ਵਿਧਾਨਸਭਾ ਚੋਣਾਂ
ਪੰਜਾਬ ਵਿਧਾਨਸਭਾ ਚੋਣਾਂ ਦੇ ਨਾਲ-ਨਾਲ ਚਾਰ ਹੋਰ ਸੂਬਿਆਂ ਦੀਆਂ ਵੀ ਚੋਣਾਂ ਹੋਣੀਆਂ ਹਨ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ ਅਤੇ ਗੋਆ ਰਾਜ ਸ਼ਾਮਲ ਹਨ। ਇਨ੍ਹਾਂ ਚੋਣਾਂ ਵਿੱਚ ਦੇਸ਼ ਦੇ ਸਭ ਤੋਂ ਵੱਡੇ ਸੂਬੇ ਯੂਪੀ ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਬਾਕੀ ਚਾਰ ਸੂਬਿਆਂ ਦੀਆਂ ਚੋਣਾਂ ਵੀ ਇਸ ਵਾਰ ਕਾਫੀ ਦਿਲਚਸਪ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਉੱਤਰਾਖੰਡ ਵਿੱਚ ਮੰਨਿਆ ਜਾਂਦਾ ਹੈ ਕਿ ਇੱਥੇ ਸਰਕਾਰ ਰਿਪੀਟ ਨਹੀਂ ਹੁੰਦੀ ਤਾਂ ਮਣੀਪੁਰ ਲੰਬੇ ਸਮੇਂ ਤੋਂ ਹਿੰਸਾ ਦਾ ਦੰਸ਼ ਸਹਿ ਰਿਹਾ ਹੈ। ਉੱਧਰ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਾਪਸੀ ਕਰਨਾ ਚਾਹੁੰਦੀ ਹੈਂ ਤਾਂ ਬਾਕੀ ਪਾਰਟੀਆਂ ਵੀ ਸੱਤਾ ਹਾਸਿਲ ਕਰਨ ਲਈ ਪੱਬਾ ਭਾਰ ਹਨ। ਗੋਆ ਵਿੱਚ ਵੀ ਬੀਜੇਪੀ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ।
ਪੰਜਾਬ ‘ਚ ਚੋਣ ਸਰਗਰਮੀਆਂ ਤੇਜ਼, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾ ਕੇ.ਸੀ. ਵੇਣੂਗੋਪਾਲ ਆਉਣਗੇ ਚੰਡੀਗੜ੍ਹ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਸੂਬੇ ਦੇ ਸਿਆਸੀ ਪਿੜ ਵਿੱਚ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਕੇਂਦਰੀ ਆਗੂਆਂ ਨੇ ਪੰਜਾਬ ਦੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਸਿਆਸੀ ਹਲਚਲ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਛੇਤੀ ਹੀ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ।
- TV9 Punjabi
- Updated on: Oct 23, 2026
- 9:56 am
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ… ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
Punjab Vidhansabha Session: ਪੰਜਾਬ ਵਿਧਾਨਸਭਾ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਇੱਕ ਪਾਸੇ ਜਿੱਥੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਪੁਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਤਾ ਨਾਲ ਹੀ SIR ਖਿਲਾਫ ਵੀ ਮਤਾ ਪਾਸ ਕਰ ਦਿੱਤਾ ਗਿਆ। ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਤੇ ਵੀ ਸਿਆਸਤ ਭਖੀ ਹੋਈ ਨਜ਼ਰ ਆਈ।
- Amanpreet Kaur
- Updated on: Oct 23, 2026
- 8:52 am
ਸੁਖਬੀਰ ਬਾਦਲ ਨੇ BJP ਤੇ ਅਕਾਲੀ ਗਠਜੋੜ ਦੇ ਦਿੱਤੇ ਸੰਕੇਤ, ਕਿਹਾ- ਪੰਜਾਬੀਆਂ ਲਈ ਲੜਦੇ ਰਹਾਂਗੇ
ਸੁਖਬੀਰ ਨੇ ਕਿਹਾ, "ਅਸੀਂ ਕਿਸੇ ਵੀ ਪਾਰਟੀ ਨਾਲ ਗੱਠਜੋੜ ਲਈ ਖੁੱਲ੍ਹੇ ਹਾਂ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨਾਲ ਸਹਿਮਤ ਹੈ।" ਇਸ ਤੋਂ ਪਹਿਲਾਂ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਸੀ ਕਿ 2027 ਵਿੱਚ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ।
- TV9 Punjabi
- Updated on: Oct 23, 2026
- 9:04 am
ਅਮਿਤ ਸ਼ਾਹ ਦਾ ਪੰਜਾਬ ‘ਚ NDA ਸਰਕਾਰ ਬਣਾਉਣ ਦਾ ਦਾਅਵਾ… ਕੀ ਇਕੱਠੇ ਹੋਣਗੇ ਅਕਾਲੀ ਦਲ ਤੇ ਭਾਜਪਾ?
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਐੱਨਡੀਏ (NDA) ਦੀ ਬਣੇਗੀ, ਜਿਸ ਨਾਲ ਭਾਜਪਾ ਅਤੇ ਅਕਾਲੀ ਦਲ ਦੇ ਮੁੜ ਗਠਜੋੜ ਦੀਆਂ ਚਰਚਾਵਾਂ ਛਿੜ ਗਈਆਂ ਹਨ। 'ਆਪ' ਅਤੇ ਕਾਂਗਰਸ ਨੇ ਪੁਰਾਣੇ ਸ਼ਾਸਨਕਾਲ ਤੇ ਪ੍ਰਦਰਸ਼ਨ ਦਾ ਹਵਾਲਾ ਦੇ ਕੇ ਤਿੱਖਾ ਪਲਟਵਾਰ ਕੀਤਾ, ਜਦਕਿ ਅਕਾਲੀ ਦਲ ਨੇ ਚੁੱਪ ਧਾਰੀ ਹੋਈ ਹੈ।
- TV9 Punjabi
- Updated on: Oct 23, 2026
- 7:49 am
ਕਾਂਗਰਸ ਸਰਕਾਰ ਆਈ ਤਾਂ ਬੰਦ ਹੋਵੇਗੀ ਮੁਫ਼ਤ ਬਿਜਲੀ ਤੇ ਔਰਤਾਂ ਦੀ ਸਨਮਾਨ ਰਾਸ਼ੀ: ਅਮਨ ਅਰੋੜਾ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਪਾਰਟੀ 'ਤੇ ਜ਼ੋਰਦਾਰ ਸਿਆਸੀ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਜੇਕਰ ਭਵਿੱਖ ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਜਨ-ਭਲਾਈ ਸਬਸਿਡੀਆਂ 'ਤੇ ਮੁਕੰਮਲ ਰੋਕ ਲਗਾ ਦਿੱਤੀ ਜਾਵੇਗੀ।
- TV9 Punjabi
- Updated on: Oct 23, 2026
- 7:49 am
ਰਾਜਾ ਵੜਿੰਗ ਦੇ ਬਿਆਨ ‘ਤੇ ਭਖੀ ਸਿਆਸਤ, ਕੇਜਰੀਵਾਲ ਬੋਲੇ- ਕਾਂਗਰਸ ਆਈ ਤਾਂ ਮੁਫ਼ਤ ਬਿਜਲੀ ਤੇ ਹੋਰ ਸਹੂਲਤਾਂ ਹੋ ਜਾਵੇਗੀ ਬੰਦ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਖ਼ਿਲਾਫ਼ ਚੌਤਰਫ਼ਾ ਹਮਲਾ ਬੋਲ ਦਿੱਤਾ ਹੈ।
- TV9 Punjabi
- Updated on: Oct 23, 2026
- 7:50 am
“ਪੰਜਾਬ ‘ਚ ਬਣੇਗੀ NDA ਦੀ ਸਰਕਾਰ”, ਅਮਿਤ ਸ਼ਾਹ ਵੱਲੋਂ ਗਠਜੋੜ ਦੇ ਸੰਕੇਤ?
ਅਮਿਤ ਸ਼ਾਹ ਨੇ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ 'ਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ ਤੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਇਸ ਵਾਰ ਪੰਜਾਬ 'ਚ NDA ਦੀ ਸਰਕਾਰ ਬਣੇਗੀ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ 2029 ਤੱਕ ਪੰਜਾਬ 'ਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
- TV9 Punjabi
- Updated on: Oct 23, 2026
- 7:40 am
BJP ਪੰਜਾਬ SC ਮੋਰਚਾ ਦੇ ਨਵੇਂ ਪ੍ਰਧਾਨ ਬਣੇ ਸ਼ੀਤਲ ਅੰਗੁਰਾਲ, ਸਾਂਭਿਆ ਆਪਣਾ ਅਹੁਦਾ
BJP ਪੰਜਾਬ SC ਮੋਰਚਾ ਦੇ ਵੱਲੋਂ ਸ਼ੀਤਲ ਅੰਗੁਰਾਲ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਸ਼ੀਤਲ ਅੰਗੁਰਾਲ ਨੇ ਆਪਣਾ ਅਹੁਦਾ ਸੰਭਾਲਿਆ ਹੈ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਭਾਜਪਾ ਵੱਲੋਂ ਮੇਰੇ ਉੱਤੇ ਭਰੋਸਾ ਜਤਾਉਂਦਿਆਂ ਅਨੁਸੂਚਿਤ ਜਾਤੀ ਮੋਰਚੇ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦੇਣਾ ਮੇਰੇ ਲਈ ਮਾਣ ਦੀ ਗੱਲ ਹੈ।
- TV9 Punjabi
- Updated on: Oct 23, 2026
- 7:38 am
BJP ਨਾਲ ਗਠਜੋੜ ‘ਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ, ਪੰਜਾਬ ‘ਚ ਦਿੱਲੀ ਤੋਂ ਬਿਨ੍ਹਾਂ ਸੂਬਾ ਸਰਕਾਰ ਚੱਲਣੀ ਮੁਸ਼ਕਲ
ਵਿਧਾਨਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇੱਕ ਨਿੱਜੀ ਚੈਨਲ 'ਤੇ ਇੰਟਰਵਿਊ ਦੌਰਾਨ ਕਈ ਅਹਿਮ ਗੱਲ੍ਹਾਂ ਕੀਤੀਆਂ।
- Abhishek Thakur
- Updated on: Oct 23, 2026
- 7:39 am
ਇੰਦਰਾ ਗਾਂਧੀ ਕਤਲ ਕੇਸ ਦੇ ਦੋਸ਼ੀ ਦਾ ਪੁੱਤਰ ਲੜੇਗਾ ਵਿਧਾਨਸਭਾ ਚੋਣ, ਕੌਣ ਹੈ ਅੰਮ੍ਰਿਤਪਾਲ ਸਿੰਘ ਵੱਲੋਂ ਮੈਦਾਨ ‘ਚ ਉਤਾਰਿਆ ਗਿਆ ਸਤਵੰਤ ਸਿੰਘ?
Waris Punjab De: ਅੰਮ੍ਰਿਤਪਾਲ ਸਿੰਘ ਦੀ ਪਾਰਟੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਇੰਦਰਾ ਗਾਂਧੀ ਕਤਲ ਕੇਸ 'ਚ ਦੋਸ਼ੀ ਠਹਿਰਾਏ ਗਏ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਬੱਸੀ ਪਠਾਣਾ ਹਲਕੇ ਤੋਂ ਚੋਣ ਲੜਨਗੇ।
- TV9 Punjabi
- Updated on: Oct 23, 2026
- 7:42 am
AAP ਨੇ ਚੋਣਾਂ ਤੋਂ ਪਹਿਲਾਂ ਕੀਤਾ ਪਾਰਟੀ ਦਾ ਵਿਸਥਾਰ, ਜਗਰੂਪ ਸਿੰਘ ਸੇਖਵਾਂ ਨੂੰ ਬਣਾਇਆ ਸੂਬਾ ਉਪ ਪ੍ਰਧਾਨ, ਹੋਰਾਂ ਨੂੰ ਵੀ ਮਿਲੀਆਂ ਜਿੰਮੇਦਾਰੀਆਂ
AAP expanded the party in Punjab: ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਵਿੱਚ ਵੱਡਾ ਵਿਸਥਾਰ ਕੀਤਾ ਹੈ। ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਆਗੂਆਂ ਨੂੰ ਵੱਡੀਆਂ ਜਿੰਮੇਦਾਰੀਆਂ ਸੌਂਪੀਆਂ ਹਨ। ਪਾਰਟੀ ਨੇ ਖੁਦ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਇਸਦਾ ਜਾਣਕਾਰੀ ਵੀ ਦਿੱਤੀ ਹੈ।
- TV9 Punjabi
- Updated on: Oct 23, 2026
- 7:29 am
ਪੰਜਾਬ ਵਿਧਾਨਸਭਾ ਚੋਣਾਂ ‘ਚ ਭਗਵੰਤ ਮਾਨ ਹੀ ਹੋਣਗੇ CM ਚਿਹਰਾ, ਕੇਜਰੀਵਾਲ ਨੇ ਬਠਿੰਡਾ ‘ਚ ਕੀਤਾ ਐਲਾਨ
ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ।
- TV9 Punjabi
- Updated on: Oct 23, 2026
- 7:24 am
BJP ਕੌਮੀ ਪ੍ਰਧਾਨ ਨਿਤਿਨ ਨਬੀਨ 20 ਜੂਨ ਤੋਂ ਪੰਜਾਬ ਦੌਰੇ ‘ਤੇ, ਵਿਧਾਨਸਭਾ ਚੋਣਾਂ ਦਾ ਵਜਾਉਣਗੇ ਬਿਗਲ
ਪੰਜਾਬ ਵਿੱਚ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਨੇ ਅਜੇ ਤੋਂ ਹੀ ਆਪਣੀ ਸਿਆਸੀ ਬਿਸਾਤ ਵਿਛਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਦੇ ਤਹਿਤ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਦੇ ਦੌਰਿਆਂ ਦਾ ਸਿਲਸਿਲਾ ਹੁਣ ਸ਼ੁਰੂ ਹੋਣ ਜਾ ਰਿਹਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਆਉਂਦੀ 20 ਤੋਂ 22 ਜੂਨ ਤੱਕ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਆ ਰਹੇ ਹਨ।
- TV9 Punjabi
- Updated on: Oct 23, 2026
- 7:28 am
ਚੋਣਾਂ ਤੋਂ ਪਹਿਲਾਂ ਡੇਰੇ ਵਾਲੇ ਐਕਟਿਵ, ਬਾਬਾ ਗੁਰਿੰਦਰ ਢਿੱਲੋਂ ਦੀ ਸਰਗਰਮੀ ਨੇ ਛੇੜੀ ਚਰਚਾ…
ਡੇਰੇ ਬਿਆਸ ਵਾਲੇ ਬਾਬੇ ਗੁਰਿੰਦਰ ਢਿੱਲੋਂ ਦੀਆਂ ਹਾਲ ਹੀ 'ਚ ਆਈਆਂ ਇਨ੍ਹਾਂ ਕੁੱਝ ਤਸਵੀਰਾਂ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ। ਖਾਸ ਗੱਲ, ਇਹ ਹੈ ਕਿ ਬਾਬਾ ਗੁਰਿੰਦਰ ਢਿੱਲੋਂ ਦੀ ਸਰਗਰਮੀ ਪੰਜਾਬ ਵਿਧਾਨਸਭਾ ਚੋਣਾਂ 2027 ਤੋਂ ਪਹਿਲਾਂ ਅਚਾਨਕ ਵੱਧ ਗਈ ਹੈ। ਡੇਰਾ ਬਿਆਸ ਦੇ ਪੰਜਾਬ 'ਚ ਵੱਡੀ ਗਿਣਤੀ 'ਚ ਸਮਰਥਕ ਹਨ।
- TV9 Punjabi
- Updated on: Oct 23, 2026
- 7:35 am