AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਦੀ ਨਾਮੀ ਸਵੀਟ ਸ਼ਾਪ ‘ਤੇ ਹੰਗਾਮਾ, ਕੁਲਚੇ ਵਿੱਚੋਂ ਨਿਕਲਿਆ ਕੋਕਰੋਚ; ਗਾਹਕ ਨੇ ਵੀਡੀਓ ਬਣਾ ਖੋਲ੍ਹੀ ਪੋਲ੍ਹ

Ludhiana Cockroach Found in Kulcha: ਲੁਧਿਆਣਾ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ ਨੂੰ ਲੈ ਕੇ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੀ ਇੱਕ ਬੇਹੱਦ ਮਸ਼ਹੂਰ ਸਵੀਟ ਸ਼ਾਪ ਤੋਂ ਮੰਗਵਾਏ ਗਏ ਖਾਣੇ ਨੇ ਇੱਕ ਪਰਿਵਾਰ ਦੇ ਹੋਸ਼ ਉਡਾ ਦਿੱਤੇ। ਜਾਣਕਾਰੀ ਮੁਤਾਬਕ ਇੱਕ ਸਥਾਨਕ ਪਰਿਵਾਰ ਨੇ ਇਕ ਨਾਮੀ ਦੁਕਾਨ ਤੋਂ ਕੁਲਚੇ ਆਰਡਰ ਕੀਤੇ ਸਨ, ਪਰ ਉਸ ਕੁਲਚਿਆਂ ਦੇ ਵਿੱਚੋਂ ਮਰਿਆ ਹੋਇਆ ਕੋਕਰੋਚ ਨਿਕਲਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਲੁਧਿਆਣਾ ਦੀ ਨਾਮੀ ਸਵੀਟ ਸ਼ਾਪ 'ਤੇ ਹੰਗਾਮਾ, ਕੁਲਚੇ ਵਿੱਚੋਂ ਨਿਕਲਿਆ ਕੋਕਰੋਚ; ਗਾਹਕ ਨੇ ਵੀਡੀਓ ਬਣਾ ਖੋਲ੍ਹੀ ਪੋਲ੍ਹ
ਲੁਧਿਆਣਾ: ਨਾਮੀ ਸਵੀਟ ਸ਼ਾਪ ਦੇ ਕੁਲਚੇ ‘ਚੋਂ ਨਿਕਲਿਆ ਕੋਕਰੋਚ, ਬਣਾਈ ਵੀਡੀਓ
rajinder-arora-ludhiana
| Updated On: 10 Apr 2026 10:33 AM IST

Shocking Video: ਲੁਧਿਆਣਾ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ ਨੂੰ ਲੈ ਕੇ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੀ ਇੱਕ ਬੇਹੱਦ ਮਸ਼ਹੂਰ ਸਵੀਟ ਸ਼ਾਪ ਤੋਂ ਮੰਗਵਾਏ ਗਏ ਖਾਣੇ ਨੇ ਇੱਕ ਪਰਿਵਾਰ ਦੇ ਹੋਸ਼ ਉਡਾ ਦਿੱਤੇ। ਜਾਣਕਾਰੀ ਮੁਤਾਬਕ ਇੱਕ ਸਥਾਨਕ ਪਰਿਵਾਰ ਨੇ ਇਕ ਨਾਮੀ ਦੁਕਾਨ ਤੋਂ ਕੁਲਚੇ ਆਰਡਰ ਕੀਤੇ ਸਨ, ਪਰ ਉਸ ਕੁਲਚਿਆਂ ਦੇ ਵਿੱਚੋਂ ਮਰਿਆ ਹੋਇਆ ਕੋਕਰੋਚ ਨਿਕਲਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਕੁਲਚੇ ਵਿਚੋਂ ਨਜ਼ਰ ਆਇਆ ਕੋਕਰੋਚ

ਗਾਹਕ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੇ ਲੁਧਿਆਣਾ ਦੀ ਨਾਮੀ ‘ਲਾਇਲਪੁਰ’ ਸਵੀਟ ਸ਼ਾਪ ਤੋਂ ਕੁਲਚੇ ਆਰਡਰ ਕੀਤੇ ਸਨ। ਜਦੋਂ ਉਹ ਖੁਦ ਕੁਲਚਾ ਖਾ ਰਹੇ ਸਨ, ਤਾਂ ਤੀਜੀ ਬਾਈਟ ਵੇਲੇ ਉਨ੍ਹਾਂ ਨੂੰ ਕੁਲਚੇ ਦੇ ਅੰਦਰੋਂ ਕੋਕਰੋਚ ਨਿਕਲਿਆ ਦਿਖਾਈ ਦਿੱਤਾ। ਉਨ੍ਹਾਂ ਨੇ ਦੁਕਾਨ ਦੇ ਮੈਨੇਜਰ ਕੋਲ ਜਾ ਕੇ ਸ਼ਿਕਾਇਤ ਕੀਤੀ, ਜਿਸ ‘ਤੇ ਮੈਨੇਜਰ ਨੇ ਆਪਣੀ ਗਲਤੀ ਮੰਨਦਿਆਂ ਮਾਫ਼ੀ ਮੰਗੀ।

ਜਸਪ੍ਰੀਤ ਸਿੰਘ ਨੇ ਸਵੀਟ ਸ਼ਾਪ ਦੇ ਸਟਾਫ਼ ਅਤੇ ਲੇਬਰ ਦੀ ਅਣਗਹਿਲੀ ‘ਤੇ ਸਵਾਲ ਚੁੱਕੇ ਅਤੇ ਕਿਹਾ ਕਿ ਇੰਨੇ ਵੱਡੇ ਬ੍ਰਾਂਡ ਤੋਂ ਅਜਿਹੀ ਉਮੀਦ ਨਹੀਂ ਸੀ। ਉਨ੍ਹਾਂ ਨੇ ਚਿੰਤਾ ਪ੍ਰਗਟਾਈ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਫੂਡ ਪੋਇਜ਼ਨਿੰਗ ਹੋ ਜਾਂਦੀ, ਤਾਂ ਇਸ ਦਾ ਜ਼ਿੰਮੇਵਾਰ ਕੌਣ ਹੁੰਦਾ। ਅੰਤ ਵਿੱਚ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਡੀ.ਸੀ. ਸਾਹਿਬ ਨੂੰ ਅਪੀਲ ਕੀਤੀ ਕਿ ਅਜਿਹੇ ਵੱਡੇ ਬ੍ਰਾਂਡਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ।

ਦੁਕਾਨ ਦੇ ਮੈਨੇਜਰ ਦਾ ਬਿਆਨ

ਮੈਨੇਜਰ ਅਜੀਤ ਕੁਮਾਰ ਨੇ ਦੱਸਿਆ ਕਿ ਉਹ ‘ਲਾਇਲਪੁਰ’ ਸਵੀਟ ਸ਼ਾਪ ਦੇ ਮੈਨੇਜਰ ਹਨ ਅਤੇ ਇਹ ਘਟਨਾ ਕੱਲ੍ਹ ਦੁਪਹਿਰ ਦੀ ਹੈ ਜਦੋਂ ਇੱਕ ਗਾਹਕ ਨੇ ਉਨ੍ਹਾਂ ਕੋਲ ਕੁਲਚੇ ਵਿੱਚ ਕੋਕਰੋਚ ਹੋਣ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨਾਲ ਸਹਿਮਤ ਨਹੀਂ ਹਨ ਕਿਉਂਕਿ ਉਹ ਆਪਣੀ ਦੁਕਾਨ ਵਿੱਚ ਸਫਾਈ ਅਤੇ ਪੈਸਟ ਕੰਟਰੋਲ ਦੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹਨ।

ਮੈਨੇਜਰ ਮੁਤਾਬਕ, ਗਾਹਕ ਦੇ ਦੁਕਾਨ ਤੋਂ ਬਾਹਰ ਜਾਣ ਤੋਂ ਬਾਅਦ ਪੈਕਿੰਗ ਖੋਲ੍ਹਣ ‘ਤੇ ਕੀ ਹੋਇਆ, ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਬ੍ਰਾਂਡ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਬ੍ਰਾਂਡ ਪਿਛਲੇ 70-72 ਸਾਲਾਂ ਤੋਂ ਚੱਲ ਰਿਹਾ ਹੈ ਅਤੇ ਗਾਹਕਾਂ ਦਾ ਉਨ੍ਹਾਂ ‘ਤੇ ਪੂਰਾ ਭਰੋਸਾ ਹੈ। ਮੈਨੇਜਰ ਅਨੁਸਾਰ ਗਾਹਕ ਨੇ ਇਹ ਵੀ ਕਿਹਾ ਸੀ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਮਾਮਲਾ ਮੀਡੀਆ ਵਿੱਚ ਉਛਾਲਣਗੇ, ਜਿਸ ਨੂੰ ਉਨ੍ਹਾਂ ਨੇ ਗਾਹਕ ਦਾ ਅਧਿਕਾਰ ਦੱਸਿਆ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...