ਸੁਤੰਤਰਤਾ ਦਿਵਸ
ਭਾਰਤ ਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦੀ ਮਿਲੀ ਸੀ, ਇਸ ਲਈ ਦੇਸ਼ ਹਰ ਸਾਲ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਂਦਾ ਹੈ। ਤਤਕਾਲੀ ਬ੍ਰਿਟਿਸ਼ ਪ੍ਰਧਾਨ ਮੰਤਰੀ ਕਲੇਮੈਂਟ ਐਟਲੀ ਨੇ ਐਲਾਨ ਕੀਤਾ ਸੀ ਕਿ ਭਾਰਤ 30 ਜੂਨ 1948 ਨੂੰ ਆਜ਼ਾਦ ਹੋ ਜਾਵੇਗਾ, ਪਰ ਅਜਿਹਾ ਨਹੀਂ ਹੋਇਆ।
3 ਜੂਨ 1947 ਨੂੰ ਭਾਰਤ ਦੇ ਆਖ਼ਰੀ ਵਾਇਸਰਾਏ ਲਾਰਡ ਮਾਊਂਟਬੈਟਨ ਨੇ ਇੱਕ ਯੋਜਨਾ ਪੇਸ਼ ਕੀਤੀ ਜਿਸ ਵਿੱਚ 15 ਅਗਸਤ 1947 ਨੂੰ ਭਾਰਤ ਦੀ ਆਜ਼ਾਦੀ ਦਾ ਜ਼ਿਕਰ ਸੀ। ਇਸ ਨੂੰ ਮਾਉਂਡਬੈਟਨ ਪਲਾਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਯੋਜਨਾ ਵਿੱਚ ਬਰਤਾਨਵੀ ਭਾਰਤ ਨੂੰ ਬਰਤਾਨੀਆ ਤੋਂ ਵੱਖ ਕਰਨਾ, ਭਾਰਤ ਅਤੇ ਪਾਕਿਸਤਾਨ ਦਾ ਗਠਨ ਕਰਨਾ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁਦਮੁਖਤਿਆਰੀ ਅਤੇ ਪ੍ਰਭੂਸੱਤਾ ਦੇਣਾ ਸ਼ਾਮਲ ਸੀ। ਉਨ੍ਹਾਂ ਦੀ ਯੋਜਨਾ ਵਿਚ ਜ਼ਿਕਰ ਕੀਤਾ ਗਿਆ ਸੀ ਕਿ ਭਾਰਤ ਦੀਆਂ ਰਿਆਸਤਾਂ ਨੂੰ ਭਾਰਤ ਜਾਂ ਪਾਕਿਸਤਾਨ ਵਿਚ ਸ਼ਾਮਲ ਹੋਣ ਦਾ ਅਧਿਕਾਰ ਹੋਵੇਗਾ।
ਭਾਰਤ ਦੀ ਆਜ਼ਾਦੀ ਲਈ, ਮਾਊਂਟਬੈਟਨ ਨੇ 4 ਜੁਲਾਈ 1947 ਨੂੰ ਬ੍ਰਿਟਿਸ਼ ਹਾਊਸ ਆਫ਼ ਕਾਮਨਜ਼ ਵਿੱਚ ਭਾਰਤੀ ਸੁਤੰਤਰਤਾ ਬਿੱਲ ਪੇਸ਼ ਕੀਤਾ। ਇਸ ਬਿੱਲ ਨੂੰ ਬਰਤਾਨਵੀ ਸੰਸਦ ਨੇ ਪ੍ਰਵਾਨਗੀ ਦਿੱਤੀ ਅਤੇ 15 ਅਗਸਤ 1947 ਨੂੰ ਭਾਰਤ ਦੀ ਆਜ਼ਾਦੀ ਦਾ ਐਲਾਨ ਕਰ ਦਿੱਤਾ ਗਿਆ।