ਵਿਸਾਖੀ 2024
ਵਿਸਾਖੀ ਦਾ ਤਿਊਹਾਰ ਪੰਜਾਬ ਵਿੱਚ ਬੜੀ ਹੀ ਧੂੰਮਧਾਮ ਨਾਲ ਮਣਾਇਆ ਜਾਂਦਾ ਹੈ। ਇਸ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਦੇ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੁੰਦਾ ਹੈ। ਇਹ ਜੱਥਾ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਂਦਾ ਹੈ। ਜਿਸ ਲਈ ਲਗਭਗ ਦੋ ਮਹੀਨੇ ਪਹਿਲਾਂ ਪਾਸਪੋਰਟ ਮੰਗੇ ਜਾਂਦੇ ਹਨ ਅਤੇ ਫਿਰ ਵੀਜ਼ਾ ਲੈਣ ਵਾਲੇ ਸ਼ਰਧਾਲੂ ਪਾਕਿਸਤਾਨ ਦੇ ਗੁਰੂਧਾਮਾਂ ਲਈ ਰਵਾਨਾ ਹੋ ਜਾਂਦੇ ਹਨ। ਹਰ ਵਾਰ ਹਜ਼ਾਰਾਂ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ।