AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਹਰਕੀ ਪੌੜੀ ‘ਤੇ ਟਿੱਕਾ ਲਗਾਉਣ ਨੂੰ ਲੈ ਕੇ ਹੋਇਆ ਔਰਤਾਂ ਵਿੱਚ ਕਲੇਸ਼, ਘਾਟ ‘ਤੇ ਹੀ ਹੋਈਆਂ ਜੂੰਡਮ-ਜੂੰਡੀ

Women Fight Video Viral" ਦੋ ਔਰਤਾਂ ਦਾ ਇੱਕ ਵੀਡੀਓ ਕਾਫੀ ਚਰਚਾ ਵਿਚ ਹੈ, ਜਿਸ ਵਿਚ ਉਹ ਹਰਕੀ ਪੌੜੀ 'ਤੇ ਟੀਕਾ ਲਗਾਉਣ ਨੂੰ ਲੈ ਕੇ ਆਪਸ ਵਿੱਚ ਲੜਦੀਆਂ ਨਜ਼ਰ ਆ ਰਹੀਆਂ ਹਨ। ਇਸ ਝਗੜੇ ਦੌਰਾਨ ਘਾਟ 'ਤੇ ਹੀ ਲੱਤਾਂ ਅਤੇ ਮੁੱਕੇ ਮਾਰੇ। ਨੇੜੇ ਖੜ੍ਹੇ ਕਿਸੇ ਸ਼ਰਧਾਲੂ ਨੇ ਇਹ ਸਾਰਾ ਦ੍ਰਿਸ਼ ਆਪਣੇ ਕੈਮਰੇ ਵਿੱਚ ਰਿਕਾਰਡ ਕਰ ਲਿਆ, ਜੋ ਹੁਣ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

Viral Video: ਹਰਕੀ ਪੌੜੀ 'ਤੇ ਟਿੱਕਾ ਲਗਾਉਣ ਨੂੰ ਲੈ ਕੇ ਹੋਇਆ ਔਰਤਾਂ ਵਿੱਚ ਕਲੇਸ਼, ਘਾਟ 'ਤੇ ਹੀ ਹੋਈਆਂ ਜੂੰਡਮ-ਜੂੰਡੀ
Image Credit source: Social Media
tv9-punjabi
| Published: 31 Oct 2025 14:55 PM IST
Share

ਹਰਿਦੁਆਰ ਦੀ ਪਵਿੱਤਰ ਹਰਕੀ ਪੌੜੀ ‘ਤੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਗੰਗਾ ਸਨਾਨ ਅਤੇ ਆਰਤੀ ਲਈ ਪਹੁੰਚਦੇ ਹਨ, ਪਰ ਕਈ ਵਾਰ ਭਗਤੀ ਅਤੇ ਆਸਥਾ ਦੇ ਨਾਲ ਨਾਲ ਇਥੇ ਅਜਿਹੇ ਨਜ਼ਾਰੇ ਵੀ ਦੇਖਣ ਨੂੰ ਮਿਲ ਜਾਂਦੇ ਹਨ ਜੋ ਹੈਰਾਨ ਕਰ ਦਿੰਦੇ ਹਨ। ਹਾਲ ਹੀ ਵਿਚ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਕੁਝ ਔਰਤਾਂ ਆਪਸ ਵਿਚ ਲੜਦੀਆਂ ਨਜ਼ਰ ਆ ਰਹੀਆਂ ਹਨ। ਮੀਡੀਆ ਰਿਪੋਰਟ ਮੁਤਾਬਕ, ਇਹ ਘਟਨਾ ਬੁੱਧਵਾਰ ਨੂੰ ਹੋਈ, ਜਿੱਥੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਇਸ ਕਦਰ ਵਧ ਗਈ ਕਿ ਗੱਲ ਹੱਥੋਪਾਈ ਤੱਕ ਜਾ ਪਹੁੰਚੀ।

ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਥੇ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੁਝ ਔਰਤਾਂ ਇੱਕ ਦੂਜੇ ਨੂੰ ਲੱਤਾਂ, ਮੁੱਕੇ ਅਤੇ ਥੱਪੜ ਮਾਰ ਰਹੀਆਂ ਹਨ। ਆਲੇ-ਦੁਆਲੇ ਖੜ੍ਹੇ ਲੋਕ ਉਨ੍ਹਾਂ ਨੂੰ ਛੁਡਾਉਣ ਦੀ ਥਾਂ ਖੜੇ ਹੋ ਤਮਾਸ਼ਾ ਦੇਖ ਰਹੇ ਹਨ, ਜਦਕਿ ਕੁਝ ਨੇ ਆਪਣੇ ਮੋਬਾਈਲ ਨਾਲ ਪੂਰੀ ਘਟਨਾ ਦੀ ਰਿਕਾਰਡਿੰਗ ਕਰ ਲਈ। ਵੀਡੀਓ ਵਿੱਚ ਇਹ ਵੀ ਦਿਖਾਈ ਦਿੰਦਾ ਹੈ ਕਿ ਦੋ ਔਰਤਾਂ ਤੀਜੀ ਔਰਤ ਨਾਲ ਖਿੱਚ-ਧੋਅ ਕਰਕੇ ਉਸਨੂੰ ਮਾਰ ਰਹੀਆਂ ਹਨ, ਇਸੇ ਦੌਰਾਨ ਇੱਕ ਹੋਰ ਔਰਤ ਆ ਕੇ ਝਗੜੇ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਹੈ। ਕੁਝ ਸ਼ਰਧਾਲੂ ਵੀ ਵਿਚਕਾਰ ਆਉਂਦੇ ਹਨ, ਜਿਸ ਤੋਂ ਬਾਅਦ ਮਾਮਲਾ ਕਿਸੇ ਤਰ੍ਹਾਂ ਸ਼ਾਂਤ ਹੁੰਦਾ ਹੈ।

ਕਿਹਾ ਜਾ ਰਿਹਾ ਹੈ ਕਿ ਇਹ ਘਟਨਾ ਦੁਪਹਿਰ ਲਗਭਗ 2 ਵਜੇ ਦੀ ਹੈ। ਔਰਤਾਂ ਵਿਚ ਟਕਰਾਰ ਸ਼ੁਰੂ ਹੋਇਆ ਅਤੇ ਗੱਲ ਕੁੱਟਮਾਰ ਤੱਕ ਪਹੁੰਚ ਗਈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਝਗੜਾ ਕਰਨ ਵਾਲੀਆਂ ਔਰਤਾਂ ਨੂੰ ਥਾਣੇ ਲੈ ਆਈ। ਪੁਲਿਸ ਨੇ ਬਣਦੀ ਕਾਰਵਾਈ ਕਰ ਦੋਵੇਂ ਪੱਖਾਂ ਤੋਂ ਲਿਖਤ ਮਾਫ਼ੀਨਾਮਾ ਲਿਆ ਅਤੇ ਚੇਤਾਵਨੀ ਦਿੱਤੀ ਕਿ ਅਗਲੀ ਵਾਰ ਇਸ ਤਰ੍ਹਾਂ ਦਾ ਵਿਵਹਾਰ ਨਾ ਹੋਵੇ। ਔਰਤਾਂ ਨੇ ਆਪਣੀ ਗਲਤੀ ਮੰਨੀ ਅਤੇ ਮੁੜ ਅਜਿਹੀ ਹਰਕਤ ਨਾ ਕਰਨ ਦਾ ਵਾਅਦਾ ਕੀਤਾ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਕੀ ਪੌੜੀ ਵਰਗੇ ਧਾਰਮਿਕ ਸਥਾਨ ‘ਤੇ ਅਜਿਹੀਆਂ ਘਟਨਾਵਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਇੱਥੇ ਪਰਿਵਾਰਾਂ ਸਮੇਤ ਬਹੁਤ ਸਾਰੇ ਲੋਕ ਗੰਗਾ ਆਰਤੀ ਅਤੇ ਇਸ਼ਨਾਨ ਲਈ ਆਉਂਦੇ ਹਨ। ਅਜਿਹੇ ਵਿੱਚ ਲੜਾਈ- ਝਗੜਿਆਂ ਨਾਲ ਇਸ ਅਸਥਾਨ ਦੀ ਪਵਿੱਤਰਤਾ ਨੂੰ ਨੁਕਸਾਨ ਪਹੁੰਚਦਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਲਾਕੇ ਵਿੱਚ ਸੁਰੱਖਿਆ ਅਤੇ ਨਿਗਰਾਨੀ ਵਧਾਏ ਤਾਂ ਜੋ ਭਵਿੱਖ ਵਿੱਚ ਅਜਿਹੇ ਮਾਮਲੇ ਦੁਬਾਰਾ ਨਾ ਹੋਣ।

ਇੱਥੇ ਦੇਖੋ ਵੀਡੀਓ

ਹਰਕੀ ਪੌੜੀ ਥਾਣਾ ਪੁਲਿਸ ਦਾ ਕਹਿਣਾ ਹੈ ਕਿ ਉਹ ਅਜਿਹੇ ਮਾਮਲਿਆਂ ‘ਚ ਸਖ਼ਤੀ ਵਰਤੇਗੀ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਵਧਾਈ ਜਾਵੇਗੀ ਅਤੇ ਗਸ਼ਤ ਦੌਰਾਨ ਵੀ ਭੀੜ ਤੇ ਨਜ਼ਰ ਰੱਖੀ ਜਾਵੇਗੀ । ਸਥਾਨਕ ਪੰਡਿਤਾਂ ਅਤੇ ਵਪਾਰੀਆਂ ਨੂੰ ਵੀ ਹਦਾਇਤ ਦਿੱਤੀ ਗਈਆਂ ਹੈ ਕਿ ਕਿਸੇ ਵੀ ਵਿਵਾਦ ਦੀ ਸਥਿਤੀ ‘ਚ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਘਟਨਾ ਨੇ ਇਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਧਾਰਮਿਕ ਅਸਥਾਨਾਂ ਤੇ ਪ੍ਰਸ਼ਾਸਨ ਨੂੰ ਹੋਰ ਸਖਤ ਸੱਖਤ ਪ੍ਰਬੰਧਾ ਦੀ ਲੋੜ ਹੈ?

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...