ਪੰਜਾਬ ਦਾ ਮੌਸਮ
ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਸੂਬੇ ਦੇ ਮੌਸਮ ਦਾ ਹਾਲ ਜਾਣਨ ਲਈ ਹਰ ਪੰਜਾਬੀ ਉੱਤਸਕ ਰਹਿੰਦਾ ਹੈ। ਮੌਸਮ ਦੀ ਮੇਹਰਬਾਨੀ ਹੋਵੇ ਤਾਂ ਹਰ ਫਸਲ ਚੰਗਾ ਲਾਹਾ ਦੇ ਕੇ ਜਾਂਦੀ ਹੈ ਅਤੇ ਜੇਕਰ ਮੌਸਮ ਦੀ ਅੱਖ ਟੇਡੀ ਹੋ ਜਾਵੇ ਤਾਂ ਕਿਸਾਨਾਂ ਤੇ ਭਾਰੀ ਮਾਰ ਪੈਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਇਸ ਲਈ ਰੋਜਾਨਾ ਸਵੇਰੇ 6 ਵਜੇ ਟੀਵੀ9 ਪੰਜਾਬੀ ਤੇ ਜਾਣੋ ਆਪਣੇ ਇਲਾਕੇ ਦੇ ਮੌਸਮ ਦਾ ਹਾਲ।
ਪੰਜਾਬ ਵਿੱਚ ਵਧੀ ਠੰਢ , ਸੀਤ ਲਹਿਰ ਦਾ ਕਹਿਰ, ਤਾਪਮਾਨ ਵਿੱਚ ਵੱਡੀ ਗਿਰਾਵਟ
Punjab Weather Alert: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਠੰਢ ਵਿੱਚ ਕਾਫ਼ੀ ਵਾਧਾ ਦੇਖਿਆ ਜਾ ਰਿਹਾ ਹੈ। ਸੀਤ ਲਹਿਰ ਦੇ ਕਾਰਨ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਚਲਾ ਗਿਆ ਹੈ, ਜਿਸ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਘਣੀ ਧੁੰਦ ਛਾਈ ਰਹਿੰਦੀ ਹੈ, ਜਿਸ ਕਾਰਨ ਸੜਕਾਂ ਤੇ ਦਿੱਖ ਘੱਟ ਹੋ ਜਾਂਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ।
- TV9 Punjabi
- Updated on: Dec 13, 2025
- 5:28 am
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਦਾ ਅਲਰਟ, ਘੱਟੋ-ਘੱਟ ਤਾਪਮਾਨ 4.9 ਡਿਗਰੀ ਪਹੁੰਚਿਆ
Punjab Weather Alert: ਅੱਜ ਤੇ ਆਉਣ ਵਾਲੇ ਵਾਲੇ ਤਿੰਨ ਦਿਨਾਂ ਤੱਕ ਯਾਨੀ ਕਿ 15 ਦਸੰਬਰ ਤੱਕ ਲਗਾਤਾਰ ਧੁੰਦ ਪਵੇਗੀ, ਇਸ ਦਾ ਅਲਰਟ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਅੱਜ ਤੇ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।
- TV9 Punjabi
- Updated on: Dec 12, 2025
- 1:26 am
ਪੰਜਾਬ ‘ਚ ਇੱਕ ਦਿਨ ਦੀ ਰਾਹਤ, ਕੱਲ੍ਹ ਤੋਂ ਧੁੰਦ ਦਾ ਦੌਰ ਹੋਵੇਗਾ ਸ਼ੁਰੂ, ਜਾਣੋ ਮੌਸਮ ਦਾ ਹਾਲ
Punjab Weather Update: ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ 24 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ 0.4 ਡਿਗਰੀ ਦਾ ਹਲਕਾ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.5 ਡਿਗਰੀ, ਫਰੀਦਕੋਟ 'ਚ ਦਰਜ ਕੀਤਾ ਗਿਆ।
- TV9 Punjabi
- Updated on: Dec 11, 2025
- 5:12 am
ਪੰਜਾਬ ‘ਚ ਅੱਜ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ ਰਿਹਾ 3.6 ਡਿਗਰੀ
Punjab Weather Update: ਬੀਤੇ 24 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਸੂਬੇ 'ਚ ਸਭ ਤੋਂ ਘੱਟ ਤਾਪਮਾਨ 3.6 ਡਿਗਰੀ, ਰੋਪੜ 'ਚ ਦਰਜ ਕੀਤਾ ਗਿਆ।
- TV9 Punjabi
- Updated on: Dec 10, 2025
- 1:51 am
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਸੀਤ ਲਹਿਰ ਦਾ ਅਲਰਟ, ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ
Punjab Weather Update: ਬੀਤੇ 24 ਘੰਟਿਆਂ 'ਚ ਔਸਤ ਘੱਟੋਂ-ਘੱਟ ਤਾਪਮਾਨ 'ਚ 0.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਦਰਜ ਕੀਤਾ ਗਿਆ।
- TV9 Punjabi
- Updated on: Dec 9, 2025
- 4:51 am
ਪੰਜਾਬ: ਅਗਲੇ ਤਿੰਨ ਦਿਨ ਮੌਸਮ ਰਹੇਗਾ ਖੁਸ਼ਕ, 4.4 ਡਿਗਰੀ ਤਾਪਮਾਨ ਨਾਲ ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ
Punjab Weather Update: ਬੀਤੇ ਦਿਨ, ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 4.4 ਡਿਗਰੀ, ਫਰੀਦਕੋਟ 'ਚ ਦਰਜ ਕੀਤਾ ਗਿਆ।
- TV9 Punjabi
- Updated on: Dec 8, 2025
- 2:07 am
ਉੱਤਰੀ ਭਾਰਤ ‘ਚ ਠੰਡ ਦਾ ਕਹਿਰ, 5 ਦਿਨਾਂ ਤੱਕ ਧੁੰਦ ਅਤੇ ਸ਼ੀਤ ਲਹਿਰ… IMD ਵੱਲੋਂ ਅਲਰਟ ਜਾਰੀ
ਪੰਜਾਬ ਸਣੇ ਪੂਰੇ ਉੱਤਰੀ ਭਾਰਤ ਵਿੱਚ ਭਾਰੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਨੇ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਲਈ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਐਤਵਾਰ ਸਵੇਰੇ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਉਮੀਦ ਹੈ। ਜਿਸ ਨਾਲ ਇਹ ਦਸੰਬਰ ਦੀ ਸਭ ਤੋਂ ਠੰਢੀ ਸਵੇਰ ਹੋਵੇਗੀ।
- TV9 Punjabi
- Updated on: Dec 7, 2025
- 3:30 am
ਪੰਜਾਬ ‘ਚ ਅੱਜ ਸੀਤ ਲਹਿਰ ਲਈ ਯੈਲੋ ਅਲਰਟ: ਚੰਡੀਗੜ੍ਹ ਦੀ ਹਵਾ ਪ੍ਰਦੂਸ਼ਿਤ; ਆਦਮਪੁਰ 2 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਡਾ
Punjab Chandigarh Cold Wave Yellow Alert: ਪੰਜਾਬ ਉੱਤੇ ਹਵਾ ਵਿੱਚ ਇੱਕ ਪੱਛਮੀ ਗੜਬੜੀ ਮੌਜੂਦ ਹੈ, ਜੋ ਕਿ ਜ਼ਮੀਨ ਤੋਂ ਲਗਭਗ 3 ਕਿਲੋਮੀਟਰ ਉੱਪਰ ਸਥਿਤ ਹੈ। ਇਸ ਨਾਲ ਦੋ ਮੌਸਮ ਪ੍ਰਣਾਲੀਆਂ ਬਣੀਆਂ ਹਨ। ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਬੱਦਲਵਾਈ ਅਤੇ ਠੰਢੀਆਂ ਹਵਾਵਾਂ ਆਉਣ ਦੀ ਉਮੀਦ ਹੈ। ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਅਤੇ ਮਾਨਸਾ ਵਿੱਚ ਵੀ ਅੱਜ ਸੀਤ ਲਹਿਰ ਦੀ ਚੇਤਾਵਨੀ ਲਾਗੂ ਹੈ।
- TV9 Punjabi
- Updated on: Dec 6, 2025
- 3:04 am
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਦਿੱਲੀ-ਐਨਸੀਆਰ ਵਿੱਚ ਭਾਰੀ ਠੰਢ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਦਿਨ ਭਰ ਸੰਘਣੀ ਧੁੰਦ ਛਾਈ ਰਹੇਗੀ, ਅਤੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ।
- TV9 Punjabi
- Updated on: Dec 5, 2025
- 6:23 am
ਪੰਜਾਬ ‘ਚ ਅੱਜ ਸੀਤ ਲਹਿਰ ਦਾ ਅਲਰਟ, ਜਾਣੋ ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ
Punjab Weather Update: ਪੰਜਾਬ ਦਾ ਮੌਸਮ ਇਸ ਹਫ਼ਤੇ ਦੇ ਆਉਣ ਵਾਲੇ ਦੋ ਦਿਨ ਵੀ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਹੈ। ਉੱਥੇ ਹੀ ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਤੇ ਔਸਤ ਘੱਟੋ-ਘੱਟ ਤਾਪਮਾਨ 'ਚ 0.6 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 1.6 ਡਿਗਰੀ ਘੱਟ ਹੈ।
- TV9 Punjabi
- Updated on: Dec 5, 2025
- 2:10 am
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ 2.6 ਪਹੁੰਚਿਆ
Punjab Weather Update: ਅੱਜ ਪੰਜਾਬ ਦੇ 8 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਤੇ ਮਾਨਸਾ 'ਚ ਸੀਤ ਲਹਿਰ (ਕੋਲਡ ਵੇਵ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ 'ਚ ਹੁਣ ਦਿਨ ਦੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਪੂਰੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
- TV9 Punjabi
- Updated on: Dec 4, 2025
- 3:18 am
ਪੰਜਾਬ ਦੇ 8 ਜ਼ਿਲ੍ਹਿਆਂ ‘ਚ Cold Wave ਦਾ ਅਲਰਟ, ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਪਹੁੰਚਿਆ, ਜਾਣੋ ਮੌਸਮ ਦਾ ਹਾਲ
Punjab Weather Update: ਸੂਬੇ ਦਾ ਤਾਪਮਾਨ ਆਮ ਤੋਂ ਕਰੀਬ 1.6 ਡਿਗਰੀ ਘੱਟ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3 ਡਿਗਰੀ ਫਰੀਦਕੋਟ 'ਚ ਦਰਜ ਕੀਤਾ ਗਿਆ। ਇਸ ਹਫ਼ਤੇ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਦਾ ਮੌਸਮ ਖੁਸ਼ਕ ਬਣਿਆ ਰਹੇਗਾ।
- TV9 Punjabi
- Updated on: Dec 3, 2025
- 2:50 am
ਦਿੱਲੀ ਵਿੱਚ ਇੱਕ ਦਿਨ ਸਾਹ ਲੈਣਾ 14 ਸਿਗਰਟਾਂ ਪੀਣ ਦੇ ਬਰਾਬਰ: AQI.IN ਦੀ ਸਨਸਨੀਖ਼ੇਜ਼ ਰਿਪੋਰਟ
AQI.IN ਵਿਸ਼ਲੇਸ਼ਣ ਦਿੱਲੀ, ਮੁੰਬਈ, ਬੰਗਲੁਰੂ ਅਤੇ ਚੇਨਈ ਵਿੱਚ PM2.5 ਦੇ ਪੱਧਰਾਂ ਦੀ ਤੁਲਨਾ ਕਰਦਾ ਹੈ ਤਾਂ ਜੋ ਇਹ ਦਿਖਾਇਆ ਜਾ ਸਕੇ ਕਿ ਮੌਸਮ ਅਤੇ ਪ੍ਰਦੂਸ਼ਣ ਦੀ ਸਥਿਤੀ ਵਿੱਚ ਰੋਜ਼ਾਨਾ ਕਿਵੇਂ ਬਦਲਾਅ ਆ ਰਿਹਾ ਹੈ। ਇਹ ਪ੍ਰਦੂਸ਼ਣ ਦਿੱਲੀ ਦੇ ਨਾਲ-ਨਾਲ ਉੱਤਰੀ ਰਾਜਾਂ ਦਾ ਵੀ ਸਾਹ ਘੁੱਟ ਰਿਹਾ ਹੈ। ਦਮ ਘੁੱਟਣ ਵਾਲੇ ਧੂੰਏਂ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ਇਸ ਸੰਦਰਭ ਵਿੱਚ, AQI.IN ਨੇ ਇੱਕ ਸਨਸਨੀਖੇਜ਼ ਰਿਪੋਰਟ ਪੇਸ਼ ਕੀਤੀ ਹੈ।
- TV9 Punjabi
- Updated on: Dec 2, 2025
- 9:51 am
Delhi IMD weather update: ਦਿੱਲੀ ਵਿੱਚ ਅੱਜ ਸਭ ਤੋਂ ਠੰਡੀ ਰਹੀ ਸਵੇਰ, ਅਚਾਨਕ 5 ਡਿਗਰੀ ਤੱਕ ਡਿੱਗਿਆ ਤਾਪਮਾਨ
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵੀ ਸਭ ਤੋਂ ਘੱਟ ਸੀ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਇਸ ਸੀਜ਼ਨ ਵਿੱਚ ਸਭ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
- Jarnail Singh
- Updated on: Dec 1, 2025
- 5:29 am
ਪੰਜਾਬ ਦੇ 7 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਘੱਟੋ-ਘੱਟ ਤਾਪਮਾਨ 2 ਡਿਗਰੀ ਪਹੁੰਚਿਆ, ਜਾਣੋ ਮੌਸਮ ਦਾ ਹਾਲ
Punjab Weather Update: ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਹਰਿਆਣਾ ਦੇ ਉੱਪਰ ਬਣਿਆ ਹੋਇਆ ਹੈ। ਇਸ ਦਾ ਅਸਰ ਦਿਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ 'ਚ ਵੀ ਤਾਪਮਾਨ ਡਿੱਗਿਆ ਹੈ। ਇਸ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਇਸ ਪੂਰੇ ਹਫ਼ਤੇ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਬਣਿਆ ਰਹੇਗਾ।
- TV9 Punjabi
- Updated on: Dec 1, 2025
- 3:24 am