AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

TRAI ਅਣਚਾਹੇ ਕਾਲਾਂ ਅਤੇ ਮੈਸਜ ਤੋਂ ਛੁਟਕਾਰਾ ਦਵਾਏਗਾ, ਟੈਲੀਕਾਮ ਕੰਪਨੀਆਂ ਨਾਲ ਬੁਲਾਈ ਮੀਟਿੰਗ

TRAI Action: TRAI ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਅਣਚਾਹੇ ਕਾਲਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਅਣਚਾਹੇ ਕਾਲਾਂ ਅਤੇ ਮੈਸੇਜ ਆਉਣ 'ਤੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਜਲਦੀ ਹੀ ਇਸ ਸਮੱਸਿਆ ਤੋਂ ਛੁਟਕਾਰਾ ਮਿਲਣ ਦੀ ਸੰਭਾਵਨਾ ਹੈ।

TRAI ਅਣਚਾਹੇ ਕਾਲਾਂ ਅਤੇ ਮੈਸਜ ਤੋਂ ਛੁਟਕਾਰਾ ਦਵਾਏਗਾ, ਟੈਲੀਕਾਮ ਕੰਪਨੀਆਂ ਨਾਲ ਬੁਲਾਈ ਮੀਟਿੰਗ
ਸੰਕੇਤਕ ਤਸਵੀਰ
tv9-punjabi
| Published: 22 Mar 2023 16:30 PM IST
Share
TRAI Take Action: ਸਰਕਾਰ ਅਣਚਾਹੇ ਕਾਲਾਂ ਅਤੇ ਮੈਸੇਜ ‘ਤੇ ਰੋਕ ਲਗਾਉਣ ਲਈ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਇਸ ਮੁੱਦੇ ਦਾ ਹੱਲ ਕਰਨ ਲਈ ਟੈਲੀਕਾਮ ਕੰਪਨੀਆਂ ਨਾਲ ਮੀਟਿੰਗ ਬੁਲਾਈ ਹੈ। TRAI ਦੇ ਚੇਅਰਮੈਨ ਪੀਡੀ ਵਾਘੇਲਾ ਅਣਸੋਲੀਸਾਈਟਿਡ ਕਮਰਸ਼ੀਅਲ ਕਮਿਊਨੀਕੇਸ਼ਨ (ਯੂਸੀਸੀ) ‘ਤੇ ਪਾਬੰਦੀ ਬਾਰੇ ਚਰਚਾ ਕਰਨ ਲਈ ਦੂਰਸੰਚਾਰ ਆਪਰੇਟਰਾਂ ਨਾਲ ਮੀਟਿੰਗ ਕਰਨਗੇ। ਟੈਲੀਮਾਰਕੀਟਿੰਗ ਕੰਪਨੀਆਂ ਵੱਲੋਂ ਯੂਸੀਸੀ ਭਾਵ ਵਪਾਰਕ ਆਧਾਰ ਤੇ ਕੀਤੀਆਂ ਜਾਣ ਵਾਲੀਆਂ ਕਾਲਾਂ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ਹੁਣ ਇਸ ਸਮੱਸਿਆ ਤੋਂ ਜਲਦੀ ਰਾਹਤ ਮਿਲਣ ਦੀ ਉਮੀਦ ਹੈ। ਅਣਚਾਹੇ ਕਾਲਾਂ ਅਤੇ ਸੁਨੇਹੇ ਲੋਕਾਂ ਦੀ ਨਿੱਜਤਾ ਵਿੱਚ ਦਖਲ ਦਿੰਦੇ ਹਨ। ਇਨ੍ਹਾਂ ਨੂੰ ਰੋਕਣ ਲਈ ਟਰਾਈ ਟੈਲੀਕਾਮ ਆਪਰੇਟਰਾਂ ਦੀ ਮਦਦ ਨਾਲ ਇਸ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੂਰਸੰਚਾਰ ਰੈਗੂਲੇਟਰੀ UCC ਦੀ ਰੋਕਥਾਮ ਲਈ ਬਹੁ-ਪੱਖੀ ਪਹੁੰਚ ਅਪਣਾਏਗੀ। ਇਸ ਦੇ ਲਈ 27 ਮਾਰਚ ਨੂੰ ਟੈਲੀਕਾਮ ਜਗਤ ਦੀਆਂ ਸਾਰੀਆਂ ਕੰਪਨੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

ਅਣਚਾਹੇ ਕਾਲਾਂ-ਸੁਨੇਹਿਆਂ ‘ਤੇ ਨਿਯਮ

ਇਸ ਮੀਟਿੰਗ ਦਾ ਆਯੋਜਨ TRAI ਦੇ ਦਫ਼ਤਰ ਵਿੱਚ ਕੀਤਾ ਜਾਵੇਗਾ। ਇਸ ਮੀਟਿੰਗ ਦੀ ਪ੍ਰਧਾਨਗੀ ਟੈਲੀਕਾਮ ਰੈਗੂਲੇਟਰੀ ਬਾਡੀ ਦੇ ਚੇਅਰਮੈਨ ਡਾ.ਪੀ.ਡੀ.ਵਾਘੇਲਾ ਕਰਨਗੇ। TRAI ਨੇ UCC ‘ਤੇ ਲਗਾਮ ਲਗਾਉਣ ਲਈ 19 ਜੁਲਾਈ 2018 ਨੂੰ UCC ਟੈਲੀਕਾਮ ਕਮਰਸ਼ੀਅਲ ਕਮਿਊਨੀਕੇਸ਼ਨ ਕਸਟਮਰ ਪ੍ਰੈਫਰੈਂਸ ਰੈਗੂਲੇਸ਼ਨ (TCCCPR) 2018 ਦੇ ਤਹਿਤ ਨਿਯਮ ਜਾਰੀ ਕੀਤੇ। ਇਹ ਨਿਯਮ 28-02-2019 ਨੂੰ ਲਾਗੂ ਹੋਏ। ਇਨ੍ਹਾਂ ਦਾ ਪਾਲਣ ਸਾਰੇ ਟੈਲੀਕਾਮ ਸਰਵਿਸ ਪ੍ਰੋਵਾਈਡਰਾਂ (ਟੀ.ਐੱਸ.ਪੀ.) ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।

ਅਣਚਾਹੇ ਕਾਲ-ਸੁਨੇਹਿਆਂ ਨੂੰ ਬਲੌਕ ਕਰੋ

TRAI ਦੇ ਮੁਤਾਬਕ, ਗਾਹਕ ਹਰ ਤਰ੍ਹਾਂ ਦੇ ਵਪਾਰਕ ਸੰਚਾਰ (ਕਾਲ ਅਤੇ ਐਸਐਮਐਸ) ਨੂੰ ਰੋਕ ਸਕਦੇ ਹਨ। ਇਸ ਤੋਂ ਇਲਾਵਾ, ਜੇਕਰ ਤੁਸੀਂ ਚਾਹੋ, ਤਾਂ ਤੁਸੀਂ ਬੈਂਕਿੰਗ, ਵਿੱਤੀ ਉਤਪਾਦ, ਬੀਮਾ, ਕ੍ਰੈਡਿਟ ਕਾਰਡ, ਰੀਅਲ ਅਸਟੇਟ, ਸਿੱਖਿਆ, ਸਿਹਤ, ਖਪਤਕਾਰ ਵਸਤੂਆਂ ਅਤੇ ਆਟੋਮੋਬਾਈਲ, ਸੰਚਾਰ, ਪ੍ਰਸਾਰਣ, ਮਨੋਰੰਜਨ, ਆਈਟੀ ਅਤੇ ਸੈਰ-ਸਪਾਟਾ ਤੋਂ ਇੱਕ ਜਾਂ ਇੱਕ ਤੋਂ ਵੱਧ ਸ਼੍ਰੇਣੀਆਂ ਨੂੰ ਬਲਾਕ ਕਰਨ ਦੀ ਚੋਣ ਕਰ ਸਕਦੇ ਹੋ। .

ਇਸ ਤਰ੍ਹਾਂ ਕਰਨਾ ਪੜੇਗਾ ਭਾਰੀ

ਜੇਕਰ ਕੋਈ ਗਾਹਕ ਪ੍ਰਚਾਰ ਸੰਬੰਧੀ ਜਾਂ ਮਾਰਕੀਟਿੰਗ ਸੁਨੇਹੇ ਭੇਜਣ ਲਈ ਟੈਲੀਫੋਨ ਕਨੈਕਸ਼ਨ ਦੀ ਵਰਤੋਂ ਕਰਦਾ ਹੈ, ਤਾਂ ਉਸ ਦਾ ਕੁਨੈਕਸ਼ਨ ਕੱਟਿਆ ਜਾ ਸਕਦਾ ਹੈ। ਪਹਿਲੀ ਵਾਰ ਸ਼ਿਕਾਇਤ ਮਿਲਣ ‘ਤੇ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ ਅਤੇ ਗਾਹਕ ਦਾ ਨਾਮ ਅਤੇ ਪਤਾ ਦੋ ਸਾਲਾਂ ਲਈ ਬਲੈਕਲਿਸਟ ਕਰ ਦਿੱਤਾ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...