AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Viral Video:ਮਾਸੂਮ ਬੱਚੀ ਦੀ ਮੌਤ ਨੇ ਬਦਲ ਦਿੱਤਾ ਜ਼ਿੰਦਗੀ ਦਾ ਮਕਸਦ, ਸੜਕ ਸੁਰੱਖਿਆ ਨੂੰ ਬਣਾਇਆ ਮਿਸ਼ਨ, 11 ਸਾਲਾਂ ਤੋਂ ਭਰ ਰਹੇ ਖੱਡੇਡੇ

Emotional News: ਜਿੱਥੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਕਰਨਾ ਅਤੇ ਖੱਡਿਆਂ ਨੂੰ ਭਰਨਾ ਨਗਰ ਨਿਗਮ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁੰਦੀ ਹੈ, ਉੱਥੇ ਅੰਮ੍ਰਿਤਸਰ ਦੇ ਰਹਿਣ ਵਾਲੇ ਗੁਲਸ਼ਨ ਭਾਟੀਆ ਪਿਛਲੇ 11 ਸਾਲਾਂ ਤੋਂ ਇਹ ਜ਼ਿੰਮੇਵਾਰੀ ਖੁਦ ਨਿਭਾ ਰਹੇ ਹਨ। ਬਿਨਾਂ ਕਿਸੇ ਸਰਕਾਰੀ ਮਦਦ ਦੇ ਉਹ ਆਪਣੇ ਖਰਚੇ 'ਤੇ ਸੜਕਾਂ ਦੇ ਖੱਡੇ ਭਰਦੇ ਹਨ ਅਤੇ ਹਾਦਸਿਆਂ ਵਾਲੀਆਂ ਥਾਵਾਂ 'ਤੇ ਰਿਫਲੈਕਟਰ ਲਗਾ ਕੇ ਰਾਹਗੀਰਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰਦੇ ਹਨ।

Viral Video:ਮਾਸੂਮ ਬੱਚੀ ਦੀ ਮੌਤ ਨੇ ਬਦਲ ਦਿੱਤਾ ਜ਼ਿੰਦਗੀ ਦਾ ਮਕਸਦ, ਸੜਕ ਸੁਰੱਖਿਆ ਨੂੰ ਬਣਾਇਆ ਮਿਸ਼ਨ, 11 ਸਾਲਾਂ ਤੋਂ ਭਰ ਰਹੇ ਖੱਡੇਡੇ
lalit-sharma
| Updated On: 05 Jun 2026 17:22 PM IST
Share

ਸਮਾਰਟ ਸਿਟੀ ਦਾ ਦਰਜਾ ਮਿਲਣ ਦੇ ਬਾਵਜੂਦ ਅੰਮ੍ਰਿਤਸਰ ਦੀਆਂ ਕਈ ਸੜਕਾਂ ਅੱਜ ਵੀ ਖੱਡਿਆਂ ਦੀ ਸਮੱਸਿਆ ਨਾਲ ਜੂਝ ਰਹੀਆਂ ਹਨ। ਇਨ੍ਹਾਂ ਖੱਡਿਆਂ ਕਾਰਨ ਹਰ ਸਾਲ ਅਨੇਕਾਂ ਸੜਕ ਹਾਦਸੇ ਵਾਪਰਦੇ ਹਨ, ਜਿਨ੍ਹਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਬੈਠਦੇ ਹਨ। ਪਰ ਇਸੇ ਸ਼ਹਿਰ ਵਿੱਚ ਇੱਕ ਅਜਿਹਾ ਇਨਸਾਨ ਵੀ ਹੈ ਜਿਸ ਨੇ ਪ੍ਰਸ਼ਾਸਨ ਦੀ ਉਡੀਕ ਕਰਨ ਦੀ ਬਜਾਏ ਖੁਦ ਮੈਦਾਨ ਵਿੱਚ ਉਤਰ ਕੇ ਇਹ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ।

ਸਮਾਜ ਸੇਵਕ ਗੁਲਸ਼ਨ ਭਾਟੀਆ ਦੀ ਇਸ ਵਿਲੱਖਣ ਮੁਹਿੰਮ ਪਿੱਛੇ ਇੱਕ ਬਹੁਤ ਹੀ ਦਰਦਨਾਕ ਅਤੇ ਭਾਵੁਕ ਕਹਾਣੀ ਹੈ। ਕਰੀਬ 11 ਸਾਲ ਪਹਿਲਾਂ ਖਾਲਸਾ ਕਾਲਜ ਨੇੜੇ ਸੜਕ ‘ਤੇ ਪਏ ਇੱਕ ਡੂੰਘੇ ਖੱਡੇ ਕਾਰਨ ਇੱਕ ਮਾਸੂਮ ਬੱਚੀ ਦੀ ਦਰਦਨਾਕ ਮੌਤ ਹੋ ਗਈ ਸੀ। ਇਹ ਹਾਦਸਾ ਗੁਲਸ਼ਨ ਭਾਟੀਆ ਦੀਆਂ ਅੱਖਾਂ ਸਾਹਮਣੇ ਵਾਪਰਿਆ ਸੀ। ਇਸ ਘਟਨਾ ਨੇ ਉਨ੍ਹਾਂ ਨੂੰ ਅੰਦਰੋਂ ਹਿਲਾ ਕੇ ਰੱਖ ਦਿੱਤਾ। ਉਸੇ ਦਿਨ ਉਨ੍ਹਾਂ ਨੇ ਪ੍ਰਣ ਲਿਆ ਕਿ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹਾ ਦੁੱਖ ਨਾ ਸਹਿਣਾ ਪਵੇ ਅਤੇ ਉਨ੍ਹਾਂ ਨੇ ਸੜਕ ਸੁਰੱਖਿਆ ਨੂੰ ਆਪਣੀ ਜ਼ਿੰਦਗੀ ਦਾ ਮਿਸ਼ਨ ਬਣਾ ਲਿਆ। ਹਾਲ ਹੀ ਵਿੱਚ ਕਚਹਿਰੀ ਚੌਂਕ ਵਿੱਚ ਪਏ ਇੱਕ ਵੱਡੇ ਖੱਡੇ ਨੂੰ ਵੀ ਉਨ੍ਹਾਂ ਨੇ ਆਪਣੇ ਖਰਚੇ ‘ਤੇ ਭਰਨ ਦਾ ਕੰਮ ਕੀਤਾ। ਇਹ ਖੱਡਾ ਲੰਬੇ ਸਮੇਂ ਤੋਂ ਹਾਦਸਿਆਂ ਦਾ ਕਾਰਨ ਬਣ ਰਿਹਾ ਸੀ। ਸਥਾਨਕ ਲੋਕਾਂ ਨੇ ਵੀ ਉਨ੍ਹਾਂ ਦੀ ਇਸ ਪਹਿਲ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ।

11 ਸਾਲਾਂ ਤੋਂ ਭਰ ਰਹੇ ਸੜਕ ਦੇ ਖੱਡੇ

ਉਸ ਦਿਨ ਤੋਂ ਲੈ ਕੇ ਅੱਜ ਤੱਕ ਗੁਲਸ਼ਨ ਭਾਟੀਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੈਂਕੜੇ ਖੱਡੇ ਭਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਖ਼ਤਰਨਾਕ ਮੋੜਾਂ ਅਤੇ ਹਾਦਸਾ-ਪ੍ਰਭਾਵਿਤ ਥਾਵਾਂ ‘ਤੇ ਰਿਫਲੈਕਟਰ ਵੀ ਲਗਾਏ ਹਨ, ਤਾਂ ਜੋ ਰਾਤ ਸਮੇਂ ਵਾਹਨ ਚਾਲਕਾਂ ਨੂੰ ਸੜਕ ਦੀ ਸਥਿਤੀ ਦਾ ਸਹੀ ਅੰਦਾਜ਼ਾ ਹੋ ਸਕੇ ਅਤੇ ਹਾਦਸਿਆਂ ਤੋਂ ਬਚਿਆ ਜਾ ਸਕੇ। ਗੁਲਸ਼ਨ ਭਾਟੀਆ ਦੀ ਨਿਸ਼ਕਾਮ ਸੇਵਾ ਅਤੇ ਸਮਾਜ ਪ੍ਰਤੀ ਸਮਰਪਣ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਸਾਲ 2025 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸਨਮਾਨ ਪੱਤਰ ਦੇ ਕੇ ਉਨ੍ਹਾਂ ਦੇ ਯਤਨਾਂ ਦੀ ਸਰਾਹਨਾ ਕੀਤੀ ਗਈ ਸੀ।

ਇੱਕ ਪਾਸੇ ਜਿੱਥੇ ਸੜਕਾਂ ਦੀ ਮਾੜੀ ਹਾਲਤ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਦੀ ਹੈ, ਉੱਥੇ ਦੂਜੇ ਪਾਸੇ ਗੁਲਸ਼ਨ ਭਾਟੀਆ ਵਰਗੇ ਲੋਕ ਇਹ ਸਾਬਤ ਕਰਦੇ ਹਨ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਇੱਕ ਇਕੱਲਾ ਵਿਅਕਤੀ ਵੀ ਸਮਾਜ ਵਿੱਚ ਵੱਡਾ ਬਦਲਾਅ ਲਿਆ ਸਕਦਾ ਹੈ। ਉਨ੍ਹਾਂ ਦੀ ਇਹ ਮੁਹਿੰਮ ਨਾ ਸਿਰਫ਼ ਸੜਕ ਸੁਰੱਖਿਆ ਦਾ ਸੰਦੇਸ਼ ਦਿੰਦੀ ਹੈ, ਸਗੋਂ ਸਮਾਜ ਸੇਵਾ ਦੀ ਪ੍ਰੇਰਣਾਦਾਇਕ ਮਿਸਾਲ ਵੀ ਪੇਸ਼ ਕਰਦੀ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...