AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shocking Video: ਹਸਪਤਾਲ ਵਿੱਚ ‘ਏਲੀਅਨ’ ਵਰਗੇ ਬੱਚੇ ਨੇ ਲਿਆ ਜਨਮ ਤਾਂ ਡਾਕਟਰਾਂ ਦੇ ਉੱਡ ਗਏ ਹੋਸ਼, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ

Viral Video: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬੱਚੇ ਦੇ ਚਿਹਰੇ ਤੋਂ ਲੈ ਕੇ ਉਸ ਦਾ ਸਾਰਾ ਸਰੀਰ ਚਿੱਟਾ ਹੋ ਗਿਆ ਹੈ। ਇੰਝ ਲੱਗਦਾ ਹੈ ਜਿਵੇਂ ਉਸ ਦੀ ਚਮੜੀ ਸੀਮਿੰਟ ਦੀ ਬਣੀ ਹੋਈ ਹੋਵੇ। ਬੱਚੇ ਦੇ ਸਰੀਰ 'ਤੇ ਕਈ ਤਰੇੜਾਂ ਵੀ ਦਿਖਾਈ ਦੇ ਰਹੀਆਂ ਹਨ।

Shocking Video: ਹਸਪਤਾਲ ਵਿੱਚ 'ਏਲੀਅਨ' ਵਰਗੇ ਬੱਚੇ ਨੇ ਲਿਆ ਜਨਮ ਤਾਂ ਡਾਕਟਰਾਂ ਦੇ ਉੱਡ ਗਏ ਹੋਸ਼, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ
kusum-chopra
| Published: 22 Aug 2023 17:27 PM IST
Share

ਬੱਚਾ ਵੇਖਣ ਵਿੱਚ ਭਾਵੇਂ ਕਿੰਨਾ ਵੀ ਕੋਝਾ ਕਿਉਂ ਨਾ ਹੋਵੇ, ਪਰ ਮਾਂ ਲਈ ਉਹ ਕਿਸੇ ਰਾਜਕੁਮਾਰ ਤੋਂ ਘੱਟ ਨਹੀਂ ਹੁੰਦਾ। ਕਈ ਵਾਰ ਕੁਝ ਬੱਚਿਆਂ ਨੂੰ ਪਰਮਾਤਮਾਂ ਕਿਸੇ ਅਜੀਬੋ-ਗਰੀਬ ਬੀਮਾਰੀ ਦੇ ਨਾਲ ਪੈਦਾ ਕਰਕੇ ਇਸ ਦੁਨੀਆਂ ਵਿੱਚ ਭੇਜਦਾ ਹੈ, ਫੇਰ ਵੀ ਮਾਂ ਉਸਨੂੰ ਹਮੇਸ਼ਾ ਆਪਣੇ ਗਲ ਨਾਲ ਲਗਾ ਕੇ ਰੱਖਦੀ ਹੈ। ਇੱਕ ਅਜਿਹਾ ਹੀ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ, ਜਿਸਨੂੰ ਵੇਖ ਕੇ ਨਾ ਸਿਰਫ ਡਾਕਟਰ ਹੈਰਾਨ ਹਨ, ਸਗੋਂ ਲੋਕਾਂ ਦੇ ਵੀ ਇਸ ਵੀਡੀਓ ਨੂੰ ਵੇਖ ਕੇ ਹੋਸ਼ ਉੱਡ ਰਹੇ ਹਨ।

ਵਾਇਰਲ ਹੋ ਰਹੀ ਵੀਡੀਓ ‘ਚ ਇਕ ਅਜਿਹਾ ਬੱਚਾ ਦੇਖਿਆ ਜਾ ਰਿਹਾ ਹੈ, ਜੋ ਇੱਕ ਅਜਿਹੀ ਅਜੀਬ ਬੀਮਾਰੀ ਦੇ ਨਾਲ ਇਸ ਦੁਨੀਆ ਵਿੱਚ ਆਇਆ ਕਿ ਉਸਨੂੰ ਦੇਖ ਕੇ ਪੈਦਾ ਕਰਨ ਵਾਲੀ ਮਾਂ ਦਾ ਵੀ ਦਿਲ ਦਹਿਲ ਗਿਆ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਬੱਚੇ ਦੇ ਚਿਹਰੇ ਤੋਂ ਲੈ ਕੇ ਉਸ ਦਾ ਸਾਰਾ ਸਰੀਰ ਚਿੱਟਾ ਨਜ਼ਰ ਆ ਰਿਹਾ ਹੈ। ਇੰਝ ਲੱਗਦਾ ਹੈ ਜਿਵੇਂ ਉਸ ਦੀ ਚਮੜੀ ਸੀਮਿੰਟ ਦੀ ਬਣੀ ਹੋਵੇ। ਬੱਚੇ ਦੇ ਸਰੀਰ ‘ਤੇ ਕਈ ਤਰੇੜਾਂ ਵੀ ਦਿਖਾਈ ਦੇ ਰਹੀਆਂ ਹਨ। ਉਸ ਦੀਆਂ ਅੱਖਾਂ ਅਤੇ ਮੂੰਹ ਲਾਲ ਹਨ। ਜਦਕਿ ਸਾਰਾ ਸਰੀਰ ਚਿੱਟੇ ਸੀਮਿੰਟ ਨਾਲ ਢੱਕਿਆ ਹੋਇਆ ਨਜ਼ਰ ਆ ਰਿਹਾ ਹੈ।

ਜੈਨੇਟਿਕ ਬਿਮਾਰੀ ਤੋਂ ਪੀੜਤ ਹੈ ਬੱਚਾ

ਬੱਚਾ ਏਲੀਅਨ ਵਰਗਾ ਦਿਖਾਈ ਦੇ ਰਿਹਾ ਹੈ। ਉਹ ਨਾ ਤਾਂ ਆਪਣਾ ਮੂੰਹ ਪੂਰੀ ਤਰ੍ਹਾਂ ਬੰਦ ਕਰ ਸਕਦਾ ਹੈ ਅਤੇ ਨਾ ਹੀ ਅੱਖਾਂ ਖੋਲ੍ਹ ਸਕਦਾ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਕਿ ਆਖਿਰ ਇਸਬੱਚੇ ਨੂੰ ਇਹ ਕਿਹੋ ਜਿਹੀ ਬੀਮਾਰੀ ਹੈ? ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਦਰਅਸਲ ਬੱਚੇ ਨੂੰ ਹਾਰਲੇਕੁਇਨ ਇਚਥੀਓਸਿਸ ਨਾਂ ਦੀ ਜੈਨੇਟਿਕ ਬਿਮਾਰੀ ਹੈ। ਇਹ ਬਿਮਾਰੀ ਚਮੜੀ ਨੂੰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਕਰਦੀ ਹੈ।

ਇਸ ਬਿਮਾਰੀ ਦਾ ਨਹੀਂ ਹੈ ਕੋਈ ਇਲਾਜ

harlequin ichthyosis ਤੋਂ ਪੀੜਤ ਬੱਚੇ ਸਮੇਂ ਤੋਂ ਪਹਿਲਾਂ ਪੈਦਾ ਹੋ ਜਾਂਦੇ ਹਨ। ਉਨ੍ਹਾਂ ਦਾ ਜ਼ਿਆਦਾਤਰ ਸਰੀਰ ਮੋਟੀ ਅਤੇ ਸਖ਼ਤ ਚਮੜੀ ਨਾਲ ਢੱਕਿਆ ਹੋਇਆ ਹੁੰਦਾ ਹੈ, ਜਿਸ ਵਿਚ ਤਰੇੜਾਂ ਵੀ ਦਿਖਾਈ ਦਿੰਦੀਆਂ ਹਨ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਬਿਮਾਰੀ ਦਾ ਕੋਈ ਇਲਾਜ ਨਹੀਂ ਹੈ। ਵੀਡੀਓ ‘ਚ ਨਜ਼ਰ ਆ ਰਹੇ ਬੱਚੇ ਨੂੰ ਵੀ ਇਹੀ ਜੈਨੇਟਿਕ ਬੀਮਾਰੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...