
ਜ਼ਿਮਨੀ ਚੋਣ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਭਾਜਪਾ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਸੂਬੇ ‘ਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ‘ਚ) ਵੀ ‘ਆਪ’ ਤੋਂ ਹੀ ਹਨ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO
ਉਮੀਦਵਾਰ ਬਣਨ ਮਗਰੋਂ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਪੱਛਮੀ ਹਲਕਾ ਵਿਕਾਸ ਪੱਖੋਂ ਬਹੁਤ ਪਛੜ ਗਿਆ ਹੈ। ਆਮ ਆਦਮੀ ਪਾਰਟੀ ਨੇ 3 ਸਾਲਾਂ ਵਿੱਚ ਕੋਈ ਖਾਸ ਕੰਮ ਨਹੀਂ ਕਰਵਾਇਆ। ਉਹ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਣਗੇ।
- Amanpreet Kaur
- Updated on: Apr 18, 2025
- 7:40 am
ਲੁਧਿਆਣਾ ਵਿੱਚ 5 ਪ੍ਰਾਇਮਰੀ ਅਧਿਆਪਕ ਮੁਅੱਤਲ, ਚੋਣ ਡਿਊਟੀ ‘ਤੇ ਨਾ ਜਾਣ ‘ਤੇ ਕਾਰਵਾਈ
Election Duty: ਲੁਧਿਆਣਾ ਵਿੱਚ ਪੰਜ ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਚੋਣ ਡਿਊਟੀ 'ਤੇ ਹਾਜ਼ਰ ਨਾ ਹੋਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਏਡੀਸੀ ਕਮ ਚੋਣ ਰਜਿਸਟ੍ਰੇਸ਼ਨ ਅਫਸਰ ਵੱਲੋਂ ਕੀਤੀ ਗਈ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਸਕੂਲ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਹੈ। ਮੁਅੱਤਲੀ ਦੇ ਹੁਕਮ ਤੋਂ ਬਾਅਦ ਅਧਿਆਪਕਾਂ ਵਿੱਚ ਰੋਸ ਹੈ। ਡਿਊਟੀ 'ਤੇ ਹਾਜ਼ਰ ਹੋਣ 'ਤੇ ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ।
- Rajinder Arora
- Updated on: Apr 17, 2025
- 8:52 am
Ludhiana By Election: ਪਰਉਪਕਾਰ ਸਿੰਘ ਘੁੰਮਣ ਹੋਣਗੇ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
ਲੁਧਿਆਣਾ ਵਿਖੇ ਹੋਣ ਵਾਲੀਆਂ ਉਪ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਘੁੰਮਣ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਇੱਕਜੁੱਟ ਹੈ। ਜਲਦੀ ਹੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਹਿਰ ਵਿੱਚ ਰੈਲੀਆਂ ਅਤੇ ਚੋਣ ਮੁਹਿੰਮਾਂ ਕਰਨਗੇ।
- Rajinder Arora
- Updated on: Apr 17, 2025
- 8:11 am
ਕਾਂਗਰਸੀਆਂ ਨੇ ਫੜ੍ਹੇ ਸਰਵੇ ਵਾਲੇ, ਤਾਂ MLA ਪੱਪੀ ਬੋਲੇ- ਸਸਤੀ ਮਸ਼ਹੂਰੀ ਕਰ ਰਹੇ ਹਨ ਭਾਰਤ ਭੂਸ਼ਣ ਆਸ਼ੂ
Ludhiana West Bypoll: ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਤਰੀਕਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਨੇ ਸੱਤਾਧਾਰੀ ਪਾਰਟੀ 'ਤੇ ਵੋਟਰਾਂ ਦੀ ਜਾਣਕਾਰੀ ਇਕੱਠੀ ਕਰਨ ਅਤੇ ਡਰਾਉਣ ਦੇ ਇਲਜ਼ਾਮ ਲਾਏ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਪੱਪੀ ਨੇ ਕਾਂਗਰਸ 'ਤੇ ਪਲਟਵਾਰ ਕੀਤਾ ਹੈ ਅਤੇ ਸਸਤੀ ਮਸ਼ਹੂਰੀ ਕਰਨ ਦੀ ਨਿੰਦਾ ਕੀਤੀ ਹੈ।
- Rajinder Arora
- Updated on: Apr 12, 2025
- 6:21 am
ਜ਼ਿਮਨੀ ਚੋਣਾਂ: AAP ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ, ਮਾਮਲੀ ਗੱਲ ਨੂੰ ਲੈਕੇ ਹੋਇਆ ਝਗੜਾ
BRS ਨਗਰ ਵਿੱਚ ਦੇਰ ਰਾਤ ਕਰੀਬ 10 ਵਜੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਗੱਲ ਹੱਥੋਂ ਪਾਈ ਤੱਕ ਪਹੁੰਚ ਗਈ। ਉੱਧਰ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਇਲਜ਼ਾਮ ਹੈ ਕਿ ਕਾਂਗਰਸੀ ਵਰਕਰਾਂ ਨੇ 'AAP' ਵਰਕਰ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ।
- TV9 Punjabi
- Updated on: Apr 10, 2025
- 3:28 am
Ludhiana West by election: ਜ਼ਿਮਨੀ ਚੋਣਾਂ ਵਿਚਾਲੇ ਵੜਿੰਗ ਤੇ ਬੋਲੇ ਭਾਰਤ ਭੂਸ਼ਣ ਆਸ਼ੂ….’ਪ੍ਰਧਾਨਗੀ ਕੋਈ ਖੋਹ ਕੇ ਨਾ ਲੈ ਜਾਵੇ’
Ludhiana By Election: ਪੰਜਾਬ ਕਾਂਗਰਸ ਅੰਦਰ ਸਭ ਕੁੱਝ ਠੀਕ ਨਹੀਂ ਹੈ ਇਹ ਅਸੀਂ ਨਹੀਂ ਕਹਿ ਰਹੇ ਸਗੋਂ ਪਿਛਲੇ ਦਿਨੀਂ ਹੋਈਆਂ ਘਟਨਾਵਾਂ ਇਸ ਗੱਲ ਵੱਲ ਸੰਕੇਤ ਕਰ ਰਹੀਆਂ ਹਨ। ਇਸ ਟਕਰਾਅ ਦਾ ਲੁਧਿਆਣਾ ਜ਼ਿਮਨੀ ਚੋਣ ਵਿਚਕਾਰ ਕਾਂਗਰਸ ਦੇ ਪ੍ਰਚਾਰ 'ਤੇ ਕੀ ਪ੍ਰਭਾਵ ਪਵੇਗਾ, ਇਹ ਦੇਖਣ ਵਾਲੀ ਗੱਲ ਹੋਵੇਗੀ।
- Jarnail Singh
- Updated on: Apr 6, 2025
- 8:40 am
ਹਾਈਕਮਾਨ ਦਾ ਤਾਂ ਭਰੋਸਾ ਜਿੱਤ ਲਿਆ, ਕੀ ਵੜਿੰਗ ਦਾ ਦਿਲ ਜਿੱਤ ਸਕਣਗੇ ਆਸ਼ੂ ?
Ludhiana By-election: ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਹੈ। ਪਰ, ਉਨ੍ਹਾਂ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮਤਭੇਦ ਇੱਕ ਵੱਡੀ ਚੁਣੌਤੀ ਹਨ। ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਤੋਂ ਵੀ ਖ਼ਤਰਾ ਹੈ ਕਿਉਂਕਿ ਬਿੱਟੂ ਦੇ ਕਈ ਨਜ਼ਦੀਕੀ ਆਸ਼ੂ ਤੋਂ ਦੂਰ ਹੋ ਗਏ ਹਨ। ਆਸ਼ੂ ਦੀ ਜਿੱਤ ਲਈ ਵੜਿੰਗ ਨਾਲ ਸੁਲ੍ਹਾ ਕਰਨਾ ਜ਼ਰੂਰੀ ਹੈ।
- Jarnail Singh
- Updated on: Apr 5, 2025
- 3:23 am
ਲੁਧਿਆਣਾ ਵੈਸਟ ਤੋਂ ਚੋਣ ਲੜਣਗੇ ਭਾਰਤ ਭੂਸ਼ਨ ਆਸ਼ੂ, ਕਾਂਗਰਸ ਨੇ ਐਲਾਨਿਆ ਉਮੀਦਵਾਰ
ਲੋਕਸਭਾ ਚੋਣ ਨਤੀਜਿਆਂ ਵਿੱਚ, ਕਾਂਗਰਸ ਨੂੰ ਸਾਬਕਾ ਮੰਤਰੀ ਆਸ਼ੂ ਦੇ ਖੇਤਰ, ਪੱਛਮੀ ਹਲਕੇ ਵਿੱਚ ਵੱਡਾ ਝਟਕਾ ਲੱਗਾ ਸੀ। ਉੱਥੋਂ ਭਾਜਪਾ ਵੱਡੇ ਫਰਕ ਨਾਲ ਅੱਗੇ ਸੀ। ਜਿਸ ਤੋਂ ਬਾਅਦ, ਆਸ਼ੂ ਵੱਲੋਂ ਆਪਣੇ ਮੁਖੀ ਦੀ ਜਿੱਤ ਤੋਂ ਬਾਅਦ ਪੂਰੀ ਤਰ੍ਹਾਂ ਚੁੱਪੀ ਛਾ ਗਈ ਸੀ। ਰਾਜਾ ਵੜਿੰਗ ਦੀ ਜਿੱਤ ਤੋਂ ਬਾਅਦ ਹੋਏ ਜਸ਼ਨਾਂ ਵਿੱਚ ਵੀ ਆਸ਼ੂ ਨੂੰ ਨਹੀਂ ਦੇਖਿਆ ਗਿਆ ਸੀ।
- Rajinder Arora
- Updated on: Apr 4, 2025
- 6:19 pm
ਜ਼ਿਮਨੀ ਚੋਣਾਂ ਨੂੰ ਲੈਕੇ ਚਰਚਾਵਾਂ ਤੇਜ਼, ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਭਾਰਤ ਭੂਸ਼ਣ ਆਸ਼ੂ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਬਦਲਾਅ ਦੀ ਹਵਾ ਪੱਛਮ ਤੋਂ ਸ਼ੁਰੂ ਹੋਵੇਗੀ, ਲੁਧਿਆਣਾ ਪੱਛਮ ਤੋਂ ਸ਼ੁਰੂ ਹੋਈ ਹਵਾ 2027 ਤੱਕ ਪੂਰੇ ਪੰਜਾਬ ਵਿੱਚ ਤੂਫਾਨ ਪੈਦਾ ਕਰੇਗੀ! ਕਾਂਗਰਸ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤੀ ਨਾਲ ਵਾਪਸ ਆ ਰਹੀ ਹੈ। ਅੱਜ ਮੈਨੂੰ ਨਵੀਂ ਦਿੱਲੀ ਵਿੱਚ ਆਪਣੇ ਨੇਤਾ ਅਤੇ ਗੁਰੂ, ਰਾਹੁਲ ਗਾਂਧੀ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ।
- TV9 Punjabi
- Updated on: Mar 22, 2025
- 8:50 am
Ludhiana Bye Election: ਆਸ਼ੂ ਨੇ ਠੋਕਿਆ ਦਾਅਵਾ, ਲਿਖਿਆ- ਲੁਧਿਆਣਾ ਪੱਛਮੀ ਦੀ ਅਵਾਜ਼, ਆਸ਼ੂ ਬਦਲੇਗਾ ਰਿਵਾਜ
ਆਸ਼ੂ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਮਿਲਦੇ ਹੋਏ ਆਪਣੀ ਇੱਕ ਫੋਟੋ ਸਾਂਝੀ ਕੀਤੀ ਅਤੇ ਲਿਖਿਆ- ਲੁਧਿਆਣਾ ਪੱਛਮੀ ਦੀ ਅਵਾਜ਼, ਇਸ ਵਾਰ ਆਸ਼ੂ ਬਦਲੇਗਾ ਰਿਵਾਜ। ਆਸ਼ੂ ਦੇ ਦਾਅਵੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਤੋਂ ਪਹਿਲਾਂ ਆਸ਼ੂ ਨੇ ਲੋਕ ਸਭਾ ਚੋਣਾਂ ਲਈ ਵੀ ਦਾਅਵਾ ਠੋਕਿਆ ਸੀ।
- TV9 Punjabi
- Updated on: Mar 18, 2025
- 6:06 am
ਲੁਧਿਆਣਾ ਜ਼ਿਮਨੀ ਚੋਣ ਵਿੱਚ ਜੁਟੀ AAP, ਜਵਾਹਰ ਨਗਰ ਵਿੱਚ ਲੋਕਾਂ ਨਾਲ ਕੀਤੀ ਮੁਲਾਕਾਤ
Ludhiana By-Election: ਆਮ ਆਦਮੀ ਪਾਰਟੀ ਲੁਧਿਆਣਾ ਦੀ ਜ਼ਿਮਨੀ ਚੋਣ ਲਈ ਯੋਜਨਾਬੰਦੀ ਵਿੱਚ ਜੁਟੀ ਹੋਈ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਜਵਾਹਰ ਨਗਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ, ਕਾਰੋਬਾਰੀਆਂ ਨਾਲ ਗੱਲਬਾਤ ਕੀਤੀ ਅਤੇ 18 ਮਾਰਚ ਨੂੰ ਇੱਕ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਹੈ।
- Rajinder Arora
- Updated on: Mar 17, 2025
- 6:03 pm
ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਤੇ ਇੰਚਾਰਜ ਦੇਵੇਂਦਰ ਯਾਦਵ ਖਿਲਾਫ ਬਗਾਵਤ, ਜਾਣੋ ਕੀ ਹੈ ਮਾਮਲਾ?
ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਇੰਚਾਰਜ ਦੇਵੇਂਦਰ ਯਾਦਵ ਦੇ ਖਿਲਾਫ ਰਾਣਾ ਕੇ.ਪੀ, ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਸੁਖਪਾਲ ਸਿੰਘ ਖਹਿਰਾ ਹਨ। ਇਸ ਤੋਂ ਇਲਾਵਾ 7 ਤੋਂ 8 ਮੌਜੂਦਾ ਵਿਧਾਇਕ ਅਤੇ ਸਾਬਕਾ ਵਿਧਾਇਕ ਵੀ ਇਸ ਮੁਹਿੰਮ ਵਿੱਚ ਸ਼ਾਮਲ ਹਨ।
- Kumar Vickrant
- Updated on: Nov 27, 2024
- 10:53 am
ਜ਼ਿਮਨੀ ਚੋਣਾਂ ‘ਚ ਮਿਲੀ ਜਿੱਤ ਤੋਂ ਬਾਅਦ AAP ਦੀ ਸ਼ੁਕਰਾਨਾ ਯਾਤਰਾ, ਪਟਿਆਲਾ ਤੋਂ ਅੰਮ੍ਰਿਤਸਰ ਦਾ ਹੋਵੇਗਾ ਰੂਟ
ਇਹ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸਵੇਰ 9 ਵਜੇ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਤੇ ਕਰਤਾਰਪੁਰ ਸਾਹਿਬ ਤੋਂ ਹੁੰਦੇ ਹੋਏ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਪਹੁੰਚੇਗੀ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ, ਦੁਰਗਿਆਣਾ ਮੰਦਿਰ ਤੇ ਫਿਰ ਵਾਲਮੀਕੀ ਮੰਦਿਰ 'ਚ ਨਤਮਸਤਕ ਹੋਣ ਤੋਂ ਬਾਅਦ ਇਹ ਯਾਤਰਾ ਖ਼ਤਮ ਕੀਤੀ ਜਾਵੇਗੀ।
- TV9 Punjabi
- Updated on: Nov 26, 2024
- 9:10 am
Chandigarh: ਕਦੇ ਮੇਰਾ ਮਜ਼ਾਕ ਉਡਾਉਂਦੇ ਸਨ, ਇਸ ਵਾਰ ਵੀ ਕਈਆਂ ਦਾ ਹੰਕਾਰ ਟੁੱਟ ਗਿਆ : ਮੁੱਖ ਮੰਤਰੀ ਭਗਵੰਤ ਮਾਨ
Bhagwant Mann Distribute੍ Appointment Letters: ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ ਕੋਈ ਵੀ ਉਪਕਾਰ ਨਹੀਂ ਕੀਤਾ ਹੈ ਪਰ ਤੁਸੀਂ ਲੋਕ ਇਸ ਦੇ ਹੱਕਦਾਰ ਹੋ, ਅਸੀਂ ਇਸ ਲਈ ਉਮਰ ਸੀਮਾ ਵਧਾ ਰਹੇ ਹਾਂ ਕਿਉਂਕਿ ਧਰਨੇ ਲਗਾਉਣ ਵਾਲੇ ਆਗੂਆਂ ਦੀ ਉਮਰ ਵੱਧ ਰਹੀ ਹੈ।
- Amanpreet Kaur
- Updated on: Nov 25, 2024
- 1:12 pm
ਬਿੱਟੂ ਨੇ ਜ਼ਿਮਨੀ ਚੋਣਾਂ ‘ਚ BJP ਦੀ ਹਾਰ ਲਈ ਜਾਖੜ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਾਡੇ ਸਿਰਫ਼ ਵਰਕਰ ਲੜ ਰਹੇ ਸਨ
ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਜਪਾ ਇਕ ਵੀ ਸੀਟ ਨਹੀਂ ਜਿੱਤ ਸਕੀ। ਅਜਿਹੇ 'ਚ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਹਾਰ ਲਈ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
- TV9 Punjabi
- Updated on: Nov 25, 2024
- 1:23 am