AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਿਡਿਲ ਈਸਟ ਤਣਾਅ ਵਿਚਾਲੇ ਵੀ ਨਹੀਂ ਡਗਮਗਾਇਆ ਭਾਰਤ ਦਾ Tech ਸੈਕਟਰ, ਸਰਕਾਰ ਤੇ ਇੰਡਸਟਰੀ ਵਿਚਾਲੇ ਚੱਲ ਰਹੀ ਗੱਲਬਾਤ

West Asia Conflict: ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਟਕਰਾਅ ਦਾ ਭਾਰਤੀ ਟੈਕ ਉਦਯੋਗ 'ਤੇ ਤੁਰੰਤ ਕੋਈ ਮਾੜਾ ਪ੍ਰਭਾਵ ਨਹੀਂ ਪਿਆ ਹੈ। ਉਦਯੋਗਿਕ ਸੰਸਥਾਵਾਂ ਨੇ ਆਪਰੇਸ਼ਨ ਵਿੱਚ ਕੋਈ ਰੁਕਾਵਟਾਂ ਦੀ ਰਿਪੋਰਟ ਨਹੀਂ ਕੀਤੀ ਹੈ। ਹਾਲਾਂਕਿ ਸੇਮੀਕੰਡਕਟਰਸ ਨਿਰਮਾਣ ਲਈ ਮਹੱਤਵਪੂਰਨ ਗਲੋਬਲ ਹੀਲੀਅਮ ਦੀ ਘਾਟ ਬਾਰੇ ਚਿੰਤਾਵਾਂ ਹਨ, ਭਾਰਤੀ ਚਿੱਪ ਨਿਰਮਾਤਾਵਾਂ ਨੇ ਅਜੇ ਤੱਕ ਕਿਸੇ ਵੀ ਕਮੀ ਦੀ ਪੁਸ਼ਟੀ ਨਹੀਂ ਕੀਤੀ ਹੈ।

ਮਿਡਿਲ ਈਸਟ ਤਣਾਅ ਵਿਚਾਲੇ ਵੀ ਨਹੀਂ ਡਗਮਗਾਇਆ ਭਾਰਤ ਦਾ Tech ਸੈਕਟਰ, ਸਰਕਾਰ ਤੇ ਇੰਡਸਟਰੀ ਵਿਚਾਲੇ ਚੱਲ ਰਹੀ ਗੱਲਬਾਤ
Ashwini Vaishnaw Union Minister Image Credit source: File Photo
tv9-punjabi
| Updated On: 30 Mar 2026 16:40 PM IST

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੋਮਵਾਰ (30 ਮਾਰਚ) ਨੂੰ ਕਿਹਾ ਕਿ ਸਰਕਾਰ ਪੱਛਮੀ ਏਸ਼ੀਆ ਵਿੱਚ ਟਕਰਾਅ ਅਤੇ ਈਕੋਸਿਸਟਮ ‘ਤੇ ਇਸਦੇ ਪ੍ਰਭਾਵ ਬਾਰੇ ਹਾਈ ਟੈਕ ਉਦਯੋਗ ਸੰਗਠਨਾਂ ਨਾਲ ਗੱਲਬਾਤ ਕਰ ਰਹੀ ਹੈ। ਸਰਕਾਰ ਨੇ ਇਹ ਵੀ ਦੱਸਿਆ ਕਿ ਮਿਡਿਲ ਈਸਟ ਵਿੱਚ ਚੱਲ ਰਹੇ ਯੁੱਧ ਕਾਰਨ ਉਦਯੋਗਿਕ ਸੰਸਥਾਵਾਂ ਨੇ ਆਪਣੇ ਆਪਰੇਸ਼ਨਸ ‘ਤੇ ਕੋਈ ਮਾੜੀ ਰਿਪੋਰਟ ਨਹੀਂ ਦੱਸੀ ਹੈ।

ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਉਥਲ-ਪੁਥਲ ਦੇ ਵਿਚਕਾਰ, ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਬਿਆਨ ਭਾਰਤੀ ਤਕਨੀਕੀ ਜਗਤ ਲਈ ਰਾਹਤ ਲੈ ਕੇ ਆਇਆ ਹੈ। ਜਦੋਂ ਕਿ ਸਪਲਾਈ ਚੇਨ ਨੂੰ ਲੈ ਕੇ ਚਿੰਤਾਵਾਂ ਦੁਨੀਆ ਭਰ ਵਿੱਚ ਵਧ ਰਹੀਆਂ ਹਨ, ਭਾਰਤ ਦਾ ਇਲੈਕਟ੍ਰਾਨਿਕਸ ਅਤੇ ਆਈਟੀ ਖੇਤਰ ਫਿਲਹਾਲ ਸੰਕਟ ਤੋਂ ਸੁਰੱਖਿਅਤ ਲੱਗ ਰਿਹਾ ਹੈ।

ਟੈੱਕ ਇੰਡਸਟਰੀ ਤੇ ਹਾਲੇ ਤੱਕ ਅਸਰ ਨਹੀਂ

ਇਲੈਕਟ੍ਰਾਨਿਕਸ ਅਤੇ IT ਮੰਤਰੀ ਅਸ਼ਵਨੀ ਵੈਸ਼ਨਵ ਦੀ ਇਹ ਟਿੱਪਣੀ ਉਨ੍ਹਾਂ ਰਿਪੋਰਟਾਂ ਦੇ ਵਿਚਕਾਰ ਆਈ ਹੈ ਕਿ ਹੀਲੀਅਮ ਦੀ ਘਾਟ ਨੇ ਗਲੋਬਲ ਤਕਨੀਕੀ ਸਪਲਾਈ ਚੇਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਅਸ਼ਵਨੀ ਵੈਸ਼ਨਵ ਨੇ ਕਿਹਾ, “ਅਸੀਂ ਇੱਥੇ ਹਰ ਉਦਯੋਗ ਸੰਗਠਨ ਨੂੰ ਪੁੱਛਿਆ ਹੈ, ਅਤੇ ਹਰੇਕ ਨੇ ਸਾਨੂੰ ਦੱਸਿਆ ਹੈ ਕਿ ਅਜੇ ਤੱਕ ਕੋਈ ਪ੍ਰਭਾਵ ਨਹੀਂ ਪਿਆ ਹੈ।”

ਤਕਨੀਕੀ ਉਦਯੋਗ ਲਈ ਸਭ ਤੋਂ ਵੱਡੀ ਚਿੰਤਾ ਹੀਲੀਅਮ ਗੈਸ ਦੀ ਘਾਟ ਹੈ। ਹੀਲੀਅਮ ਦੀ ਵਰਤੋਂ ਸੈਮੀਕੰਡਕਟਰ ਚਿਪਸ ਦੇ ਨਿਰਮਾਣ ਵਿੱਚ ਅਤੇ ਐਮਆਰਆਈ ਮਸ਼ੀਨਾਂ ਵਰਗੇ ਹਾਈ ਟੈਕ ਉਪਕਰਣਾਂ ਵਿੱਚ Coolant ਵਜੋਂ ਕੀਤੀ ਜਾਂਦੀ ਹੈ। ਕਿਉਂਕਿ ਪੱਛਮੀ ਏਸ਼ੀਆ ਇਸ ਗੈਸ ਦਾ ਪ੍ਰਮੁੱਖ ਸਰੋਤ ਹੈ, ਇਸ ਲਈ ਜੰਗ ਵਰਗੀ ਸਥਿਤੀ ਵਿਸ਼ਵ ਪੱਧਰ ‘ਤੇ ਇਸਦੀਆਂ ਕੀਮਤਾਂ ਅਤੇ ਉਪਲਬਧਤਾ ਨੂੰ ਪ੍ਰਭਾਵਤ ਕਰ ਸਕਦੀ ਹੈ। ਹਾਲਾਂਕਿ, ਅਸ਼ਵਨੀ ਵੈਸ਼ਨਵ ਨੇ ਸਪੱਸ਼ਟ ਕੀਤਾ ਕਿ ਭਾਰਤੀ ਚਿੱਪ ਨਿਰਮਾਤਾਵਾਂ ਅਤੇ ਕੰਪੋਨੈਂਟ ਸਪਲਾਇਰਾਂ ਨੇ ਅਜੇ ਤੱਕ ਅਜਿਹੀ ਕਿਸੇ ਵੀ ਕਮੀ ਦੀ ਪੁਸ਼ਟੀ ਨਹੀਂ ਕੀਤੀ ਹੈ।

ਇਸ ਵਿੱਚ ਸੈਮੀਕੰਡਕਟਰ, ਮੋਬਾਈਲ, ਇਲੈਕਟ੍ਰਾਨਿਕਸ ਕੰਪੋਨੈਂਟਸ ਅਤੇ ਹਾਰਡਵੇਅਰ ਸਪੇਸ ਸ਼ਾਮਲ ਹਨ। ਇਹ ਇੱਕ ਬਦਲਦੀ ਸਥਿਤੀ ਹੈ। ਇਸ ਲਈ, ਅਸੀਂ ਇੰਡਸਟਰੀ ਨਾਲ ਗੱਲਬਾਤ ਕਰਨਾ ਜਾਰੀ ਰੱਖਾਂਗੇ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਮੈਂਬਰਾਂ ਦਾ ਮੰਨਣਾ ਹੈ ਕਿ ਪੱਛਮੀ ਏਸ਼ੀਆ ਸੰਕਟ ਜ਼ਿਆਦਾ ਦੇਰ ਨਹੀਂ ਚੱਲੇਗਾ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...