
ਪੰਜਾਬ ਸਰਕਾਰ
ਪੰਜਾਬ ਸਰਕਾਰ ਆਪਣਾ ਹਰ ਫੈਸਲਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਚੁੱਕ ਰਹੀ ਹੈ। ਬਿਜਲੀ, ਸਿੱਖਿਆ, ਲੋਕਾਂ ਨੂੰ ਘਰ ਬੈਠਿਆਂ ਮਿਲਣ ਵਾਲੀ ਹਰ ਸਰਕਾਰੀ ਸਹੂਲਤ ਸੂਬੇ ਦੀ ਸਰਕਾਰ ਨੂੰ ਲੋਕਾਂ ਦੀ ਪੰਸਦੀਦਾ ਸਰਕਾਰ ਬਣਾ ਰਹੀ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਤੋਂ ਲੈ ਕੇ ਵਿਧਾਇਕਾਂ ਤੱਕ, ਇਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਰ ਵੇਲ੍ਹੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਵਿੱਚ ਲੱਗੇ ਰਹਿੰਦੇ ਹਨ। ਪੰਜਾਬ ਸਰਕਾਰ ਦੀ ਹਰ ਖਬਰ ਦਾ ਅਪਡੇਟ ਪੜ੍ਹੋ ਸਿਰਫ ਟੀਵੀ9 ਪੰਜਾਬੀ ‘ਤੇ…
Punjab Police: 8 IPS ਨੂੰ ਬਣਾਇਆ DGP, 22 ਹੋਈ ਡੀਜੀਪੀ ਰੈਂਕ ਦੇ ਅਧਿਕਾਰੀਆਂ ਦੀ ਗਿਣਤੀ
Promotion in Punjab Police: ਪੰਜਾਬ ਸਰਕਾਰ ਇਸ ਤੋਂ ਪਹਿਲਾ ਵੀ ਕਈ ਅਧਿਕਾਰੀਆਂ ਨੂੰ ਪ੍ਰਮੋਟ ਕਰ ਚੁੱਕੀ ਹੈ। ਸਮੇਂ-ਸਮੇਂ ਤੇ ਕਈ ਅਫਸਰਾਂ ਨੂੰ ਤਰੱਕੀ ਮਿਲਦੀ ਰਹੀ ਹੈ। ਇਸ ਵਾਰ ਵੀ ਵੱਡਾ ਫੈਸਲਾ ਲੈਂਦਿਆਂ ਅੱਠ ਆਈਪੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀਜੀਪੀ ਬਣਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਦੋ ਮਹਿਲਾ ਅਧਿਕਾਰੀ ਵੀ ਸ਼ਾਮਲ ਹਨ।
- Amanpreet Kaur
- Updated on: Jul 14, 2025
- 1:10 pm
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ ‘ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਤੇ ਚਰਚਾ ਲਈ ਸਮਾਂ ਮੰਗਿਆ ਸੀ। ਬਾਜਵਾ ਨੇ ਕਿਹਾ ਕਿ ਮੈਂਬਰਾਂ ਨੂੰ ਬਿੱਲ ਪੜ੍ਹਨ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਹੀ ਇਸ ਤੇ ਚਰਚਾ ਹੋਣੀ ਚਾਹੀਦੀ ਹੈ। ਇਸ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਧਾਨ ਸਭਾ ਸੈਸ਼ਨ ਮੰਗਲਵਾਰ ਸਵੇਰ ਤੱਕ ਮੁਲਤਵੀ ਕਰ ਦਿੱਤਾ ਹੈ।
- TV9 Punjabi
- Updated on: Jul 14, 2025
- 12:38 pm
ਕੱਲ੍ਹ ਹੋਵੇਗੀ ‘ਬੇਅਦਬੀ ਵਿਰੋਧੀ ਬਿੱਲ’ ‘ਤੇ ਚਰਚਾ, ਮੰਗਲਵਾਰ ਸਵੇਰੇ ਤੱਕ ਸੈਸ਼ਨ ਮੁਲਤਵੀ
Anti-Sacrilege Bill: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ 'ਤੇ ਚਰਚਾ ਲਈ ਸਮਾਂ ਮੰਗਿਆ ਹੈ। ਬਾਜਵਾ ਨੇ ਕਿਹਾ ਕਿ ਮੈਂਬਰਾਂ ਨੂੰ ਬਿੱਲ ਪੜ੍ਹਨ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਹੀ ਇਸ 'ਤੇ ਚਰਚਾ ਹੋਣੀ ਚਾਹੀਦੀ ਹੈ। ਇਸ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਵਿਧਾਨ ਸਭਾ ਸੈਸ਼ਨ ਮੰਗਲਵਾਰ ਸਵੇਰ ਤੱਕ ਮੁਲਤਵੀ ਕਰ ਦਿੱਤਾ ਹੈ।
- TV9 Punjabi
- Updated on: Jul 14, 2025
- 12:25 pm
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਦੱਸ ਦਈਏ ਕਿ ਇਸ ਮਾਮਲੇ ਵਿੱਚ ਵੱਖ-ਵੱਖ ਸੰਗਠਨਾਂ ਦੇ ਲੋਕਾਂ ਤੋਂ ਰਾਏ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਲੈ ਕੇ ਸਪੱਸ਼ਟ ਹਨ ਕਿ ਸਰਕਾਰ ਬੇਅਦਬੀ ਸਬੰਧੀ ਅਜਿਹਾ ਕਾਨੂੰਨ ਬਣਾਉਣ ਜਾ ਰਹੀ ਹੈ। ਜੋ ਹਮੇਸ਼ਾ ਲਈ ਰਹੇਗਾ, ਇਸ ਲਈ ਇਸ ਵਿੱਚ ਕੋਈ ਕਮੀ ਨਹੀਂ ਰੱਖੀ ਜਾਵੇਗੀ।
- TV9 Punjabi
- Updated on: Jul 14, 2025
- 10:49 am
ਪੰਜਾਬ ‘ਚ ਪਹਿਲੀ ਵਾਰ 725 ਸਪੈਸ਼ਲ ਐਜੂਕੇਟਰਾਂ ਦੀ ਭਰਤੀ, ਪ੍ਰਾਇਮਰੀ-ਮਾਸਟਰ ਕੇਡਰ ਵਿੱਚ ਹੋਣਗੀਆਂ ਅਸਾਮੀਆਂ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਫੈਸਲੇ ਦਾ ਸਿੱਧਾ ਲਾਭ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 47 ਹਜ਼ਾਰ ਤੋਂ ਵੱਧ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਬੱਚਿਆਂ ਨੂੰ ਆਪਣੀਆਂ ਜ਼ਰੂਰਤਾਂ ਅਨੁਸਾਰ ਸਿੱਖਿਆ ਅਤੇ ਸਹਾਇਤਾ ਮਿਲ ਸਕੇਗੀ।
- TV9 Punjabi
- Updated on: Jul 14, 2025
- 8:05 am
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਬੇਅਦਬੀ ਖ਼ਿਲਾਫ਼ ਨਵੇਂ ਕਾਨੂੰਨ ਨੂੰ ਲੈ ਕੇ ਚਰਚਾਵਾਂ ਤੇਜ਼
Punjab Vidhan Sabha Session 3rd Day: ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਘੋਸ਼ਣਾ ਕਰ ਚੁੱਕੇ ਹਨ ਕਿ ਸਰਕਾਰ ਬੇਅਦਬੀ ਵਰਗੀਆਂ ਸੰਵੇਦਨਸ਼ੀਲ ਘਟਨਾਵਾਂ ਨੂੰ ਲੈ ਕੇ ਸਖ਼ਤ ਕਾਨੂੰਨ ਲਿਆਉਣ ਲਈ ਵਚਨਬੱਧ ਹੈ। ਹਾਲਾਂਕਿ ਅੱਜ ਦੀ ਕਾਰਵਾਈ ਵਿੱਚ ਇਸ ਬਿੱਲ ਦਾ ਜ਼ਿਕਰ ਨਹੀਂ, ਪਰ ਕੱਲ੍ਹ ਸੈਸ਼ਨ ਦਾ ਆਖ਼ਰੀ ਦਿਨ ਹੋਣ ਕਰਕੇ ਉਮੀਦ ਹੈ ਕਿ ਇਹ ਬਿੱਲ ਭਲਕੇ ਪੇਸ਼ ਕੀਤਾ ਜਾ ਸਕਦਾ ਹੈ।
- TV9 Punjabi
- Updated on: Jul 14, 2025
- 4:58 am
Live Updates: ਲਾਰਡਸ ‘ਚ ਬਹੁਤ ਮਿਹਨਤ ਦੇ ਬਾਵਜ਼ੂਦ ਹਾਰੀ ਟੀਮ ਇੰਡੀਆ, ਇੰਗਲੈਂਡ 22 ਦੌੜਾਂ ਨਾਲ ਜਿੱਤਿਆ ਟੈਸਟ
ਪੰਜਾਬ ਅਤੇ ਦੇਸ਼ ਦੀ ਹਰ ਛੋਟੀ-ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
- Abhishek Thakur
- Updated on: Jul 14, 2025
- 3:59 pm
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਬੇਅਦਬੀ ਕਾਨੂੰਨ ਨੂੰ ਮਨਜ਼ੂਰੀ: ਉਮਰ ਕੈਦ ਤੱਕ ਦੀ ਸਜ਼ਾ; ਸੈਸ਼ਨ ਵਿੱਚ ਪੇਸ਼ ਹੋਵੇਗਾ ਬਿੱਲ
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਸਰਕਾਰ ਅਜਿਹਾ ਕਾਨੂੰਨ ਲਿਆਉਣਾ ਚਾਹੁੰਦੀ ਹੈ ਜੋ ਸਥਾਈ ਹੋਵੇ ਅਤੇ ਭਵਿੱਖ ਵਿੱਚ ਵੀ ਮਜ਼ਬੂਤੀ ਨਾਲ ਲਾਗੂ ਹੋਵੇ। ਇਸ ਲਈ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਛੱਡੀ ਜਾਵੇਗੀ।
- Mohit Malhotra
- Updated on: Jul 14, 2025
- 9:43 am
ਭਲਕੇ 11 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ, ਵਿਚਾਰੇ ਜਾਣਗੇ ਕਈ ਅਹਿਮ ਮੁੱਦੇ
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੇ ਨੌਜਵਾਨਾਂ ਨੂੰ ਖੇਡਾਂ ਅਤੇ ਕਿਤਾਬਾਂ ਤੋਂ ਦੂਰ ਕਰਕੇ ਨਸ਼ਿਆਂ ਦੀ ਦਲਦਲ ਵੱਲ ਧੱਕ ਦਿੱਤਾ। ਨੌਜਵਾਨਾਂ ਨੂੰ ਬਚਾਉਣ ਲਈ, ਪੰਜਾਬ ਦੇ ਹਰ ਪਿੰਡ ਵਿੱਚ ਸ਼ਾਨਦਾਰ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ। ਸਾਡਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਖੇਤਰਾਂ ਨਾਲ ਜੋੜਨਾ ਹੈ।
- Sajan Kumar
- Updated on: Jul 13, 2025
- 3:05 pm
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਹਰਪਾਲ ਸਿੰਘ ਚੀਮਾ ਨੇ ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ ਇਲਜ਼ਾਮ ਲਗਾਇਆ ਹੈ ਕਿ ਦੋਵੇਂ ਪਾਰਟੀਆਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਬਚਾਉਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਝੂਠੀਆਂ ਐਫਆਈਆਰਜ਼ ਅਤੇ ਰਾਜਨੀਤਿਕ ਦਬਾਅ ਰਾਹੀਂ 'ਆਪ' ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
- TV9 Punjabi
- Updated on: Jul 13, 2025
- 1:46 pm
ਫਿਰੋਜ਼ਪੁਰ ‘ਚ ਨਸ਼ਾ ਤਸਕਰ ‘ਤੇ ਚੱਲਿਆ ਪੀਲਾ ਪੰਜਾ, ਸੜਕ ‘ਤੇ ਬਣੇ ਘਰ ਨੂੰ ਕੀਤਾ ਢਹਿ-ਢੇਰੀ
ਸਰਕਾਰ ਵੱਲੋਂ ਕੀਤੀ ਗਈ ਇਸ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਮਾਜ ਸੇਵੀ ਅਸ਼ੋਕ ਕਸੂਰੀਆਂ ਨੇ ਦੱਸਿਆ ਕਿ ਜਿਸ ਪਰਿਵਾਰ ਤੇ ਅੱਜ ਇਹ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਇਸ ਪਰਿਵਾਰ ਵੱਲੋਂ ਪਿਛਲੇ 40 ਸਾਲਾਂ ਤੋਂ ਵੱਡੇ ਪੱਧਰ 'ਤੇ ਨਸ਼ੇ ਦਾ ਕਾਰੋਬਾਰ ਕੀਤਾ ਜਾ ਰਿਹਾ ਸੀ।
- Sunny Chopra
- Updated on: Jul 13, 2025
- 12:41 pm
ਪੰਜਾਬ ‘ਚ 3083 ਪਿੰਡਾਂ ‘ਚ ਬਣਨਗੇ ਮੈਦਾਨ, CM ਮਾਨ ਨੇ ਕੀਤਾ ਐਲਾਨ
CM Bhagwant Mann: ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ 'ਤੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਨੌਜਵਾਨਾਂ ਨੂੰ ਵਿਅਸਤ ਰੱਖਣ ਦੀ ਹੈ। ਇੱਥੇ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ।
- TV9 Punjabi
- Updated on: Jul 13, 2025
- 11:49 am
ਗੁਜਰਾਤ ਜੇਲ੍ਹ ਤੋਂ ਪੰਜਾਬ ‘ਚ ਦਹਿਸ਼ਤ ਫੈਲਾ ਰਿਹਾ ਲਾਰੈਂਸ ਬਿਸ਼ਨੋਈ, ਮੰਤਰੀ ਚੀਮਾ ਨੇ ਭਾਜਪਾ ‘ਤੇ ਲਗਾਏ ਗੰਭੀਰ ਇਲਜ਼ਾਮ
Harpal Cheema: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਅਸਲ ਅਪਰਾਧੀਆਂ ਨੂੰ ਨਜ਼ਰਅੰਦਾਜ਼ ਕਰਦੇ ਹੋਏ 'ਆਪ' ਆਗੂਆਂ ਨੂੰ ਫਸਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਪਰ ਅਸੀਂ ਇਸ ਤੋਂ ਡਰਦੇ ਨਹੀਂ ਹਾਂ। ਅਸੀਂ ਕਾਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਅਸੀਂ ਕਦੇ ਵੀ ਸੱਚ ਬੋਲਣਾ ਬੰਦ ਨਹੀਂ ਕਰਾਂਗੇ।
- TV9 Punjabi
- Updated on: Jul 13, 2025
- 7:35 am
ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, DIG ਰੈਂਕ ਦੇ 8 ਅਧਿਕਾਰੀਆਂ ਦਾ ਤਬਾਦਲਾ
Punjab Police IPS Officers Transfer: ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।
- TV9 Punjabi
- Updated on: Jul 12, 2025
- 10:32 am
ਕਿਲਾ ਰਾਏਪੁਰ ਖੇਡਾਂ ‘ਚ ਬਲਦਾਂ ਦੀ ਦੌੜ ਨੂੰ ਹਰੀ ਝੰਡੀ! ਜਾਨਵਰਾਂ ਪ੍ਰਤੀ ਬੇਰਹਿਮੀ ਐਕਟ ‘ਚ ਸੋਧ, ਰਾਜਪਾਲ ਦੀ ਮੁਹਰ ਲੱਗਣੀ ਬਾਕੀ
ਇਹ ਵੀ ਚਰਚਾ ਹੈ ਕਿ ਦੌੜ 'ਚ ਹਿੱਸਾ ਲੈਣ ਵਾਲੇ ਬਲਦਾਂ ਦਾ ਮੈਡਿਕਲ ਕਰਵਾਇਆ ਜਾਵੇਗਾ ਤੇ ਇਸ ਦੌੜ 'ਚ ਹਿੱਸਾ ਲੈਣ ਵਾਲਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇਗਾ। ਇਸ ਦੇ ਨਾਲ ਦੇਸੀ ਬਲਦਾਂ ਦੀਆਂ ਨਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਐਕਟ 'ਚ ਸੋਧ ਨਾਲ ਪੰਜਾਬ ਦੀਆਂ ਰਿਵਾਇਤੀ ਖੇਡਾਂ ਮੁੜ ਸੁਰਜੀਤ ਹੋਣਗੀਆਂ ਤੇ ਬਾਕੀ ਇਲਾਕਿਆਂ 'ਚ ਵੀ ਬਲਦਾਂ ਦੀਆਂ ਦੌੜਾਂ ਹੋ ਸਕਣਗੀਆਂ।
- TV9 Punjabi
- Updated on: Jul 12, 2025
- 6:04 am