ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਕਾਰਤਿਕ ਪੂਰਨਿਮਾ ਨੂੰ ਮਨਾਇਆ ਜਾਂਦਾ ਹੈ। ਜਿਸ ਨੂੰ ਪ੍ਰਕਾਸ਼ ਪੁਰਬ ਕਿਹਾ ਜਾਂਦਾ ਹੈ। ਸਿੱਖ ਭਾਈਚਾਰਾ ਇਸ ਦਿਨ ਨੂੰ ਬੜੀ ਧੂਮਧਾਮ ਨਾਲ ਮਨਾਉਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ। ਉਨ੍ਹਾਂ ਨੇ ਸਮਾਜ ਵਿੱਚ ਗਿਆਨ ਦੀ ਰੌਸ਼ਨੀ ਫੈਲਾਉਣ ਦਾ ਕੰਮ ਕੀਤਾ ਸੀ, ਇਸ ਲਈ ਇਸ ਦਿਨ ਨੂੰ ਪ੍ਰਕਾਸ਼ ਪੁਰਬ ਵਜੋਂ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਆਪਣੇ ਉਪਦੇਸ਼ ਵਿੱਚ ਕਿਹਾ ਸੀ ਕਿ ਕਿਰਤ ਕਰੋ…ਵੰਡ ਚੱਖੋ…ਤੇ ਨਾਮ ਜੱਪੋ…। ਗੁਰੂ ਸਾਹਿਬ ਦੇ ਉਪਦੇਸ਼ ਸਾਨੂੰ ਇਮਾਨਦਾਰੀ ਦੀ ਰਾਹ ਤੇ ਚੱਲ ਕੇ ਮਿਹਨਤ ਕਰਨ ਅਤੇ ਸਾਰਿਆਂ ਨਾਲ ਵੰਡ ਕੇ ਖਾਉਣ ਦੀ ਸਿੱਖਿਆ ਦਿੰਦੇ ਹਨ।