AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੰਬਈ ਤੋਂ ਬੈਂਗਲੁਰੂ ਫਲਾਈਟ ਦੇ ਵਾਸ਼ਰੂਮ ‘ਚ 100 ਮਿੰਟ ਤੱਕ ਫਸਿਆ ਵਿਅਕਤੀ, Air Hostess ਨੇ ਦਰਵਾਜ਼ੇ ਦੇ ਹੇਠਾਂ ਤੋਂ ਭੇਜਿਆ ਸੰਦੇਸ਼

ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਨੇ ਮੰਗਲਵਾਰ ਤੜਕੇ 2 ਵਜੇ ਮੁੰਬਈ ਏਅਰਪੋਰਟ ਤੋਂ ਉਡਾਣ ਭਰੀ। ਸੀਟ ਨੰਬਰ 14ਡੀ 'ਤੇ ਬੈਠਾ ਇੱਕ ਯਾਤਰੀ ਵਾਸ਼ਰੂਮ ਗਿਆ। ਉਹ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦਾ ਰਿਹਾ ਪਰ ਕਾਮਯਾਬ ਨਹੀਂ ਹੋਇਆ। ਗੇਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਅੰਦਰ ਹੀ ਫਸਿਆ ਰਿਹਾ। ਚਾਲਕ ਦਲ ਦੇ ਮੈਂਬਰਾਂ ਨੇ ਵੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਵੀ ਸਫਲ ਨਹੀਂ ਹੋਏ। ਇਸ ਦੌਰਾਨ ਏਅਰ ਹੋਸਟੈੱਸ ਨੇ ਕਾਗਜ਼ 'ਤੇ ਸੰਦੇਸ਼ ਲਿਖ ਕੇ ਉਸ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕੀਤੀ।

ਮੁੰਬਈ ਤੋਂ ਬੈਂਗਲੁਰੂ ਫਲਾਈਟ ਦੇ ਵਾਸ਼ਰੂਮ 'ਚ 100 ਮਿੰਟ ਤੱਕ ਫਸਿਆ ਵਿਅਕਤੀ, Air Hostess ਨੇ ਦਰਵਾਜ਼ੇ ਦੇ ਹੇਠਾਂ ਤੋਂ ਭੇਜਿਆ ਸੰਦੇਸ਼
(ਸੰਕੇਤਕ ਤਸਵੀਰ)
ramandeep
| Updated On: 17 Jan 2024 22:35 PM IST
Share
ਜਹਾਜ਼ ਰਾਹੀਂ ਮੁੰਬਈ ਤੋਂ ਬੈਂਗਲੁਰੂ ਜਾਂਦੇ ਸਮੇਂ ਇਕ ਵਿਅਕਤੀ ਨਾਲ ਕੁਝ ਅਜਿਹਾ ਹੋਇਆ, ਜੋ ਉਹ ਕਦੇ ਸੋਚ ਵੀ ਨਹੀਂ ਸਕਦਾ ਸੀ। ਦਰਅਸਲ, ਸਫ਼ਰ ਦੌਰਾਨ ਉਹ ਜਹਾਜ਼ ਦੇ ਵਾਸ਼ਰੂਮ ਵਿੱਚ ਫਸ ਗਿਆ। ਟਾਇਲਟ ਦਾ ਗੇਟ ਅੰਦਰੋਂ ਫਸ ਗਿਆ, ਜਿਸ ਤੋਂ ਬਾਅਦ ਉਹ ਯਾਤਰਾ ਦੇ ਅੰਤ ਤੱਕ ਟਾਇਲਟ ਵਿੱਚ ਹੀ ਫਸਿਆ ਰਿਹਾ। ਬੈਂਗਲੁਰੂ ਪਹੁੰਚਣ ਤੋਂ ਬਾਅਦ ਉਸ ਨੂੰ ਕਿਸੇ ਤਰ੍ਹਾਂ ਦਰਵਾਜ਼ਾ ਤੋੜ ਕੇ ਬਾਹਰ ਕੱਢਿਆ ਗਿਆ। ਇਹ ਹੈਰਾਨੀਜਨਕ ਘਟਨਾ ਮੁੰਬਈ ਤੋਂ ਬੈਂਗਲੁਰੂ ਜਾ ਰਹੀ ਸਪਾਈਜੇਟ ਦੀ ਫਲਾਈਟ ਨੰਬਰ SG-268 ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਨੇ ਮੰਗਲਵਾਰ ਤੜਕੇ 2 ਵਜੇ ਮੁੰਬਈ ਏਅਰਪੋਰਟ ਤੋਂ ਉਡਾਣ ਭਰੀ। ਸੀਟ ਨੰਬਰ 14ਡੀ ‘ਤੇ ਬੈਠਾ ਇੱਕ ਯਾਤਰੀ ਵਾਸ਼ਰੂਮ ਗਿਆ। ਉਹ ਬਾਹਰ ਨਿਕਲਣ ਦੀ ਕੋਸ਼ਿਸ਼ ਕਰਦਾ ਰਿਹਾ ਪਰ ਕਾਮਯਾਬ ਨਹੀਂ ਹੋਇਆ। ਗੇਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਅੰਦਰ ਹੀ ਫਸਿਆ ਰਿਹਾ। ਚਾਲਕ ਦਲ ਦੇ ਮੈਂਬਰਾਂ ਨੇ ਵੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਵੀ ਸਫਲ ਨਹੀਂ ਹੋਏ। ਇਸ ਦੌਰਾਨ ਏਅਰ ਹੋਸਟੈੱਸ ਨੇ ਕਾਗਜ਼ ‘ਤੇ ਸੰਦੇਸ਼ ਲਿਖ ਕੇ ਉਸ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕੀਤੀ। ਨੋਟ ‘ਚ ਲਿਖਿਆ ਸੀ ਕਿ ‘ਜਹਾਜ਼ ਕੁਝ ਸਮੇਂ ‘ਚ ਲੈਂਡ ਕਰਨ ਵਾਲਾ ਹੈ’, ‘ਤੁਸੀਂ ਕਮੋਡ ‘ਤੇ ਬੈਠੋ, ਜਹਾਜ਼ ਦਾ ਗੇਟ ਖੁੱਲ੍ਹੇਗਾ, ਤਕਨੀਕੀ ਮਦਦ ਮੰਗਵਾ ਕੇ ਗੇਟ ਖੋਲ੍ਹ ਦਿੱਤਾ ਜਾਵੇਗਾ’। ਫਲਾਈਟ ਦੇ ਲੇਟ ਹੋਣ ‘ਤੇ ਯਾਤਰੀਆਂ ਨੂੰ ਜ਼ਮੀਨ ‘ਤੇ ਖਾਣਾ ਖਾਂਦੇ ਦੇਖਿਆ ਗਿਆ ਹਾਲ ਹੀ ‘ਚ ਗੋਆ ਤੋਂ ਦਿੱਲੀ ਜਾਣ ਵਾਲੀ ਇੰਡੀਗੋ ਦੀ ਫਲਾਈਟ ਨੂੰ ਮੁੰਬਈ ਵੱਲ ਮੋੜ ਦਿੱਤਾ ਗਿਆ ਸੀ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਇਸ ਵੀਡੀਓ ‘ਚ ਯਾਤਰੀਆਂ ਨੂੰ ਜ਼ਮੀਨ ‘ਤੇ ਬੈਠ ਕੇ ਖਾਣਾ ਖਾਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਰਾਤ ਦਾ ਸਮਾਂ ਹੈ ਅਤੇ ਕੁਝ ਲੋਕ ਫਲਾਈਟ ਦੇ ਕੋਲ ਬੈਠ ਕੇ ਖਾਣਾ ਖਾ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਈ ਲੋਕ ਗੁੱਸੇ ‘ਚ ਆ ਗਏ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...