AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Shocking Video : ਕੀ ਧਰਤੀ ‘ਤੇ ਆ ਰਹੇ ਹਨ ਏਲੀਅਨ? ਕੁੜੀ ਨੇ ਕੈਮਰੇ ਵਿੱਚ ਕੈਦ ਕੀਤਾ ਅਸਮਾਨ ਦਾ ਅਨੌਖਾ ਦ੍ਰਿਸ਼

Shocking Video : ਕਈ ਵਾਰ ਵੀਡੀਓ ਰਿਕਾਰਡ ਕਰਦੇ ਸਮੇਂ ਅਜਿਹੇ ਦ੍ਰਿਸ਼ ਸਾਡੇ ਕੈਮਰੇ ਵਿੱਚ ਰਿਕਾਰਡ ਹੋ ਜਾਂਦੇ ਹਨ। ਜਿਸਦੀ ਅਸੀਂ ਕਦੇ ਕਲਪਨਾ ਵੀ ਨਹੀਂ ਕੀਤੀ ਹੁੰਦੀ ਹੈ। ਇਸ ਨਾਲ ਜੁੜੀ ਇੱਕ ਘਟਨਾ ਇਨ੍ਹੀਂ ਦਿਨੀਂ ਸਾਹਮਣੇ ਆਈ ਹੈ। ਜਿੱਥੇ ਇੱਕ ਕੁੜੀ ਦੇ ਕੈਮਰੇ ਵਿੱਚ ਇੱਕ ਸ਼ਾਨਦਾਰ ਵੀਡੀਓ ਰਿਕਾਰਡ ਹੋ ਗਿਆ।

Shocking Video : ਕੀ ਧਰਤੀ 'ਤੇ ਆ ਰਹੇ ਹਨ ਏਲੀਅਨ? ਕੁੜੀ ਨੇ ਕੈਮਰੇ ਵਿੱਚ ਕੈਦ ਕੀਤਾ ਅਸਮਾਨ ਦਾ ਅਨੌਖਾ ਦ੍ਰਿਸ਼
Image Credit source: Instagram
tv9-punjabi
| Updated On: 05 Apr 2025 11:25 AM IST
Share

ਸੋਸ਼ਲ ਮੀਡੀਆ ਨੂੰ ਸਕ੍ਰੌਲ ਕਰਦੇ ਸਮੇਂ, ਸਾਨੂੰ ਅਕਸਰ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਜਿਸਦੀ ਕਿਸੇ ਨੇ ਕਦੇ ਉਮੀਦ ਨਹੀਂ ਕੀਤੀ ਹੁੰਦੀ। ਇਹੀ ਕਾਰਨ ਹੈ ਕਿ ਜਦੋਂ ਵੀ ਕੋਈ ਹੈਰਾਨ ਕਰਨ ਵਾਲਾ ਵੀਡੀਓ ਲੋਕਾਂ ਦੇ ਸਾਹਮਣੇ ਆਉਂਦਾ ਹੈ, ਤਾਂ ਇਹ ਇੰਟਰਨੈੱਟ ਦੀ ਦੁਨੀਆ ਵਿੱਚ ਆਉਂਦੇ ਹੀ ਵਾਇਰਲ ਹੋ ਜਾਂਦਾ ਹੈ। ਇਨ੍ਹੀਂ ਦਿਨੀਂ ਇੱਕ ਅਜਿਹਾ ਹੀ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਕੁੜੀ ਨੇ ਅਜਿਹਾ ਦ੍ਰਿਸ਼ ਆਪਣੇ ਕੈਮਰੇ ਵਿੱਚ ਕੈਦ ਕਰ ਲਿਆ। ਇਹ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਗਏ ਅਤੇ ਸੋਚਣ ਲੱਗ ਪਏ।

ਕਿਹਾ ਜਾਂਦਾ ਹੈ ਕਿ ਅਕਸਰ ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਸੱਚ ਨਹੀਂ ਹੁੰਦੀਆਂ, ਪਰ ਇਸਦੇ ਪਿੱਛੇ ਦੀ ਕਹਾਣੀ ਬਹੁਤ ਦਿਲਚਸਪ ਹੁੰਦੀ ਹੈ, ਜੋ ਲੋਕਾਂ ਤੱਕ ਪਹੁੰਚਦੇ ਹੀ ਵਾਇਰਲ ਹੋ ਜਾਂਦੀ ਹੈ। ਹੁਣ ਇਸ ਵੀਡੀਓ ਨੂੰ ਦੇਖੋ ਜੋ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਕੁੜੀ ਆਪਣੇ ਕੈਮਰੇ ਨਾਲ ਵੀਡੀਓ ਸ਼ੂਟ ਕਰ ਰਹੀ ਹੈ ਅਤੇ ਇਸ ਦੌਰਾਨ ਉਹ ਆਪਣੇ ਕੈਮਰੇ ਵਿੱਚ ਇੱਕ ਅਜਿਹੀ ਚੀਜ਼ ਦੇਖਦੀ ਹੈ। ਜੋ ਕਿ ਦੇਖਣ ਵਿੱਚ ਬਹੁਤ ਅਜੀਬ ਹੈ ਅਤੇ ਕੈਮਰੇ ਵਿੱਚ ਕੈਦ ਹੋ ਜਾਂਦੀ ਹੈ।

ਕਲਿੱਪ ਵਿੱਚ, ਤੁਸੀਂ ਦੇਖ ਸਕਦੇ ਹੋ ਕਿ ਇੱਕ ਕੁੜੀ ਰਾਤ ਨੂੰ ਆਪਣੇ ਕੈਮਰੇ ਵਿੱਚ ਤਾਰਿਆਂ ਨੂੰ ਰਿਕਾਰਡ ਕਰ ਰਹੀ ਹੈ ਅਤੇ ਇਸ ਦੌਰਾਨ ਉਸਨੇ ਆਪਣੇ ਕੈਮਰੇ ਵਿੱਚ ਇੱਕ ਅਜੀਬ ਦ੍ਰਿਸ਼ ਰਿਕਾਰਡ ਕੀਤਾ ਅਤੇ ਇੱਕ ਚਮਕਦੀ ਨੀਲੀ ਲਕੀਰ ਦਿਖਾਈ ਦੇ ਰਹੀ ਹੈ। ਜੋ ਦੇਖਣ ਵਿੱਚ ਕਾਫ਼ੀ ਅਜੀਬ ਲੱਗਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਇਹ ਕੁੜੀ ਆਪਣੇ ਦੋਸਤਾਂ ਨਾਲ ਨਾਇਟ ਆਉਟ ਲਈ ਪੁਰਤਗਾਲ ਆਈ ਸੀ ਅਤੇ ਅਸਮਾਨ ਨਾਲ ਸੈਲਫੀ ਲੈਣ ਦੀ ਕੋਸ਼ਿਸ਼ ਕਰ ਰਹੀ ਸੀ।

ਇਹ ਵੀ ਪੜ੍ਹੋ- ਪਰਫਿਊਮ ਦੀ ਬਦਬੂ ਕਾਰਨ ਔਰਤ ਹੋਈ ਖੁੰਖਾਰ, ਗੁੱਸੇ ਵਿੱਚ ਏਅਰ ਹੋਸਟੇਸ ਨੂੰ ਵੱਢ ਲਈ ਦੰਦੀ

ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ @vidsthatgohard ਨਾਂਅ ਦੇ ਅਕਾਊਂਟ ਦੁਆਰਾ ਸਾਂਝਾ ਕੀਤਾ ਗਿਆ ਸੀ। ਇਹ ਖ਼ਬਰ ਲਿਖੇ ਜਾਣ ਤੱਕ, 53 ਲੱਖ ਤੋਂ ਵੱਧ ਲੋਕ ਇਸਨੂੰ ਦੇਖ ਚੁੱਕੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ ਭਰਾ, ਤੁਸੀਂ ਜੋ ਵੀ ਕਹੋ, ਇਹ ਫਿਲਮ ‘ਥੋਰ’ ਦੇ ਕਿਸੇ ਦ੍ਰਿਸ਼ ਵਰਗਾ ਲੱਗਦਾ ਹੈ। ਜਦੋਂ ਕਿ ਇੱਕ ਹੋਰ ਨੇ ਲਿਖਿਆ ਕਿ ਭਰਾ, ਸੱਚ ਦੱਸਾਂ ਤਾਂ ਕਿਸੇ ਨੇ ਸਾਡੀ ਧਰਤੀ ‘ਤੇ ਬੁਰੀ ਨਜ਼ਰ ਰੱਖੀ ਹੈ ਅਤੇ ਹੁਣ ਏਲੀਅਨ ਇੱਥੇ ਆ ਰਹੇ ਹਨ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...