AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਂ-ਬਾਪ ਨੇ ਆਪਣੇ ਬੱਚੇ ਦੀ ਜਾਨ ਨੂੰ ਖ਼ਤਰੇ ‘ਚ ਪਾਇਆ, ਵੀਡੀਓ ਹੋਈ ਸੋਸ਼ਲ ਮੀਡੀਆ ‘ਤੇ ਵਾਇਰਲ

ਵਾਇਰਲ ਹੋ ਰਹੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਸਕੂਟਰੀ 'ਤੇ ਜਾ ਰਹੇ ਮਾਤਾ-ਪਿਤਾ ਨੇ ਆਪਣੇ ਬੱਚੇ ਨੂੰ ਸਕੂਟੀ ਦੀ ਲੇਡੀ ਫੁੱਟਰੈਸਟ 'ਤੇ ਖੜ੍ਹਾ ਕਰ ਦਿੱਤਾ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਨਿਯਮਾਂ ਦੀ ਉਲੰਘਣਾ ਕਰ ਰਹੇ ਕਪਲ ਨੂੰ ਲੈ ਕੇ ਲੋਕਾਂ ਵਿੱਚ ਬਹਿਤ ਛੀੜ ਗਈ ਹੈ।

ਮਾਂ-ਬਾਪ ਨੇ ਆਪਣੇ ਬੱਚੇ ਦੀ ਜਾਨ ਨੂੰ ਖ਼ਤਰੇ 'ਚ ਪਾਇਆ, ਵੀਡੀਓ ਹੋਈ ਸੋਸ਼ਲ ਮੀਡੀਆ 'ਤੇ ਵਾਇਰਲ
ਮਾਂ-ਬਾਪ ਨੇ ਚਲਦੀ ਸਕੂਟਰੀ ‘ਤੇ ਬੱਚੇ ਨਾਲ ਕੀਤੀ ਅਜਿਹੀ ਹਰਕਤ, VIDEO ਵਾਇਰਲ
tv9-punjabi
| Published: 17 Apr 2024 13:19 PM IST
ਹਰ ਵਿਅਕਤੀ ਨੂੰ ਸੜਕ ‘ਤੇ ਵਾਹਨ ਚਲਾਉਂਦੇ ਸਮੇਂ ਸਾਵਧਾਨ ਰਹਿਣਾ ਚਾਹੀਦਾ ਹੈ। ਸਰਕਾਰ ਵੱਲੋਂ ਬਣਾਏ ਨਿਯਮਾਂ ਦੀ ਵੀ ਪਾਲਣਾ ਹੋਣੀ ਚਾਹੀਦੀ ਹੈ। ਕਿਉਂਕਿ ਇਹ ਸਾਰੇ ਨਿਯਮ ਸਿਰਫ ਸਾਡੀ ਅਤੇ ਤੁਹਾਡੀ ਸੁਰੱਖਿਆ ਲਈ ਬਣਾਏ ਗਏ ਹਨ। ਜੇਕਰ ਅਸੀਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਹਾਂ, ਤਾਂ ਇਹ ਸਾਡੀ ਆਪਣੀ ਜ਼ਿੰਦਗੀ ਦੇ ਨਾਲ-ਨਾਲ ਦੂਜਿਆਂ ਦੀ ਜਾਨ ਲਈ ਵੀ ਖਤਰਾ ਬਣ ਸਕਦਾ ਹੈ। ਫਿਲਹਾਲ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਜੋੜਾ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਵੀਡੀਓ ਦੇਖ ਕੇ ਤੁਸੀਂ ਪੂਰੀ ਤਰ੍ਹਾਂ ਹੈਰਾਨ ਰਹਿ ਜਾਓਗੇ। ਆਓ ਤੁਹਾਨੂੰ ਦੱਸਦੇ ਹਾਂ ਕਿ ਵੀਡੀਓ ‘ਚ ਕੀ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਕ ਕਪਲ ਸਕੂਟਰੀ ‘ਤੇ ਕਿਤੇ ਜਾਂਦੇ ਨਜ਼ਰ ਆ ਰਹੇ ਹਨ। ਪਰ ਇਸ ਦੌਰਾਨ ਉਨ੍ਹਾਂ ਨੇ ਅਜਿਹਾ ਕੰਮ ਕੀਤਾ ਜਿਸ ਨਾਲ ਉਨ੍ਹਾਂ ਨੇ ਬੱਚੇ ਦੀ ਜ਼ਿੰਦਗੀ ‘ਤੇ ਖ਼ਤਰਾ ਨਜ਼ਰ ਆ ਰਿਹਾ ਹੈ। ਦਰਅਸਲ, ਉਨ੍ਹਾਂ ਨੇ ਆਪਣੇ ਬੱਚੇ ਨੂੰ ਸੀਟ ‘ਤੇ ਬਿਠਾਉਣ ਦੀ ਬਜਾਏ ਉਸ ਨੂੰ ਲੇਡੀ ਫੁੱਟਰੈਸਟ ‘ਤੇ ਖੜ੍ਹਾ ਕਰ ਦਿੱਤਾ। ਇਸ ਲਾਪਰਵਾਹੀ ਕਾਰਨ ਉਨ੍ਹਾਂ ਦੇ ਬੱਚੇ ਦੀ ਜਾਨ ਵੀ ਜਾ ਸਕਦੀ ਹੈ ਕਿਉਂਕਿ ਜੇਕਰ ਸੰਤੁਲਨ ਵਿਗੜ ਜਾਵੇ ਜਾਂ ਲੇਡੀਜ਼ ਫੁੱਟਰੈਸਟ ਟੁੱਟ ਜਾਵੇ ਤਾਂ ਬੱਚੇ ਨਾਲ ਕੋਈ ਵੀ ਹਾਦਸਾ ਵਾਪਰ ਸਕਦਾ ਹੈ। ਵੈਸੇ, ਵੀਡੀਓ ‘ਚ ਅਜਿਹਾ ਕੁਝ ਨਹੀਂ ਦੇਖਿਆ ਗਿਆ। ਪਰ ਫਿਰ ਵੀ ਸਾਰਿਆਂ ਨੂੰ ਅਜਿਹੀ ਲਾਪਰਵਾਹੀ ਤੋਂ ਬਚਣਾ ਚਾਹੀਦਾ ਹੈ। ਇਹ ਵੀ ਪੜ੍ਹੋ- Harley Davidson ‘ਤੇ ਡਿਲੀਵਰੀ ਕਰਦਾ ਨਜ਼ਰ ਆਇਆ ਡਿਲੀਵਰੀ ਬੁਆਏ ਇਹ ਵੀਡੀਓ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ @Gulzar_sahab ਨਾਮ ਦੇ ਅਕਾਊਂਟ ਵੱਲੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਦੇ ਨਾਲ ਕੈਪਸ਼ਨ ‘ਚ ਲਿਖਿਆ ਹੈ, ‘ਕੋਈ ਵੀ ਮਾਪੇ ਆਪਣੇ ਬੱਚੇ ਨਾਲ ਅਜਿਹਾ ਕਿਵੇਂ ਕਰ ਸਕਦੇ ਹਨ? ਬਹੁਤ ਹੀ ਸ਼ਰਮਨਾਕ ਵੀਡੀਓ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 1 ਲੱਖ 85 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਲਾਪਰਵਾਹੀ ਦੀ ਵੀ ਹੱਦ ਹੁੰਦੀ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਸੱਚਮੁੱਚ, ਲੋਕ ਪਾਗਲ ਹੋ ਰਹੇ ਹਨ, ਉਹ ਰੀਲਾਂ ਦੀ ਖਾਤਰ ਬੱਚੇ ਦੀ ਜਾਨ ਦੀ ਪਰਵਾਹ ਨਹੀਂ ਕਰਦੇ। ਇੱਕ ਯੂਜ਼ਰ ਨੇ ਲਿਖਿਆ- ਸੰਭਵ ਹੈ ਕਿ ਬੱਚਾ ਅਜਿਹਾ ਕਰਨ ਲਈ ਜ਼ਿੱਦ ਕਰ ਰਿਹਾ ਹੋਵੇ।

Follow Us
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ...
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ......
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ...