AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

OMG! ਬਰਨਾਲਾ ‘ਚ ਗੈਸ ਦੀ ਕਿੱਲਤ ਵਿਚਕਾਰ ਚਾਹ ਵਾਲੀ ਦੁਕਾਨ ਤੋਂ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਈ ਘਟਨਾ

Barnala Cylinder Chori Case: ਮਾਮਲਾ ਬਰਨਾਲਾ ਬੱਸ ਸਟੈਂਡ ਨੇੜੇ ਦਾ ਹੈ। ਇਹ ਘਟਨਾ ਇੱਕ ਗਰੀਬ ਰਿਕਸ਼ਾ ਚਾਲਕ ਨਾਲ ਵਾਪਰੀ ਜੋ ਕਿ ਚਾਹ ਵੇਚ ਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਦੋ ਚੋਰ ਉਸ ਦੀ ਰਿਹੜੀ ਤੋਂ ਸਿਲੰਡਰ ਚੋਰੀ ਕਰ ਕੇ ਭੱਜ ਗਏ। ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਇਸ ਗਰੀਬ ਆਦਮੀ ਨੂੰ ਸਿਲੰਡਰ ਵਾਪਸ ਕੀਤਾ ਜਾਵੇ।

OMG! ਬਰਨਾਲਾ 'ਚ ਗੈਸ ਦੀ ਕਿੱਲਤ ਵਿਚਕਾਰ ਚਾਹ ਵਾਲੀ ਦੁਕਾਨ ਤੋਂ ਸਿਲੰਡਰ ਚੋਰੀ, ਸੀਸੀਟੀਵੀ 'ਚ ਕੈਦ ਹੋਈ ਘਟਨਾ
ਬਰਨਾਲਾ: ਗੈਸ ਦੀ ਕਿੱਲਤ ਵਿਚਕਾਰ ਚਾਹ ਵਾਲੀ ਦੁਕਾਨ ਤੋਂ ਸਿਲੰਡਰ ਚੋਰੀ
pradeepkumar
| Updated On: 16 Mar 2026 15:15 PM IST

ਇੱਕ ਪਾਸੇ, ਗੈਸ ਸਿਲੰਡਰ ਲੈਣ ਲਈ ਲੰਬੀਆਂ ਕਤਾਰਾਂ ਦੇਖੀਆਂ ਜਾ ਰਹੀਆਂ ਹਨ। ਦੂਜੇ ਪਾਸੇ, ਚੋਰਾਂ ਨੇ ਹੁਣ ਸਿਲੰਡਰ ਚੋਰੀ ਦੀਆਂ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਬਨਵਾਰੀ ਲਾਲ ਨਾਮਕ ਇੱਕ ਗਰੀਬ ਆਦਮੀ ਜੋ ਚਾਹ ਵੇਚ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ, ਉਹ ਜਦੋਂ ਇੱਕ ਨੇੜਲੀ ਦੁਕਾਨ ‘ਤੇ ਆਰਡਰ ਦੇਣ ਗਿਆ ਸੀ ਤਾਂ ਇਸ ਦੌਰਾਨ ਸਿਰਫ਼ ਇੱਕ ਮਿੰਟ ਦੇ ਅੰਦਰ, ਚੋਰਾਂ ਨੇ ਉਸ ਦੀ ਚਾਹ ਦੀ ਰੇਹੜੀ ਤੋਂ ਸਿਲੰਡਰ ਚੋਰੀ ਕਰ ਲਿਆ ਤੇ ਫਰਾਰ ਹੋ ਗਏ।

ਮਾਮਲਾ ਬਰਨਾਲਾ ਬੱਸ ਸਟੈਂਡ ਨੇੜੇ ਦਾ ਹੈ। ਇਹ ਘਟਨਾ ਇੱਕ ਗਰੀਬ ਰਿਕਸ਼ਾ ਚਾਲਕ ਨਾਲ ਵਾਪਰੀ ਜੋ ਕਿ ਚਾਹ ਵੇਚ ਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਦੋ ਚੋਰ ਉਸ ਦੀ ਰਿਹੜੀ ਤੋਂ ਸਿਲੰਡਰ ਚੋਰੀ ਕਰ ਕੇ ਭੱਜ ਗਏ। ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਇਸ ਗਰੀਬ ਆਦਮੀ ਨੂੰ ਸਿਲੰਡਰ ਵਾਪਸ ਕੀਤਾ ਜਾਵੇ।

ਲੋਕਾਂ ਦਾ ਕਹਿਣਾ ਹੈ ਕਿ ਇਹ ਗਰੀਬ ਚਾਹ ਵਾਲਾ ਸਿਰਫ਼ ਚਾਹ ਵੇਚ ਕੇ ਗੁਜ਼ਾਰਾ ਕਰਦਾ ਹੈ ਤਾਂ ਸਿਲੰਡਰ ਚੋਰੀ ਹੋ ਜਾਣ ਨਾਲ ਉਸ ਦਾ ਇਹ ਕੰਮ ਵੀ ਬੰਦ ਹੋਣ ਦਾ ਡਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੂੰ ਸਿਲੰਡਰ ਵਾਪਸ ਦਿਵਾਇਆ ਜਾਵੇ ਤਾਂ ਜੋ ਉਹ ਆਪਣਾ ਕੰਮ ਜਾਰੀ ਰੱਖ ਸਕੇ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕੇ।

ਇਸ ਤੋਂ ਇਲਾਵਾ, ਸਥਾਨਕ ਨਾਗਰਿਕਾਂ ਨੇ ਦੱਸਿਆ ਹੈ ਕਿ ਸਿਲੰਡਰ ਦੀ ਘਾਟ ਕਾਰਨ ਕਾਰੋਬਾਰੀ ਕੰਮਕਾਜ ਠੱਪ ਹੋ ਰਹੇ ਹਨ। ਵੱਡੀਆਂ ਦੁਕਾਨਾਂ, ਹੋਟਲ ਤੇ ਰੈਸਟੋਰੈਂਟ ਬੰਦ ਕਰਨ ਲਈ ਮਜਬੂਰ ਹੋ ਰਹੇ ਹਨ, ਜਦੋਂ ਕਿ ਚੋਰਾਂ ਨੇ ਲੁੱਟ-ਖਸੁੱਟ ਲਈ ਛੋਟੇ ਅਦਾਰਿਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸਥਿਤੀ ਹੋਰ ਵਿਗੜਦੀ ਜਾਪਦੀ ਹੈ। ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ।

ਸਥਾਨਕ ਵਪਾਰੀਆਂ ਨੇ ਇੱਕ ਗਰੀਬ ਚਾਹ ਵੇਚਣ ਵਾਲੇ ਤੋਂ ਹੋਈ ਇਸ ਚੋਰੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਦੀ ਕੁਸ਼ਲਤਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਚੋਰੀ ਤੇ ਡਕੈਤੀ ਦੀਆਂ ਘਟਨਾਵਾਂ ਦਿਨੋ-ਦਿਨ ਵਧ ਰਹੀਆਂ ਹਨ। ਉਨ੍ਹਾਂ ਦਲੀਲ ਦਿੱਤੀ ਕਿ ਪੁਲਿਸ ਆਮ ਆਦਮੀ ਦੀ ਦੁਰਦਸ਼ਾ ਨੂੰ ਸਮਝਣ ਵਿੱਚ ਅਸਫਲ ਰਹਿੰਦੀ ਹੈ, ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਤੇ ਚੋਰੀ ਕੀਤਾ ਸਿਲੰਡਰ ਬਿਨਾਂ ਦੇਰੀ ਕੀਤੇ ਗਰੀਬ ਪੀੜਤ ਨੂੰ ਵਾਪਸ ਕਰ ਦਿੱਤਾ ਜਾਵੇ।

ਦੂਜੇ ਪੁਲਿਸ ਅਧਿਕਾਰੀ, ਮੌਕੇ ‘ਤੇ ਪਹੁੰਚੇ ਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਹੈ ਤਾਂ ਜੋ ਚੋਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...