ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking Video: ਕਾਰ ਚਾਲਕ ਦੀ ਛੋਟੀ ਜਿਹੀ ਗਲਤੀ ਨੇ ਲੈ ਲਈ ਸਕੂਟੀ ਸਵਾਰ ਵਿਅਕਤੀ ਦੀ ਜਾਨ, ਕਮਜ਼ੋਰ ਦਿਲ ਵਾਲੇ ਨਾ ਦੇਖਣ ਇਹ ਵੀਡੀਓ

ਸੋਸ਼ਲ ਮੀਡੀਆ 'ਤੇ ਸੜਕ ਹਾਦਸੇ ਦੀ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਕਾਰ ਸਵਾਰ ਇੱਕ ਸਕੂਟਰ ਸਵਾਰ ਵਿਅਕਤੀ ਨੂੰ ਦਰੜਦਾ ਹੋਇਆ ਨਜ਼ਰ ਆ ਰਿਹਾ ਹੈ। ਦਰਅਸਲ, ਇੱਕ ਹੋਰ ਕਾਰ ਸਵਾਰ ਦੀ ਇੱਕ ਛੋਟੀ ਜਿਹੀ ਗਲਤੀ ਸਕੂਟਰ ਸਵਾਰ ਵਿਅਕਤੀ ਲਈ ਘਾਤਕ ਸਾਬਤ ਹੋ ਗਈ।

Shocking Video: ਕਾਰ ਚਾਲਕ ਦੀ ਛੋਟੀ ਜਿਹੀ ਗਲਤੀ ਨੇ ਲੈ ਲਈ ਸਕੂਟੀ ਸਵਾਰ ਵਿਅਕਤੀ ਦੀ ਜਾਨ, ਕਮਜ਼ੋਰ ਦਿਲ ਵਾਲੇ ਨਾ ਦੇਖਣ ਇਹ ਵੀਡੀਓ
Twitter: @1000waystod1e
Follow Us
tv9-punjabi
| Published: 08 Nov 2023 11:51 AM

ਸੜਕਾਂ ‘ਤੇ ਗੱਡੀ ਚਲਾਉਣਾ ਆਸਾਨ ਨਹੀਂ ਹੁੰਦਾ ਹੈ। ਛੋਟੀ ਜਿਹੀ ਗਲਤੀ ਵੀ ਅਕਸਰ ਜਾਨਲੇਵਾ ਬਣ ਜਾਂਦੀ ਹੈ। ਕਈ ਵਾਰ ਅਜਿਹਾ ਹੁੰਦਾ ਹੈ ਕਿ ਦੂਜਿਆਂ ਦੀਆਂ ਗਲਤੀਆਂ ਕਾਰਨ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ। ਤੁਸੀਂ ਦੇਖਿਆ ਹੋਵੇਗਾ ਕਿ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਆਪਣੀਆਂ ਗੱਡੀਆਂ ਨੂੰ ਹਰ ਥਾਂ ‘ਤੇ ਪਾਰਕ ਕਰ ਦਿੰਦੇ ਹਨ, ਕਈ ਵਾਰ ਸੜਕ ਦੇ ਕਿਨਾਰੇ ਖੜ੍ਹੀ ਕਰ ਦਿੰਦੇ ਹਨ ਅਤੇ ਉਥੋਂ ਆਉਣ ਵਾਲੇ ਵਾਹਨਾਂ ਨੂੰ ਦੇਖੇ ਬਿਨਾਂ ਹੀ ਕਾਰ ਦੇ ਦਰਵਾਜ਼ੇ ਖੋਲ੍ਹ ਕੇ ਹੇਠਾਂ ਉਤਰਨ ਦੀ ਕੋਸ਼ਿਸ਼ ਕਰਦੇ ਹਨ, ਜੋ ਕਿ ਸਾਧਾਰਨ ਲੱਗਦਾ ਹੈ। ਇਹ ਕਿੰਨਾ ਖਤਰਨਾਕ ਹੋ ਸਕਦਾ ਹੈ, ਇਸਦਾ ਜਿੰਦਾ ਮਿਸਾਲ ਇਸ ਵਾਇਰਲ ਵੀਡੀਓ ‘ਚ ਦੇਖੀ ਜਾ ਸਕਦੀ ਹੈ। ਇਹ ਲੂੰ-ਕੰਡੇ ਖੜੇ ਕਰ ਦੇਣ ਵਾਲੀ ਵੀਡੀਓ ਹੈ।

ਦਰਅਸਲ, ਕਾਰ ਚਾਲਕ ਦੀ ਇੱਕ ਛੋਟੀ ਜਿਹੀ ਗਲਤੀ ਸਕੂਟੀ ਸਵਾਰ ਵਿਅਕਤੀ ਤੇ ਭਾਰੀ ਪੈ ਜਾਂਦੀ ਹੈ ਅਤੇ ਉਹ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਕਾਰ ਸੜਕ ਕਿਨਾਰੇ ਖੜ੍ਹੀ ਹੈ। ਇਸ ਦੌਰਾਨ ਪਿੱਛੇ ਤੋਂ ਇੱਕ ਸਕੂਟਰ ਸਵਾਰ ਵਿਅਕਤੀ ਆ ਰਿਹਾ ਹੈ, ਪਰ ਕਾਰ ਵਿੱਚ ਬੈਠਾ ਵਿਅਕਤੀ ਪਿੱਛੇ ਨਹੀਂ ਦੇਕਦਾ ਕਿ ਕੌਣ ਆ ਰਿਹਾ ਹੈ ਅਤੇ ਝੱਟ ਆਪਣੀ ਕਾਰ ਦਾ ਦਰਵਾਜ਼ਾ ਖੋਲ੍ਹ ਦਿੰਦਾ ਹੈ। ਫਿਰ ਕੀ, ਵਿਅਕਤੀ ਦਰਵਾਜ਼ੇ ਨਾਲ ਟਕਰਾ ਕੇ ਸਕੂਟਰ ਸਮੇਤ ਉਥੇ ਹੀ ਡਿੱਗ ਪਿਆ, ਪਰ ਜਿਵੇਂ ਹੀ ਉਹ ਡਿੱਗਿਆ ਤਾਂ ਸਾਹਮਣੇ ਤੋਂ ਇਕ ਤੇਜ਼ ਰਫਤਾਰ ਕਾਰ ਅਚਾਨਕ ਉਥੇ ਪਹੁੰਚ ਗਿਆ ਅਤੇ ਉਸ ਦੇ ਪਹੀਏ ਉਸ ਵਿਅਕਤੀ ਦੇ ਉੱਤੇ ਚੜ੍ਹ ਜਾਂਦੇ ਹਨ। ਇਹ ਸੱਚਮੁੱਚ ਰੂਹ ਨੂੰ ਝੰਜੋੜ ਦੇਣ ਵਾਲਾ ਹਾਦਸਾ ਹੈ।

ਦਿਲ ਦਹਿਲਾ ਦੇਣ ਵਾਲੇ ਹਾਦਸੇ ਦਾ ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @1000waystod1e ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ। ਸਿਰਫ 9 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 4.9 ਮਿਲੀਅਨ ਯਾਨੀ 49 ਲੱਖ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ 50 ਹਜ਼ਾਰ ਤੋਂ ਵੱਧ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕੋਈ ਪੁੱਛ ਰਿਹਾ ਹੈ, ‘ਕੀ ਸਕੂਟੀ ਸਵਾਰ ਵਿਅਕਤੀ ਬਚ ਗਿਆ?’, ਜਦਕਿ ਕੋਈ ਕਹਿ ਰਿਹਾ ਹੈ, ‘ਇਹ ਵੀਡੀਓ ਫਰਜ਼ੀ ਹੈ।’ ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਅਜਿਹਾ ਹੋਇਆ ਹੈ।” ਹਾਲਾਂਕਿ TV9 ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਸ ਵੀਡੀਓ ਵਿੱਚ ਦਿਖਾਇਆ ਗਿਆ ਹਾਦਸਾ ਸੱਚ ਹੈ ਜਾਂ ਨਕਲੀ।

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...