ਪੰਜਾਬ ਸਰਕਾਰ ਵਿੱਤੀ ਵਰ੍ਹੇ 2024-25 ਲਈ ਆਪਣਾ ਸਲਾਨਾ ਬਜਟ ਪੇਸ਼ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਮਾਰਚ ਤੋਂ 15 ਮਾਰਚ ਤੱਕ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਿਆ ਹੈ। ਪਿਛਲੇ ਸਾਲ ਸਰਕਾਰ ਵੱਲੋਂ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ।