AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Viral Video: 80 ਸਾਲਾ ਪਿਤਾ ਦਾ ਪਹਿਲਾ ਹਵਾਈ ਸਫ਼ਰ ਹੋਇਆ ਯਾਦਗਾਰ, ਪੁੱਤਰ ਦੀ ਕਹਾਣੀ ਨੇ ਸੋਸ਼ਲ ਮੀਡੀਆ ‘ਤੇ ਜਿੱਤਿਆ ਲੋਕਾਂ ਦਾ ਦਿਲ

Viral Video: ਸੋਸ਼ਲ ਮੀਡੀਆ 'ਤੇ ਇੱਕ ਦਿਲ ਛੂਹ ਲੈਣ ਵਾਲੀ ਖ਼ਬਰ ਵਾਇਰਲ ਹੋ ਰਹੀ ਹੈ। 80 ਸਾਲਾ ਬਜ਼ੁਰਗ ਨੇ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ। ਪੁੱਤਰ ਨੇ ਆਪਣੇ ਪਿਤਾ ਦਾ ਸੁਪਨਾ ਪੂਰਾ ਕਰਨ ਲਈ ਨੌਕਰੀ ਤੱਕ ਛੱਡ ਦਿੱਤੀ।

Viral Video: 80 ਸਾਲਾ ਪਿਤਾ ਦਾ ਪਹਿਲਾ ਹਵਾਈ ਸਫ਼ਰ ਹੋਇਆ ਯਾਦਗਾਰ, ਪੁੱਤਰ ਦੀ ਕਹਾਣੀ ਨੇ ਸੋਸ਼ਲ ਮੀਡੀਆ 'ਤੇ ਜਿੱਤਿਆ ਲੋਕਾਂ ਦਾ ਦਿਲ
ਪੁੱਤਰ ਨੇ ਪਿਤਾ ਦਾ ਸੁਪਨਾ ਕੀਤਾ ਪੂਰਾ
tv9-punjabi
| Published: 22 Sep 2026 11:45 AM IST
Share

ਜਦੋਂ ਗੱਲ ਆਪਣੇ ਪਿਆਰਿਆਂ ਦੇ ਸੁਪਨੇ ਪੂਰੇ ਕਰਨ ਦੀ ਆਉਂਦੀ ਹੈ ਤਾਂ ਕੁਝ ਕਹਾਣੀਆਂ ਸਿੱਧੀਆਂ ਦਿਲ ਨੂੰ ਛੂਹ ਜਾਂਦੀਆਂ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਵੀਡੀਓ ਛਾਇਆ ਹੋਇਆ ਹੈ, ਜਿਸ ਨੂੰ ਦੇਖ ਕੇ ਤੁਹਾਡੀਆਂ ਅੱਖਾਂ ਵੀ ਨਮ ਹੋ ਜਾਣਗੀਆਂ। ਇਸ ਵਾਇਰਲ ਵੀਡੀਓ ਵਿੱਚ 80 ਸਾਲਾ ਇੱਕ ਬਜ਼ੁਰਗ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕਰ ਰਹੇ ਹਨ। ਦਿਲ ਨੂੰ ਛੂਹ ਲੈਣ ਵਾਲੀ ਗੱਲ ਇਹ ਹੈ ਕਿ ਪੁੱਤਰ ਨੇ ਆਪਣੇ ਪਿਤਾ ਦਾ ਇਹ ਸੁਪਨਾ ਪੂਰਾ ਕਰਨ ਲਈ ਆਪਣੀ ਨੌਕਰੀ ਤੱਕ ਛੱਡ ਦਿੱਤੀ। ਪਿਤਾ ਅਤੇ ਪੁੱਤਰ ਦੇ ਇਸ ਖੂਬਸੂਰਤ ਰਿਸ਼ਤੇ ਨੇ ਇੰਟਰਨੈੱਟ ‘ਤੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ।

ਮਾਂ ਨੂੰ ਗੁਆਉਣ ਤੋਂ ਬਾਅਦ ਬਦਲਿਆ ਜ਼ਿੰਦਗੀ ਨੂੰ ਦੇਖਣ ਦਾ ਨਜ਼ਰੀਆ

ਇੰਸਟਾਗ੍ਰਾਮ ‘ਤੇ ਇਹ ਭਾਵੁਕ ਵੀਡੀਓ ਸ਼੍ਰੀਕਾਂਤ ਪਾਂਡੇ ਨਾਮ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ। ਸ਼੍ਰੀਕਾਂਤ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਕੈਂਸਰ ਕਾਰਨ ਉਨ੍ਹਾਂ ਨੇ ਆਪਣੀ ਮਾਂ ਨੂੰ ਗੁਆ ਦਿੱਤਾ ਸੀ। ਇਸ ਵੱਡੇ ਦੁੱਖ ਨੇ ਉਨ੍ਹਾਂ ਨੂੰ ਅਹਿਸਾਸ ਕਰਵਾਇਆ ਕਿ ਜ਼ਿੰਦਗੀ ਬਹੁਤ ਛੋਟੀ ਹੈ ਅਤੇ ਆਪਣੇ ਪਿਆਰਿਆਂ ਨਾਲ ਸਮਾਂ ਬਿਤਾਉਣਾ ਹੀ ਅਸਲ ਦੌਲਤ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨੌਕਰੀ ਛੱਡ ਦਿੱਤੀ ਅਤੇ ਹੁਣ ਉਹ ਆਪਣੇ 80 ਸਾਲਾ ਬਜ਼ੁਰਗ ਪਿਤਾ ਨੂੰ ਉਨ੍ਹਾਂ ਖੂਬਸੂਰਤ ਥਾਵਾਂ ਦੀ ਸੈਰ ਕਰਵਾ ਰਹੇ ਹਨ, ਜਿਨ੍ਹਾਂ ਨੂੰ ਦੇਖਣ ਦਾ ਸੁਪਨਾ ਉਨ੍ਹਾਂ ਨੇ ਸਾਰੀ ਜ਼ਿੰਦਗੀ ਦੇਖਿਆ ਸੀ।

ਪਹਿਲੀ ਵਾਰ ਜਹਾਜ਼ ਦੇਖ ਕੇ ਖਿੜ ਉੱਠਿਆ ਚਿਹਰਾ

ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ 80 ਸਾਲਾ ਪਿਤਾ ਪਹਿਲੀ ਵਾਰ ਹਵਾਈ ਜਹਾਜ਼ ਨੂੰ ਦੇਖ ਕੇ ਹੈਰਾਨ ਅਤੇ ਬੇਹੱਦ ਖੁਸ਼ ਨਜ਼ਰ ਆ ਰਹੇ ਹਨ। ਜਹਾਜ਼ ਦੇ ਅੰਦਰ ਖਿੜਕੀ ਵਾਲੀ ਸੀਟ ‘ਤੇ ਬੈਠ ਕੇ ਬੱਦਲਾਂ ਨੂੰ ਨਿਹਾਰਦੇ ਹੋਏ ਉਨ੍ਹਾਂ ਦੇ ਚਿਹਰੇ ‘ਤੇ ਇੱਕ ਬੱਚੇ ਵਰਗੀ ਮਾਸੂਮ ਮੁਸਕਾਨ ਦਿਖਾਈ ਦਿੰਦੀ ਹੈ। ਸ਼੍ਰੀਕਾਂਤ ਨੇ ਇਸ ਵੀਡੀਓ ਦੇ ਕੈਪਸ਼ਨ ਵਿੱਚ ਬਹੁਤ ਹੀ ਪਿਆਰਾ ਮੈਸੇਜ ਲਿਖਿਆ- 80 ਸਾਲ ਦੀ ਉਮਰ ਵਿੱਚ ਸੱਚ ਹੋਇਆ ਇੱਕ ਸੁਪਨਾ।

ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਲੁਟਾਇਆ ਪਿਆਰ

ਪਿਤਾ-ਪੁੱਤਰ ਦੇ ਇਸ ਅਨੋਖੇ ਅਤੇ ਸੱਚੇ ਪਿਆਰ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਜ਼ ਕਾਫ਼ੀ ਭਾਵੁਕ ਹੋ ਗਏ ਹਨ। ਵੀਡੀਓ ‘ਤੇ ਲਗਾਤਾਰ ਦਿਲ ਜਿੱਤਣ ਵਾਲੇ ਕਮੈਂਟ ਆ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ਮੇਰਾ ਵੀ ਸੁਪਨਾ ਹੈ ਕਿ ਮੈਂ ਆਪਣੇ ਮਾਤਾ-ਪਿਤਾ ਨੂੰ ਇਸੇ ਤਰ੍ਹਾਂ ਹਵਾਈ ਯਾਤਰਾ ‘ਤੇ ਲੈ ਕੇ ਜਾਵਾਂ। ਦੂਜੇ ਯੂਜ਼ਰ ਨੇ ਕਿਹਾ, ਅਜਿਹਾ ਪੁੱਤਰ ਮਿਲਣਾ ਅਤੇ ਅਜਿਹੇ ਸੰਸਕਾਰ ਹੋਣਾ ਵਾਕਈ ਬਹੁਤ ਦੁਰਲੱਭ ਹੈ।

ਇੱਥੇ ਦੇਖੋ ਵਾਇਰਲ ਵੀਡੀਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...