AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Poco C51: 7 ਜੀਬੀ ਰੈਮ ਨਾਲ ਲਾਂਚ ਹੋਇਆ Poco ਦਾ ਨਵਾਂ ਫ਼ੋਨ, ਕੀਮਤ 10,000 ਰੁਪਏ ਤੋਂ ਘੱਟ

Poco New Phone:ਜੇਕਰ ਤੁਸੀਂ 10 ਹਜ਼ਾਰ ਰੁਪਏ ਦੇ ਬਜਟ 'ਚ ਨਵਾਂ ਸਮਾਰਟਫੋਨ ਲੱਭ ਰਹੇ ਹੋ, ਤਾਂ Poco C51 ਤੁਹਾਡੇ ਲਈ ਵਧੀਆ ਵਿਕਲਪ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਦੇ ਸਪੈਸੀਫਿਕੇਸ਼ਨ ਬਾਰੇ...

tv9-punjabi
| Published: 07 Apr 2023 14:41 PM IST
Share
Poco C51 ਸਮਾਰਟਫੋਨ ਨੂੰ ਭਾਰਤ ‘ਚ ਲਾਂਚ ਕਰ ਦਿੱਤਾ ਗਿਆ ਹੈ। ਇਹ ਇੱਕ ਬਜਟ ਸਮਾਰਟਫੋਨ ਹੈ, ਜੋ ਯੂਜ਼ਰਸ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਇਸ ਫੋਨ ਨੂੰ ਫਲਿੱਪਕਾਰਟ ਅਤੇ ਕੰਪਨੀ ਦੀ ਵੈੱਬਸਾਈਟ ‘ਤੇ ਖਰੀਦਿਆ ਜਾ ਸਕਦਾ ਹੈ। Poco ਦੇ ਲੇਟੈਸਟ ਸਮਾਰਟਫੋਨ ‘ਚ 6.52 ਇੰਚ ਦੀ ਡਿਸਪਲੇ ਸਕਰੀਨ ਹੈ, ਜੋ HD+ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਦੀ ਹੈ। ਸੁਰੱਖਿਆ ਲਈ ਇਸ ‘ਚ ਫਿੰਗਰਪ੍ਰਿੰਟ ਰੀਡਰ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ ਪਰਫਾਰਮੈਂਸ ਦੀ ਗੱਲ ਕਰੀਏ ਤਾਂ ਇਹ ਸਮਾਰਟਫੋਨ MediaTek Helio G36 SoC ਚਿਪਸੈੱਟ ਦੇ ਨਾਲ ਆਉਂਦਾ ਹੈ। ਇਹ ਸਮਾਰਟਫੋਨ ਐਂਡ੍ਰਾਇਡ 13 ਗੋ ਐਡੀਸ਼ਨ ‘ਤੇ ਚੱਲਦਾ ਹੈ। ਇਸ ਫੋਨ ‘ਚ 2G, 3G, 4G, 4G VOLTE ਕਨੈਕਟੀਵਿਟੀ ਦਿੱਤੀ ਗਈ ਹੈ।

Poco C51 ਦਾ ਕੈਮਰਾ

Poco C51 ‘ਚ ਪਿਛਲੇ ਪਾਸੇ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ‘ਚ ਪ੍ਰਾਇਮਰੀ ਕੈਮਰਾ 8 ਮੈਗਾਪਿਕਸਲ ਦਾ ਹੈ। ਇਹ HDR ਮੋਡ, ਫੋਟੋ ਮੋਡ, ਵੀਡੀਓ ਮੋਡ, ਪੋਰਟਰੇਟ ਮੋਡ, ਸ਼ਾਰਟ ਵੀਡੀਓ, ਟਾਈਮਲੈਂਪਸ ਅਤੇ ਟਿਲਟ ਸ਼ਿਫਟ ਮੋਡ ਨੂੰ ਸਪੋਰਟ ਕਰਦਾ ਹੈ। ਇਸ ਦਾ ਸੈਕੰਡਰੀ ਕੈਮਰਾ 5MP ਦਾ ਹੈ। ਇਸ ਦੇ ਨਾਲ ਹੀ ਸੈਲਫੀ ਲਈ ਫੋਨ ‘ਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

Poco C51 ਦੀ ਸਟੋਰੇਜ ਅਤੇ ਬੈਟਰੀ

ਸਟੋਰੇਜ ਦੀ ਗੱਲ ਕਰੀਏ ਤਾਂ ਇਸ ਸਮਾਰਟਫੋਨ ‘ਚ ਕੁੱਲ 7 ਜੀਬੀ ਟਰਬੋ ਰੈਮ ਮੌਜੂਦ ਹੈ। ਇਸ ਵਿੱਚ 4GB LPDDR4X ਰੈਮ ਅਤੇ 3GB ਵਰਚੁਅਲ ਰੈਮ (Virtual Ram) ਸ਼ਾਮਲ ਹੈ। ਨਾਲ ਹੀ, ਡਿਵਾਈਸ ਵਿੱਚ 64GB ਦੀ ਬਾਹਰੀ ਸਟੋਰੇਜ ਉਪਲਬਧ ਹੈ। ਇਸ ਤੋਂ ਇਲਾਵਾ ਫੋਨ ਨੂੰ ਪਾਵਰ ਦੇਣ ਲਈ 5000mAh ਦੀ ਬੈਟਰੀ ਦਿੱਤੀ ਗਈ ਹੈ।

Poco C51 ਦੀ ਕੀਮਤ

Poco C51 ਨੂੰ ਭਾਰਤੀ ਬਾਜ਼ਾਰ ‘ਚ 9,999 ਰੁਪਏ ਦੀ ਕੀਮਤ ‘ਤੇ ਲਾਂਚ ਕੀਤਾ ਗਿਆ ਹੈ। ਹਾਲਾਂਕਿ ਸ਼ੁਰੂਆਤੀ ਗਾਹਕ ਇਸ ਨੂੰ 7,799 ਰੁਪਏ ‘ਚ ਖਰੀਦ ਸਕਦੇ ਹਨ। ਇਸ ਸਮਾਰਟਫੋਨ ਦੀ ਸੇਲ 10 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...