ਈਡੀ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਇੱਕ ਬਹੁ-ਅਨੁਸ਼ਾਸਨੀ ਸੰਸਥਾ ਹੈ ਜੋ ਮਨੀ ਲਾਂਡਰਿੰਗ ਅਤੇ ਵਿਦੇਸ਼ੀ ਮੁਦਰਾ ਕਾਨੂੰਨਾਂ ਦੀ ਉਲੰਘਣਾ ਦੇ ਅਪਰਾਧਾਂ ਦੀ ਜਾਂਚ ਕਰਦੀ ਹੈ। ਇਹ ਵਿੱਤ ਮੰਤਰਾਲੇ ਦੇ ਮਾਲ ਵਿਭਾਗ ਅਧੀਨ ਕੰਮ ਕਰਦਾ ਹੈ। ਭਾਰਤ ਸਰਕਾਰ ਦੀ ਇੱਕ ਪ੍ਰਮੁੱਖ ਵਿੱਤੀ ਜਾਂਚ ਏਜੰਸੀ ਹੋਣ ਦੇ ਨਾਤੇ, ED ਭਾਰਤ ਦੇ ਸੰਵਿਧਾਨ ਅਤੇ ਕਾਨੂੰਨਾਂ ਦੀ ਸਖਤੀ ਨਾਲ ਪਾਲਣਾ ਕਰਦੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਮੁੱਖ ਦਫਤਰ ਨਵੀਂ ਦਿੱਲੀ ਵਿੱਚ ਹੈ, ਜਿਸ ਦੀ ਅਗਵਾਈ ਐਨਫੋਰਸਮੈਂਟ ਡਾਇਰੈਕਟਰ ਕਰਦੇ ਹਨ।
ਮੁੰਬਈ, ਚੇਨਈ, ਚੰਡੀਗੜ੍ਹ, ਕੋਲਕਾਤਾ ਅਤੇ ਦਿੱਲੀ ਵਿੱਚ ਪੰਜ ਖੇਤਰੀ ਦਫ਼ਤਰ ਹਨ ਜੋ ਇਨਫੋਰਸਮੈਂਟ ਦੇ ਵਿਸ਼ੇਸ਼ ਡਾਇਰੈਕਟਰਾਂ ਦੀ ਅਗਵਾਈ ਹੇਟ ਕੰਮ ਕਰਦੇ ਹਨ। ਅਫ਼ਸਰਾਂ ਨੂੰ ਸਿੱਧੇ ਤੌਰ ‘ਤੇ ਅਤੇ ਹੋਰ ਜਾਂਚ ਏਜੰਸੀਆਂ ਦੇ ਅਫ਼ਸਰਾਂ ਵਿੱਚੋਂ ਭਰਤੀ ਕੀਤਾ ਜਾਂਦਾ ਹੈ। ਇਸ ਵਿੱਚ ਆਈਆਰਐਸ (ਭਾਰਤੀ ਮਾਲ ਸੇਵਾ), ਆਈਪੀਐਸ (ਭਾਰਤੀ ਪੁਲਿਸ ਸੇਵਾ) ਅਤੇ ਆਈਏਐਸ (ਭਾਰਤੀ ਪ੍ਰਸ਼ਾਸਨਿਕ ਸੇਵਾ) ਜਿਵੇਂ ਕਿ ਆਮਦਨ ਕਰ ਅਧਿਕਾਰੀ, ਆਬਕਾਰੀ ਅਧਿਕਾਰੀ, ਕਸਟਮ ਅਧਿਕਾਰੀ ਅਤੇ ਪੁਲਿਸ ਦੇ ਅਧਿਕਾਰੀ ਸ਼ਾਮਲ ਹਨ।
ਮਹਿਲਾ AAP ਵਿਧਾਇਕ ਦੇ ਘਰ-ਫਲੈਟ ਤੋਂ ਬਾਅਦ ਹਸਪਤਾਲ ‘ਚ ਰੇਡ, ਸਮਰਥਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
ਈਡੀ ਦ ਟੀਮ ਨੇ ਮੋਗਾ ਦੇ ਬਾਘਾਪੁਰਾਣਾ ਵਿੱਚ ਅਸ਼ੀਰਵਾਦ ਨਸ਼ਾ ਛੁਡਾਊ ਹਸਪਤਾਲ 'ਤੇ ਛਾਪਾ ਮਾਰਿਆ। ਜਿਸ ਦਾ ਸਬੰਧ ਵਿਧਾਇਕ ਦੇ ਪਤੀ ਨਾਲ ਦੱਸਿਆ ਜਾ ਰਿਹਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੂੰ ਤਿੰਨ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਚੋਣਾਂ ਲਈ ਦੁਬਾਰਾ ਨਾਮਜ਼ਦ ਕੀਤਾ ਸੀ। ਅਮਨਦੀਪ ਪੰਜਾਬ ਵਿੱਚ 'ਆਪ' ਦੇ ਮਹਿਲਾ ਵਿੰਗ ਦੀ ਮੁਖੀ ਵੀ ਹੈ।
- TV9 Punjabi
- Updated on: Nov 4, 2026
- 12:12 pm
ਪੰਜਾਬ: ਮੋਗਾ ਦੀ AAP ਵਿਧਾਇਕ ਅਮਨਦੀਪ ਕੌਰ ਖ਼ਿਲਾਫ਼ ED ਦੀ ਕਾਰਵਾਈ, ਘਰ ‘ਤੇ ਛਾਪੇਮਾਰੀ
Amandeep Kaur Arora: ਪੰਜਾਬ ਵਿੱਚ AAP ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ED ਨੇ ਛਾਪਾ ਮਾਰਿਆ ਹੈ। ਅਮਨਦੀਪ ਕੌਰ AAP ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। AAP ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਮਨਦੀਪ ਕੌਰ ਨੂੰ ਮੁੜ ਟਿਕਟ ਦਿੱਤੀ ਹੈ।
- Munish Jindal
- Updated on: Nov 4, 2026
- 6:16 am
ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ, ਅਧਿਕਾਰਤ ਬਿਆਨ ਦੀ ਉਡੀਕ
2 ਨਵੰਬਰ ਦੀ ਸਵੇਰ ਕਰੀਬ 5 ਵਜੇ ED ਦੀਆਂ ਟੀਮਾਂ ਤਿੰਨ ਤੋਂ ਚਾਰ ਗੱਡੀਆਂ 'ਚ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ਪਹੁੰਚੀਆਂ ਸਨ। ਅਧਿਕਾਰੀਆਂ ਦੇ ਨਾਲ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਜਵਾਨ ਵੀ ਮੌਜੂਦ ਸਨ। ਜਾਂਚ ਦੀ ਕਾਰਵਾਈ ਬਿਨਾਂ ਕਿਸੇ ਰੁਕਾਵਟ ਦੇ ਚਲਾਉਣ ਤੇ ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਬਾਹਰ CRPF ਦੇ ਜਵਾਨ ਤਾਇਨਾਤ ਕੀਤੇ ਗਏ ਹਨ।
- Sukhvinder Singh
- Updated on: Nov 3, 2026
- 3:58 am
ਹੁਸ਼ਿਆਰਪੁਰ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ
ਹੁਸ਼ਿਆਰਪੁਰ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਅੱਜ ਸਵੇਰੇ ਇੱਕ ਵਾਰ ਫਿਰ ਕੇਂਦਰੀ ਏਜੰਸੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਤੜਕਸਾਰ ਸਾਬਕਾ ਮੰਤਰੀ ਦੇ ਘਰ ਰੇਡ ਕੀਤੀ ਗਈ। ਇਸ ਕਾਰਵਾਈ ਦੌਰਾਨ ਘਰ ਦੇ ਬਾਹਰ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।
- TV9 Punjabi
- Updated on: Nov 2, 2026
- 11:41 am
ਹੁਸ਼ਿਆਰਪੁਰ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ, CRPF ਦੇ ਜਵਾਨ ਤਾਇਨਾਤ
ਜਾਣਕਾਰੀ ਮੁਤਾਕ, ਅੱਜ ਸਵੇਰੇ ਕਰੀਬ 5:50 ਵਜੇ ਕੇਂਦਰੀ ਏਜੰਸੀਆਂ ਦੀ ਟੀਮ ਸੀਆਰਪੀਐਫ ਦੇ ਜਵਾਨਾਂ ਨਾਲ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੀ। ਟੀਮ ਵੱਲੋਂ ਘਰ ਦਾ ਮੁੱਖ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਹੈ ਤੇ ਅਧਿਕਾਰੀਆਂ ਵੱਲੋਂ ਅੰਦਰ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
- Sukhvinder Singh
- Updated on: Nov 2, 2026
- 7:40 am
ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, AAP ਦੇ ਤਿੱਖੇ ਹਮਲੇ
Bikram Majithia: ਵਿਜੀਲੈਂਸ ਨੇ ਆਪਣੀ ਚਾਰਜਸ਼ੀਟ 'ਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ। ਚਾਰਜਸ਼ੀਟ 'ਚ ਕਈ ਅਕਾਲੀ ਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ।
- TV9 Punjabi
- Updated on: Oct 28, 2026
- 8:14 am
ਪੰਜਾਬ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਵਿਦੇਸ਼ੀ ਫੰਡਿੰਗ ਤੇ ਮਨੀ ਲਾਂਡਰਿੰਗ ਦੀ ਰੀਅਲ-ਟਾਈਮ ਨਿਗਰਾਨੀ; ਹੋਰ ਕੀ ਨਿਰਦੇਸ਼?
ਚੰਡੀਗੜ੍ਹ 'ਚ ਚੋਣ ਕਮਿਸ਼ਨ ਦੀ ਟੀਮ ਵੱਲੋਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਵੀ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਦੇ ਤਬਾਦਲੇ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ। ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਹੀ ਅਧਿਕਾਰੀਆਂ ਨੂੰ ਨਵੀਂ ਤਾਇਨਾਤੀ ਦਿੱਤੀ ਜਾ ਸਕੇਗੀ।
- TV9 Punjabi
- Updated on: Oct 28, 2026
- 7:26 am
CM ਮਾਨ ਦੇ OSD ਘੁੰਮਣ CBI ਸਾਹਮਣੇ ਹੋਏ ਪੇਸ਼, ਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਪਹਿਲੀ ਵਾਰ ਪਹੁੰਚੇ
12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਖਿਲਾਫ ਗ੍ਰਿਫ਼ਤਾਰੀ ਅਤੇ ਜ਼ਬਰਦਸਤੀ ਕਾਰਵਾਈ 'ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਪਹਿਲੀ ਵਾਰ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਏ।
- Amanpreet Kaur
- Updated on: Oct 16, 2026
- 11:31 am
CBI-ED ਦੀ ਰੇਡ…ਸਮਝੋ ਚੋਣਾਂ ਨੇੜੇ… CM ਦਾ BJP ‘ਤੇ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸੀਬੀਆਈ ਦੀ ਰੇਡ ਨੂੰ ਲੈ ਕੇ ਬੀਜੇਪੀ ਤੇ ਤਗੜਾ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਨੇ ਸੀਬੀਆਈ-ਈਡੀ ਦੀ ਰੇਡ ਮਤਲਬ ਚੋਣਾਂ ਨੇੜੇ ਹਨ। ਉਨ੍ਹਾਂ ਨੇ ਝਾਰਖੰਡ ਤੇ ਪੱਛਮੀ ਬੰਗਾਲ ਸਮੇਤ ਹੋਰ ਸੂਬਿਆਂ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਝਾਰਖੰਡ 'ਚ ਹੇਮੰਤ ਸੋਰੇਨ ਨਾਲ ਜੁੜੀ ਕਾਰਵਾਈ ਚੋਣਾਂ ਤੋਂ ਪਹਿਲਾਂ ਹੋਈ ਸੀ।
- TV9 Punjabi
- Updated on: Oct 7, 2026
- 1:12 pm
“ਚੋਣਾਂ ਨੇੜੇ ਹੋਣ ਦਾ ਸੰਕੇਤ”, ਪੰਜਾਬ ‘ਚ CBI ਰੇਡਾਂ ‘ਤੇ ਮੁੱਖ ਮੰਤਰੀ ਦਾ ਨਿਸ਼ਾਨਾ
ਮੁੱਖ ਮੰਤਰੀ ਨੇ ਇਸ ਦੌਰਾਨ ਝਾਰਖੰਡ ਤੇ ਪੱਛਮੀ ਬੰਗਾਲ ਸਮੇਤ ਹੋਰ ਸੂਬਿਆਂ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਝਾਰਖੰਡ 'ਚ ਹੇਮੰਤ ਸੋਰੇਨ ਨਾਲ ਜੁੜੀ ਕਾਰਵਾਈ ਚੋਣਾਂ ਤੋਂ ਪਹਿਲਾਂ ਹੋਈ ਸੀ। ਉਨ੍ਹਾਂ ਜ਼ਿਕਰ ਕੀਤਾ ਕਿ ਇਸੇ ਤਰ੍ਹਾਂ ਪੱਛਮੀ ਬੰਗਾਲ 'ਚ ਵੀ ਚੋਣ ਮੁਹਿੰਮ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਕਾਰਵਾਈ ਕੀਤੀ ਤੇ ਹਰਿਆਣਾ 'ਚ ਵੀ ਚੋਣਾਂ ਤੋਂ ਪਹਿਲਾਂ ਅਜਿਹਾ ਕੁਝ ਦੇਖਣ ਨੂੰ ਮਿਲਿਆ।
- TV9 Punjabi
- Updated on: Oct 7, 2026
- 10:37 am
“BJP ਦੀ ਧੱਕੇਸ਼ਾਹੀ ਦਾ ਪੰਜਾਬੀ ਦੇਣਗੇ ਜਵਾਬ”, ਕੇਜਰੀਵਾਲ ਬੋਲੇ- ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਮਿਲਣਗੀਆਂ
ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਨਾਲ ਭਾਜਪਾ ਵੱਲੋਂ ਹਮੇਸ਼ਾ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਸਾਨ ਅੰਦੋਲਨ, ਪੰਜਾਬ ਦੇ ਪਾਣੀਆਂ ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
- TV9 Punjabi
- Updated on: Oct 7, 2026
- 3:48 am
BJP ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ… CBI ਰੇਡ ਤੇ ਬੋਲੇ ਸੀਐਮ ਮਾਨ, ਕੇਜਰੀਵਾਲ ਨੇ ਦੱਸਿਆ ਭਾਜਪਾ ਦੀ ਬੌਖਲਾਹਟ
CBI Raid in Punjab-Chandigarh: ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਈਡੀ ਵੱਲੋਂ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਤੇ ਇਲਜ਼ਾਮ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਲਗਾਏ ਜਾ ਰਹੇ ਹਨ। ਰਾਜਬੀਰ ਸਿੰਘ ਘੁੰਮਣ ਨੇ ਵੀ ਆਪਣੇ ਖ਼ਿਲਾਫ਼ ਲਗਾਏ ਇਲਜ਼ਾਮਾਂ ਤੇ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਸੀ।
- Kusum Chopra
- Updated on: Oct 6, 2026
- 1:45 pm
ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚੀ, ਹਾਈ ਕੋਰਟ ਦੇ CBI ਜਾਂਚ ਦੇ ਹੁਕਮ ਨੂੰ ਚੁਣੌਤੀ, ED ਦੀ DGP ਪੱਤਰ ਨਾਲ ਜੁੜਿਆ ਹੈ ਮਾਮਲਾ
Punjab Government Challenges HC Order: ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਭੇਜੇ ਗਏ ਪੱਤਰ ਨਾਲ ਸਬੰਧਤ ਹੈ। ਹਾਈ ਕੋਰਟ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਇਸ ਹੁਕਮ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
- TV9 Punjabi
- Updated on: Oct 6, 2026
- 1:30 pm
ਕਥਿਤ ਭ੍ਰਿਸ਼ਟਾਚਾਰ ਮਾਮਲਾ: ਹਾਈਕੋਰਟ ਨੇ CBI ਨੂੰ ਸੌਂਪੀ ਜਾਂਚ, 2 ਮਹੀਨਿਆਂ ‘ਚ ਰਿਪੋਰਟ ਤਲਬ
ਇਸ ਮਾਮਲੇ ਦੀ ਸ਼ੁਰੂਆਤ ਈਡੀ ਦੀ ਉਸ ਜਾਂਚ ਤੋਂ ਹੋਈ, ਜਿਸ 'ਚ ਏਜੰਸੀ ਨੇ ਕਥਿਤ ਤੌਰ 'ਤੇ ਸਰਕਾਰੀ ਅਧਿਕਾਰੀਆਂ ਦੀਆਂ ਟ੍ਰਾਂਸਫਰ-ਪੋਸਟਿੰਗ, ਸਰਕਾਰੀ ਟੈਂਡਰਾਂ, ਨੀਤੀਗਤ ਫ਼ੈਸਲਿਆਂ, ਲਾਇਸੈਂਸਾਂ ਤੇ ਸਰਕਾਰੀ ਮਨਜ਼ੂਰੀਆਂ ਨੂੰ ਪ੍ਰਭਾਵਿਤ ਕਰਨ ਸਬੰਧੀ ਇਲਜ਼ਾਮਾਂ ਦੀ ਜਾਂਚ ਕੀਤੀ। ਈਡੀ ਨੇ ਇਹ ਵੀ ਇਲਜ਼ਾਮ ਲਗਾਏ ਕਿ CLU (ਚੇਂਜ ਆਫ਼ ਲੈਂਡ ਯੂਜ਼) ਨਾਲ ਜੁੜੇ ਮਾਮਲਿਆਂ 'ਚ ਵੀ ਗੜਬੜੀਆਂ ਹੋਈਆਂ।
- TV9 Punjabi
- Updated on: Oct 6, 2026
- 5:27 am
“ਇਲੈਕਸ਼ਨ ਤੋਂ ਪਹਿਲਾਂ ED ਨੂੰ ਭੇਜ ਦਿੰਦੀ ਹੈ BJP, ਇਹ ਨਵਾਂ ਫਾਰਮੂਲਾ”
ਗਮਾਡਾ ਦਫ਼ਤਰ ਤੇ ਈਡੀ ਦੀ ਰੇਡ ਤੋਂ ਬਾਅਦ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਤੇ ਹਮਲਾਵਰ ਹੈ। ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾ ਈਡੀ ਨੂੰ ਭੇਜਣਾ ਹੀ ਬੀਜੇਪੀ ਦਾ ਫਾਰਮੂਲਾ ਹੈ। ਕੋਈ ਨਵੀਂ ਗੱਲ ਨਹੀਂ ਹੈ।
- Amanpreet Kaur
- Updated on: Sep 25, 2026
- 12:33 pm