ਰਾਹੁਲ ਗਾਂਧੀ
ਰਾਹੁਲ ਗਾਂਧੀ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। ਵਰਤਮਾਨ ਵਿੱਚ ਉਹ ਕੇਰਲ ਦੀ ਵਾਇਨਾਡ ਸੀਟ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ।
19 ਜੂਨ 1970 ਨੂੰ ਜਨਮੇ ਰਾਹੁਲ ਨੇ 2004 ਵਿੱਚ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਸੀ। ਉਦੋਂ ਤੋਂ ਲੈ ਕੇ 2019 ਤੱਕ ਉਹ ਉੱਤਰ ਪ੍ਰਦੇਸ਼ ਦੀ ਅਮੇਠੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹੇ। ਹਾਲਾਂਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਇੱਥੋਂ ਹਾਰ ਗਏ ਸਨ।
ਰਾਹੁਲ ਇਸ ਵੇਲੇ ਵਿਰੋਧੀ ਧਿਰ ਦਾ ਮੁੱਖ ਚਿਹਰਾ ਹਨ। 2022 ਵਿੱਚ, ਉਨ੍ਹਾਂ ਨੇ ‘ਭਾਰਤ ਜੋੜੋ ਯਾਤਰਾ’ ਵੀ ਸ਼ੁਰੂ ਕੀਤੀ ਸੀ। ਇਸ ਦੌਰਾਨ ਉਹ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ਹੀ ਗਏ। ਇਸ ਯਾਤਰਾ ਦੌਰਾਨ ਰਾਹੁਲ ਨੇ ਕਰੀਬ 4000 ਕਿਲੋਮੀਟਰ ਪੈਦਲ ਚੱਲੇ।