ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੰਜਾਬ ਦਾ ਮੌਸਮ

ਪੰਜਾਬ ਦਾ ਮੌਸਮ

ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਸੂਬੇ ਦੇ ਮੌਸਮ ਦਾ ਹਾਲ ਜਾਣਨ ਲਈ ਹਰ ਪੰਜਾਬੀ ਉੱਤਸਕ ਰਹਿੰਦਾ ਹੈ। ਮੌਸਮ ਦੀ ਮੇਹਰਬਾਨੀ ਹੋਵੇ ਤਾਂ ਹਰ ਫਸਲ ਚੰਗਾ ਲਾਹਾ ਦੇ ਕੇ ਜਾਂਦੀ ਹੈ ਅਤੇ ਜੇਕਰ ਮੌਸਮ ਦੀ ਅੱਖ ਟੇਡੀ ਹੋ ਜਾਵੇ ਤਾਂ ਕਿਸਾਨਾਂ ਤੇ ਭਾਰੀ ਮਾਰ ਪੈਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਇਸ ਲਈ ਰੋਜਾਨਾ ਸਵੇਰੇ 6 ਵਜੇ ਟੀਵੀ9 ਪੰਜਾਬੀ ਤੇ ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਹਾਲ।

Follow On:

45 ਦੇ ਕਰੀਬ ਪਹੁੰਚਿਆ ਪਾਰਾ, ਬਠਿੰਡਾ ਰਿਹਾ ਸਭ ਤੋਂ ਗਰਮ ਸ਼ਹਿਰ, ਹੀਟ ਵੇਵ ਦਾ ਅਲਰਟ

Punjab Heatwave Alert: ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਵਧ ਰਿਹਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਬਠਿੰਡਾ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਚੱਲ ਰਹੀ ਹੈ, ਜਦਕਿ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਦੀ ਸੰਭਾਵਨਾ ਹੈ। 29 ਅਪ੍ਰੈਲ ਤੱਕ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

Punjab Weather : ਸੂਬੇ ਦੇ ਵਿੱਚ ਗਰਮੀ ਦਾ ਕਹਿਰ, ਤਾਪਮਾਨ 41.3 ਡਿਗਰੀ ਤੱਕ ਪਹੁੰਚਿਆ, ਹੀਟਵੇਵ ਦਾ ਅਲਰਟ ਜਾਰੀ

Punjab Weather : ਸੂਬੇ 'ਚ ਔਸਤਨ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ। ਪਟਿਆਲਾ 'ਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ 'ਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 30 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ।

ਸੂਬੇ ਦੇ ਵਿੱਚ ਤਾਪਮਾਨ 43 ਡਿਗਰੀ ਦੇ ਨੇੜੇ, ਤਿੰਨ ਦਿਨਾਂ ਲਈ ਹੀਟ ਵੇਵ ਦਾ ਅਲਰਟ ਜਾਰੀ

23 ਅਪ੍ਰੈਲ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਵੱਧ ਸੀ। ਮੌਸਮ ਵਿਭਾਗ ਵੱਲੋਂ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਕੱਲ੍ਹ ਤੋਂ ਹੀਟ ਵੇਵ ਦਾ ਪ੍ਰਭਾਵ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਕਈ ਜ਼ਿਲ੍ਹਿਆਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ

ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨ ਚੱਲੇਗੀ ਲੂ, 28 ਅਪ੍ਰੈਲ ਤੱਕ ਮੀਂਹ ਦੀ ਨਹੀਂ ਕੋਈ ਉਮੀਦ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ ਹੁਣ 35 ਡਿਗਰੀ ਤੋਂ 40 ਡਿਗਰੀ ਦੇ ਵਿਚਕਾਰ ਹੈ। ਦੁਪਹਿਰ ਵੇਲੇ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤ ਵੀ ਦਿੱਤੀ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵਧਿਆ ਹੈ।

Nautapa 2025 date: ਇਸ ਵਾਰ ਪਵੇਗੀ ਭਿਆਨਕ ਗਰਮੀ, 9 ਦਿਨਾਂ ਤੱਕ ਅੱਗ ਉਗਲੇਗਾ ਸੂਰਜ; ਜਾਣੋ ਕਦੋਂ ਸ਼ੁਰੂ ਹੋਵੇਗਾ ਨੌਤਪਾ?

ਨੌਤਪਾ ਦੌਰਾਨ, ਗਰਮੀ ਆਪਣੇ ਸਿਖਰ 'ਤੇ ਹੁੰਦੀ ਹੈ ਅਤੇ ਇਸ ਦੌਰਾਨ ਸੂਰਜ ਦੇਵਤਾ ਅੱਗ ਵਰ੍ਹਾਉਂਦੇ ਹਨ। ਨੌਤਪਾ ਨੂੰ ਨਵਤਪਾ ਵੀ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਨੌਤਪਾ ਦੇ 9 ਦਿਨਾਂ ਦੌਰਾਨ ਸੂਰਜ ਧਰਤੀ ਦੇ ਬਹੁਤ ਨੇੜੇ ਆ ਜਾਂਦਾ ਹੈ। ਆਓ ਜਾਣਦੇ ਹਾਂ ਇਸ ਸਾਲ ਨੌਤਪਾ ਕਦੋਂ ਸ਼ੁਰੂ ਹੋਵੇਗਾ ਅਤੇ ਨੌਤਪਾ ਦੌਰਾਨ ਇੰਨੀ ਗਰਮੀ ਕਿਉਂ ਹੁੰਦੀ ਹੈ।

Weather Update : ਕੱਲ੍ਹ ਤੋਂ ਹੀਟ-ਵੇਵ ਦੀ ਚੇਤਾਵਨੀ, 4 ਦਿਨਾਂ ਵਿੱਚ 6 ਡਿਗਰੀ ਵਧੇਗਾ ਤਾਪਮਾਨ

Weather Update : ਪੰਜਾਬ ਦੇ ਵਿੱਚ ਮਾਲਵਾ ਦੇ 8 ਜ਼ਿਲ੍ਹਿਆਂ ਦੇ ਲਈ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਮੁਤਾਬਕ, ਪੰਜਾਬ ਵਿੱਚ ਕੱਲ੍ਹ ਤੋਂ ਪਾਰਾ ਵੱਧਣਾ ਸ਼ੁਰੂ ਹੋ ਜਾਵੇਗਾ।

ਸੁਸਤ ਪਿਆ ਵੈਸਟਨ ਡਿਸਟਰਬੈਂਸ, ਹੁਣ ਵਧੇਗੀ ਗਰਮੀ, ਫਿਲਹਾਲ ਮੀਂਹ ਦੀ ਸੰਭਾਵਨਾ ਨਹੀਂ

ਵੈਸਟਨ ਡਿਸਟਰਬੈਂਸ ਖ਼ਤਮ ਹੋਣ ਕਾਰਨ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਲਈ 2-3 ਡਿਗਰੀ ਸੈਲਸੀਅਸ ਤੱਕ ਤਾਪਮਾਨ ਵਧਣ ਦੀ ਭਵਿੱਖਬਾਣੀ ਕੀਤੀ ਹੈ। ਬਠਿੰਡਾ ਵਿੱਚ 42.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਗਰਮੀ ਦੀ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਤੇਜ਼ ਰਹੇਗੀ।

ਪੰਜਾਬ ਵਿੱਚ ਅੱਜ ਵੀ ਮੀਂਹ ਸਬੰਧੀ ਅਲਰਟ, ਤੇਜ਼ ਹਨ੍ਹੇਰੀ ਫ਼ਸਲ ਨੂੰ ਪਹੁੰਚਾ ਸਕਦੀ ਹੈ ਨੁਕਸਾਨ

ਪੰਜਾਬ ਵਿੱਚ ਅੱਜ ਵੀ ਮੀਂਹ ਅਤੇ ਤੇਜ਼ ਹਨ੍ਹੇਰੀ ਦਾ ਯੈਲੋ ਅਲਰਟ ਹੈ। ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਪਹਿਲਾਂ ਹੀ ਮੀਂਹ ਪੈ ਚੁੱਕਾ ਹੈ, ਪਰ ਤਾਪਮਾਨ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਲਈ ਖ਼ਾਸ ਅਲਰਟ ਜਾਰੀ ਕੀਤਾ ਹੈ।

ਕਿਤੇ ਮੀਂਹ, ਕਿਤੇ ਹਨ੍ਹੇਰੀ ਦੀ ਚਿਤਾਵਨੀ, ਬਦਲਦੇ ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ

Punjab Weather Alert: ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ 13 ਜ਼ਿਲ੍ਹਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ ਹੈ। ਬੁੱਧਵਾਰ ਦੀ ਬਾਰਿਸ਼ ਨੇ ਗਰਮੀ ਤੋਂ ਥੋੜੀ ਰਾਹਤ ਦਿੱਤੀ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਜ਼ਿਆਦਾ ਹੈ। ਮੌਸਮ ਵਿਭਾਗ ਅਨੁਸਾਰ, ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਸ਼ਹਿਰਾਂ ਵਿੱਚ ਬੱਦਲਵਾਈ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਤੇਜ਼ ਹਵਾਵਾਂ ਨੇ ਬਦਲਿਆ ਮੌਸਮ ਦਾ ਮਿਜ਼ਾਜ਼, ਅੱਜ ਵੀ ਚੱਲਦੀਆਂ ਰਹਿਣਗੀਆਂ ਹਲਕੀਆਂ ਹਵਾਵਾਂ

Punjab Weather Update: ਬੁੱਧਵਾਰ ਰਾਤ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਜਾਣ ਵਾਲੀ ਉਡਾਣ ਦਿੱਲੀ ਮੋੜੀ ਗਈ। ਮੌਸਮ ਵਿਭਾਗ ਨੇ 18 ਅਪ੍ਰੈਲ ਤੋਂ ਦੋ ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਤਾਪਮਾਨ ਵਿੱਚ ਵਾਧਾ ਹੋਇਆ ਹੈ, ਪਰ ਮੀਂਹ ਕਾਰਨ ਥੋੜ੍ਹੀ ਰਾਹਤ ਮਿਲੀ ਹੈ।

ਸੂਬੇ ਵਿੱਚ 41 ਡਿਗਰੀ ਤੋਂ ਪਾਰ ਹੋਇਆ ਪਾਰਾ, ਹੀਟ ਵੇਵ ਦਾ ਯੈਲੋ ਅਲਰਟ ਜਾਰੀ, ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਚਾਰ ਦਿਨਾਂ ਵਿੱਚ ਤਾਪਮਾਨ 0.2 ਡਿਗਰੀ ਤੋਂ 4 ਡਿਗਰੀ ਤੱਕ ਵਧੇਗਾ। ਇਸ ਤੋਂ ਬਾਅਦ ਤਾਪਮਾਨ ਘਟਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ, ਇਸ ਸਮੇਂ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਹੈ।

ਹਾਏ ਗਰਮੀ… 38 ਡਿਗਰੀ ਤੱਕ ਪਹੁੰਚਿਆ ਪਾਰਾ, 3 ਦਿਨ ਤੱਕ ਚੱਲੇਗੀ ਹੀਟ ਵੇਵ, ਮਾਲਵਾ ਵਿੱਚ ਸਭ ਤੋਂ ਜ਼ਿਆਦਾ ਅਸਰ

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 14, 15, 16 ਅਤੇ 17 ਅਪ੍ਰੈਲ ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। 18, 19 ਅਤੇ 20 ਤਰੀਕ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 16 ਅਪ੍ਰੈਲ ਤੋਂ ਰਾਜ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ (ਹੀਟ ਵੇਵ) ਦੀ ਭਵਿੱਖਬਾਣੀ ਕੀਤੀ ਗਈ ਹੈ।

ਮੁੜ ਗਰਮੀ ਦਿਖਾਉਣ ਲੱਗੀ ਅਸਰ, 16 ਤੋਂ ਹੀਟ ਵੇਵ ਦਾ ਅਲਰਟ ਜਾਰੀ, 18 ਨੂੰ ਕੁੱਝ ਥਾਵਾਂ ਤੇ ਪੈ ਸਕਦਾ ਹੈ ਮੀਂਹ

ਸਿਹਤ ਵਿਭਾਗ ਨੇ ਗਰਮੀ ਦੀ ਲਹਿਰ (ਹੀਟ ਵੇਵ) ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਤੇਜ਼ ਧੁੱਪ ਵਿੱਚ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ (ਹੀਟ ਵੇਵ) ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਿਸਤਰੇ ਰਾਖਵੇਂ ਰੱਖੇ ਗਏ ਹਨ।

ਮੀਂਹ ਤੋਂ ਬਾਅਦ ਵੀ ਵਧਿਆ ਤਾਪਮਾਨ, 16-17 ਨੂੰ ਹੀਟ ਵੇਵ ਆਉਣ ਦੀ ਸੰਭਾਵਨਾ, 18 ਤੋਂ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ, ਪਟਿਆਲਾ ਵਿੱਚ ਤਾਪਮਾਨ 34 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 34.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.5 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ 33.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜੇਕਰ ਮੀਂਹ ਜਾਂ ਹਨ੍ਹੇਰੀ ਵਿੱਚ ਫਸ ਗਏ, ਤਾਂ ਸੁਰੱਖਿਆ ਨਾਲ ਸਬੰਧਤ ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖੋ

ਮੀਂਹ ਦੇ ਨਾਲ-ਨਾਲ ਠੰਢੀਆਂ ਹਵਾਵਾਂ ਨੇ ਅਪ੍ਰੈਲ ਦੀ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਤੇਜ਼ ਤੂਫਾਨ ਕਾਰਨ ਕਈ ਥਾਵਾਂ 'ਤੇ ਦਰੱਖਤ ਡਿੱਗਣ ਦੀਆਂ ਵੀ ਖ਼ਬਰਾਂ ਆਈਆਂ ਹਨ। ਜੇਕਰ ਤੁਸੀਂ ਅਜਿਹੇ ਮੌਸਮ ਵਿੱਚ ਸੜਕ 'ਤੇ ਕਿਤੇ ਫਸ ਜਾਂਦੇ ਹੋ, ਤਾਂ ਤੁਹਾਨੂੰ ਕੁਝ ਛੋਟੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।