ਕਿਲਾ ਰਾਏਪੁਰ ਖੇਡਾਂ
ਲੁਧਿਆਣਾ ਦੇ ਕਿਲਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਗੀਤ ਪੇਸ਼ ਕਰਨਗੇ। ਗਾਇਕਾ ਦੇਬੀ ਮਖਸੂਸਪੁਰੀ 13 ਫਰਵਰੀ ਨੂੰ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ। ਗਾਇਕ ਅੰਮ੍ਰਿਤ ਮਾਨ 14 ਫਰਵਰੀ ਨੂੰ ਲੋਕਾਂ ਦਾ ਮਨੋਰੰਜਨ ਕਰਨਗੇ। ਮੰਤਰੀ ਅਨਮੋਲ ਗਗਨ ਖੇਡਾਂ ਦੇ ਆਖਰੀ ਦਿਨ 14 ਫਰਵਰੀ ਨੂੰ ਮਾਨ ਮੇਲੇ ਵਿੱਚ ਸ਼ਿਰਕਤ ਕਰਨਗੇ।
ਕਿਲਾ ਰਾਏਪੁਰ ‘ਚ ਬਲਦਾਂ ਦੀ ਦੌੜ ਦੀ ਵਾਪਸੀ! ਲੁਧਿਆਣਾ ਦੇ ਡੀਸੀ ਨੇ ਦਿੱਤੀ ਜਾਣਕਾਰੀ, ਪੰਜਾਬ ਸਰਕਾਰ ਨੇ ਬਿੱਲ ‘ਚ ਕੀਤੀ ਸੀ ਸੋਧ
ਇਸ ਵਾਰ ਇਨ੍ਹਾਂ ਬਲਦਾਂ ਦੀਆਂ ਦੌੜਾਂ ਨੂੰ ਕਾਨੂੰਨੀ ਰੂਪ ਦੇਣ 11 ਜੁਲਾਈ, 2025 ਨੂੰ ਬਿੱਲ 'ਚ ਸੋਧ ਕੀਤੀ ਗਈ। ਸਰਕਾਰ ਨੇ ਕਿਹਾ ਕਿ ਇਸ ਸੋਧ ਚ ਇਹ ਗੱਲ ਸਪੱਸ਼ਟ ਕੀਤੀ ਗਈ ਹੈ ਕਿ ਬਲਦਾਂ ਨੂੰ ਡੰਡਾ ਜਾਂ ਕਿਸੇ ਹੋਰ ਚੀਜ਼ ਨਾਲ ਨਹੀਂ ਮਾਰਿਆ ਜਾਵੇਗਾ, ਚਾਲਕ ਬਲਦਾਂ ਨੂੰ ਦੌੜਾਉਣ ਲਈ ਸਿਰਫ਼ ਆਪਣੇ ਹੱਥਾਂ ਦਾ ਇਸਤੇਮਾਲ ਕਰ ਸਕਣਗੇ।
- Rajinder Arora
- Updated on: Jan 23, 2026
- 7:02 am
ਕਿਲਾ ਰਾਏਪੁਰ ਖੇਡਾਂ ‘ਚ ਬਲਦਾਂ ਦੀ ਦੌੜ ਨੂੰ ਹਰੀ ਝੰਡੀ! ਜਾਨਵਰਾਂ ਪ੍ਰਤੀ ਬੇਰਹਿਮੀ ਐਕਟ ‘ਚ ਸੋਧ, ਰਾਜਪਾਲ ਦੀ ਮੁਹਰ ਲੱਗਣੀ ਬਾਕੀ
ਇਹ ਵੀ ਚਰਚਾ ਹੈ ਕਿ ਦੌੜ 'ਚ ਹਿੱਸਾ ਲੈਣ ਵਾਲੇ ਬਲਦਾਂ ਦਾ ਮੈਡਿਕਲ ਕਰਵਾਇਆ ਜਾਵੇਗਾ ਤੇ ਇਸ ਦੌੜ 'ਚ ਹਿੱਸਾ ਲੈਣ ਵਾਲਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇਗਾ। ਇਸ ਦੇ ਨਾਲ ਦੇਸੀ ਬਲਦਾਂ ਦੀਆਂ ਨਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਐਕਟ 'ਚ ਸੋਧ ਨਾਲ ਪੰਜਾਬ ਦੀਆਂ ਰਿਵਾਇਤੀ ਖੇਡਾਂ ਮੁੜ ਸੁਰਜੀਤ ਹੋਣਗੀਆਂ ਤੇ ਬਾਕੀ ਇਲਾਕਿਆਂ 'ਚ ਵੀ ਬਲਦਾਂ ਦੀਆਂ ਦੌੜਾਂ ਹੋ ਸਕਣਗੀਆਂ।
- TV9 Punjabi
- Updated on: Jul 12, 2025
- 6:04 am