ਲਾਰੈਂਸ ਬਿਸ਼ਨੋਈ
ਲਾਰੈਂਸ ਬਿਸ਼ਨੋਈ ਇੱਕ ਗੈਂਗਸਟਰ ਹੈ, ਜਿਸਦਾ ਜਨਮ 1993 ਵਿੱਚ ਪੰਜਾਬ ਵਿੱਚ ਹੋਇਆ ਸੀ। ਉਸਦੇ ਪਿਤਾ ਹਰਿਆਣਾ ਪੁਲਿਸ ਵਿੱਚ ਕਾਂਸਟੇਬਲ ਸਨ। ਪੰਜਾਬ ਦੇ ਅਬੋਹਰ ਸ਼ਹਿਰ ਤੋਂ ਮੁਢਲੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਲਾਰੈਂਸ ਚੰਡੀਗੜ੍ਹ ਦੇ ਡੀਏਵੀ ਕਾਲਜ ਚਲਾ ਗਿਆ। ਬਾਅਦ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਵੀ ਕੀਤੀ। ਇਸ ਦੌਰਾਨ, ਉਹ ਕੈਂਪਸ ਵਿਦਿਆਰਥੀ ਕੌਂਸਲ ਦਾ ਹਿੱਸਾ ਬਣਿਆ, ਜਿੱਥੇ ਉਸ ਦੀ ਮੁਲਾਕਾਤ ਗੈਂਗਸਟਰ ਗੋਲਡੀ ਬਰਾੜ ਨਾਲ ਹੋਈ।
ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਕਾਲਜ ਪਾਲੀਟਿਕਸ ਕੀਤੀ ਅਤੇ ਕ੍ਰਾਈਮ ਦੀ ਦੁਨੀਆ ਵਿੱਚ ਉੱਤਰ ਗਏ। ਉਸ ਖ਼ਿਲਾਫ਼ ਦੋ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਉਹ ਇਕ ਗੈਂਗ ਵੀ ਚਲਾਉਂਦਾ ਹੈ, ਜਿਸ ਦਾ ਨਾਂ ਬਿਸ਼ਨੋਈ ਗੈਂਗ ਹੈ। ਇਸ ਵਿੱਚ ਦੇਸ਼ ਭਰ ਵਿੱਚ 700 ਤੋਂ ਵੱਧ ਸ਼ੂਟਰ ਹਨ। 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਪੰਜਾਬ ਦੇ ਮਾਨਸਾ ਵਿੱਚ ਵਾਪਰੀ ਸੀ, ਜਿਸ ਦੇ ਪਿੱਛੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਨਾਂ ਜੁੜਿਆ ਹੋਇਆ ਸੀ।
ਲਾਰੈਂਸ ਬਿਸ਼ਨੋਈ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ