ਪੰਜਾਬ ਝਾਂਕੀ
26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਰੱਦ ਕੀਤੀ ਗਈ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਘੁੰਮਾਈ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਲੈ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਹਿਲੇ ਪੜਾਅ ‘ਚ 9 ਝਾਂਕੀਆਂ ਤਿਆਰ ਕੀਤੀਆਂ ਗਈਆਂ ਹਨ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅਗਲੇ ਪੜਾਅ ‘ਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ। ਦੱਸ ਦਈਏ ਕਿ ਝਾਂਕੀਆਂ ਰੱਦ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੇ ਪੱਖਵਾਦ ਕਰਨ ਦੇ ਇਲਜ਼ਾਮ ਲਗਾਏ ਸਨ।