Emotional Video: ਮਾਂ ਨੇ ਪੁੱਤ ਨੂੰ ਪਾਈ ਜੱਫੀ, ਵਾਰ-ਵਾਰ ਚੁੱਮਿਆ….ਸ਼ਹੀਦ ਅਗਨੀਵੀਰ ਦਾ ਆਖਰੀ VIDEO ਕਰ ਰਿਹਾ ਭਾਵੁਕ
Shaeed Agniveer Akashdeep Singh: Last Video: ਕੋਠਾ ਚਾਹਿਲ ਪਿੰਡ ਦੇ ਵਸਨੀਕ ਬਲਵਿੰਦਰ ਸਿੰਘ ਨੂੰ ਵੀਰਵਾਰ ਸਵੇਰੇ ਆਪਣੇ ਪੁੱਤਰ ਆਕਾਸ਼ਦੀਪ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲੀ। ਉਹਨਾਂ ਨੂੰ ਦੱਸਿਆ ਗਿਆ ਕਿ ਆਕਾਸ਼ਦੀਪ ਸਿੰਘ ਦੀ ਮੌਤ ਸਿਰ ਵਿੱਚ ਗੋਲੀ ਲੱਗਣ ਕਾਰਨ ਹੋਈ ਹੈ। ਪਰਿਵਾਰ ਦੇ ਅਨੁਸਾਰ, ਆਕਾਸ਼ਦੀਪ ਸਿੰਘ ਲਗਭਗ ਦੋ ਸਾਲ ਪਹਿਲਾਂ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ।

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਠੇ ਚਾਹਿਲ ਦੇ ਰਹਿਣ ਵਾਲੇ 22 ਸਾਲਾ ਅਗਨੀਵੀਰ ਅਕਾਸ਼ਦੀਪ ਸਿੰਘ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਏ ਸੀ। ਸੂਚਨਾ ਮਿਲਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਇਸ ਦੇ ਨਾਲ ਹੀ, ਡਿਊਟੀ ‘ਤੇ ਜਾਣ ਤੋਂ ਪਹਿਲਾਂ ਆਕਾਸ਼ਦੀਪ ਸਿੰਘ ਦੀ ਰੀਲ ਵੀ ਬਹੁਤ ਵਾਇਰਲ ਹੋ ਰਹੀ ਹੈ।
ਇਸ ਰੀਲ ਵਿੱਚ, ਉਹ ਆਪਣੀ ਛੁੱਟੀ ਪੂਰੀ ਕਰਨ ਤੋਂ ਬਾਅਦ ਡਿਊਟੀ ‘ਤੇ ਵਾਪਸ ਆਉਂਦੇ ਹੋਏ ਦਿਖਾਈ ਦੇ ਰਿਹਾ ਹੈ। ਬੱਸ ਵਿੱਚ ਚੜ੍ਹਨ ਤੋਂ ਪਹਿਲਾਂ, ਉਸਨੇ ਆਪਣੀ ਮਾਂ, ਦੋਸਤਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਜੱਫੀ ਪਾਈ।
ਬੱਸ ਵਿੱਚ ਚੜ੍ਹਨ ਤੋਂ ਬਾਅਦ, ਆਕਾਸ਼ਦੀਪ ਨੇ ਰੀਲ ਵਿੱਚ ਆਪਣੀ ਮਾਂ ਨੂੰ ਸਲਾਮ ਵੀ ਕੀਤਾ। ਇਸ ਰੀਲ ਨੂੰ ਦੇਖਣ ਤੋਂ ਬਾਅਦ ਲੋਕ ਭਾਵੁਕ ਹੋ ਗਏ ਹਨ।
Mother hugged her soldier son without knowing this is her last hug.
Agniveer Akashdeep Singh achieved Sadgati after this in J&K
This video made me emotional.
Om Shanti 🙏 pic.twitter.com/xtP7GQsyU5— PriyA 🇮🇳 (@deoraapriyaa) May 19, 2025
2 ਸਾਲ ਪਹਿਲਾਂ ਹੋਇਆ ਸੀ ਭਰਤੀ
ਦਰਅਸਲ, ਕੋਠਾ ਚਾਹਿਲ ਪਿੰਡ ਦੇ ਵਸਨੀਕ ਬਲਵਿੰਦਰ ਸਿੰਘ ਨੂੰ ਵੀਰਵਾਰ ਸਵੇਰੇ ਆਪਣੇ ਪੁੱਤਰ ਆਕਾਸ਼ਦੀਪ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲੀ। ਉਹਨਾਂ ਨੂੰ ਦੱਸਿਆ ਗਿਆ ਕਿ ਆਕਾਸ਼ਦੀਪ ਸਿੰਘ ਦੀ ਮੌਤ ਸਿਰ ਵਿੱਚ ਗੋਲੀ ਲੱਗਣ ਕਾਰਨ ਹੋਈ ਹੈ। ਪਰਿਵਾਰ ਦੇ ਅਨੁਸਾਰ, ਆਕਾਸ਼ਦੀਪ ਸਿੰਘ ਲਗਭਗ ਦੋ ਸਾਲ ਪਹਿਲਾਂ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ।
ਆਕਾਸ਼ਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਅਤੇ ਇਨ੍ਹੀਂ ਦਿਨੀਂ ਉਹ ਜੰਮੂ ਵਿੱਚ ਤਾਇਨਾਤ ਸੀ। ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਸੀ ਕਿ ਆਕਾਸ਼ਦੀਪ ਸਿੰਘ ਪਿਛਲੇ ਮਹੀਨੇ ਹੀ ਛੁੱਟੀ ‘ਤੇ ਆਇਆ ਸੀ ਅਤੇ ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਉਸ ਨਾਲ ਫ਼ੋਨ ‘ਤੇ ਗੱਲ ਕੀਤੀ ਸੀ। ਫਿਰ ਉੱਥੇ ਕੀ ਹੋਇਆ ਸੀ ਬਾਰੇ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ।