ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਸਖਸ਼ ਨੇ ਕਰ ਦਿੱਤਾ ਅਜਿਹਾ ਕੰਮ, ਲੋਕ ਕਹਿਣ ਲੱਗੇ 2045 ‘ਚ ਰਹਿ ਰਿਹਾ ਹੈ ਇਹ ਬੰਦਾ, ਵੀਡੀਓ ਵਾਇਰਲ

Viral video: ਸੋਸ਼ਲ ਮੀਡੀਆ 'ਤੇ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ ਹਨ। ਅਸਲ 'ਚ ਇਸ ਵੀਡੀਓ 'ਚ ਇਕ ਵਿਅਕਤੀ ਅਜਿਹੀ ਤਕਨੀਕ ਦਾ ਇਸਤੇਮਾਲ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕਾਂ ਨੇ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਉਹ 2045 'ਚ ਰਹਿ ਰਿਹਾ ਹੈ। ਅਸਲ ਵਿੱਚ, ਤੁਸੀਂ ਅਸਲ ਜ਼ਿੰਦਗੀ ਵਿੱਚ ਅਜਿਹੀ ਤਕਨਾਲੋਜੀ ਸ਼ਾਇਦ ਕਦੇ ਨਹੀਂ ਦੇਖੀ ਹੋਵੇਗੀ।

ਸਖਸ਼ ਨੇ ਕਰ ਦਿੱਤਾ ਅਜਿਹਾ ਕੰਮ, ਲੋਕ ਕਹਿਣ ਲੱਗੇ 2045 ‘ਚ ਰਹਿ ਰਿਹਾ ਹੈ ਇਹ ਬੰਦਾ, ਵੀਡੀਓ ਵਾਇਰਲ
ਵਾਇਰਲ ਹੋ ਰਹੀ ਵੀਡੀਓ ਵਿੱਚ ਗਬਜ਼ ਤਰੀਕੇ ਦੀ ਟੈਕਨੋਲੌਜੀ ਦੀ ਵਰਤੋਂ ਕਰ ਰਿਹਾ ਹੈ ਵਿਅਕਤੀ Pic Credit: x/@MoreCrazyClips
Follow Us
tv9-punjabi
| Published: 13 Jan 2024 10:14 AM

ਮਨੁੱਖ ਲਗਾਤਾਰ ਤਰੱਕੀ ਕਰ ਰਿਹਾ ਹੈ। ਪਹਿਲਾਂ ਅਸਮਾਨ ਦੀਆਂ ਜੋ ਚੀਜ਼ਾਂ ਨੂੰ ਅਸੀਂ ਧਰਤੀ ਤੋਂ ਖੜ੍ਹੇ ਹੋ ਕੇ ਸਿਰਫ਼ ਦੇਖ ਸਕਦੇ ਸੀ, ਅੱਜ ਮਨੁੱਖ ਉੱਥੇ ਪਹੁੰਚ ਗਿਆ ਹੈ ਅਤੇ ਇਹ ਸਭ ਤਕਨਾਲੋਜੀ ਦੀ ਮਦਦ ਨਾਲ ਸੰਭਵ ਹੋਇਆ ਹੈ। ਤਕਨਾਲੋਜੀ ਨੇ ਅੱਜ ਬਹੁਤ ਸਾਰੇ ਦੇਸ਼ਾਂ ਨੂੰ ਅਮੀਰ ਅਤੇ ਸ਼ਕਤੀਸ਼ਾਲੀ ਬਣਾ ਦਿੱਤਾ ਹੈ। ਚੀਨ ਅਤੇ ਜਾਪਾਨ ਵਰਗੇ ਦੇਸ਼ਾਂ ਵਿਚ ਅਜਿਹੀ ਤਕਨੀਕ ਦੇਖਣ ਨੂੰ ਮਿਲਦੀ ਹੈ ਕਿ ਬਾਕੀ ਦੁਨੀਆ ਇਸ ਨੂੰ ਦੇਖ ਕੇ ਦੰਗ ਰਹਿ ਜਾਂਦੀ ਹੈ। ਇਹ ਦੇਸ਼ ਵਿਗਿਆਨਕ ਫਿਕਸ਼ਨ ਫਿਲਮਾਂ ਵਿੱਚ ਦਿਖਾਈ ਗਈ ਆਧੁਨਿਕ ਤਕਨੀਕ ਦੀ ਵਰਤੋਂ ਕਰਦੇ ਹੋਏ ਦਿਖਾਈ ਦਿੰਦੇ ਹਨ। ਅਜਿਹੀ ਹੀ ਇਕ ਐਡਵਾਂਸ ਟੈਕਨਾਲੋਜੀ ਦੀ ਅੱਜਕਲ ਬਹੁਤ ਚਰਚਾ ਹੈ, ਜਿਸ ਬਾਰੇ ਲੋਕਾਂ ਨੇ ਕਿਹਾ ਹੈ ਕਿ ਸ਼ਾਇਦ ਇਹ 2045 ਦੀ ਹੋਵੇਗੀ।

ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਵਿਅਕਤੀ ਗੋਲ ਪਹੀਏ ਵਰਗੀ ਚੀਜ਼ ‘ਤੇ ਖੜ੍ਹਾ ਹੈ ਅਤੇ ਉਹ ਚੀਜ਼ ਸੜਕ ‘ਤੇ ਦੌੜਦੀ ਨਜ਼ਰ ਆ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਵਿਅਕਤੀ ਉਸ ‘ਅਨੋਖੀ ਬਾਈਕ’ ‘ਤੇ ਆਰਾਮ ਨਾਲ ਖੜ੍ਹਾ ਹੈ ਅਤੇ ਡਿੱਗ ਵੀ ਨਹੀਂ ਰਿਹਾ ਹੈ, ਸਗੋਂ ਉਸ ਨੇ ਇਸ ਨੂੰ ਸ਼ਾਨਦਾਰ ਤਰੀਕੇ ਨਾਲ ਸੰਤੁਲਿਤ ਕੀਤਾ ਹੈ। ਇੰਜ ਜਾਪਦਾ ਹੈ ਜਿਵੇਂ ਉਸ ‘ਬਾਈਕ’ ‘ਤੇ ਸਫ਼ਰ ਕਰਨਾ ਉਸ ਦਾ ਨਿੱਤ ਦਾ ਰੁਟੀਨ ਹੈ, ਇਸੇ ਲਈ ਇਹ ਇੰਨਾ ਪਰਫੈਕਟ ਹੋ ਗਿਆ ਹੈ। ਇੱਕ ਕਾਰ ਸਵਾਰ ਨੇ ਇਹ ਦ੍ਰਿਸ਼ ਆਪਣੇ ਕੈਮਰੇ ਵਿੱਚ ਕੈਦ ਕਰ ਲਿਆ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਾਰ ਸਵਾਰ ਦਿਖਾਉਂਦਾ ਹੈ ਕਿ ਉਸ ਦੀ ਕਾਰ ਦੀ ਸਪੀਡ 40 ਹੈ, ਜਦਕਿ ਵੱਖਰੀ ਬਾਈਕ’ ਵਾਲਾ ਵਿਅਕਤੀ ਸੜਕ ‘ਤੇ ਇਸ ਤੋਂ ਜ਼ਿਆਦਾ ਤੇਜ਼ ਰਫਤਾਰ ਨਾਲ ਅੱਗੇ ਵਧ ਰਿਹਾ ਹੈ।

ਵੀਡੀਓ ਦੇਖੋ

ਇਸ ਹੈਰਾਨ ਕਰਨ ਵਾਲੀ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @MoreCrazyClips ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ ਅਤੇ ਕੈਪਸ਼ਨ ਲਿਖਿਆ ਹੈ, ‘ਇਹ ਵਿਅਕਤੀ 2045 ਵਿੱਚ ਰਹਿ ਰਿਹਾ ਹੈ’। ਹਾਲਾਂਕਿ ਇਹ ਵੀਡੀਓ ਕਿਥੋਂ ਦੀ ਹੈ, ਇਸ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਲੋਕ ਕਰ ਕਰ ਰਹੇ ਨੇ ਵੱਖ ਵੱਖ ਕੁਮੈਂਟ

ਸਿਰਫ 24 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 12 ਮਿਲੀਅਨ ਜਾਂ 1.2 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਇਸ ਵੀਡੀਓ ਨੂੰ 73 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦੇ ਚੁੱਕੇ ਹਨ। ਇਕ ਯੂਜ਼ਰ ਨੇ ਲਿਖਿਆ, ‘ਇਹ ਚੀਜ਼ ਇੰਨੀ ਤੇਜ਼ੀ ਨਾਲ ਕਿਵੇਂ ਵਧ ਰਹੀ ਹੈ ਅਤੇ ਜੇਕਰ ਇਹ ਡਿੱਗ ਗਈ ਹੁੰਦੀ ਤਾਂ ਇਹ ਸੱਚਮੁੱਚ ਬਰਬਾਦ ਹੋ ਜਾਂਦੀ’, ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਹ ਵਿਅਕਤੀ ਸੱਚਮੁੱਚ ਭਵਿੱਖ ਦੀ ਤਕਨੀਕ ਦਾ ਇਸਤੇਮਾਲ ਕਰ ਰਿਹਾ ਹੈ।’

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...