ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Budget 2024: ਨਵਾਂ ਫੋਨ ਖਰੀਦਣ ਵਾਲਿਆਂ ਦੀ ਚਾਂਦੀ, ਹੁਣ ਸਮਾਰਟਫੋਨ-ਚਾਰਜਰ ਖਰੀਦਨਾ ਹੋਵੇਗਾ ਸਸਤਾ

Mobile-Charger Prices: ਨਿਰਮਲਾ ਸੀਤਾਰਮਨ ਨੇ Budget 2024 ਪੇਸ਼ ਕਰਦੇ ਹੋਏ ਕਈ ਵੱਡੇ ਐਲਾਨ ਕੀਤੇ ਹਨ। ਆਮ ਜਨਤਾ ਨੂੰ ਰਾਹਤ ਦਿੰਦਿਆਂ ਸਰਕਾਰ ਨੇ ਸਮਾਰਟਫੋਨ ਅਤੇ ਮੋਬਾਈਲ ਫੋਨ ਚਾਰਜਰਾਂ 'ਤੇ ਵੀ ਕਸਟਮ ਡਿਊਟੀ ਘਟਾ ਕੇ 15 ਫੀਸਦੀ ਕਰ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਨਵਾਂ ਫੋਨ ਖਰੀਦਣਾ ਹੁਣ ਸਸਤਾ ਹੋ ਜਾਵੇਗਾ।

Budget 2024: ਨਵਾਂ ਫੋਨ ਖਰੀਦਣ ਵਾਲਿਆਂ ਦੀ ਚਾਂਦੀ, ਹੁਣ ਸਮਾਰਟਫੋਨ-ਚਾਰਜਰ ਖਰੀਦਨਾ ਹੋਵੇਗਾ ਸਸਤਾ
(Photo Credit: Instagram/ sachkadwaha)
Follow Us
kusum-chopra
| Published: 23 Jul 2024 13:23 PM

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਪਹਿਲੇ ਬਜਟ ‘ਚ ਕਈ ਵੱਡੇ ਐਲਾਨ ਕਰਕੇ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ‘ਚੋਂ ਇਕ ਵੱਡਾ ਐਲਾਨ ਇਹ ਹੈ ਕਿ ਹੁਣ ਗਾਹਕਾਂ ਲਈ ਨਵਾਂ ਸਮਾਰਟਫੋਨ ਅਤੇ ਚਾਰਜਰ ਖਰੀਦਣਾ ਸਸਤਾ ਹੋਵੇਗਾ। ਅਜਿਹਾ ਇਸ ਲਈ ਕਿਉਂਕਿ ਸਰਕਾਰ ਨੇ ਮੋਬਾਈਲ ਫੋਨ ਅਤੇ ਮੋਬਾਈਲ ਚਾਰਜਰ ਡਿਵਾਈਸ ਦੋਵਾਂ ‘ਤੇ ਕਸਟਮ ਡਿਊਟੀ ਘਟਾ ਕੇ 15 ਫੀਸਦੀ ਕਰ ਦਿੱਤੀ ਹੈ।

Budget 2024 ‘ਚ ਐਲਾਨ ਤੋਂ ਪਹਿਲਾਂ ਮੋਬਾਈਲ ਫੋਨ ਅਤੇ ਚਾਰਜਰਾਂ ‘ਤੇ ਕਸਟਮ ਡਿਊਟੀ 20 ਫੀਸਦੀ ਸੀ। ਨਿਰਮਲਾ ਸੀਤਾਰਮਨ ਦੇ ਬਜਟ ‘ਚ 15 ਫੀਸਦੀ ਦੇ ਐਲਾਨ ਨੇ ਆਮ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਨਵਾਂ ਫੋਨ ਅਤੇ ਚਾਰਜਰ ਖਰੀਦਣਾ 5 ਫੀਸਦੀ ਸਸਤਾ ਹੋਵੇਗਾ।

ਕਸਟਮ ਡਿਊਟੀ ‘ਚ ਕਟੌਤੀ ਤੋਂ ਬਾਅਦ ਮੋਬਾਈਲ ਫੋਨਾਂ ਅਤੇ ਚਾਰਜਰਾਂ ਦੀਆਂ ਕੀਮਤਾਂ ‘ਚ ਭਾਰੀ ਕਟੌਤੀ ਹੋ ਸਕਦੀ ਹੈ। ਇਸ ਤੋਂ ਇਲਾਵਾ ਨਿਰਮਲਾ ਸੀਤਾਰਮਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਪਿਛਲੇ 6 ਸਾਲਾਂ ਵਿੱਚ ਉਤਪਾਦਨ ਵਧਿਆ ਹੈ ਅਤੇ ਭਾਰਤ ਵਿੱਚ ਮੋਬਾਈਲ ਫੋਨਾਂ ਦਾ ਉਤਪਾਦਨ ਤਿੰਨ ਗੁਣਾ ਵਧਿਆ ਹੈ।ਸਿਰਫ਼ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ‘ਤੇ ਹੀ ਨਹੀਂ ਬਲਕਿ ਮੋਬਾਈਲ PCBA ‘ਤੇ ਵੀ BCD (ਬੇਸਿਕ ਕਸਟਮ ਡਿਊਟੀ) ਘਟਾ ਕੇ 15 ਫ਼ੀਸਦੀ ਕਰ ਦਿੱਤਾ ਗਿਆ ਹੈ।

BCD ਨਾਲ ਬਦਲਾਅ ਦਾ ਤੁਹਾਡੀ ਜੇਬ ਤੇ ਅਸਰ

ਇਸ ਸਾਲ, ਜਨਵਰੀ 2024 ਵਿੱਚ, ਕੇਂਦਰ ਸਰਕਾਰ ਨੇ ਮੋਬਾਈਲ ਫੋਨ ਨਿਰਮਾਣ ਨਾਲ ਜੁੜੇ ਪੁਰਜ਼ਿਆਂ ‘ਤੇ ਦਰਾਮਦ ਡਿਊਟੀ ਨੂੰ 15 ਪ੍ਰਤੀਸ਼ਤ ਤੋਂ ਘਟਾ ਕੇ 10 ਪ੍ਰਤੀਸ਼ਤ ਕਰ ਦਿੱਤਾ ਸੀ,ਕੰਪੋਨੇਂਟਸ ਜਾਂ ਡਿਵਾਇਸ ਨੂੰ ਜੇ ਮੋਬਾਈਲ ਦੂਜੇ ਦੇਸ਼ਾਂ ਤੋਂ ਮੰਗਵਾਉਣ ਤੇ ਮੋਬਾਇਲ ਫੋਨ ਨਿਰਮਾਤਾ ਕੰਪਨੀਆਂ ਨੂੰ ਬੇਸਿਕ ਡਿਊਟੀ ਤੇ ਰਾਹਤ ਨਾਲ ਸਿੱਧਾ ਫਾਇਦਾ ਤੁਹਾਨੂੰ ਲੋਕਾਂ ਨੂੰ ਹੋਣ ਵਾਲਾ ਹੈ।

ਇਸ ਤੋਂ ਪਹਿਲਾਂ ਕੰਪਨੀਆਂ ਨੂੰ ਜ਼ਿਆਦਾ ਟੈਕਸ ਦੇਣਾ ਪੈਂਦਾ ਸੀ, ਜਿਸ ਦਾ ਸਿੱਧਾ ਅਸਰ ਗਾਹਕਾਂ ਦੀਆਂ ਜੇਬਾਂ ‘ਤੇ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਨਵੇਂ ਫੋਨ ਲਈ ਜ਼ਿਆਦਾ ਟੈਕਸ ਦੇਣਾ ਪੈਂਦਾ ਸੀ। ਹੁਣ ਸਰਕਾਰ ਨੇ ਕਸਟਮ ਡਿਊਟੀ ਘਟਾਉਣ ਦਾ ਵੱਡਾ ਫੈਸਲਾ ਲਿਆ ਹੈ, ਜਿਸ ਕਾਰਨ ਕੰਪਨੀਆਂ ਨੂੰ ਘੱਟ ਪੈਸੇ ਦੇਣੇ ਪੈਣਗੇ, ਜਿਸ ਨਾਲ ਮੋਬਾਈਲ ਫੋਨਾਂ ਦੀਆਂ ਕੀਮਤਾਂ ‘ਚ ਕਮੀ ਆਵੇਗੀ ਅਤੇ ਜੇਬ ‘ਤੇ ਵੀ ਘੱਟ ਬੋਝ ਪਵੇਗਾ

ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ
ਮਨਮੋਹਨ ਸਿੰਘ ਦਾ ਦਿਹਾਂਤ: ਚੰਡੀਗੜ੍ਹ ਦਾ ਉਹ ਘਰ ਜੋ ਸਾਬਕਾ ਪ੍ਰਧਾਨ ਮੰਤਰੀ ਦੇ ਦਿਲ ਦੇ ਬਹੁਤ ਕਰੀਬ ਸੀ...
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ ਸੰਸਦ ਵਿੱਚ ਲਗੇ ਸੀ ਠਹਾਕੇ
ਮਾਨਾ ਕੀ ਤੇਰੇ ਦੀਦ ਕੇ ਕਾਬਿਲ ਨਹੀਂ ਹੂੰ ਮੈਂ...ਜਦੋਂ ਮਨਮੋਹਨ ਸਿੰਘ ਦੀ ਸ਼ਾਇਰੀ ਤੋਂ  ਸੰਸਦ ਵਿੱਚ ਲਗੇ ਸੀ ਠਹਾਕੇ...
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ
ਕਿਸਾਨ ਆਗੂ ਡੱਲੇਵਾਲ ਨੇ 'ਆਪ' ਵਫ਼ਦ ਨੂੰ ਕਿਹਾ- ਜੇ ਮੈਨੂੰ ਕੁਝ ਹੋਇਆ ਤਾਂ ਪੰਜਾਬ 'ਚ ਲਗਾਇਆ ਜਾ ਸਕਦਾ ਹੈ ਰਾਸ਼ਟਰਪਤੀ ਰਾਜ...
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ
PM ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਮੁਲਾਕਾਤ, ਯੁਵਾ ਸਸ਼ਕਤੀਕਰਨ ਦੀ ਕੀਤੀ ਗੱਲ...
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ
ਚੰਡੀਗੜ੍ਹ ਨਗਰ ਨਿਗਮ 'ਚ ਹੰਗਾਮੇ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਸੱਚ...
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!...
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...