AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Viral Video: ਧਰਮਸ਼ਾਲਾ ‘ਚ ਗਰਲਫ੍ਰੈਂਡ ਨਾਲ ਦਿਖੇ ਅਰਸ਼ਦੀਪ ਸਿੰਘ, ਲੋਕ ਬੋਲੇ- ‘ਉਨ੍ਹਾਂ ਨੂੰ ਵੀ ਨਿੱਜੀ ਜ਼ਿੰਦਗੀ ਜਿਊਣ ਦਿਓ’

Viral Video: ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਰਹਿਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅਤੇ ਮਸ਼ਹੂਰ ਪੰਜਾਬੀ ਮਾਡਲ ਸਮਰੀਨ ਕੌਰ ਆਪਣੇ ਨਿੱਜੀ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹੁਣ ਇਹ ਜੋੜੀ ਖੁੱਲ੍ਹ ਕੇ ਜਨਤਕ ਥਾਵਾਂ 'ਤੇ ਇਕੱਠੀ ਨਜ਼ਰ ਆਉਣ ਲੱਗੀ ਹੈ। ਹਾਲ ਹੀ ਵਿੱਚ ਚੰਡੀਗੜ੍ਹ ਏਅਰਪੋਰਟ 'ਤੇ ਇਕੱਠੇ ਦੇਖੇ ਜਾਣ ਤੋਂ ਬਾਅਦ, ਹੁਣ ਅਰਸ਼ਦੀਪ ਸਿੰਘ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀਆਂ ਗਲੀਆਂ ਵਿੱਚ ਆਪਣੀ ਕਥਿਤ ਗਰਲਫ੍ਰੈਂਡ ਸਮਰੀਨ ਕੌਰ ਨਾਲ ਘੁੰਮਦੇ ਹੋਏ ਦਿਖਾਈ ਦਿੱਤੇ ਹਨ।

Viral Video: ਧਰਮਸ਼ਾਲਾ 'ਚ ਗਰਲਫ੍ਰੈਂਡ ਨਾਲ ਦਿਖੇ ਅਰਸ਼ਦੀਪ ਸਿੰਘ, ਲੋਕ ਬੋਲੇ- 'ਉਨ੍ਹਾਂ ਨੂੰ ਵੀ ਨਿੱਜੀ ਜ਼ਿੰਦਗੀ ਜਿਊਣ ਦਿਓ'
Photo: @apna123neeraj
tv9-punjabi
| Updated On: 11 May 2026 19:50 PM IST

ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਰਹਿਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅਤੇ ਮਸ਼ਹੂਰ ਪੰਜਾਬੀ ਮਾਡਲ ਸਮਰੀਨ ਕੌਰ ਆਪਣੇ ਨਿੱਜੀ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹੁਣ ਇਹ ਜੋੜੀ ਖੁੱਲ੍ਹ ਕੇ ਜਨਤਕ ਥਾਵਾਂ ‘ਤੇ ਇਕੱਠੀ ਨਜ਼ਰ ਆਉਣ ਲੱਗੀ ਹੈ। ਹਾਲ ਹੀ ਵਿੱਚ ਚੰਡੀਗੜ੍ਹ ਏਅਰਪੋਰਟ ‘ਤੇ ਇਕੱਠੇ ਦੇਖੇ ਜਾਣ ਤੋਂ ਬਾਅਦ, ਹੁਣ ਅਰਸ਼ਦੀਪ ਸਿੰਘ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀਆਂ ਗਲੀਆਂ ਵਿੱਚ ਆਪਣੀ ਕਥਿਤ ਗਰਲਫ੍ਰੈਂਡ ਸਮਰੀਨ ਕੌਰ ਨਾਲ ਘੁੰਮਦੇ ਹੋਏ ਦਿਖਾਈ ਦਿੱਤੇ ਹਨ।

ਇਸ ਮੁਲਾਕਾਤ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਤੇ ਪ੍ਰਸ਼ੰਸਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਹਾਲਾਂਕਿ, ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਇਹ ਖਿਡਾਰੀ ਦੀ ਨਿੱਜੀ ਜ਼ਿੰਦਗੀ ਹੈ ਅਤੇ ਸਾਰਿਆਂ ਨੂੰ ਉਨ੍ਹਾਂ ਦੀ ਨਿੱਜਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਸਨੈਪਚੈਟ ਦੀ ਫੋਟੋ ਤੋਂ ਹੋਇਆ ਖੁਲਾਸਾ

ਇਸ ਪੂਰੇ ਮਾਮਲੇ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਅਰਸ਼ਦੀਪ ਸਿੰਘ ਨੇ ਆਪਣੇ ਸਨੈਪਚੈਟ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਸੀ। ਇਸ ਫੋਟੋ ਵਿੱਚ ਇੱਕ ਕੁੜੀ ਦੇ ਹੱਥ ‘ਤੇ ਬਣਿਆ ਟੈਟੂ ਨਜ਼ਰ ਆ ਰਿਹਾ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਅਰਸ਼ਦੀਪ ਨੇ ਇੱਕ ਹੋਰ ਫੋਟੋ ਸ਼ੇਅਰ ਕੀਤੀ, ਜਿਸ ਵਿੱਚ ਦੋ ਲੋਕ ਬੈਠ ਕੇ ਸੌਫਟ ਡਰਿੰਕ ਪੀ ਰਹੇ ਸਨ। ਹਾਲਾਂਕਿ ਅਰਸ਼ਦੀਪ ਨੇ ਇਸ ਦੇ ਨਾਲ ਕੋਈ ਕੈਪਸ਼ਨ ਨਹੀਂ ਲਿਖਿਆ ਸੀ, ਪਰ ਦੋਵਾਂ ਦੇ ਹੱਥਾਂ ਦੀ ਇਸ ਤਸਵੀਰ ਨੇ ਸੋਸ਼ਲ ਮੀਡੀਆ ‘ਤੇ ਚਰਚਾ ਨੂੰ ਹੋਰ ਹਵਾ ਦੇ ਦਿੱਤੀ।

ਪਰਿਵਾਰਕ ਮੈਂਬਰਾਂ ਦੀ ਪ੍ਰਤੀਕਿਰਿਆ

ਅਰਸ਼ਦੀਪ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਇਸ ਮਾਮਲੇ ‘ਤੇ ਆਪਣੀ ਰਾਏ ਦਿੰਦੇ ਹੋਏ ਕਿਹਾ ਕਿ ਇਹ ਅਰਸ਼ਦੀਪ ਦਾ ਨਿੱਜੀ ਮਾਮਲਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਰਸ਼ਦੀਪ ਨੇ ਕਿਸ ਨਾਲ ਵਿਆਹ ਕਰਨਾ ਹੈ, ਇਹ ਫੈਸਲਾ ਉਹ ਖੁਦ ਹੀ ਲਵੇਗਾ। ਦੂਜੇ ਪਾਸੇ, ਅਰਸ਼ਦੀਪ ਦੀ ਮਾਤਾ ਨੇ ਇਨ੍ਹਾਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਸੋਸ਼ਲ ਮੀਡੀਆ ‘ਤੇ ਅਕਸਰ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ ਅਤੇ ਅਰਸ਼ਦੀਪ ਦੇ ਮਾਮਲੇ ਵਿੱਚ ਅਜਿਹੀ ਕੋਈ ਸੱਚਾਈ ਨਹੀਂ ਹੈ।

ਕੌਣ ਹੈ ਸਮਰੀਨ ਕੌਰ?

ਸਮਰੀਨ ਕੌਰ ਪੰਜਾਬੀ ਮਨੋਰੰਜਨ ਜਗਤ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹੈ। ਉਹ ਇੱਕ ਪੰਜਾਬੀ ਮਾਡਲ ਅਤੇ ਅਦਾਕਾਰਾ ਹੈ ਜੋ ਆਪਣੀ ਮਾਡਲਿੰਗ ਅਤੇ ਮਿਊਜ਼ਿਕ ਵੀਡੀਓਜ਼ ਲਈ ਕਾਫ਼ੀ ਮਸ਼ਹੂਰ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹੁਣ ਤੱਕ ਲਗਭਗ 83 ਪ੍ਰੋਜੈਕਟਾਂ/ਫਿਲਮਾਂ ਵਿੱਚ ਕੰਮ ਕੀਤਾ ਹੈ। ਸੋਸ਼ਲ ਮੀਡੀਆ, ਖਾਸ ਕਰਕੇ ਇੰਸਟਾਗ੍ਰਾਮ ‘ਤੇ ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ ਅਤੇ ਨੌਜਵਾਨਾਂ ਵਿੱਚ ਉਹ ਕਾਫ਼ੀ ਮਕਬੂਲ ਹਨ।

ਦੇਖੋ ਵੀਡੀਓ

Follow Us
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...