AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਪਰਵਿੰਦਰ ਝੋਟਾ

ਪਰਵਿੰਦਰ ਝੋਟਾ

ਪਰਵਿੰਦਰ ਝੋਟਾ ਲੰਬੇ ਸਮੇਂ ਤੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾ ਰਹੇ ਸਨ। ਬੀਤੀ 13 ਤਰੀਕ ਨੂੰ ਜਦੋਂ ਉਹ ਮਾਨਸਾ ਦੇ ਮੈਡੀਕਲ ਸਟੋਰ ਵਿੱਚ ਪਹੁੰਚੇ ਤਾਂ ਦੁਕਾਨ ਦੇ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਨਸ਼ੇ ਵੇਚਣ ਨੂੰ ਲੈ ਕੇ ਬਹਿਸ ਹੋ ਗਈ। ਇਹ ਬਹਿਸ ਇਨ੍ਹੀ ਵਧੀ ਕਿ ਮੈਡੀਕਲ ਸਟੋਰ ਦੇ ਮਾਲਿਕ ਨੇ ਅੰਨ੍ਹੇਵਾਹ ਤਿੰਨ ਗੋਲੀਆਂ ਝੋਟੇ ਤੇ ਚਲਾ ਦਿੱਤੀਆਂ। ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ ਨਾਲ ਖੜੇ ਕੁਝ ਹੋਰ ਲੋਕ ਵੀ ਜਖ਼ਮੀ ਹੋਏ ਹਨ। ਉਨ੍ਹਾਂ ਦੀ ਮੌਤ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਹੈ।

Read More
Follow On:

ਝੋਟਾ ਕਤਲ ਮਾਮਲੇ ਦੇ ਵਿਰੋਧ ਚ ਨਵਾਂਸ਼ਹਿਰ ਚ ਰੋਸ ਮਾਰਚ, ਚੰਡੀਗੜ੍ਹ ਚੌਕ ਤੇ ਦਿੱਤਾ ਧਰਨਾ

ਰੋਸ ਮਾਰਚ ਤੇ ਧਰਨੇ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉੱਧਰ, ਪੰਜਾਬ ਬੰਦ ਦੇ ਸੱਦੇ ਕਾਰਨ ਨਵਾਂਸ਼ਹਿਰ, ਬੰਗਾ ਤੇ ਬਲਾਚੌਰ 'ਚ ਬਾਜ਼ਾਰਾਂ ਦੀਆਂ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ, ਜਦਕਿ ਕੁਝ ਥਾਵਾਂ ਤੇ ਛੋਟੀਆਂ-ਮੋਟੀਆਂ ਦੁਕਾਨਾਂ ਖੁੱਲ੍ਹੀਆਂ ਵੀ ਦਿਖਾਈ ਦਿੱਤੀਆਂ।

ਝੋਟਾ ਕਤਲ ਮਾਮਲਾ: ਮਾਨਸਾ ‘ਚ ਤਣਾਅਪੂਰਨ ਮਾਹੌਲ, ਇਨਸਾਫ਼ ਕਮੇਟੀ ਨੇ ਮੀਟਿੰਗ ਤੋਂ ਕੀਤਾ ਇਨਕਾਰ

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਫ਼ਿਲਹਾਲ ਪੁਲਿਸ ਨਾਲ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਉਹ ਪਹਿਲਾਂ ਆਪਸ 'ਚ ਵਿਚਾਰ-ਵਟਾਂਦਰਾ ਕਰਕੇ ਫ਼ੈਸਲਾ ਲੈਣਗੇ, ਜਿਸ ਤੋਂ ਬਾਅਦ ਮੀਟਿੰਗ ਬਾਰੇ ਅਗਲਾ ਕਦਮ ਚੁੱਕਿਆ ਜਾਵੇਗਾ।

ਝੋਟਾ ਕਤਲ ਕਾਂਡ: ਹਿਰਾਸਤ ਵਿੱਚ ਮੁਲਜ਼ਮ ਅਸ਼ਵਨੀ ਦੀ ਪਤਨੀ, ਮਾਨਸਾ ਦੀ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਕਈ ਵਾਰ ਸ਼ਿਕਾਇਤਾਂ ਦਰਜ ਕਰਵਾਉਣ ਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਡੀਆਈਜੀ ਹਰਜੀਤ ਸਿੰਘ ਨੇ ਵੀ ਕਿਹਾ ਸੀ ਕਿ ਜਾਂਚ ਦੌਰਾਨ ਜੇਕਰ ਕੋਈ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਲਾਪਰਵਾਹੀ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ, ਬਾਜ਼ਾਰਾਂ ‘ਚ ਛਾਈ ਸੁੰਨ; ਗੁਰੂ ਨਾਨਕ ਮਿਸ਼ਨ ਚੌਕ ‘ਤੇ ਭਾਰੀ ਪੁਲਿਸ ਬਲ ਤਾਇਨਾਤ

Parvinder Jhota Murder - Punjab Band: ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਜਲੰਧਰ ਦੇ ਵੱਖ-ਵੱਖ ਇਲਾਕਿਆਂ 'ਚ ਦੁਕਾਨਾਂ ਬੰਦ ਦਿਖਾਈ ਦਿੱਤੀਆਂ। ਬਾਜ਼ਾਰਾਂ 'ਚ ਗਾਹਕਾਂ ਦੀ ਆਵਾਜਾਈ ਘੱਟ ਰਹੀ ਤੇ ਕਈ ਥਾਵਾਂ ਤੇ ਸੁੰਨ ਪਸਰੀ ਰਹੀ। ਬੰਦ ਦੌਰਾਨ ਸਾਹਮਣੇ ਆਈਆਂ ਤਸਵੀਰਾਂ 'ਚ ਸ਼ਹਿਰ ਦੇ ਬਾਜ਼ਾਰ ਆਮ ਦਿਨਾਂ ਦੇ ਮੁਕਾਬਲੇ ਸ਼ਾਂਤ ਦਿਖਾਈ ਦਿੱਤੇ।

ਪੰਜਾਬ ਬੰਦ: ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਅਸਰ, ਟੋਲ ਮੁਫ਼ਤ; ਮੰਗਾਂ ਪੂਰੀਆਂ ਨਾ ਹੋਣ ‘ਤੇ ਅਣਮਿੱਥੇ ਸਮੇਂ ਲਈ ਫ੍ਰੀ ਰੱਖਣ ਦਾ ਕੀਤਾ ਐਲਾਨ

ਟੋਲ ਪਲਾਜ਼ਾ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ਯੂਨੀਅਨ ਇਸ ਸੰਘਰਸ਼ 'ਚ ਹੋਰ ਜਥੇਬੰਦੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੀ ਸੂਰਤ 'ਚ ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਰੱਖਿਆ ਜਾਵੇਗਾ।

ਝੋਟਾ ਕਤਲ ਕਾਂਡ: ਅੱਜ ਪੰਜਾਬ ਬੰਦ ਦੀ ਕਾਲ, ਪਿਤਾ ਨੇ ਸੰਦੇਸ਼ ਕੀਤਾ ਜਾਰੀ; ਲੋਕਾਂ ‘ਚ ਭਾਰੀ ਰੋਸ

ਪਰਵਿੰਦਰ ਝੋਟਾ ਦੇ ਪਿਤਾ ਨੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਲੋਕਾਂ ਨੂੰ ਆਪਣੇ-ਆਪਣੇ ਪੱਧਰ 'ਤੇ ਬੰਦ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੰਜਾਬ 'ਚ ਅੱਜ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ ਤੇ ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ 'ਚ ਬਾਰਿਸ਼ ਹੋ ਰਹੀ ਹੈ। ਝੋਟਾ ਦੇ ਪਿਤਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਮੌਸਮ ਖ਼ਰਾਬੀ ਦੇ ਬਾਵਜੂਦ ਉਹ ਅੱਜ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਆਪਣਾ ਸਹਿਯੋਗ ਦੇਣ ਤੇ ਪਰਵਿੰਦਰ ਲਈ ਇਨਸਾਫ਼ ਦੀ ਮੰਗ ਕਰਨ।

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ, ਪੰਧੇਰ ਦੀ ਵਿਸ਼ੇਸ਼ ਅਪੀਲ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਅਤੇ ਨਸ਼ਾ ਮਾਫ਼ੀਆ ਕਾਰਨ ਪੰਜਾਬ 'ਚ ਲਗਾਤਾਰ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਹੁਣ ਇਹ ਸਮੱਸਿਆ ਘਰ-ਘਰ ਤੱਕ ਪਹੁੰਚ ਚੁੱਕੀ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਪਹਿਲਾ ਜਾਂ ਆਖ਼ਰੀ ਮਾਮਲਾ ਨਹੀਂ ਹੈ।

ਪਰਵਿੰਦਰ ਝੋਟਾ ਕਤਲ ਮਾਮਲੇ ਤੇ CM ਮਾਨ ਦਾ ਸਖ਼ਤ ਸੰਦੇਸ਼, ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਅਮਨ-ਕਾਨੂੰਨ ਨਾਲ ਖਿਲਵਾੜ

ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿੱਚ ਸੀਐਮ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਡੀਜੀਪੀ ਨੂੰ ਨਿਰਪੱਖ ਜਾਂਚ ਦੇ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਵੀ ਸ਼ਖਸ ਨੂੰ ਬਖ਼ਸ਼ਾਂਗੇ ਨਹੀਂ।

ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਤੇ ਬੁਲਡੋਜਰ ਚਲਾਇਆ ਗਿਆ ਹੈ। ਨਾਲ ਹੀ ਝੋਟਾ ਦੇ ਸਮਰਥਕਾਂ ਵੱਲੋਂ ਉਸਦੀ ਦੁਕਾਨ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ ਗਈ। ਉੱਧਰ, ਪਰਿਵਾਰ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਮੰਗ ਤੇ ਅੜਿਆ ਹੋਇਆ ਹੈ। ਉਹ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ।

ਝੋਟਾ ਕਤਲਕਾਂਡ: ਮੁਲਜ਼ਮ ‘ਤੇ ਪੁਲਿਸ ਦਾ ਸ਼ਿਕੰਜਾ, ਘਰ ਤੇ ਦੁਕਾਨ ‘ਤੇ ਬੁਲਡੋਜ਼ਰ ਐਕਸ਼ਨ… ਸਰਕਾਰ ਦਾ ਸਖ਼ਤ ਕਾਰਵਾਈ ਦਾ ਦਾਅਵਾ

'ਆਪ' ਦਾ ਕਹਿਣਾ ਹੈ ਕਿ ਪੁਲਿਸ ਨੇ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਦੌਰਾਨ ਪ੍ਰਸ਼ਾਸਨ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਦੀ ਜਾਇਦਾਦ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਉਸ ਦੇ ਘਰ ਤੇ ਦੁਕਾਨ ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਇਸ ਕਾਰਵਾਈ ਨੂੰ ਨਸ਼ਿਆਂ ਨਾਲ ਜੁੜੇ ਗੈਰ-ਕਾਨੂੰਨੀ ਕਾਰੋਬਾਰ ਤੇ ਅਪਰਾਧਾਂ ਖ਼ਿਲਾਫ਼ ਸਰਕਾਰ ਦੀ ਸਖ਼ਤੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

ਪੰਜਾਬ ਬੰਦ ਦੀ ਕਾਲ ਕਾਰਨ ਬਦਲੀ ਪੇਸ਼ੀ ਦੀ ਤਰੀਕ, ਹੁਣ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ AAP ਆਗੂ ਤਲਬ

ਪੇਸ਼ੀ ਦੀ ਤਰੀਕ 'ਚ ਇਹ ਤਬਦੀਲੀ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੋਧ ਵਿੱਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕੀਤੀ ਗਈ ਹੈ। ਝੋਟਾ ਦੇ ਪਰਿਵਾਰ ਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਾਈ ਅੱਗ

ਘਟਨਾ ਤੋਂ ਬਾਅਦ ਬੀਤੇ ਦਿਨ ਮਾਨਸਾ ਸ਼ਹਿਰ ਮੁਕੰਮਲ ਤੌਰ ਤੇ ਬੰਦ ਰਿਹਾ ਸੀ ਤੇ ਅੱਜ ਵੀ ਸ਼ਹਿਰ 'ਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਮਾਜਿਕ ਕਾਰਕੁਨਾਂ, ਝੋਟਾ ਦੇ ਪਰਿਵਾਰ ਤੇ ਆਮ ਲੋਕਾਂ ਵੱਲੋਂ ਭਲਕੇ ਪੰਜਾਬ ਬੰਦ ਦੀ ਕਾਲ ਵੀ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਪਰਿਵਾਰ ਦੇ ਹੱਕ 'ਚ ਸਾਹਮਣੇ ਆ ਰਹੀਆਂ ਹਨ।

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਜੱਸੀ ਪੈਂਚਰ ਨੇ ਆਪਣੀ ਪੋਸਟ 'ਚ ਪਰਮਿੰਦਰ ਝੋਟਾ ਨਾਲ ਪੁਰਾਣੀ ਦੋਸਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਕਾਰ ਬੋਲਚਾਲ ਬੰਦ ਸੀ, ਪਰ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਇੱਕ ਸਹੁੰ ਖਾਧੀ ਸੀ। ਇਸ ਸਹੁੰ ਮੁਤਾਬਕ, ਦੋਵਾਂ 'ਚੋਂ ਜੇਕਰ ਪਹਿਲਾਂ ਕਿਸੇ ਦੀ ਮੌਤ ਹੁੰਦੀ ਹੈ ਤਾਂ ਦੂਜਾ ਉਸ ਦੀ ਮੌਤ ਦਾ ਬਦਲਾ ਲਵੇਗਾ।

ਪਰਵਿੰਦਰ ਝੋਟਾ ਕਤਲ ਕਾਂਡ ‘ਚ ਵੱਡੀ ਅਪਡੇਟ, ਮੁੱਖ ਮੁਲਜ਼ਮ ਅਸ਼ਵਨੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਸੂਤਰਾਂ ਮੁਤਾਬਕ, ਪੁਲਿਸ ਨੇ ਝੋਟਾ 'ਤੇ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਨੂੰ ਰਾਊਂਡ-ਅੱਪ ਕਰ ਲਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਪਰਵਿੰਦਰ ਝੋਟਾ ਦੀ ਮੈਡੀਕਲ ਸਟੋਰ ਮਾਲਿਕ ਨਾਲ ਸੀ ਪੁਰਾਣੀ ਰੰਜਿਸ਼… ਜੁੱਤੀਆਂ ਦਾ ਹਾਰ ਪਾ ਕੇ ਕਰਵਾਈ ਸੀ ਪਰੇਡ, ਸ਼ਹਿਰ ਬੰਦ, ਸਸਕਾਰ ਤੋਂ ਇਨਕਾਰ

Parvinder Jhota Murder Update: ਇਸ ਮਾਮਲੇ 'ਚ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ 'ਚ ਮੈਡੀਕਲ ਸਟੋਰ ਮਾਲਕ ਪਿਸਤੌਲ ਨਾਲ ਫਾਇਰਿੰਗ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਵੀਡੀਓ ਪਰਵਿੰਦਰ ਝੋਟੇ ਵੱਲੋਂ ਹੀ ਰਿਕਾਰਡ ਕੀਤੀ ਪ੍ਰਤੀਤ ਹੋ ਰਹੀ ਹੈ। ਗੋਲੀ ਲੱਗਣ ਤੋਂ ਬਾਅਦ ਪਰਵਿੰਦਰ ਝੋਟਾ ਗੰਭੀਰ ਜ਼ਖ਼ਮੀ ਹੋ ਗਿਆ, ਉਸ ਨੂੰ ਸਥਾਨਕ ਲੋਕਾਂ ਵੱਲੋਂ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੇ ਕੁਝ ਹੀ ਪਲਾਂ 'ਚ ਦਮ ਤੋੜ੍ਹ ਦਿੱਤਾ।

Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...