AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Trending News: ਕਦੇ ਦੇਖਿਆ ਹੈ ਖੇਡਾਂ ਪ੍ਰਤੀ ਅਜਿਹਾ ਸਮਰਪਣ ? ਡੂੰਘੇ ਪਾਣੀ ‘ਚ ਵਾਲੀਬਾਲ ਖੇਡਦੇ ਮੁੰਡਿਆਂ ਦਾ ਵੀਡੀਓ ਵਾਇਰਲ

Trending News: ਤੁਸੀਂ ਲੋਕਾਂ ਨੂੰ ਬਾਰਿਸ਼ 'ਚ ਕਈ ਵਾਰ ਕ੍ਰਿਕਟ ਖੇਡਦੇ ਦੇਖਿਆ ਹੋਵੇਗਾ। ਪਰ ਇਸ ਸਮੇਂ ਸੋਸ਼ਲ ਮੀਡੀਆ 'ਤੇ ਵਾਲੀਬਾਲ ਖੇਡਦੇ ਹੋਏ ਮੁੰਡਿਆਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਹੈਰਾਨ ਰਹਿ ਜਾਓਗੇ। ਵੀਡੀਓ ਨੂੰ ਲੋਕਾਂ ਵੱਲੋਂ ਖੂਬ ਪਸੰਦ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ।

Trending News: ਕਦੇ ਦੇਖਿਆ ਹੈ ਖੇਡਾਂ ਪ੍ਰਤੀ ਅਜਿਹਾ ਸਮਰਪਣ ? ਡੂੰਘੇ ਪਾਣੀ 'ਚ ਵਾਲੀਬਾਲ ਖੇਡਦੇ ਮੁੰਡਿਆਂ ਦਾ ਵੀਡੀਓ ਵਾਇਰਲ
ਡੂੰਘੇ ਪਾਣੀ ‘ਚ ਵੀ ਵਾਲੀਬਾਲ ਖੇਡਦੇ ਨਜ਼ਰ ਆਏ ਮੁੰਡੇ, ਵੀਡੀਓ VIRAL
tv9-punjabi
| Updated On: 22 Jul 2024 14:07 PM IST
Share

ਡਾਂਸ ਅਤੇ ਫਾਈਟ ਵੀਡੀਓਜ਼ ਦਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣਾ ਕਾਫੀ ਆਮ ਗੱਲ ਹੈ। ਇਸ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਵੀਡੀਓਜ਼ ਵੀ ਵਾਇਰਲ ਹੁੰਦੀਆਂ ਹਨ। ਪਰ ਕਈ ਵਾਰ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ, ਜਿਨ੍ਹਾਂ ‘ਚ ਖੇਡਾਂ ਪ੍ਰਤੀ ਲੋਕਾਂ ਦਾ ਜਨੂੰਨ ਦੇਖਣ ਨੂੰ ਮਿਲਦਾ ਹੈ। ਕੋਈ ਮੀਂਹ ‘ਚ ਤਾਂ ਕੋਈ ਨਦੀ ਵਿੱਚ ਕ੍ਰਿਕਟ ਖੇਡਦਾ ਨਜ਼ਰ ਆਉਂਦਾ ਹੈ। ਸੋਸ਼ਲ ਮੀਡੀਆ ‘ਤੇ ਕ੍ਰਿਕਟ ਦੇ ਕਈ ਵੀਡੀਓ ਵਾਇਰਲ ਵੀ ਹੋ ਚੁੱਕੇ ਹਨ, ਜੋ ਤੁਸੀਂ ਵੀ ਦੇਖੇ ਹੋਣਗੇ। ਪਰ ਹੁਣ ਵਾਲੀਬਾਲ ਖੇਡਦੇ ਮੁੰਡਿਆਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।

ਹੁਣ ਜੋ ਵੀਡੀਓ ਵਾਇਰਲ ਹੋ ਰਿਹਾ ਹੈ, ਉਸ ਵਿਚ ਕੁਝ ਮੁੰਡੇ ਵਾਲੀਬਾਲ ਖੇਡਦੇ ਨਜ਼ਰ ਆ ਰਹੇ ਹਨ। ਪਰ ਇਹ ਲੋਕ ਕਿਸੇ ਸੁੱਕੇ ਮੈਦਾਨ ਵਿੱਚ ਵਾਲੀਬਾਲ ਨਹੀਂ ਖੇਡ ਰਹੇ। ਸਗੋਂ ਮੁੰਡੇ ਅਜਿਹੀ ਥਾਂ ‘ਤੇ ਵਾਲੀਬਾਲ ਖੇਡ ਰਹੇ ਹਨ ਜਿੱਥੇ ਪਾਣੀ ਕਮਰ ਤੱਕ ਡੂੰਘਾ ਹੈ। ਦਰਅਸਲ, ਮੀਂਹ ਤੋਂ ਬਾਅਦ ਕਈ ਥਾਵਾਂ ‘ਤੇ ਕਾਫੀ ਪਾਣੀ ਭਰ ਗਿਆ ਸੀ। ਜਿੱਥੇ ਮੁੰਡਿਆਂ ਨੇ ਨੈੱਟ ਲਗਾ ਕੇ ਵਾਲੀਬਾਲ ਖੇਡਣੀ ਸ਼ੁਰੂ ਕਰ ਦਿੱਤੀ। ਹਰ ਕੋਈ ਖੂਬ ਮਸਤੀ ਨਾਲ ਵਾਲੀਬਾਲ ਖੇਡਦਾ ਨਜ਼ਰ ਆ ਰਿਹਾ ਹੈ। ਅਤੇ ਇਹੀ ਕਾਰਨ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

View this post on Instagram

A post shared by volleydonor (@volleydonor)

ਇਹ ਵੀ ਪੜ੍ਹੋ- ਸ਼ਖਸ ਦਾ ਬਾਥਰੂਮ ਦੇਖ ਕੇ ਦੰਗ ਰਹਿ ਜਾਓਗੇ, ਲੋਕ ਵੀ ਕਰ ਰਹੇ ਮਜ਼ੇਦਾਰ ਕਮੈਂਟ

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ volleydonor ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 1 ਲੱਖ 60 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਲੋਕਾਂ ਨੇ ਆਪਣੇ ਪ੍ਰਤੀਕਰਮ ਵੀ ਦਿੱਤੇ। ਇੱਕ ਯੂਜ਼ਰ ਨੇ ਲਿਖਿਆ- ਇੱਥੇ ਥਰਡ ਅੰਪਾਇਰ ਨਹੀਂ, ਸਗੋਂ ਫਿਸ਼ ਅੰਪਾਇਰ ਹੋਵੇਗੀ । ਇਕ ਹੋਰ ਯੂਜ਼ਰ ਨੇ ਲਿਖਿਆ- ਭਰਾ, Boundary ਦਾ ਕੀ? ਤੀਜੇ ਯੂਜ਼ਰ ਨੇ ਲਿਖਿਆ- ਅਟੈਕਰਸ ਕੋਲ ਯਕੀਨੀ ਤੌਰ ‘ਤੇ ਛਾਲ ਮਾਰਨ ਦੀ ਤਾਕਤ ਹੈ। ਚੌਥੇ ਯੂਜ਼ਰ ਨੇ ਲਿਖਿਆ- ਇਹ ਅਸਲੀ ਵਾਲੀਬਾਲ ਖਿਡਾਰੀ ਹਨ। ਇੱਕ ਯੂਜ਼ਰ ਨੇ ਲਿਖਿਆ- ਆਪਦਾ ਵਿੱਚ ਅਫਸਰ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...