ਦੇਸ਼ ਵਿੱਚ ਕਿਸਾਨ ਅੰਦੋਲਨ ਦੀ ਹਲਚੱਲ ਫਿਰ ਤੇਜ਼ ਹੋ ਗਈ ਹੈ। ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢਣ ਰਹੇ ਹਨ। ਜਿਸਨੂੰ ਲੈ ਕੇ ਹਰਿਆਣਾ ਸਰਕਾਰ ਚੌਕਸ ਹੋ ਗਈ ਹੈ।
ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 165.77 ਲੱਖ ਟਨ ਝੋਨਾ ਪੁੱਜ ਚੁੱਕਾ ਹੈ। ਇਸ ਵਿੱਚ 163.36 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਦੋਂਕਿ ਖਰੀਦੀ ਗਈ ਫਸਲ ਵਿੱਚੋਂ 141.92 ਲੱਖ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਕਰੀਬ 22 ਲੱਖ ਟਨ ਫਸਲ ਮੰਡੀਆਂ ਵਿੱਚੋਂ ਚੁੱਕਣੀ ਬਾਕੀ ਹੈ। ਉਂਜ ਵੀ ਖਰੀਦ ਏਜੰਸੀਆਂ ਮੰਡੀਆਂ ਵਿੱਚ ਕੰਮ ਕਰ ਰਹੀਆਂ ਹਨ।
ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨਾਂ ਨੇ ਇਹ ਵੀ ਸਵੀਕਾਰ ਕੀਤਾ ਹੈ ਕਿ ਉਹ ਇਸ ਤਰ੍ਹਾਂ ਦਾ ਕੁੱਝ ਵੀ ਨਹੀਂ ਲੈ ਕੇ ਜਾਣਗੇ। ਉਹ ਦਿੱਲੀ ਜਾ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਉੱਥੇ ਦੇ ਲਈ ਇਜਾਜ਼ਤ ਲੈਣੀ ਹੁੰਦੀ ਹੈ। ਪ੍ਰਕਿਰਿਆ ਦੀ ਪਾਲਣਾ ਕਰਨੀ ਪੈਂਦੀ ਹੈ।
ਪਿਛਲੇ ਕਰੀਬ 9 ਮਹੀਨਿਆਂ ਤੋਂ ਸ਼ੰਭੂ ਬਾਰਡਰ ਦੇ ਬੈਠੇ ਕਿਸਾਨਾਂ ਨੇ ਮੀਟਿੰਗ ‘ਚ ਇੱਕ ਵਾਰ ਫਿਰ ਦਿੱਲੀ ਕੂਚ ਦਾ ਫੈਸਲਾ ਲਿਆ ਹੈ। Farmers march to Delhi, will leave for Shambhu border without tractor-trolleys on 6th December
ਅੱਜ ਚੰਡੀਗੜ੍ਹ ਵਿੱਚ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਸ਼ੰਭੂ ਸਰਹੱਦ ਤੋਂ ਹੀ ਦਿੱਲੀ ਵੱਲ ਵਧੇਗਾ।
ਨਾਗਾਲੈਂਡ ਦੁਆਰਾ ਰੱਦ ਕੀਤੀ ਗਈ ਖੇਪ ਕਥਿਤ ਤੌਰ 'ਤੇ 4 ਨਵੰਬਰ ਨੂੰ ਸੁਨਾਮ ਤੋਂ ਭੇਜੀ ਗਈ ਸੀ ਅਤੇ 11 ਅਤੇ 12 ਨਵੰਬਰ ਨੂੰ ਦੀਮਾਪੁਰ ਪਹੁੰਚੀ ਸੀ। ਇਸ ਤੋਂ ਪਹਿਲਾਂ, ਅਰੁਣਾਚਲ ਪ੍ਰਦੇਸ਼ ਅਤੇ ਕਰਨਾਟਕ ਨੂੰ ਭੇਜੇ ਗਏ ਚੌਲਾਂ ਦੀਆਂ ਖੇਪਾਂ ਨੂੰ ਨਿਰਧਾਰਨ ਤੋਂ ਵੱਧ ਟੁੱਟੇ ਅਨਾਜ ਦੇ ਕਾਰਨ ਰੱਦ ਕਰ ਦਿੱਤਾ ਗਿਆ ਸੀ।
ਕਿਸਾਨ ਆਗੂਆਂ ਨੇ ਘੱਟੋਂ ਘੱਟ ਸਮਰਥਨ ਮੁੱਲ ( MSP) ਸਮੇਤ 12 ਮੰਗਾਂ ਰੱਖੀਆਂ ਹਨ। ਜਿਸ ਦੇ ਲਈ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ 26 ਨਵੰਬਰ ਨੂੰ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਤੇ ਬੈਠਣਗੇ। ਕਿਉਂਕਿ ਇਸੇ ਦਿਨ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ।
ਮੰਤਰੀ ਰਵਨੀਤ ਬਿੱਟੂ ਨੇ ਹੁਣ ਇਸ ਬਿਆਨ ਤੋਂ ਬਾਅਦ ਆਪਣੀ ਪ੍ਰਾਪਟੀ ਜਨਤਕ ਕੀਤੀ ਹੈ। ਬਿੱਟੂ ਨੇ ਐਕਸ 'ਤੇ ਲਿਖਿਆ ਮੈਂ ਐਲਾਨ ਕੀਤਾ ਸੀ ਕਿ ਮੈਂ ਆਪਣੀ ਜ਼ਾਇਦਾਦ ਤੇ ਦੇਣਦਾਰੀਆਂ ਨੂੰ ਜਨਤਕ ਕਰਾਂਗਾ। ਇਸ ਸਿਲਸਿਲੇ 'ਚ ਮੈਂ ਆਪਣੀ ਪ੍ਰਾਪਟੀ ਜਨਤਕ ਕਰ ਰਿਹਾ ਹਾਂ।
ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿੱਚ ਕਿਸਾਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੰਧਕ ਬਣਾ ਲਿਆ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਮੰਗ ਕੀਤੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ 'ਚ ਲੋਕ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਏ। ਜਦੋਂ ਪੁਲਿਸ ਨੇ ਬੰਧਕ ਬਣਾਏ ਗਏ ਅਧਿਕਾਰੀਆਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਅਤੇ ਕਿਸਾਨਾਂ ਵਿਚਕਾਰ ਜ਼ੋਰਦਾਰ ਝੜਪ ਹੋ ਗਈ।
Shubkaran Singh Death Case: ਸ਼ੁਭਕਰਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਵੀ ਮੌਜੂਦ ਸਨ। ਅਜਿਹੇ 'ਚ ਪੁਲਸ ਦੀ ਕਾਰਵਾਈ 'ਤੇ ਉਨ੍ਹਾਂ ਨੂੰ ਸ਼ੱਕ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਬਿੱਟੂ ਨੇ ਕਿਹਾ ਕਿ ਕਿਸਾਨ ਆਗੂ ਖੁਦ ਕਮਿਸ਼ਨ ਏਜੰਟ ਅਤੇ ਸ਼ੈਲਰ ਮਾਲਕ ਬਣ ਗਏ ਹਨ ਅਤੇ ਹੁਣ ਪੰਜਾਬ ਵਿੱਚ ਖਾਦ ਦੀਆਂ ਗੱਡੀਆਂ ਦੀ ਲੁੱਟ ਕਰ ਰਹੇ ਹਨ। ਉਹ ਖਾਦ ਲਿਆਉਣ ਵਾਲੀਆਂ ਗੱਡੀਆਂ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਲਿਬਾਨੀ ਬਣ ਗਏ ਹਨ। ਰਵਨੀਤ ਬਿੱਟੂ ਨੇ ਪੰਜਾਬ ਦੇ ਕਿਸਾਨਾਂ ਬਾਰੇ ਬਿਆਨ ਦਿੱਤਾ ਕਿ ਸਿਰਫ ਕੁਝ ਕਿਸਾਨ ਆਗੂ ਹੀ ਭਾਜਪਾ ਦਾ ਵਿਰੋਧ ਕਰ ਰਹੇ ਹਨ ਅਤੇ ਬਾਕੀ ਕਿਸਾਨ ਭਾਜਪਾ ਦੇ ਹੱਕ ਵਿੱਚ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਅਸਲ ਮੁੱਦਾ ਝੋਨੇ ਦੀ ਖਰੀਦ ਪ੍ਰਣਾਲੀ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੈ। ਵੱਡੀਆਂ ਕਟੌਤੀਆਂ ਤੋਂ ਬਾਅਦ, ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਤੋਂ ਬਹੁਤ ਘੱਟ ਭਾਅ 'ਤੇ ਆਪਣੀਆਂ ਫਸਲਾਂ ਵੇਚਣ ਲਈ ਮਜਬੂਰ ਹਨ।
Barnala Kisan Protest: ਜ਼ਿਮਨੀ ਚੋਣਾਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮੈਦਾਨ ਵਿੱਚ ਉੱਤਰ ਗਈ ਹੈ। ਆਗੂਆਂ ਨੇ ਦੱਸਿਆ ਕਿ ਹੁਣ ਕਿਸਾਨਾਂ ਦੇ ਕਾਫਲੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਗਸ਼ਤ ਕਰਨਗੇ ਅਤੇ ਖਰੀਦ ਜਾਂ ਅਦਾਇਗੀ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।
ਸ਼ੁਭਕਰਨ ਦੇ ਪਿਤਾ ਚਰਨਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਨਾਲ ਹੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਮੁੱਦਾ ਚੁੱਕਿਆ ਹੈ। ਇਸ 'ਤੇ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।
ਮੁਕਤਸਰ ਹਲਕੇ ਦੀ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਹੈ। ਉਨ੍ਹਾਂ ਦੇ ਇਸ ਬਿਆਨ ਨਾਲ ਸੂਬੇ 'ਚ ਸਿਆਸੀ ਖਲਬਲੀ ਮਚ ਗਈ ਹੈ। ਕਿਸਾਨਾਂ ਨੇ ਕੇਂਦਰੀ ਰਾਜ ਮੰਤਰੀ ਤੋਂ ਬਿਆਨ ਵਾਪਸ ਲੈਣ ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।