Wrestlers Protest: ਪਹਿਲਵਾਨਾਂ ਦਾ ਵਿਰੋਧ: 15 ਜੂਨ ਤੱਕ ਮੁਲਤਵੀ ਹੋਇਆ ਪਹਿਲਾਵਾਨਾਂ ਦਾ ਪ੍ਰਦਰਸ਼ਨ, ਖੇਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਲਿਆ ਵੱਡਾ ਫੈਸਲਾ | wrestlers-meet-sports-minister-anurag-thakur- five-demands including action on brij bhushan news in punjabi Punjabi news - TV9 Punjabi

Wrestlers Protest: 15 ਜੂਨ ਤੱਕ ਮੁਲਤਵੀ ਹੋਇਆ ਪਹਿਲਾਵਾਨਾਂ ਦਾ ਪ੍ਰਦਰਸ਼ਨ, ਖੇਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਲਿਆ ਵੱਡਾ ਫੈਸਲਾ

Updated On: 

07 Jun 2023 18:21 PM

ਖੇਡ ਮੰਤਰੀ ਅਨੁਰਾਗ ਠਾਕੁਰ ਨੇ ਖਿਡਾਰੀਆਂ ਨਾਲ ਆਪਣੇ ਘਰ ਵਿੱਚ ਮੁਲਾਕਾਤ ਕੀਤੀ ਹੈ, ਜਿਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਦੇ ਸਾਹਮਣੇ 5 ਅਹਿਮ ਮੰਗਾਂ ਰੱਖੀਆਂ ਹਨ। ਪਹਿਲਵਾਨਾਂ ਨੇ ਕਿਹਾ ਹੈ ਕਿ ਕੁਸ਼ਤੀ ਸੰਘ ਦੀ ਅਗਲੀ ਪ੍ਰਧਾਨ ਔਰਤ ਹੋਣੀ ਚਾਹੀਦੀ ਹੈ।

Wrestlers Protest: 15 ਜੂਨ ਤੱਕ ਮੁਲਤਵੀ ਹੋਇਆ ਪਹਿਲਾਵਾਨਾਂ ਦਾ ਪ੍ਰਦਰਸ਼ਨ, ਖੇਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਲਿਆ  ਵੱਡਾ ਫੈਸਲਾ
Follow Us On

ਨਵੀਂ ਦਿੱਲੀ: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ 5 ਘੰਟੇ ਲੰਬੀ ਬੈਠਕ ਹੋਈ। ਮੀਟਿੰਗ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਉਨ੍ਹਾਂ ਦਾ ਅੰਦੋਲਨ 15 ਜੂਨ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਮੁੜ ਅੰਦੋਲਨ ਕਰਨ ਬਾਰੇ ਵਿਚਾਰ ਕਰਨਗੇ।

ਅਨੁਰਾਗ ਠਾਕੁਰ ਨਾਲ ਮੁਲਾਕਾਤ ਦੌਰਾਨ ਪਹਿਲਵਾਨਾਂ ਨੇ ਕਿਹਾ ਹੈ ਕਿ ਹੁਣ ਕੁਸ਼ਤੀ ਮਹਾਸੰਘ ਦੀ ਕਮਾਨ ਕਿਸੇ ਔਰਤ ਦੇ ਹੱਥਾਂ ‘ਚ ਦਿੱਤੀ ਜਾਣੀ ਚਾਹੀਦੀ ਹੈ। ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਨੂੰ ਮਿਲ ਕੇ ਇਹ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨਾਲ ਗੱਲਬਾਤ ਕਰਦਿਆਂ ਪਹਿਲਵਾਨਾਂ ਨੇ 5 ਮੰਗਾਂ ਰੱਖੀਆਂ ਹਨ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪਹਿਲਵਾਨ ਨਾਬਾਲਗ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

ਇਨ੍ਹਾਂ ਬਿੰਦੂਆਂ ਰਾਹੀਂ ਜਾਣੋ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੀਆਂ ਅਹਿਮ ਗੱਲਾਂ –

  1. ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਇਹ ਮੁਲਾਕਾਤ ਅਨੁਰਾਗ ਠਾਕੁਰ ਵੱਲੋਂ ਮੰਗਲਵਾਰ ਦੇਰ ਰਾਤ ਟਵਿਟਰ ‘ਤੇ ਦਿੱਤੇ ਸੱਦੇ ਤੋਂ ਬਾਅਦ ਕੀਤੀ ਗਈ ਹੈ।
  2. ਪਿਛਲੇ 5 ਦਿਨਾਂ ਵਿੱਚ ਸਰਕਾਰ ਅਤੇ ਪਹਿਲਵਾਨਾਂ ਵਿਚਾਲੇ ਇਹ ਦੂਜੀ ਮੀਟਿੰਗ ਹੈ। ਪਹਿਲਵਾਨਾਂ ਨੇ ਸ਼ਨੀਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਯੌਨ ਸ਼ੋਸ਼ਣ ਦੇ ਮੁਲਜ਼ਮ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
  3. ਪਹਿਲਵਾਨਾਂ ਨੇ ਕੇਂਦਰੀ ਮੰਤਰੀ ਦੇ ਸਾਹਮਣੇ 5 ਮੰਗਾਂ ਰੱਖੀਆਂ ਹਨ, ਜਿਨ੍ਹਾਂ ਵਿੱਚ ਸੁਤੰਤਰ ਅਤੇ ਨਿਰਪੱਖ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਦੀ ਮੰਗ ਵੀ ਸ਼ਾਮਲ ਹੈ। ਇਸ ਦੌਰਾਨ ਪਹਿਲਵਾਨਾਂ ਨੇ ਇੱਛਾ ਜ਼ਾਹਰ ਕੀਤੀ ਹੈ ਕਿ ਹੁਣ ਕੁਸ਼ਤੀ ਫੈਡਰੇਸ਼ਨ ਦੀ ਕਮਾਨ ਕਿਸੇ ਮਹਿਲਾ ਪਹਿਲਵਾਨ ਨੂੰ ਸੰਭਾਲਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਬ੍ਰਿਜ ਭੂਸ਼ਣ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੁਸ਼ਤੀ ਫੈਡਰੇਸ਼ਨ ਦਾ ਹਿੱਸਾ ਨਾ ਬਣਾਉਣ ਦੀ ਗੱਲ ਵੀ ਕਹੀ ਹੈ।
  4. ਪਹਿਲਵਾਨਾਂ ਨੇ ਕਿਹਾ ਕਿ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਵਾਲੇ ਦਿਨ ਉਨ੍ਹਾਂ ਦੇ ਪ੍ਰਦਰਸ਼ਨ ‘ਤੇ ਦਾਇਰ ਕੇਸ ਨੂੰ ਖਾਰਜ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਨੂੰ ਮੁੜ ਦੁਹਰਾਇਆ ਹੈ।
  5. ਵਿਨੇਸ਼ ਫੋਗਾਟ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੀ ਇੱਕ ਅਹਿਮ ਮੈਂਬਰ ਰਹੀ ਹੈ ਪਰ ਉਹ ਇਸ ਵੇਲੇ ਸਰਕਾਰ ਨਾਲ ਮੀਟਿੰਗਾਂ ਤੋਂ ਗਾਇਬ ਹੈ ਕਿਉਂਕਿ ਉਹ ਆਪਣੇ ਪਿੰਡ ਬਲਾਲੀ ਵਿੱਚ ਹੈ ਜਿੱਥੇ ਉਨ੍ਹਾਂ ਨੇ ਪਹਿਲਾਂ ਤੋਂ ਨਿਰਧਾਰਤ ਪੰਚਾਇਤ ਵਿੱਚ ਹਿੱਸਾ ਲੈਣਾ ਹੈ।
  6. ਮੰਗਲਵਾਰ ਦੇਰ ਰਾਤ ਅਨੁਰਾਗ ਠਾਕੁਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਪਹਿਲਵਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ। ਅਨੁਰਾਗ ਨੇ ਟਵੀਟ ‘ਚ ਲਿਖਿਆ ਸੀ ਕਿ ਸਰਕਾਰ ਪਹਿਲਵਾਨਾਂ ਦੇ ਮੁੱਦਿਆਂ ‘ਤੇ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਨ। ਇਸ ਟਵੀਟ ਵਿੱਚ ਉਨ੍ਹਾਂ ਨੇ ਪਹਿਲਵਾਨਾਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਦਾ ਇਹ ਉਪਰਾਲਾ ਪਹਿਲਵਾਨਾਂ ਦੇ ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਨੂੰ ਸ਼ਾਂਤ ਕਰਨ ਲਈ ਹੈ।
  7. ਦੱਸ ਦਈਏ ਕਿ ਪਹਿਲਵਾਨਾਂ ਨੇ ਜਨਵਰੀ ‘ਚ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਇਹ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਇਸ ਦੌਰਾਨ ਪਹਿਲਵਾਨਾਂ ਨੇ ਉਨ੍ਹਾਂ ‘ਤੇ ਦੋਸ਼ ਲਾਏ ਸਨ ਕਿ ਉਨ੍ਹਾਂ ਨੇ ਇਕ ਨਾਬਾਲਿਗ ਖਿਡਾਰੀ ਦਾ ਜਿਨਸੀ ਸ਼ੋਸ਼ਣ ਕੀਤਾ ਹੈ। ਦੋਸ਼ਾਂ ਦੇ ਨਾਲ-ਨਾਲ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਗਈ। ਇਸ ਮਾਮਲੇ ‘ਚ ਪਹਿਲਵਾਨਾਂ ਨੇ 23 ਅਪ੍ਰੈਲ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਫਿਰ ਤੋਂ ਧਰਨਾ ਸ਼ੁਰੂ ਕਰ ਦਿੱਤਾ ਸੀ।
  8. ਪਹਿਲਵਾਨਾਂ ਨੂੰ 28 ਮਈ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਜ਼ਬਰਦਸਤੀ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਹਿਲਵਾਨਾਂ ਨੇ ਨਵੀਂ ਸੰਸਦ ਭਵਨ ਵੱਲ ਰੁਖ਼ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
  9. ਜਿੱਥੇ ਇੱਕ ਪਾਸੇ ਸਰਕਾਰ ਪਹਿਲਵਾਨਾਂ ਦੀਆਂ ਬਹੁਤੀਆਂ ਗੱਲਾਂ ਮੰਨਣ ਲਈ ਤਿਆਰ ਹੈ, ਉੱਥੇ ਦੂਜੇ ਪਾਸੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੋਵਾਂ ਵਿਚਾਲੇ ਅਹਿਮ ਮੁੱਦਾ ਬਣਿਆ ਹੋਇਆ ਹੈ।ਧਰਨੇ ਦੌਰਾਨ ਪਹਿਲਵਾਨ ਵੀ ਪਿਛਲੇ ਮਹੀਨੇ ਰੇਲਵੇ ਵਿੱਚ ਆਪਣੀ-ਆਪਣੀ ਨੌਕਰੀ ਜੁਆਇਨ ਕਰ ਚੁੱਕੇ ਹਨ। ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਦੋਵੇਂ ਰੇਲਵੇ ਵਿੱਚ ਵਿਸ਼ੇਸ਼ ਅਧਿਕਾਰੀ ਵਜੋਂ ਕੰਮ ਕਰ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version