AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੱਚੇ ਤੋਂ ਕਰਵਾਇਆ ਅਜਿਹਾ ਕੰਮ, ਵਾਇਰਲ ਵੀਡਿਓ ਦੇਖ ਲੋਕਾਂ ਨੂੰ ਆਇਆ ਗੁੱਸਾ

Trending: ਸੋਸ਼ਲ ਮੀਡੀਆ 'ਤੇ ਬੈਂਗਲੁਰੂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇਕ ਵਿਅਕਤੀ ਇਕ ਛੋਟੇ ਬੱਚੇ ਨੂੰ ਸੜਕ 'ਤੇ ਕਾਰ ਚਲਾ ਰਿਹਾ ਹੈ। ਇਸ ਦ੍ਰਿਸ਼ ਨੂੰ ਇਕ ਵਿਅਕਤੀ ਨੇ ਕੈਮਰੇ 'ਚ ਕੈਦ ਕਰ ਲਿਆ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤਾ, ਜਿਸ ਤੋਂ ਬਾਅਦ ਲੋਕ ਗੁੱਸੇ 'ਚ ਆ ਗਏ। ਪੁਲਿਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਵੀਡੀਓ ਨੂੰ ਲੈਕੇ ਸੋਸ਼ਲ ਮੀਡੀਆ ਤੇ ਕਾਫੀ ਚਰਚਾਵਾਂ ਹਨ ਅਤੇ ਲੋਕ ਆਪਣੀ ਆਪਣੀ ਪ੍ਰਤੀਕ੍ਰਿਆਵਾਂ ਦੇ ਰਹੇ ਹਨ।

ਬੱਚੇ ਤੋਂ ਕਰਵਾਇਆ ਅਜਿਹਾ ਕੰਮ, ਵਾਇਰਲ ਵੀਡਿਓ ਦੇਖ ਲੋਕਾਂ ਨੂੰ ਆਇਆ ਗੁੱਸਾ
pic credit:x//@sagayrajp
tv9-punjabi
| Published: 10 Jan 2024 10:27 AM IST
Share
ਸੋਸ਼ਲ ਮੀਡੀਆ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ‘ਚ ਬੱਚਿਆਂ ਨਾਲ ਸਬੰਧਤ ਵੀਡੀਓਜ਼ ਵੀ ਸ਼ਾਮਲ ਹੁੰਦੀਆਂ ਹਨ। ਆਮ ਤੌਰ ‘ਤੇ ਬੱਚਿਆਂ ਦੇ ਨੱਚਣ ਜਾਂ ਗਾਉਂਦੇ ਹੋਏ ਵੀਡੀਓਜ਼ ਜ਼ਿਆਦਾ ਵਾਇਰਲ ਹੁੰਦੇ ਹਨ ਅਤੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ ਪਰ ਕਈ ਵਾਰ ਇੰਟਰਨੈੱਟ ‘ਤੇ ਕੁਝ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ, ਜਿਸ ਨੂੰ ਦੇਖ ਕੇ ਲੋਕਾਂ ਨੂੰ ਗੁੱਸਾ ਆਉਂਦਾ ਹੈ। ਅੱਜਕਲ ਸੋਸ਼ਲ ਮੀਡੀਆ ‘ਤੇ ਅਜਿਹੇ ਹੀ ਇਕ ਬੱਚੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਗੁੱਸੇ ‘ਚ ਹਨ। ਦਰਅਸਲ, ਇਸ ਵੀਡੀਓ ਵਿੱਚ ਇੱਕ ਵਿਅਕਤੀ ਇੱਕ ਬੱਚੇ ਨੂੰ ਅਜਿਹਾ ਕੰਮ ਕਰਵਾਉਂਦਾ ਨਜ਼ਰ ਆ ਰਿਹਾ ਹੈ ਕਿ ਉਸ ਖਿਲਾਫ਼ ਪੁਲਿਸ ਨੇ ਕਾਰਵਾਈ ਕਰ ਦਿੱਤੀ। ਪੂਰਾ ਮਾਮਲਾ ਇਸ ਤਰ੍ਹਾਂ ਹੈ ਕਿ ਇਕ ਵਿਅਕਤੀ ਬੈਂਗਲੁਰੂ ਦੀਆਂ ਸੜਕਾਂ ‘ਤੇ ਆਪਣੇ ਬੱਚੇ ਨੂੰ ਮਹਿੰਦਰਾ ਥਾਰ ਚਲਵਾਉਣ ਲੱਗਦਾ ਹੈ। ਹੈਰਾਨੀ ਦੀ ਗੱਲ ਇਹ ਸੀ ਕਿ ਬੱਚੇ ਦੀ ਉਮਰ ਮਹਿਜ਼ 6-7 ਸਾਲ ਸੀ ਅਤੇ ਜਿਸ ਸੜਕ ‘ਤੇ ਉਹ ਗੱਡੀ ਚਲਾ ਰਿਹਾ ਸੀ, ਉਸ ਸੜਕ ਤੇ ਕਾਫੀ ਟ੍ਰੈਫਿਕ ਸੀ। ਤੁਸੀਂ ਜਾਣਦੇ ਹੀ ਹੋਵੋਗੇ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਡਰਾਈਵਿੰਗ ਕਰਨ ਤੇ ਮਨਾਹੀ ਹੈ ਅਤੇ 18 ਸਾਲ ਤੋਂ ਵੱਧ ਉਮਰ ਦੇ ਬੱਚੇ ਤਾਂ ਗੱਡੀ ਚਲਾ ਸਕਦੇ ਹਨ ਜੇਕਰ ਉਨ੍ਹਾਂ ਕੋਲ ਡਰਾਈਵਿੰਗ ਲਾਈਸੈਂਸ ਹੋਵੇ ਪਰ ਵੀਡੀਓ ‘ਚ ਨਜ਼ਰ ਆ ਰਿਹਾ ਬੱਚਾ ਕਾਫੀ ਕਾਬਲ ਸੀ। ਜਦੋਂ ਇੱਕ ਵਿਅਕਤੀ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਕੈਮਰੇ ਵਿੱਚ ਕੈਦ ਕਰਕੇ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਤਾਂ ਪੁਲੀਸ ਵੀ ਹਰਕਤ ਵਿੱਚ ਆ ਗਈ ਅਤੇ ਤੁਰੰਤ ਵਾਹਨ ਮਾਲਕ ਖ਼ਿਲਾਫ਼ ਕਾਰਵਾਈ ਕੀਤੀ।

ਵੀਡੀਓ ਦੇਖੋ

ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @sagayrajp ਨਾਮ ਦੀ ਆਈਡੀ ਨਾਲ ਸਾਂਝਾ ਕੀਤਾ ਗਿਆ ਹੈ। ਮਹਿਜ਼ 37 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 2 ਲੱਖ 80 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਕ ਯੂਜ਼ਰ ਨੇ ਲਿਖਿਆ, ‘ਅਮੀਰ ਲੋਕ ਕੁਝ ਵੀ ਕਰ ਸਕਦੇ ਹਨ’, ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ, ‘ਇਸ ਤਰ੍ਹਾਂ ਦੀ ਉਲੰਘਣਾ ਲਈ ਅਪਰਾਧਿਕ ਧਾਰਾ ਦੀ ਲੋੜ ਹੁੰਦੀ ਹੈ ਅਤੇ ਮਾਪਿਆਂ ਨੂੰ ਕਿਸੇ ਚੰਗੇ ਡਾਕਟਰ ਨਾਲ ਸਲਾਹ ਕਰਨ ਦੀ ਲੋੜ ਹੁੰਦੀ ਹੈ।’ ਹਾਲਾਂਕਿ, ਟਿੱਪਣੀ ਭਾਗ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਥਾਰ ਦੇ ਮਾਲਕ ਵਿਰੁੱਧ ਕਾਰਵਾਈ ਕੀਤੀ ਗਈ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...