ਅੰਮ੍ਰਿਤਪਾਲ ਸਿੰਘ
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਆਸਾਮ ਦੀ ਡਿਬ੍ਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸਨੇ ਜੇਲ੍ਹ ਵਿੱਚ ਰਹਿ ਕੇ ਹੀ ਖਡੂਰ ਸਾਹਿਬ ਲੋਕਸਭਾ ਸੀਟ ਤੋਂ ਚੋਣ ਲੜੀ ਅਤੇ ਜਿੱਤ ਦਰਜ ਕੀਤੀ। ਹੁਣ ਉਹ ਆਪਣੀ ਪਾਰਟੀ ਬਣਾਉਣ ਜਾ ਰਿਹਾ ਹੈ। ਅੰਮ੍ਰਿਤਪਾਲ ਅਤੇ ਉਸਦੇ ਕਈ ਸਾਥੀਆਂ ਨੂੰ ਅਜਨਾਲਾ ਥਾਣੇ ਦਾ ਘਿਰਾਓ ਅਤੇ ਪੁਲਿਸ ਅਧਿਕਾਰੀਆਂ ਤੇ ਹਮਲਾ ਕਰਨ ਦੇ ਸਮੇਤ ਹੋਰ ਕਈ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਹੋਰਨਾਂ ਕਈ ਕਾਰਨਾਂ ਕਰਕੇ ਵੀ ਅੰਮ੍ਰਿਤਪਾਲ ਹਮੇਸ਼ਾ ਵਿਵਾਦਾਂ ਵਿੱਚ ਹੀ ਰਿਹਾ ਹੈ।