ਵਟ ਇੰਡੀਆ ਥਿੰਕਸ ਟੂਡੇ WITT
ਰਾਸ਼ਟਰੀ ਰਾਜਧਾਨੀ ਦਿੱਲੀ ‘ਚ ‘ਵੌਟ ਇੰਡੀਆ ਥਿੰਕਸ ਟੂਡੇ’ ਗਲੋਬਲ ਸਮਿਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਭਾਰਤ ਦੇ ਨੰਬਰ ਇੱਕ ਨਿਊਜ਼ ਨੈੱਟਵਰਕ TV9 ਦੇ ਇਸ ਸਮਾਗਮ ਵਿੱਚ ਦੇਸ਼ ਦੀ ਰਾਜਨੀਤੀ, ਸ਼ਾਸਨ, ਅਰਥ ਸ਼ਾਸਤਰ, ਸਿਹਤ, ਸੱਭਿਆਚਾਰ ਅਤੇ ਖੇਡਾਂ ਸਮੇਤ ਕਈ ਅਹਿਮ ਵਿਸ਼ਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਤਿੰਨ ਰੋਜ਼ਾ ਸੰਮੇਲਨ 25 ਫਰਵਰੀ ਨੂੰ ਸ਼ੁਰੂ ਹੋਵੇਗਾ, ਜੋ 27 ਫਰਵਰੀ ਤੱਕ ਚੱਲੇਗਾ। ਇਸ ਸੰਮੇਲਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ।
‘ਵੌਟ ਇੰਡੀਆ ਥਿੰਕਸ ਟੂਡੇ’ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭੂਪੇਂਦਰ ਯਾਦਵ, ਸਮ੍ਰਿਤੀ ਇਰਾਨੀ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ, ਅਸਾਮ ਦੇ ਸੀਐਮ ਹਿਮੰਤ ਵਿਸ਼ਵ ਸ਼ਰਮਾ, ਉੱਤਰ ਪ੍ਰਦੇਸ਼ ਦੇ ਸਾਬਕਾ ਸੀਐਮ ਅਖਿਲੇਸ਼ ਯਾਦਵ, ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਉੱਤਰਾਖੰਡ ਦੇ ਸੀਐਮ ਪੁਸ਼ਕਰ ਸਿੰਘ ਧਾਮੀ, ਮੱਧ ਪ੍ਰਦੇਸ਼ ਦੇ ਸੀਐਮ ਮੋਹਨ ਯਾਦਵ, ਸੀਐਮ ਵਿਸ਼ਨੂੰ ਦੇਵ ਸਾਈਂ, ਸੀ.ਐਮ. ਮਨੋਹਰ ਲਾਲ ਖੱਟਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਆਪਣੇ ਵਿਚਾਰ ਸਾਂਝੇ ਕਰਨਗੇ।