AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਬਾਜ਼ਾਰੋਂ ਲਿਆਂਦੇ ਅਚਾਰ ‘ਚੋਂ ਨਿਕਲੀ ਮਰੀ ਹੋਈ ਕਿਰਲੀ, ਫੂਡ ਸੇਫ਼ਟੀ ਟੀਮ ਨੇ ਜਾਂਚ ਕੀਤੀ ਸ਼ੁਰੂ

ਅੰਮ੍ਰਿਤਸਰ ਦੇ ਰਾਮ ਬਾਗ ਨੇੜਲੀ ਸਬਜ਼ੀ ਮੰਡੀ ਤੋਂ ਖ਼ਰੀਦੇ ਗਏ ਅਚਾਰ ਵਿੱਚੋਂ ਮਰੀ ਹੋਈ ਕੋੜ੍ਹਕਿਰਲੀ ਨਿਕਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਨੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਦੱਸਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਫੂਡ ਸੇਫ਼ਟੀ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨੇ ਦੁਕਾਨ ਦੀ ਪਛਾਣ ਹੁੰਦੇ ਹੀ ਸੈਂਪਲ ਲੈ ਕੇ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਅੰਮ੍ਰਿਤਸਰ 'ਚ ਬਾਜ਼ਾਰੋਂ ਲਿਆਂਦੇ ਅਚਾਰ 'ਚੋਂ ਨਿਕਲੀ ਮਰੀ ਹੋਈ ਕਿਰਲੀ, ਫੂਡ ਸੇਫ਼ਟੀ ਟੀਮ ਨੇ ਜਾਂਚ ਕੀਤੀ ਸ਼ੁਰੂ
lalit-sharma
| Updated On: 02 Nov 2026 22:42 PM IST
Share

ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਿਕ ਰਹੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ, ਸਫ਼ਾਈ ਅਤੇ ਮਿਲਾਵਟਖ਼ੋਰੀ ਪ੍ਰਤੀ ਵਰਤੀ ਜਾ ਰਹੀ ਵੱਡੀ ਅਣਗਹਿਲੀ ਦਾ ਇੱਕ ਬੇਹੱਦ ਚਿੰਤਾਜਨਕ ਅਤੇ ਹੈਰਾਨੀਜਨਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਪਿੰਡ ਖਲਚੀਆਂ ਦੇ ਵਸਨੀਕ ਕਾਮਰੇਡ ਚਰਨ ਸਿੰਘ ਨੇ ਆਰੋਪ ਲਗਾਇਆ ਹੈ ਕਿ ਸਥਾਨਕ ਰਾਮ ਬਾਗ ਨੇੜਲੀ ਸਬਜ਼ੀ ਮੰਡੀ ਵਿੱਚੋਂ ਖ਼ਰੀਦੇ ਗਏ ਅਚਾਰ ਵਿੱਚੋਂ ਇੱਕ ਮਰੀ ਹੋਈ ਕੋੜ੍ਹਕਿਰਲੀ ਬਰਾਮਦ ਹੋਈ ਹੈ। ਘਟਨਾ ਦਾ ਖ਼ੁਲਾਸਾ ਹੋਣ ਮਗਰੋਂ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ ਅਤੇ ਖ਼ੁਰਾਕੀ ਸੁਰੱਖਿਆ ਪ੍ਰਤੀ ਸਿਹਤ ਵਿਭਾਗ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ।

ਡੱਬਾ ਖੋਲ੍ਹ ਕੇ ਕਟੋਰੀ ‘ਚ ਪਾਉਂਦਿਆਂ ਹੀ ਉੱਡੇ ਹੋਸ਼

ਸ਼ਿਕਾਇਤਕਰਤਾ ਕਾਮਰੇਡ ਚਰਨ ਸਿੰਘ ਨੇ ਘਟਨਾ ਦੇ ਵੇਰਵੇ ਮੀਡੀਆ ਨਾਲ ਸਾਂਝੇ ਕਰਦਿਆਂ ਦੱਸਿਆ ਕਿ ਬੀਤੀ 28 ਤਾਰੀਖ਼ ਨੂੰ ਉਹ ਕਿਸੇ ਘਰੇਲੂ ਕੰਮ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਸ਼ਹਿਰ ਆਏ ਹੋਏ ਸਨ। ਵਾਪਸੀ ਸਮੇਂ ਉਨ੍ਹਾਂ ਨੇ ਰਾਮ ਬਾਗ ਨੇੜੇ ਸਥਿਤ ਸਬਜ਼ੀ ਮੰਡੀ ਦੇ ਆਖ਼ਰੀ ਸਿਰੇ ‘ਤੇ ਬਣੀ ਇੱਕ ਦੁਕਾਨ ਤੋਂ ਇੱਕ ਕਿਲੋਗ੍ਰਾਮ ਅਚਾਰ ਖ਼ਰੀਦਿਆ। ਜਦੋਂ ਉਹ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਲਈ ਖਾਣ ਵਾਸਤੇ ਅਚਾਰ ਦਾ ਡੱਬਾ ਖੋਲ੍ਹ ਕੇ ਕਟੋਰੀ ਵਿੱਚ ਪਰੋਸਿਆ, ਤਾਂ ਅੰਦਰੋਂ ਇੱਕ ਮਰੀ ਹੋਈ ਕਿਰਲੀ ਨਿਕਲੀ, ਜਿਸ ਨੂੰ ਵੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ।

ਉਨ੍ਹਾਂ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਕੋਈ ਪਰਿਵਾਰਕ ਜੀਅ ਜਾਂ ਬੱਚਾ ਅਣਜਾਣਪੁਣੇ ਵਿੱਚ ਇਸ ਜ਼ਹਿਰੀਲੇ ਅਚਾਰ ਦਾ ਸੇਵਨ ਕਰ ਲੈਂਦਾ ਤਾਂ ਉਸ ਦੀ ਜਾਨ ਵੀ ਜਾ ਸਕਦੀ ਸੀ। ਉਨ੍ਹਾਂ ਇਸ ਨੂੰ ਸਿੱਧੇ ਤੌਰ ‘ਤੇ ਆਮ ਨਾਗਰਿਕਾਂ ਦੀ ਜ਼ਿੰਦਗੀ ਨਾਲ ਖ਼ਤਰਨਾਕ ਖਿਲਵਾੜ ਕਰਾਰ ਦਿੱਤਾ। ਚਰਨ ਸਿੰਘ ਨੇ ਸਵਾਲ ਦਾਗ਼ਿਆ ਕਿ ਬਾਜ਼ਾਰਾਂ ਵਿੱਚ ਖੁੱਲ੍ਹੇ ਡਰੰਮਾਂ ਵਿੱਚ ਬਿਨਾਂ ਕਿਸੇ ਢੱਕਣ, ਸਫ਼ਾਈ ਜਾਂ ਸੁਰੱਖਿਆ ਪ੍ਰਬੰਧਾਂ ਦੇ ਅਚਾਰ ਕਿਉਂ ਵੇਚਿਆ ਜਾ ਰਿਹਾ ਹੈ? ਉਨ੍ਹਾਂ ਪੁੱਛਿਆ ਕਿ ਕੀ ਸਿਹਤ ਵਿਭਾਗ ਸਿਰਫ਼ ਤਿਉਹਾਰੀ ਸੀਜ਼ਨ ਵਿੱਚ ਹੀ ਖਾਨਾਪੂਰਤੀ ਲਈ ਸਰਗਰਮ ਹੁੰਦਾ ਹੈ ਜਾਂ ਆਮ ਦਿਨਾਂ ਵਿੱਚ ਵੀ ਅਜਿਹੀਆਂ ਦੁਕਾਨਾਂ ਦੀ ਪੜਤਾਲ ਕੀਤੀ ਜਾਂਦੀ ਹੈ?

ਚਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਤਰਕਸ਼ੀਲ ਸੋਸਾਇਟੀ ਦੇ ਸਹਿਯੋਗ ਨਾਲ ਇਸ ਘਟਨਾ ਨੂੰ ਉੱਚ ਅਧਿਕਾਰੀਆਂ ਅਤੇ ਮੀਡੀਆ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਆਮ ਖ਼ਪਤਕਾਰ ਸੁਚੇਤ ਹੋ ਸਕਣ। ਉਨ੍ਹਾਂ ਲੋਕਾਂ ਨੂੰ ਵੀ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਖੁੱਲ੍ਹਾ ਅਤੇ ਅਣਸੁਰੱਖਿਅਤ ਅਚਾਰ ਲੈਣ ਦੀ ਬਜਾਏ ਘਰਾਂ ਵਿੱਚ ਹੀ ਸਾਫ਼-ਸੁਥਰੇ ਤਰੀਕੇ ਨਾਲ ਅਚਾਰ ਤਿਆਰ ਕਰਨ ਨੂੰ ਤਰਜੀਹ ਦੇਣ।

ਸ਼ਿਕਾਇਤ ਮਿਲਣ ‘ਤੇ ਤੁਰੰਤ ਹੋਵੇਗੀ ਸਖ਼ਤ ਕਾਰਵਾਈ: DHO ਡਾ. ਰਟੌਲ

ਇਸ ਮਾਮਲੇ ਸੰਬੰਧੀ ਜਦੋਂ ਫੂਡ ਸੇਫ਼ਟੀ ਵਿਭਾਗ ਦੇ ਡਿਸਟ੍ਰਿਕਟ ਹੈਲਥ ਅਫ਼ਸਰ (ਡੀ.ਐੱਚ.ਓ.)-ਕਮ-ਡੈਜ਼ੀਗਨੇਟਿਡ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਨੂੰ ਜਿਵੇਂ ਹੀ ਸੰਬੰਧਤ ਦੁਕਾਨ ਦੀ ਸਹੀ ਲੋਕੇਸ਼ਨ ਅਤੇ ਪੂਰਾ ਪਤਾ ਪ੍ਰਾਪਤ ਹੋਵੇਗਾ, ਤੁਰੰਤ ਵਿਸ਼ੇਸ਼ ਟੀਮ ਭੇਜ ਕੇ ਛਾਪੇਮਾਰੀ ਕੀਤੀ ਜਾਵੇਗੀ।

ਡਾ. ਰਟੌਲ ਨੇ ਦੱਸਿਆ ਕਿ ਤਿਉਹਾਰੀ ਮੌਸਮ ਨੂੰ ਮੁੱਖ ਰੱਖਦਿਆਂ ਪੂਰੇ ਜ਼ਿਲ੍ਹੇ ਵਿੱਚ ਵਿਭਾਗ ਦੀਆਂ 5 ਵੱਖ-ਵੱਖ ਚੈਕਿੰਗ ਟੀਮਾਂ ਦਿਨ-ਰਾਤ ਨਿਰੀਖਣ ਕਰ ਰਹੀਆਂ ਹਨ। ਉਨ੍ਹਾਂ ਮੰਨਿਆ ਕਿ ਅਚਾਰ ਵਿੱਚੋਂ ਕਿਰਲੀ ਨਿਕਲਣ ਦਾ ਮਾਮਲਾ ਅਤਿਅੰਤ ਗੰਭੀਰ ਹੈ। ਸ਼ਿਕਾਇਤਕਰਤਾ ਵੱਲੋਂ ਪੁਖ਼ਤਾ ਜਾਣਕਾਰੀ ਮਿਲਦੇ ਹੀ ਵਿਭਾਗ ਉਕਤ ਦੁਕਾਨ ‘ਤੇ ਪਹੁੰਚ ਕੇ ਸਟਾਕ ਵਿੱਚੋਂ ਸੈਂਪਲ ਭਰੇਗਾ। ਜੇਕਰ ਜਾਂਚ ਦੌਰਾਨ ਨਮੂਨੇ ਅਸੁਰੱਖਿਅਤ ਜਾਂ ਘਟੀਆ ਦਰਜੇ ਦੇ ਪਾਏ ਗਏ ਤਾਂ ਫੂਡ ਸੇਫ਼ਟੀ ਐਕਟ ਤਹਿਤ ਭਾਰੀ ਜੁਰਮਾਨਾ ਠੋਕਿਆ ਜਾਵੇਗਾ ਅਤੇ ਲਾਇਸੰਸ ਰੱਦ ਕਰਨ ਸਮੇਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਮਿਲਾਵਟੀ ਮਠਿਆਈਆਂ ਅਤੇ ਖੋਏ ਦੇ ਸੈਂਪਲ ਵੀ ਹੋਏ ਫੇਲ੍ਹ

ਡਾ. ਰਟੌਲ ਨੇ ਖ਼ੁਲਾਸਾ ਕੀਤਾ ਕਿ ਫੂਡ ਸੇਫ਼ਟੀ ਕਮਿਸ਼ਨਰ ਅਤੇ ਜੁਆਇੰਟ ਕਮਿਸ਼ਨਰ ਦੇ ਸਖ਼ਤ ਆਦੇਸ਼ਾਂ ਤਹਿਤ ਲਗਾਤਾਰ ਛਾਪੇਮਾਰੀ ਮੁਹਿੰਮ ਵਿੱਢੀ ਹੋਈ ਹੈ। ਪਿਛਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਤੋਂ ਲਏ ਗਏ ਨਮੂਨਿਆਂ ਵਿੱਚੋਂ ਕਈ ਥਾਵਾਂ ‘ਤੇ ਖੋਆ, ਪਨੀਰ ਅਤੇ ਰੰਗਦਾਰ ਮਠਿਆਈਆਂ ਮਾਪਦੰਡਾਂ ‘ਤੇ ਖ਼ਰੀਆਂ ਨਹੀਂ ਉਤਰੀਆਂ ਅਤੇ ਕੁਝ ਅਸੁਰੱਖਿਅਤ ਵੀ ਸਾਬਤ ਹੋਈਆਂ ਹਨ, ਜਿਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਹੈ।

ਖ਼ਪਤਕਾਰਾਂ ਅਤੇ ਕਾਰੋਬਾਰੀਆਂ ਨੂੰ ਦਿਸ਼ਾ-ਨਿਰਦੇਸ਼

ਅਧਿਕਾਰੀਆਂ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਬਹੁਤ ਜ਼ਿਆਦਾ ਚਮਕਦਾਰ ਜਾਂ ਤੇਜ਼ ਰੰਗਾਂ (ਜਿਵੇਂ ਗੂੜ੍ਹਾ ਗੁਲਾਬੀ ਤੇ ਹਰਾ) ਵਾਲੀਆਂ ਮਠਿਆਈਆਂ ਅਤੇ ਆਮ ਰੇਟ ਨਾਲੋਂ ਬਹੁਤ ਸਸਤੇ ਭਾਅ ‘ਤੇ ਵਿਕ ਰਹੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਦੂਰੀ ਬਣਾ ਕੇ ਰੱਖਣ। ਇਸ ਤੋਂ ਇਲਾਵਾ ਸੜਕਾਂ ਕਿਨਾਰੇ ਖੁੱਲ੍ਹੇ ਵਿੱਚ ਪਏ ਸਮੋਸੇ, ਮਟਰ, ਪਕੌੜੇ ਜਾਂ ਮੱਖੀਆਂ ਭਿਣਕਦੀਆਂ ਵਸਤਾਂ ਖ਼ਰੀਦਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ।

ਦੂਜੇ ਪਾਸੇ, ਫੂਡ ਬਿਜ਼ਨਸ ਆਪਰੇਟਰਾਂ (ਐੱਫ.ਬੀ.ਓ.) ਅਤੇ ਹਲਵਾਈਆਂ ਨੂੰ ਵੀ ਤਾੜਨਾ ਕੀਤੀ ਗਈ ਹੈ ਕਿ ਉਹ ਖਾਣ-ਪੀਣ ਵਾਲੀਆਂ ਵਸਤਾਂ ਬਣਾਉਣ ਸਮੇਂ ਮਿਆਰੀ ਅਤੇ ਸ਼ੁੱਧ ਕੱਚੇ ਮਾਲ ਦੀ ਵਰਤੋਂ ਯਕੀਨੀ ਬਣਾਉਣ ਅਤੇ ਆਪਣੀਆਂ ਰਸੋਈਆਂ ਵਿੱਚ ਸਫ਼ਾਈ ਦੇ ਨੇਮਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕਰਨ। ਡਾ. ਰਟੌਲ ਨੇ ਜ਼ੋਰ ਦਿੱਤਾ ਕਿ ਖ਼ੁਰਾਕੀ ਸੁਰੱਖਿਆ ਨੂੰ ਇੱਕ ਵੱਡੀ ਲੋਕ ਲਹਿਰ ਬਣਾਇਆ ਜਾਵੇ ਤਾਂ ਜੋ ਲੋਕ ਖ਼ੁਦ ਚੇਤੰਨ ਹੋ ਕੇ ਗੰਦਗੀ ਅਤੇ ਮਿਲਾਵਟ ਵਾਲੇ ਸਾਮਾਨ ਦਾ ਬਾਈਕਾਟ ਕਰਨ।

Follow Us
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...