
ਮਨਮੋਹਨ ਸਿੰਘ
ਮਨਮੋਹਨ ਸਿੰਘ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਦੇਸ਼ ਦੀ ਅਰਥਵਿਵਸਥਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਦੇ ਆਰਥਿਕ ਸੁਧਾਰਾਂ ਨੂੰ ਅੱਗੇ ਲਿਜਾਣ ਵਿੱਚ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਦਾ ਜਨਮ 26 ਸਤੰਬਰ 1932 ਨੂੰ ਹੋਇਆ ਸੀ। 1947 ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਭਾਰਤ ਆ ਗਿਆ। ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਦੀ ਪੜ੍ਹਾਈ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਕਸਫੋਰਡ ਯੂਨੀਵਰਸਿਟੀ ਤੋਂ ਡੀ ਫਿਲ ਦੀ ਡਿਗਰੀ ਲਈ।
ਮਨਮੋਹਨ ਸਿੰਘ ਦਾ ਸਿਆਸੀ ਸਫ਼ਰ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਸ਼ੁਰੂ ਹੋਇਆ ਸੀ, ਜਦੋਂ ਉਹ ਤਤਕਾਲੀ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਸਰਕਾਰ ਵਿੱਚ ਵਿੱਤ ਮੰਤਰੀ ਬਣੇ। ਇਸ ਦੌਰਾਨ, ਉਨ੍ਹਾਂ ਨੇ ਭਾਰਤੀ ਅਰਥਚਾਰੇ ਨੂੰ ਉਦਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਨੇ ਨਿਜੀ ਉੱਦਮ ਨੂੰ ਉਤਸ਼ਾਹਿਤ ਕਰਨ ਵਾਲੇ ਸੁਧਾਰਾਂ ਨੂੰ ਲਾਗੂ ਕੀਤਾ।
ਉਨ੍ਹਾਂ ਨੇ ਸਾਲ 1991 ਵਿੱਚ ਦੇਸ਼ ਦੇ ਸਾਹਮਣੇ ਆਏ ਗੰਭੀਰ ਆਰਥਿਕ ਸੰਕਟ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਮੰਨਿਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਨੀਤੀਆਂ ਨੇ ਉਨ੍ਹਾਂ ਦੀ ਸਾਖ ਨੂੰ ਮਜ਼ਬੂਤ ਕੀਤਾ। ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਤੋਂ ਬਾਅਦ, ਉਨ੍ਹਾਂ ਨੇ ਪ੍ਰਧਾਨ ਮੰਤਰੀ ਵਜੋਂ ਸੱਤਾ ਵਿੱਚ ਵਾਪਸ ਆਉਣ ਤੋਂ ਪਹਿਲਾਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਵੀ ਅਹਿਮ ਭੂਮਿਕਾ ਨਿਭਾਈ।
ਅਕਾਲ ਯੂਨੀਵਰਸਿਟੀ ਵਿੱਚ ਮਨਮੋਹਨ ਸਿੰਘ ਚੇਅਰ ਦੀ ਸਥਾਪਨਾ, ਸਾਬਕਾ PM ਦੀ ਯਾਦ ‘ਚ ਕਲਗੀਧਰ ਸੁਸਾਇਟੀ ਦਾ ਵੱਡਾ ਉਪਰਾਲਾ
Akal University : ਕਲਗੀਧਰ ਸੁਸਾਇਟੀ ਬੜੂ ਸਾਹਿਬ ਨੇ 'ਡਾ. ਮਨਮੋਹਨ ਸਿੰਘ ਚੇਅਰ ਇਨ ਡਿਵੈਲਪਮੈਂਟ ਇਕਨਾਮਿਕਸ' ਦੀ ਸਥਾਪਨਾ ਕੀਤੀ ਗਈ ਹੈ। ਬੜੂ ਸਾਹਿਬ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦ ਵਿੱਚ ਇਹ ਪਹਿਲਕਦਮੀ ਕੀਤੀ ਗਈ ਹੈ। ਇਹ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਇੱਕ ਵਿਸ਼ੇਸ਼ ਪਲੇਟਫਾਰਮ ਪ੍ਰਦਾਨ ਕਰੇਗਾ।
- TV9 Punjabi
- Updated on: Jan 4, 2025
- 1:50 pm
ਦਿੱਲੀ ‘ਚ ਕਿੰਨੇ ਸਮਾਰਕ ਸਥਲ, ਕੀ ਹੈ ਉਨ੍ਹਾਂ ਦੀ ਕਹਾਣੀ, ਸਾਬਕਾ PM ਮਨਮੋਹਨ ਸਿੰਘ ਦੇ ਸਮਾਰਕ ਤੋਂ ਸ਼ੁਰੂ ਹੋਈ ਚਰਚਾ
ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਪਰਿਵਾਰ ਨੂੰ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਕੁਝ ਵਿਕਲਪ ਸੁਝਾਏ ਹਨ। ਇਨ੍ਹਾਂ ਵਿੱਚ ਰਾਜ ਘਾਟ, ਰਾਸ਼ਟਰੀ ਸਮਾਰਕ ਅਤੇ ਕਿਸਾਨ ਘਾਟ ਸ਼ਾਮਲ ਹਨ। ਮਨਮੋਹਨ ਸਿੰਘ ਦੇ ਪਰਿਵਾਰ ਵੱਲੋਂ ਯਾਦਗਾਰ ਲਈ ਜਗ੍ਹਾ ਦੀ ਚੋਣ ਕਰਨ ਤੋਂ ਬਾਅਦ ਟਰੱਸਟ ਬਣਾਇਆ ਜਾਵੇਗਾ। ਯਾਦਗਾਰ ਦੀ ਉਸਾਰੀ ਲਈ ਟਰੱਸਟ ਖੁਦ ਯੋਜਨਾ ਬਣਾਏਗਾ। ਆਓ ਜਾਣਦੇ ਹਾਂ ਇਸ ਬਹਾਨੇ ਦਿੱਲੀ ਦੇ ਪ੍ਰਮੁੱਖ ਸਮਾਰਕਾਂ ਦਾ ਇਤਿਹਾਸ।
- TV9 Punjabi
- Updated on: Jan 3, 2025
- 10:47 am
Manmohan Singh Memorial Dispute: ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣਾ ਕਿੰਨਾ ਕੁ ਸਹੀ, ਜਾਣੋਂ ਕੀ ਹੈ ਵਿਵਾਦ ?
ਯਾਦਗਾਰ ਬਣਾਉਣ ਦੀ ਪ੍ਰੀਕ੍ਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਵਾਦ ਹੋਣਾ ਸ਼ੁਰੂ ਹੋ ਗਿਆ ਹੈ। ਦਰਅਸਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤ੍ਰਿਲੋਚਣ ਸਿੰਘ ਨੇ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਹਨਾਂ ਨੇ ਅਪੀਲ ਕੀਤੀ ਹੈ ਕਿ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ ਕੋਈ ਸਮਾਰਕ ਜਾਂ ਸਮਾਧ ਨਾ ਬਣਾਈ ਜਾਵੇ। ਇਸ ਦੇ ਲਈ ਉਹਨਾਂ ਨੇ ਸਿੱਖ ਧਰਮ ਦੀਆਂ ਕਦਰਾਂ-ਕੀਮਤਾਂ ਦਾ ਹਵਾਲਾ ਦਿੱਤਾ ਹੈ।
- Jarnail Singh
- Updated on: Jan 2, 2025
- 12:45 am
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਸਬੰਧੀ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਪਰਿਵਾਰ ਨੂੰ ਦਿੱਤੇ ਵਿਕਲਪ
Manmohan Singh Memorial: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਨੂੰ ਲੈ ਕੇ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨੇ ਯਾਦਗਾਰ ਲਈ ਕੁਝ ਥਾਵਾਂ ਸੁਝਾਈਆਂ ਹਨ। ਮਨਮੋਹਨ ਸਿੰਘ ਦੇ ਪਰਿਵਾਰ ਨੂੰ ਕੁਝ ਵਿਕਲਪ ਦਿੱਤੇ ਗਏ ਹਨ। ਹਾਲਾਂਕਿ, ਇਸਦੇ ਲਈ ਪਹਿਲਾਂ ਇੱਕ ਟਰੱਸਟ ਬਣਾਉਣਾ ਜ਼ਰੂਰੀ ਹੈ।
- TV9 Punjabi
- Updated on: Jan 1, 2025
- 11:57 am
ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੇ ਲਿਖਿਆ ਪੱਤਰ, ਰਾਜਘਾਟ ‘ਤੇ ਮਨਮੋਹਨ ਸਿੰਘ ਦਾ ਸਮਾਰਕ ਸਥਾਪਤ ਕਰਨ ਦੀ ਕੀਤੀ ਮੰਗ
Navjot Singh Sidhu Worte letter to President: ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਦੀ ਮੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਾ: ਮਨਮੋਹਨ ਸਿੰਘ ਦੀ ਯਾਦਗਾਰ ਰਾਜਘਾਟ 'ਤੇ ਸਾਥਾਪਤ ਕੀਤੀ ਜਾਵੇ।
- TV9 Punjabi
- Updated on: Dec 29, 2024
- 1:29 pm
ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ, ਕੱਲ੍ਹ ਹੋਇਆ ਸੀ ਸਸਕਾਰ, ਪਰਿਵਾਰਿਕ ਮੈਂਬਰਾਂ ਸਮੇਤ ਸਿਆਸੀ ਆਗੂ ਰਹੇ ਮੌਜੂਦ
Manmohan Singh: 92 ਸਾਲ ਦੀ ਉਮਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 26 ਦਸੰਬਰ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅੱਜ ਉਹਨਾਂ ਦੀਆਂ ਅਸਥੀਆਂ ਨੂੰ ਯੁਮਨਾ ਦੇ ਪਾਣੀ ਵਿੱਚ ਤੈਰ ਦਿੱਤਾ ਗਿਆ। ਬੀਤੇ ਦਿਨ ਸਸਕਾਰ ਮੌਕੇ ਦੁਨੀਆਂ ਭਰ ਵਿੱਚ ਉਹਨਾਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
- Jarnail Singh
- Updated on: Dec 29, 2024
- 6:34 am
Dr Manmohan Singh Cremation: ਪੰਜ ਤੱਤਾਂ ਵਿੱਚ ਵਲੀਨ ਹੋਏ ਡਾ. ਮਨਮੋਹਨ ਸਿੰਘ, ਨਿਗਮ ਬੋਧ ਘਾਟ ਵਿਖੇ ਹੋਇਆ ਅੰਤਿਮ ਸਸਕਾਰ, ਬੇਟੀ ਨੇ ਦਿੱਤੀ ਮੁੱਖ ਅਗਨੀ
ਡਾ. ਮਨਮੋਹਨ ਸਿੰਘ 5 ਤੱਤਾਂ ਦੇ ਵਿੱਚ ਵਲੀਨ ਹੋ ਗਏ ਹਨ। ਉਹਨਾਂ ਨੂੰ ਦਿੱਲੀ ਦੇ ਨਿਗਮ ਬੋਧ ਸ਼ਮਸਾਨ ਘਾਟ ਵਿੱਚ ਅੰਤਿੰਮ ਵਿਦਾਈ ਦਿੱਤੀ ਗਈ। ਇਸ ਮੌਕੇ ਰਾਸ਼ਟਰਪਤੀ, ਉੱਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਦੇਸ਼ ਭਰ ਦੇ ਵੱਡੇ ਸਿਆਸੀ ਲੀਡਰ ਹਾਜ਼ਰ ਰਹੇ। ਇਸ ਤੋਂ ਪਹਿਲਾਂ ਉਹਨਾਂ ਦਾ ਸਸਕਾਰ ਰਾਜਘਾਟ ਨੇੜੇ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
- Jarnail Singh
- Updated on: Dec 28, 2024
- 8:02 am
ਲਾਹੌਰ ਵਿੱਚ ਲੰਚ ਤੇ ਕਾਬੁਲ ਵਿੱਚ ਡਿਨਰ… ਪਾਕਿ ਅਧਿਕਾਰੀ ਨੇ ਮਨਮੋਹਨ ਸਿੰਘ ਦੀ ਇੱਛਾ ਨੂੰ ਕੀਤਾ ਯਾਦ
ਕਸੂਰੀ ਨੇ ਦੱਸਿਆ ਕਿ ਮਨਮੋਹਨ ਸਿੰਘ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਚਕਵਾਲ ਜ਼ਿਲ੍ਹੇ ਵਿੱਚ ਸਥਿਤ ਆਪਣੇ ਜਨਮ ਸਥਾਨ ਗਾਹ ਦਾ ਦੌਰਾ ਕਰਨ ਦੀ ਇੱਛਾ ਪ੍ਰਗਟਾਈ ਸੀ। ਕਸੂਰੀ ਨੇ ਕਿਹਾ ਕਿ ਉਨ੍ਹਾਂ ਨੇ ਮਨਮੋਹਨ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ ਪਾਕਿਸਤਾਨ 'ਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।
- TV9 Punjabi
- Updated on: Dec 28, 2024
- 6:01 am
Dr Manmohan Singh: ਸਟਾਕ ਮਾਰਕਿਟ ਦੇ ਕਿੰਗ ਸਨ ਮਨਮੋਹਨ ਸਿੰਘ, 10 ਸਾਲਾਂ ‘ਚ 5 ਗੁਣਾ ਕਰਾਈ ਸੀ ਕਮਾਈ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੁਨੀਆ ਦੇ ਮਹਾਨ ਅਰਥ ਸ਼ਾਸਤਰੀਆਂ 'ਚੋਂ ਇਕ ਮਨਮੋਹਨ ਸਿੰਘ ਦੇ ਦੌਰ 'ਚ ਸ਼ੇਅਰ ਬਾਜ਼ਾਰ 'ਚ ਭਾਰੀ ਉਛਾਲ ਆਇਆ ਸੀ। ਅੰਕੜਿਆਂ ਦੇ ਅਨੁਸਾਰ, ਬੰਬਈ ਸਟਾਕ ਦੇ ਮੁੱਖ ਸੂਚਕਾਂਕ ਸੈਂਸੈਕਸ ਵਿੱਚ 2004 ਤੋਂ 2014 ਦੇ ਵਿਚਕਾਰ 398 ਪ੍ਰਤੀਸ਼ਤ ਦੀ ਛਾਲ ਦੇਖਣ ਨੂੰ ਮਿਲੀ।
- TV9 Punjabi
- Updated on: Dec 28, 2024
- 4:02 am
‘ਸਿੱਖ ਕੌਮ ਦੇ ਇਕਲੌਤੇ PM ਦਾ ਨਿਰਾਦਰ ਕਿਉਂ’ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਤੇ ਯਾਦਗਾਰ ‘ਤੇ ਕੀ ਹੈ ਵਿਵਾਦ?
ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ। ਇਸਦੇ ਲਈ ਉਸਨੂੰ 3-4 ਦਿਨ ਦਾ ਸਮਾਂ ਚਾਹੀਦਾ ਹੈ। ਉਨ੍ਹਾਂ ਦੇ ਕੱਦ ਦੇ ਹਿਸਾਬ ਨਾਲ ਉਨ੍ਹਾਂ ਦੀ ਯਾਦਗਾਰ ਦਿੱਲੀ ਵਿੱਚ ਹੀ ਬਣਾਈ ਜਾਵੇਗੀ। ਸਥਾਨ ਦਾ ਫੈਸਲਾ ਕੀਤਾ ਜਾਵੇਗਾ। ਕਾਂਗਰਸ ਨੇ ਮੰਗ ਕੀਤੀ ਸੀ ਕਿ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਰਾਜਘਾਟ ਦੇ ਨੇੜੇ ਹੋਣਾ ਚਾਹੀਦਾ ਹੈ ਅਤੇ ਉੱਥੇ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਚਾਹੀਦਾ ਹੈ ਪਰ ਅਜਿਹਾ ਨਹੀਂ ਹੋਇਆ।
- TV9 Punjabi
- Updated on: Dec 28, 2024
- 8:08 am
ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ, ਪੁਲਿਸ ਨੇ ਟਰੈਫਿਕ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਦਿੱਲੀ ਟ੍ਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਰਿੰਗ ਰੋਡ ਅਤੇ ਨੇਤਾਜੀ ਸੁਭਾਸ਼ ਮਾਰਗ ਸਮੇਤ ਇਨ੍ਹਾਂ ਸੜਕਾਂ 'ਤੇ ਪਾਬੰਦੀਆਂ ਅਤੇ ਡਾਇਵਰਸ਼ਨ ਹੋਣਗੇ।
- Jarnail Singh
- Updated on: Dec 28, 2024
- 8:09 am
Dr Manmohan Singh: ਨਮ ਅੱਖਾਂ ਨਾਲ ਡਾ. ਮਨਮੋਹਨ ਸਿੰਘ ਨੂੰ ਦੇਸ਼ ਨੇ ਦਿੱਤੀ ਸ਼ਰਧਾਂਜਲੀ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਦਿੱਲੀ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਮਨਮੋਹਨ ਸਿੰਘ ਦੀ ਯਾਦ ਵਿੱਚ ਮੈਮੋਰੀਅਲ ਵੀ ਬਣਾਇਆ ਜਾਵੇਗਾ। ਕਾਂਗਰਸ ਵੱਲੋਂ ਮੰਗ ਕੀਤੀ ਗਈ ਹੈ ਕਿ ਡਾ. ਮਨਮੋਹਨ ਸਿੰਘ ਦੀ ਯਾਦਗਰੀ ਰਾਜਘਾਟ ਦੇ ਨੇੜੇ ਬਣੇ।
- Jarnail Singh
- Updated on: Dec 28, 2024
- 7:48 am
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਬਣੇਗੀ ਯਾਦਗਾਰ… ਵਿਵਾਦਾਂ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਐਲਾਨ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਰਾਤ ਐਲਾਨ ਕੀਤਾ ਕਿ ਉਹਨਾਂ ਦਾ ਸਮਾਰਕ ਬਣੇਗਾ। ਇਸ ਦੇ ਲਈ ਇੱਕ ਟਰੱਸਟ ਬਣਾਇਆ ਜਾਵੇਗਾ। ਅਗਲੇ 3-4 ਦਿਨਾਂ ਵਿੱਚ ਯਾਦਗਾਰ ਦੀ ਜਗ੍ਹਾ ਦਾ ਫੈਸਲਾ ਕਰ ਲਿਆ ਜਾਵੇਗਾ। ਪਰਿਵਾਰ ਨੇ ਯਾਦਗਾਰ ਨੂੰ ਲੈ ਕੇ ਸਰਕਾਰ ਨਾਲ ਸਹਿਮਤੀ ਜਤਾਈ ਹੈ।
- TV9 Punjabi
- Updated on: Dec 28, 2024
- 1:17 am
Dr Manmohan Singh: ਭਾਰਤੀ ਸਿਨੇਮਾ ਨੂੰ ਗਲੋਬਲ ਬਣਾਉਣ ‘ਚ ਸੀ ਮਨਮੋਹਨ ਸਿੰਘ ਦਾ ਵੱਡਾ ਯੋਗਦਾਨ ਮਾਹਿਰਾਂ ਤੋਂ ਜਾਣੋ
Dr Manmohan Singh: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਡਾ: ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਭਾਰਤੀ ਅਰਥਚਾਰੇ ਦਾ ਚਿਹਰਾ ਬਦਲਣ ਵਾਲੇ ਮਨਮੋਹਨ ਸਿੰਘ ਨੇ ਕੈਂਬਰਿਜ ਅਤੇ ਆਕਸਫੋਰਡ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਸੀ। ਆਓ ਦੇਖੀਏ ਕਿ ਫਿਲਮ ਇੰਡਸਟਰੀ ਨਾਲ ਉਨ੍ਹਾਂ ਦੇ ਕਿਹੋ ਜਿਹੇ ਰਿਸ਼ਤੇ ਸਨ। ਭਾਰਤੀ ਫਿਲਮ ਇੰਡਸਟਰੀ ਨੂੰ ਗਲੋਬਲ ਬਣਾਉਣ ਵਿੱਚ ਉਨ੍ਹਾਂ ਦੇ ਕੀ ਖਾਸ ਯੋਗਦਾਨ ਸਨ ਮਾਹਿਰਾਂ ਤੋਂ ਜਾਣੋ।
- TV9 Punjabi
- Updated on: Dec 27, 2024
- 1:19 pm
ਅੰਮ੍ਰਿਤਸਰ ‘ਚ ਬੀਤਿਆ ਸਾਬਕਾ PM ਮਨਮੋਹਨ ਸਿੰਘ ਦਾ ਬਚਪਨ, ਅੱਜ ਘਰ ਬਣ ਚੁੱਕਿਆ ਘੰਡਰ
Former PM Manmohan Singh: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਨਮ ਵੰਡ ਤੋਂ ਪਹਿਲਾਂ ਪਾਕਿਸਤਾਨ ਵਿੱਚ ਹੋਇਆ ਸੀ। ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਆ ਗਿਆ। ਜਿੱਥੇ ਉਹ ਪੇਠਾ ਗਲੀ ਵਿੱਚ ਰਹਿੰਦੇ ਸਨ। ਉਨ੍ਹਾਂ ਦੇ ਇੱਕ ਗੁਆਂਢੀ ਨੇ ਯਾਦ ਕੀਤਾ ਕਿ ਉਨ੍ਹਾਂ ਦਾ ਦੇਹਾਂਤ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਸੀ।
- Lalit Sharma
- Updated on: Dec 27, 2024
- 12:17 pm