ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਦੀ ਇੰਸਟਾ ਕਵੀਨ, ਬਦਮਾਸ਼ੀ ਵਾਲੇ ਗੀਤਾਂ ਦੀ ਸ਼ੌਕੀਨ, ਥਾਰ ‘ਚੋਂ ਮਿਲੀ ਡਰੱਗ… ਹੁਣ ਕੱਸਿਆ ਸ਼ਿਕੰਜਾ

Viral: ਪੰਜਾਬ ਦੇ ਬਠਿੰਡਾ ਤੋਂ ਗ੍ਰਿਫ਼ਤਾਰ ਕੀਤੀ ਗਈ ਇੰਸਟਾ ਕੁਈਨ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਬਦਮਾਸ਼ੀ ਵਾਲੇ ਗੀਤਾਂ ਦੀ ਸ਼ੌਕੀਨ ਹੈ। ਉਸਨੇ ਇੰਸਟਾਗ੍ਰਾਮ 'ਤੇ ਅਪਲੋਡ ਕੀਤੀਆਂ ਸਾਰੀਆਂ ਰੀਲਾਂ ਦੇ ਬੈਕਗ੍ਰਾਊਂਡ ਵਿੱਚ ਇਸੇ ਤਰ੍ਹਾਂ ਦੇ ਗਾਣੇ ਲਗਾਏ ਹਨ। ਉਸਨੇ ਕੁਝ ਦਿਨ ਪਹਿਲਾਂ ਥਾਰ ਦੇ ਬੋਨਟ 'ਤੇ ਕੇਕ ਵੀ ਕੱਟਿਆ ਸੀ ਜਿਸ ਵਿੱਚ ਉਸ ਤੋਂ ਹੈਰੋਇਨ ਬਰਾਮਦ ਹੋਈ ਸੀ। ਇਲਜ਼ਾਮ ਹੈ ਕਿ ਉਹ ਹਰਿਆਣਾ ਵਿੱਚ ਵੀ ਹੈਰੋਇਨ ਵੇਚਦੀ ਸੀ।

ਪੰਜਾਬ ਪੁਲਿਸ ਦੀ ਇੰਸਟਾ ਕਵੀਨ, ਬਦਮਾਸ਼ੀ ਵਾਲੇ ਗੀਤਾਂ ਦੀ ਸ਼ੌਕੀਨ, ਥਾਰ ‘ਚੋਂ ਮਿਲੀ ਡਰੱਗ… ਹੁਣ ਕੱਸਿਆ ਸ਼ਿਕੰਜਾ
Follow Us
tv9-punjabi
| Updated On: 04 Apr 2025 16:31 PM

ਬਠਿੰਡਾ ਦੀ ਮਹਸ਼ੂਰ ਲੇਡੀ ਕਾਂਸਟੇਬਲ ਜੋ ਇੰਸਟਾ ਕੁਈਨ ਨਾਮ ਨਾਲ ਵੀ ਫੈਮਸ ਹੈ। ਇਨ੍ਹੀ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਦਾ ਕਾਰਨ ਹੈ ਕਿ ਬੀਤੇ ਦਿਨ ਉਸ ਕੋਲੋਂ 17 ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੋਈ ਸੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਇਕ ਦਿਨ ਦੀ ਰਿਮਾਂਡ ‘ਤੇ ਲਿਆ ਗਿਆ। ਕੇਸ ਦੇ ਸੰਬੰਧ ਵਿੱਚ ਜਦੋਂ ਇੰਸਟਾ ਕੁਈਨ ਲੇਡੀ ਕਾਂਸਟੇਬਲ ਅਮਨਦੀਪ ਕੌਰ ਤੋਂ ਪੁੱਛਿਆ ਗਿਆ ਤਾਂ ਉਸ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਕਿਹਾ ਕਿ ਇਹ ਸਭ ਝੂਠ ਹੈ। ਇਸ ਤੋਂ ਬਾਅਦ ਉਸਨੇ ਆਪਣਾ ਚਿਹਰਾ ਲੁਕਾ ਲਿਆ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅਮਨਦੀਪ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।

ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਬੁੱਧਵਾਰ ਰਾਤ ਨੂੰ ਬਠਿੰਡਾ ਦੇ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸਦੇ ਥਾਰ ਦੇ ਗੀਅਰ ਬਾਕਸ ਵਿੱਚੋਂ 17 ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੋਈ। ਉਹ ਮਾਨਸਾ ਵਿੱਚ ਤਾਇਨਾਤ ਸੀ ਪਰ ਹਾਲ ਹੀ ਵਿੱਚ ਉਸ ਦਾ ਬਠਿੰਡਾ ਪੁਲਿਸ ਲਾਈਨ ਵਿੱਚ Transfer ਕੀਤਾ ਗਿਆ ਸੀ।

View this post on Instagram

A post shared by Amandeep (@amandeep_931866)

ਨੌਕਰੀ ਤੋਂ ਕੀਤਾ ਬਰਖਾਸਤ

ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ, ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮਹਿਲਾ ਕਾਂਸਟੇਬਲ ਬਾਰੇ ਪੂਰੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੈਰੋਇਨ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ ਨੂੰ ਐਸਐਸਪੀ ਮਾਨਸਾ ਨੇ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ

ਸਰਕਾਰੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ, ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਧਾਰਾ 311 ਤਹਿਤ ਕਾਰਵਾਈ ਕੀਤੀ ਗਈ ਹੈ। ਉਸ ਦੀਆਂ ਸਾਰੀਆਂ ਜਾਇਦਾਦਾਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜੇਕਰ ਜਾਇਦਾਦਾਂ ਗੈਰ-ਕਾਨੂੰਨੀ ਪਾਈਆਂ ਜਾਂਦੀਆਂ ਹਨ, ਤਾਂ ਹੋਰ ਨਸ਼ਾ ਤਸਕਰਾਂ ਵਾਂਗ ਹੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਹੋਰ ਜਾਂਚ ਕਰਨ ਦੀ ਜ਼ਿੰਮੇਵਾਰੀ ਐਸਐਸਪੀ ਬਠਿੰਡਾ ਨੂੰ ਸੌਂਪੀ ਗਈ ਹੈ। ਉਸਨੂੰ ਮਹਿਲਾ ਕਾਂਸਟੇਬਲ ਦੇ ਸਾਰੇ ਲਿੰਕ ਲੱਭਣ ਅਤੇ ਉਨ੍ਹਾਂ ਵਿਰੁੱਧ ਵੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ।

ਡੋਪ ਟੈਸਟ ਆਇਆ ਨੈਗੇਟਿਵ

ਅਮਨਦੀਪ ਕੌਰ ਦੇ ਹੈਰੋਇਨ ਸਮੇਤ ਫੜੇ ਜਾਣ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਉਹ ਖੁਦ ਵੀ ਹੈਰੋਇਨ ਦੀ ਆਦੀ ਸੀ। ਹਾਲਾਂਕਿ, ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ, ਉਸਦਾ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਨੈਗੇਟਿਵ ਆਇਆ। ਹਾਲਾਂਕਿ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਿਰਫ਼ ਇਲਜ਼ਾਮ ਹਨ। ਇਸ ਦੀ ਵੀ ਜਾਂਚ ਕੀਤੀ ਜਾਵੇਗੀ।

ਹੈਰੋਇਨ ਨਾਲ ਫੜੀ ਗਈ ਅਮਨਦੀਪ ਕੌਰ ਦਾ ਜਨਮ ਬਠਿੰਡਾ ਦੀ ਭੁੱਚੋ ਮੰਡੀ ਵਿੱਚ ਹੋਇਆ ਹੈ। ਉਸਦੇ ਮਾਤਾ-ਪਿਤਾ ਭੁੱਚੋ ਮੰਡੀ ਵਿੱਚ ਰਹਿੰਦੇ ਹਨ ਅਤੇ ਉਸਦਾ ਇੱਕ ਭਰਾ ਹੈ। ਅਮਨਦੀਪ ਕੌਰ ਦਾ ਵਿਆਹ 2015 ਵਿੱਚ ਬਠਿੰਡਾ ਦੀ ਅਮਰਪੁਰਾ ਬਸਤੀ ਵਿੱਚ ਹੋਇਆ ਸੀ। ਇਸ ਵੇਲੇ ਉਹ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ। ਸੋਸ਼ਲ ਮੀਡੀਆ ‘ਤੇ ਲਾਈਵ ਹੋਈ ਇੱਕ ਔਰਤ ਗੁਰਮੀਤ ਕੌਰ ਨੇ ਅਮਨਦੀਪ ‘ਤੇ ਇਲਜ਼ਾਮ ਲਗਾਇਆ ਹੈ ਕਿ ਉਹ 2022 ਤੋਂ ਉਸ ਦੇ ਪਤੀ ਬਲਵਿੰਦਰ ਸਿੰਘ ਨਾਲ ਰਿਲੇਸ਼ਨਸ਼ਿਪ ਵਿੱਚ ਹੈ। ਦੋਵਾਂ ਦੀ ਮੁਲਾਕਾਤ ਕੋਰੋਨਾ ਦੇ ਸਮੇਂ lockdown ਵਿੱਚ ਹੋਈ ਸੀ। ਕਿਉਂਕਿ ਬਲਵਿੰਦਰ ਐਂਬੂਲੈਂਸ ਚਲਾਉਂਦਾ ਹੈ। ਉਸਨੇ ਕਿਹਾ ਕਿ ਵਿਆਹ ਤੋਂ ਬਾਅਦ, ਅਮਨਦੀਪ ਨੂੰ ਉਸਦੇ ਪਤੀ ਨੇ ਕਿਸੇ ਐਸਐਚਓ ਨਾਲ ਫੜ ਲਿਆ, ਜਿਸ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਛੱਡ ਗਈ। ਇਲਜ਼ਾਮ ਹੈ ਕਿ ਉਸਨੇ ਆਪਣੇ ਪਤੀ ਵਿਰੁੱਧ ਵੀ ਕੇਸ ਦਰਜ ਕਰਵਾਇਆ ਸੀ।

View this post on Instagram

A post shared by Amandeep (@amandeep_931866)

ਬਲਵਿੰਦਰ ਐਂਬੂਲੈਂਸ ਚਲਾਉਂਦਾ ਸੀ, ਤਾਂ ਉਸਨੂੰ ਪੁਲਿਸ ਚੈੱਕ ਪੋਸਟਾਂ ਵਿੱਚੋਂ ਲੰਘਣਾ ਪੈਂਦਾ ਸੀ। ਇਸ ਦੌਰਾਨ ਬਠਿੰਡਾ ਦੀ ਇੱਕ ਚੈੱਕ ਪੋਸਟ ‘ਤੇ, ਅਮਨਦੀਪ ਕੌਰ ਨੇ ਬਲਵਿੰਦਰ ਨੂੰ ਪੁੱਛਗਿੱਛ ਲਈ ਰੋਕਿਆ। ਬਲਵਿੰਦਰ ਬਹੁਤ ਸੋਹਣਾ ਸੀ ਇਸ ਲਈ ਉਸਨੇ ਉਸਦਾ ਨੰਬਰ ਲੈ ਲਿਆ ਅਤੇ ਉਨ੍ਹਾਂ ਦੀ ਗੱਲਾਂ ਹੋਣੀਆਂ ਸ਼ੁਰੂ ਹੋ ਗਈਆਂ। ਇਸ ਤੋਂ ਬਾਅਦ ਅਮਨਦੀਪ ਕੌਰ ਨੂੰ ਕੋਰੋਨਾ ਕਾਲ ਦੌਰਾਨ ਐਂਬੂਲੈਂਸ ਦੀ ਆੜ ਵਿੱਚ ਨਸ਼ਾ ਸਪਲਾਈ ਕਰਨ ਦਾ ਆਈਡੀਆ ਆਇਆ। ਇਸ ਤੋਂ ਬਾਅਦ, ਦੋਵਾਂ ਨੇ ਐਂਬੂਲੈਂਸ ਤੋਂ ਨਸ਼ਾ ਸਪਲਾਈ ਕਰਨ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ।

ਤਿੰਨ ਸਾਲ ਪਹਿਲਾਂ ਕੀਤਾ ਸੀ ਹਾਈ ਵੋਲਟੇਜ ਡਰਾਮਾ

ਗ੍ਰਿਫ਼ਤਾਰੀ ਤੋਂ ਬਾਅਦ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਮਾਮਲੇ ਦੀਆਂ ਪੁਰਾਣੀਆਂ ਪਰਤਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਤੋਂ ਪਹਿਲਾਂ 2022 ਵਿੱਚ, ਅਮਨਦੀਪ ਕੌਰ ਨੇ ਬਠਿੰਡਾ ਦੇ ਐਸਐਸਪੀ ਦਫ਼ਤਰ ਦੇ ਸਾਹਮਣੇ ਫਿਨਾਇਲ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸਨੇ ਅਤੇ ਉਸਦੇ ਦੋਸਤ ਨੇ ਹਮਲੇ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਇਹ ਡਰਾਮਾ ਕੀਤਾ ਸੀ। ਉਸ ਸਮੇਂ ਪੁਲਿਸ ਨੂੰ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਅਤੇ ਉਸਦੇ ਸਾਥੀ ਨੂੰ ਕਾਬੂ ਕਰਨ ਵਿੱਚ ਦੋ ਘੰਟੇ ਲੱਗ ਗਏ। ਜਦੋਂ ਉਹ ਨਹੀਂ ਮੰਨੇ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਕਬੂਤਰ ਨੇ ਤੋੜੀ ਨੀਂਦ ਤਾਂ ਗੁੱਸੇ ਚ ਆਈ ਬਿੱਲੀ ਨੇ ਚਪੇੜਾਂ ਮਾਰ ਕੇ ਲਾਲ ਕੀਤਾ ਮੁੰਹ, ਵੀਡੀਓ ਵੇਖ ਕੇ ਨਹੀਂ ਰੁੱਕੇਗਾ ਹਾਸਾ

ਹਸਪਤਾਲ ਵਿੱਚ ਡਾਕਟਰਾਂ ਨਾਲ ਬਦਸਲੂਕੀ

ਬਲਵਿੰਦਰ ਸਿੰਘ, ਜਿਸ ਨਾਲ ਅਮਨਦੀਪ ਕੌਰ ਇਸ ਸਮੇਂ ਰਿਸ਼ਤੇ ਵਿੱਚ ਹੈ ਉਸ ਨੇ 2022 ਵਿੱਚ ਉਸ ਦੀ ਪਤਨੀ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਬਾਅਦ ਉਹ ਅਤੇ ਬਲਵਿੰਦਰ ਸਿੰਘ ਦੋਵੇਂ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਹੋ ਗਏ। ਦੋਵਾਂ ਨੇ ਇੱਥੇ ਡਾਕਟਰਾਂ ਅਤੇ ਨਰਸਾਂ ਨਾਲ ਦੁਰਵਿਵਹਾਰ ਕੀਤਾ, ਜਿਸ ਤੋਂ ਬਾਅਦ ਡਾਕਟਰਾਂ ਅਤੇ ਨਰਸਾਂ ਨੇ ਹੜਤਾਲ ਦਾ ਅਲਟੀਮੇਟਮ ਦੇ ਦਿੱਤਾ। ਜਦੋਂ ਡਾਕਟਰ ਹੜਤਾਲ ‘ਤੇ ਚਲੇ ਗਏ ਤਾਂ ਹਸਪਤਾਲ ਦੇ ਥਾਣੇ ਨੇ ਡਾਕਟਰ ਦੀਪ ਰਤਨ ਦੇ ਬਿਆਨ ‘ਤੇ ਦੋਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ। ਮਾਮਲਾ ਦਰਜ ਹੋਣ ਦੀ ਸੂਚਨਾ ਮਿਲਣ ‘ਤੇ ਅਮਨਦੀਪ ਕੌਰ ਨੇ ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਵਿੱਚ ਫਿਨਾਇਲ ਦੀਆਂ ਗੋਲੀਆਂ ਨਿਗਲਣ ਦੀ ਕੋਸ਼ਿਸ਼ ਕੀਤੀ ਅਤੇ ਦੋ ਘੰਟੇ ਤੱਕ ਹੰਗਾਮਾ ਕੀਤਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!...
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!...
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ...
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?...
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?...
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ...
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼...