ਮਾ ਵੀ ਜਿੱਤ ਚੁੱਕੇ ਹਨ। ਬਜਰੰਗ ਨੇ ਰਾਸ਼ਟਰਮੰਡਲ ਵਿੱਚ ਦੋ ਸੋਨ ਅਤੇ ਇੱਕ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...